Wednesday, April 17, 2024

ਵਾਹਿਗੁਰੂ

spot_img
spot_img

ਕੌਮੀ ਜਾਂਚ ਏਜੰਸੀ ਦੇਸ਼-ਧ੍ਰੋਹੀਆਂ ਤੋਂ ਸੁਰੱਖ਼ਿਆ ਕਰੇ ਨਾ ਕਿ ਕਿਰਤੀਆਂ ਕਿਸਾਨਾਂ ਤੋਂ: ਪੰਥਕ ਤਾਲਮੇਲ ਸੰਗਠਨ

- Advertisement -

ਯੈੱਸ ਪੰਜਾਬ
ਅੰਮਿ੍ਤਸਰ, 18 ਜਨਵਰੀ, 2021 –
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਧਾਂਤ ਨੂੰ ਸਮਰਪਿਤ ਸਿੱਖ ਸੰਸਥਾਂਵਾਂ ਦੇ ਸਾਂਝੇ ਮੰਚ ਪੰਥਕ ਤਾਲਮੇਲ ਸੰਗਠਨ ਨੇ ਭਾਰਤ ਅੰਦਰ ਚੱਲ ਰਹੇ ਕਿਸਾਨ-ਮਜ਼ਦੂਰ ਸੰਘਰਸ਼ ਦੌਰਾਨ ਕੌਮੀ ਜਾਂਚ ਏਜੰਸੀ ਵਲੋਂ ਸਿਰਜੇ ਮਾਹੌਲ’ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ ਅਤੇ ਕਿਹਾ ਹੈ ਕਿ ਇਹ ਏਜੰਸੀ ਦੇਸ਼ ਦੀ ਸੁਰੱਖਿਆ ਦੇਸ਼-ਧ੍ਰੋਹੀਆਂ ਤੋਂ ਯਕੀਨੀ ਬਣਾਵੇ।

ਉਹ ਦੇਸ਼-ਧ੍ਰੋਹੀ ਜੋ ਦੇਸ਼ ਦਾ ਧਨ ਦੌਲਤ ਲੁੱਟ ਕੇ ਹਜ਼ਮ ਕਰ ਜਾਂਦੇ ਹਨ ਅਤੇ ਅਪਰਾਧੀ ਹੋਣ ਦੇ ਬਾਵਜੂਦ ਵੀ ਲੋਕ ਸਭਾ ਤੇ ਰਾਜ ਸਭਾ ਵਿੱਚ ਬੈਠ ਦੇਸ਼ ਦੀ ਪਵਿੱਤਰਤਾ ਨੂੰ ਭੰਗ ਕਰਦੇ ਹਨ। ਇਹ ਏਜੰਸੀ ਬਣਾਉਣ ਦੀ ਸੋਚ ਨੂੰ ਨਵੰਬਰ 2008 ਵਿਚ ਮੁੰਬਈ ਵਿਚ ਅੱਤਵਾਦੀ ਹਮਲਾ ਹੋਣ’ਤੇ ਅਮਲ ਵਿਚ ਲਿਆਂਦਾ ਗਿਆ ਸੀ। ਇਸ ਦੇ ਬਾਵਜੂਦ ਭਾਰਤੀ ਸੈਨਾਵਾਂ ਤੇ ਸੁਰੱਖਿਆਂ ਬਲਾਂ ਦੇ ਨਾਲ ਨਾਲ ਆਮ ਜਨਤਾ ਵਾਰ ਵਾਰ ਮਾਰੀ ਜਾ ਰਹੀ ਹੈ।

ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ, ਕੋ-ਕਨਵੀਨਰ ਜਸਵਿੰਦਰ ਸਿੰਘ ਐਡਵੋਕੇਟ ਸਾਬਕਾ ਮੈਂਬਰ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਕੋਰ ਕਮੇਟੀ ਨੇ ਕਿਹਾ ਕਿ ਦੇਸ਼ ਦੇ ਕੁੱਲ ਕਿਰਤੀ ਕਿਸਾਨ ਤੇ ਮਜ਼ਦੂਰ ਆਪਣੀ ਰੋਟੀ ਰੋਜ਼ੀ ਦੀ ਸੁਰੱਖਿਆ ਲਈ ਸ਼ਾਂਤਮਈ ਸੰਘਰਸ਼ ਕਰ ਰਹੇ ਹਨ ਅਤੇ ਕੌਮਾਂਤਰੀ ਪੱਧਰ’ ਤੇ ਹਮਾਇਤ ਹਾਸਲ ਕਰ ਰਹੇ ਹਨ। ਇਸ ਦੌਰਾਨ ਸੰਘਰਸ਼ ਹਮਾਇਤੀਆਂ, ਲੇਖਕਾਂ, ਚਿੰਤਕਾਂ, ਸਮਾਜ ਸੇਵਕਾਂ ਅਤੇ ਕੌਮਾਂਤਰੀ ਪੱਧਰ ਦੀਆਂ ਸਮਾਜ-ਸੇਵੀ ਜਥੇਬੰਦੀਆਂ ਨੂੰ ਨੋਟਿਸ ਭੇਜੇ ਗਏ ਹਨ।

ਜੋ ਕਿ ਲੋਕਾਂ ਅੰਦਰ ਬੇਚੈਨੀ ਪੈਦਾ ਕਰ ਰਹੇ ਹਨ। ਮੌਜੂਦਾ ਸਰਕਾਰ ਦੁਆਰਾ ਸੋਧ ਕਰਕੇ ਕਿਸੇ ਵੀ ਵਿਅਕਤੀ ਨੂੰ ਅੱਤਵਾਦੀ ਕਰਾਰ ਦੇਣ ਦਾ ਅਪਣਾਇਆ ਅਧਿਕਾਰ ਫ਼ੳਮਪ;ੈਡਰਲਿਜ਼ਮ ਵਿਰੋਧੀ ਹੈ। ਕੌਮੀ ਜਾਂਚ ਏਜੰਸੀ ਦੀ ਅਜਿਹੀ ਦੁਰਵਰਤੋਂ ਗੈਰ-
ਸੰਵਿਧਾਨਕ ਹੈ।

ਪੰਥਕ ਤਾਲਮੇਲ ਸੰਗਠਨ ਨੇ ਸੂਬਾ ਸਰਕਾਰਾਂ ਅਤੇ ਖ਼ਾਸ ਕਰ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਸ ਏਜੰਸੀ ਨੂੰ ਸਪੱਸ਼ਟ ਕਰੇ ਕਿ ਏਜੰਸੀ ਦੇ ਅਧੀਨ ਆਉਂਦੇ ਅਪਰਾਧਾਂ ਵਿਚ ਲੋਕ ਦੋਸ਼ੀ ਨਹੀਂ ਹਨ। ਕਿਰਤੀਆਂ, ਕਿਸਾਨਾਂ ਅਤੇ ਚਿੰਤਕਾਂ ਵਲੋਂ ਨਾ ਤੇ ਇੰਟਰਨੈਟ’ ਤੇ ਅੱਤਵਾਦ ਫੈਲਾਇਆ ਗਿਆ ਹੈ, ਨਾ ਹੀ ਨਕਲੀ ਕਰੰਸੀ ਦੀ ਤਸਕਰੀ ਕੀਤੀ ਗਈ ਹੈ, ਨਾ ਹੀ ਹਥਿਆਰ ਬਣਾਏ ਤੇ ਵੇਚੇ ਜਾ ਰਹੇ ਹਨ।

ਭਾਰਤ ਸਰਕਾਰ ਵੀ ਕਿਸੇ ਭੈ-ਭਰਮ ਦੇ ਹਮਲੇ ਦੁਆਰਾ ਲੋਕਾਂ ਨੂੰ ਗੂੰਗੇ ਬੋਲੇ੍ਹ ਅਤੇ ਅੰਨ੍ਹੇ ਬਣਾਉਣ ਦੀ ਥਾਂ ਸ਼ਾਂਤਮਈ ਅੰਦੋਲਨ ਦੀਆਂ ਮੰਗਾਂ ਪ੍ਰਵਾਨ ਕਰਕੇ ਖੁਸ਼ਗਵਾਰ ਮਾਹੌਲ ਸਿਰਜਣ ਦੀ ਪਹਿਲ ਕਰੇ।

- Advertisement -

ਸਿੱਖ ਜਗ਼ਤ

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,202FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...