Thursday, April 18, 2024

ਵਾਹਿਗੁਰੂ

spot_img
spot_img

ਕੌਮੀ ਜਾਂਚ ਏਜੰਸੀ ਨੇ ਮੋਦੀ ਸਰਕਾਰ ਦੇ ਇਸ਼ਾਰੇ ਤੇ ਸਿੱਖ ਆਗੂਆਂ ਨੂੰ ਸੰਮਨ ਭੇਜੇ : ਜੱਥੇਦਾਰ ਬ੍ਰਹਮਪੁਰਾ

- Advertisement -

ਯੈੱਸ ਪੰਜਾਬ
ਅੰਮਿ੍ਤਸਰ ,19 ਜਨਵਰੀ, 2021 –
ਸ਼੍ਰੋਮਣੀ ਅਕਾਲੀ ਦਲ ( ਟਕਸਾਲੀ ) ਦੇ ਪ੍ਰਧਾਨ ਸ ਰਣਜੀਤ ਸਿੰਘ ਬ੍ਰਹਮਪੁਰਾ ਸਾਬਕਾ ਮੈਬਰ ਲੋਕ ਸਭਾ ਨੇ ਐਨ ਆਈ ਏ ( ਕੌਮੀ ਜਾਂਚ ਏਜੰਸੀ) ਵੱਲੋ ਵੱਖ-ਵੱਖ ਸਿੱਖ ਆਗੂਆਂ ਨੂੰ ਨੋਟਿਸ ( ਸੰਮਨ) ਭੇਜਣ ਦੀ ਨਿਖੇਧੀ ਕੀਤੀ ਹੈ ਜੋ ਕਿਸਾਨ ਅੰਦੋਲਨ ਚ ਹਿੱਸਾ ਪਾ ਰਹੇ ਹਨ । ਕਰੀਬ ਦਰਜਨ ਤੋ ਵੱਧ ਲੋਕਾਂ ਨੂੰ ਸੱਦਿਆ ਗਿਆ ਹੈ ।

ਸ ਬ੍ਰਹਮਪੁਰਾ ਨੇ ਕੇਦਰ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਹ ਘਬਰਾਹਟ ਚ ਆ ਕੇ ਗਲਤ ਕੰਮ ਕਰ ਰਹੀ ਹੈ ਜੋ ਗੈਰ-ਲੋਕਤੰਤਰੀ ਹੈ। ਉਨਾ ਸਪੱਸ਼ਟ ਕੀਤਾ ਕਿ ਜਾਰੀ ਨੋਟਿਸ ਤੋ ਹਕੂਮਤ ਬੁਖਲਾਹਟ ਵਿੱਚ ਹੈ ਕੇ ਪਰ ਕਿਸਾਨ ਕੌਮੀ ਜਾਂਚ ਸੰਗਠਨਾਂ ਅੱਗੇ ਝੁਕਣ ਵਾਲੇ ਨਹੀ ਹੈ।

ਮੋਦੀ ਸਰਕਾਰ ਕਿਸਾਨਾਂ ਤੇ ਬੇਬੁਨਿਆਦ ਦੋਸ਼ ਲਾ ਰਹੀ ਹੈ , ਜਿਸ ਦਾ ਅੰਨਦਾਤੇ ਤੇ ਕੋਈ ਅਸਰ ਹੋਣ ਵਾਲਾ ਨਹੀ । ਉਨਾ ਹੈਰਾਨੀ ਪ੍ਰਗਟਾਈ ਕਿ ਕੇਦਰੀ ਜਾਂਚ ਏਜੰਸੀਆਂ ਦੇ ਰਾਹੀ ਮੋਦੀ ਸਰਕਾਰ ਕਿਸਾਨਾਂ ਤੇ ਅੰਦੋਲਨ ਚ ਸਾਥ ਦੇਣ ਵਾਲਿਆਂ ਨੂੰ ਡਰਾ ਰਹੀ ਹੈ । ਸ ਬ੍ਰਹਮਪੁਰਾ ਸਪੱਸ਼ਟ ਕੀਤਾ ਕਿ ਕਰੀਬ 125 ਕਿਸਾਨ ਸ਼ਹੀਦੀਆਂ ਪ੍ਰਾਪਤ ਕਰ ਚੁੱਕੇ ਹਨ ਪਰ ਮੋਦੀ ਸਰਕਾਰ ਨੇ ਸਾਰ ਨਹੀ ਲਈ।

ਅਸਲ ਚ ਮੋਦੀ ਸਰਕਾਰ ਅੰਨਦਾਤੇ ਦੀ ਥਾਂ ਧਨਾਂਢਾ ਅੱਗੇ ਗੋਡੇ ਟੇਕ ਗਈ ਹੈ। ਸ ਬ੍ਰਹਮਪੁਰਾ ਨੇ ਜਾਰੀ ਪ੍ਰੈਸ ਬਿਆਨ ਕਰਦਿਆਂ ਕਿਹਾ ਕਿ 26 ਜਨਵਰੀ ਨੂੰ ਹੋ ਰਹੀ ਟਰੈਕਟਰ ਪਰੇਡ ਦਾ ਸਵਾਗਤ ਕਰਦਿਆਂ ਕਿਹਾ ਕਿ ਉਨਾ ਨੂੰ ਹਰ ਤਰਾਂ ਦਾ ਸਹਿਯੋਗ ਦਿੱਤਾ ਜਾਵੇਗਾ ।

26 ਜਨਵਰੀ ਦੀ ਪਰੇਡ ਮੌਕੇ ਸ ਬ੍ਰਹਮਪੁਰਾ ਨੇ ਸਭ ਵਰਗਾਂ ਨੂੰ ਸ਼ਾਮਲ ਹੋਣ ਲਈ ਜੋਰ ਦਿੱਤਾ । ਸ ਬ੍ਰਹਮਪੁਰਾ ਨੇ ਕਿਹਾ ਕਿ ਕਿਸਾਨੀ ਘੋਲ ਦੇਸ਼ ਭਰ ਵਿੱਚ ਸਥਾਨਕ ਤੇ ਸੂਬਾ ਪੱਧਰ ਤੇ ਕਰੀਬ 7 ਮਹੀਨਿਆਂ ਤੋ ਚੱਲ ਰਿਹਾ ਹੈ ਪਰ ਸਰਕਾਰ ਟੱਸ ਤੋ ਮੱਸ ਨਹੀ ਹੋਈ।

ਮੋਦੀ ਸਰਕਾਰ ਨੂੰ ਵਿਸ਼ਵ ਦੇ ਸਾਮਰਾਜੀਆਂ ਦੀ ਹਿਮਾਇਤ ਪ੍ਰਾਪਤ ਹੈ। 26 ਜਨਵਰੀ ਦੀ ਟਰੈਕਟਰ ਪਰੇਡ ਦੀ ਅਹਿਮੀਅਤ ਬਾਰੇ ਉਨਾ ਦੱਸਿਆ ਕਿ ਇਕ ਪਾਸੇ ਜਦੋ ਸਰਕਾਰ ਗਣਤੰਤਰ ਦਿਵਸ ਮਨਾ ਰਹੀ ਹੋਵੇਗੀ ਤਾਂ ਰਾਜਧਾਨੀ ਦੀਆਂ ਸੜਕਾਂ ਤੇ ਕਿਸਾਨ ਖੇਤੀ ਕਾਨੂੰਨਾਂ ਤੋ ਜਾਗਰੂਕ ਕਰਾਵੇਗਾ ਕਿ ਭਾਰਤ ਸਰਕਾਰ ਅੰਨਦਾਤੇ ਨੂੰ ਖਤਮ ਤੇ ਤੁੱਲੀ ਹੈ ਤੇ ਕਾਰਪੋਰੇਟ ਪੱਖੀ ਤੇ ਅਸੰਵਿਧਾਨਕ ਕਾਨੂੰਨਾਂ ਦਾ ਅਸਰ ਹਰ ਵਰਗ ਤੇ ਪੈਣਾ ਅਟਲ ਹੈ।

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,204FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...