Wednesday, April 24, 2024

ਵਾਹਿਗੁਰੂ

spot_img
spot_img

ਕੌਮੀ ਵੋਟਰ ਦਿਵਸ: ਪੰਜਾਬ ਦੇ ਸੀ.ਈ.ਓ. ਨੇ ਸੋਹਣਾ-ਮੋਹਣਾ ਅਤੇ ਪੰਜ ਹੋਰ ਨਵੇਂ ਵੋਟਰਾਂ ਨੂੰ ਸੌਂਪੇ ਵੋਟਰ ਸ਼ਨਾਖ਼ਤੀ ਕਾਰਡ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 25 ਜਨਵਰੀ, 2022 –
ਅੰਮ੍ਰਿਤਸਰ ਦੇ ਰਹਿਣ ਵਾਲੇ ਇੱਕੋ ਸਰੀਰ ‘ਚ ਜੁੜੇ ਜੌੜੇ ਭਰਾ ਸੋਹਨ ਸਿੰਘ ਅਤੇ ਮੋਹਨ ਸਿੰਘ, ਜਿਨ੍ਹਾਂ ਨੂੰ ਸੋਹਣਾ-ਮੋਹਨਾ ਵਜੋਂ ਜਾਣਿਆ ਜਾਂਦਾ ਹੈ, ਪਿਛਲੇ ਸਾਲ 18 ਸਾਲ ਦੇ ਹੋ ਗਏ ਹਨ, ਨੂੰ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਅੱਜ 12ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ ਦੋ ਵੱਖ-ਵੱਖ ਵੋਟਰ ਫੋਟੋ ਸ਼ਨਾਖਤੀ ਕਾਰਡ (ਈਪੀਆਈਸੀ) ਸੌਂਪੇ। ਸੀਈਓ ਨੇ ਕਿਹਾ ਕਿ ਸੋਹਨਾ ਅਤੇ ਮੋਹਨਾ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਦੋਵੇਂ ਵੱਖਰੇ ਤੌਰ ‘ਤੇ ਵੋਟ ਪਾ ਸਕਣ ਅਤੇ ਉਨ੍ਹਾਂ ਦੀ ਨਿੱਜਤਾ ਨੂੰ ਯਕੀਨੀ ਬਣਾਇਆ ਜਾ ਸਕੇ।

ਜ਼ਿਕਰਯੋਗ ਹੈ ਕਿ ਭਾਰਤੀ ਚੋਣ ਕਮਿਸ਼ਨ (ਈਸੀਆਈ) ਨੇ ਸੋਹਨਾ ਅਤੇ ਮੋਹਨਾ ਨੂੰ ਵੱਖਰੇ ਵੋਟਰ ਮੰਨਦਿਆਂ ਦੋਵਾਂ ਨੂੰ ਵਿਅਕਤੀਗਤ ਵੋਟਿੰਗ ਅਧਿਕਾਰ ਦੇਣ ਦਾ ਫੈਸਲਾ ਕੀਤਾ ਸੀ।

ਸੀ.ਈ.ਓ. ਨੇ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮਗਸੀਪਾ) ਵਿਖੇ ਆਯੋਜਿਤ ਰਾਜ ਪੱਧਰੀ ਸਮਾਗਮ ਦੌਰਾਨ ਨਵੇਂ ਬਣੇ ਪੰਜ ਵੋਟਰਾਂ ਨੂੰ ਈਪੀਆਈਸੀ ਕਾਰਡ ਸੰਕੇਤਕ ਰੂਪ ਵਿੱਚ ਸੌਂਪੇ, ਜਦਕਿ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ (ਡੀ.ਸੀ.-ਕਮ. -ਡੀ.ਈ.ਓ.), ਜੋ ਸਮਾਗਮ ਵਿੱਚ ਆਨਲਾਈਨ ਸ਼ਾਮਲ ਹੋਏ, ਨੇ ਜ਼ਿਲ੍ਹਾ ਪੱਧਰ ‘ਤੇ ਨਵੇਂ ਬਣੇ ਵੋਟਰਾਂ ਨੂੰ ਈਪੀਆਈਸੀ ਕਾਰਡ ਸੌਂਪੇ। ਇਸ ਮੌਕੇ ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.) ਸ੍ਰੀ ਸੁਸ਼ੀਲ ਚੰਦਰਾ ਦਾ ਇੱਕ ਵੀਡੀਓ ਸੰਦੇਸ਼ ਵੀ ਚਲਾਇਆ ਗਿਆ।

ਇਸ ਦੌਰਾਨ, ਸੀ.ਈ.ਓ, ਵਧੀਕ ਸੀ.ਈ.ਓ. ਡੀ.ਪੀ.ਐਸ. ਖਰਬੰਦਾ, ਡੀ.ਈ.ਓਜ਼, ਅਧਿਕਾਰੀਆਂ ਅਤੇ ਹਾਜ਼ਰੀਨ ਨੇ ਲੋਕਤੰਤਰੀ ਚੋਣ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਦਾ ਵੀ ਪ੍ਰਣ ਲਿਆ। ਇਸ ਸਾਲ ਦੇ ਰਾਸ਼ਟਰੀ ਵੋਟਰ ਦਿਵਸ ਦਾ ਥੀਮ ਹੈ – ‘ਚੋਣਾਂ ਸਬੰਧੀ ਆਸਾਨ ਪਹੁੰਚ ਅਤੇ ਸ਼ਮੂਲੀਅਤ ਨੂੰ ਯਕੀਨੀ ਬਣਾਉਣਾ’।

ਡਾ. ਰਾਜੂ ਨੇ ‘ਨੋਅ ਯੂਅਰ ਕੈਂਡੀਡੇਟ’ ਮੋਬਾਈਲ ਐਪਲੀਕੇਸ਼ਨ ਦਾ ਪੋਸਟਰ ਵੀ ਜਾਰੀ ਕੀਤਾ, ਜਿਸ ਦੀ ਵਰਤੋਂ ਕਰਕੇ ਵੋਟਰ ਕਿਸੇ ਵੀ ਉਮੀਦਵਾਰ ਦੇ ਵੇਰਵੇ ਅਤੇ ਅਪਰਾਧਿਕ ਪਿਛੋਕੜ ਬਾਰੇ ਜਾਣਕਾਰੀ ਲੈ ਸਕਦੇ ਹਨ। ਉਨ੍ਹਾਂ ਨੇ ਮੋਬਾਈਲ ਐਪ ਦਾ ਇੱਕ ਡੈਮੋ ਵੀਡੀਓ ਵੀ ਲਾਂਚ ਕੀਤਾ ਅਤੇ ਸੂਬੇ ਦੇ ਵੋਟਰਾਂ ਨੂੰ ਐਪ ਡਾਊਨਲੋਡ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜਾਂ ਬਾਰੇ ਵਿਆਪਕ ਪ੍ਰਚਾਰ ਅਤੇ ਵੱਧ ਤੋਂ ਵੱਧ ਜਾਗਰੂਕਤਾ ਪ੍ਰਦਾਨ ਕਰਨ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਇਹ ਮੋਬਾਈਲ ਐਪ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਐਪ ਨੂੰ ਗੂਗਲ ਪਲੇਅ ਸਟੋਰ ਅਤੇ ਐਪਲ ਐਪ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ ਅਤੇ ਇਸ ਦਾ ਲਿੰਕ ਕਮਿਸ਼ਨ ਦੀ ਵੈੱਬਸਾਈਟ ‘ਤੇ ਵੀ ਉਪਲਬਧ ਹੈ।

ਸਮਾਗਮ ਦੌਰਾਨ ਪਟਿਆਲਾ ਦੇ ਫਾਈਨ ਆਰਟਸ ਦੇ ਅਧਿਆਪਕ ਗੁਰਪ੍ਰੀਤ ਸਿੰਘ ਨੇ ਡੀਸੀ ਦਫ਼ਤਰ ਪਟਿਆਲਾ ਤੋਂ ਇੱਕ ਵਰਚੁਅਲ ਲਾਈਵ ਪੇਂਟਿੰਗ ਬਣਾਈ, ਜਦੋਂ ਕਿ ਮੋਗਾ ਦੇ ਥੀਏਟਰ ਕਲਾਕਾਰਾਂ (ਭੰਡਾਂ)- ਸੁਖਦੇਵ ਸਿੰਘ ਲੱਧੜ ਅਤੇ ਇੰਦਰ ਮਾਣੂੰਕੇ ਨੇ ਮੋਗਾ ਡੀਸੀ ਦਫਤਰ ਤੋਂ ਲਾਈਵ ਹੋ ਕੇ ਕਲਾਕਾਰੀ ਦਿਖਾਈ ਤਾਂ ਜੋ 20 ਫਰਵਰੀ, 2022 ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਵੋਟਰਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਜਾਗਰੂਕ ਅਤੇ ਉਤਸ਼ਾਹਿਤ ਕੀਤਾ ਜਾ ਸਕੇ।

ਸੀਈਓ ਨੇ ਲਘੂ ਫਿਲਮ ਮੁਕਾਬਲੇ ਅਤੇ ਪੋਸਟਰ ਡਿਜ਼ਾਈਨ ਮੁਕਾਬਲੇ ਦੇ ਜੇਤੂਆਂ ਦਾ ਐਲਾਨ ਵੀ ਕੀਤਾ। ਜੇਤੂਆਂ ਨੂੰ ਜ਼ਿਲ੍ਹਾ ਪੱਧਰ ‘ਤੇ ਇਨਾਮ ਅਤੇ ਇਨਾਮੀ ਰਾਸ਼ੀ ਦਿੱਤੀ ਜਾਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,185FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...