Friday, April 19, 2024

ਵਾਹਿਗੁਰੂ

spot_img
spot_img

ਕੰਗਣਾ ਬੌਧਿਕ ਤੌਰ ’ਤੇ ਕੰਗਾਲ, ਤਾਂ ਹੀ ਕਰ ਰਹੀ ਸਿੱਖਾਂ ਵਿਰੁੱਧ ਟਿੱਪਣੀਆਂ, ਗ੍ਰਿਫ਼ਤਾਰ ਕੀਤਾ ਜਾਵੇ: ਬੀਬੀ ਜਗੀਰ ਕੌਰ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 22 ਨਵੰਬਰ, 2021:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੰਗਣਾ ਰਣੌਤ ਵੱਲੋਂ ਸਿੱਖਾਂ ਵਿਰੁੱਧ ਨਫ਼ਰਤ ਭਰੀਆਂ ਟਿੱਪਣੀਆਂ ਦੀ ਸਖ਼ਤ ਨਿਖੇਧੀ ਕਰਦਿਆਂ ਉਸ ਦੀ ਗ੍ਰਿਫ਼ਤਾਰੀ ਮੰਗੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਕੰਗਣਾ ਰਣੌਤ ਜਾਣਬੁੱਝ ਕੇ ਸਿੱਖਾਂ ਪ੍ਰਤੀ ਜ਼ਹਿਰ ਭਰੀਆਂ ਪੋਸਟਾਂ ਪਾ ਰਹੀ ਹੈ, ਜਿਸ ਦੇ ਨਤੀਜੇ ਘਾਤਕ ਹੋ ਸਕਦੇ ਹਨ।

ਕੰਗਣਾ ਵੱਲੋਂ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਨਿੰਦਾ ਕਰਕੇ ਸਿੱਖਾਂ ਨੂੰ ਅੱਤਵਾਦੀ ਕਹਿਣਾ ਅਤੇ 1984 ਵਿਚ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਸਿੱਖਾਂ ਖ਼ਿਲਾਫ਼ ਕੀਤੀ ਮੰਦਭਾਗੀ ਕਾਰਵਾਈ ਦੀ ਤਰਫਦਾਰੀ ਕਰਨੀ ਉਸ ਦੀ ਬਿਮਾਰ ਮਾਨਸਿਕਤਾ ਦਾ ਪ੍ਰਗਟਾਵਾ ਹੈ।

ਬੀਬੀ ਜਗੀਰ ਕੌਰ ਨੇ ਆਖਿਆ ਕਿ ਕੰਗਣਾ ਨੇ ਸ਼ਾਇਦ ਸਿੱਖਾਂ ਦਾ ਇਤਿਹਾਸ ਨਹੀਂ ਪੜ੍ਹਿਆ, ਜੇਕਰ ਪੜ੍ਹਿਆ ਹੁੰਦਾ ਤਾਂ ਉਸ ਨੂੰ ਇਸ ਗੱਲ ਦੀ ਸਮਝ ਹੁੰਦੀ ਕਿ ਇਨ੍ਹਾਂ ਸਿੱਖਾਂ ਦੀ ਬਦੌਲਤ ਹੀ ਦੇਸ਼ ਅਜ਼ਾਦੀ ਦਾ ਨਿੱਘ ਮਾਣ ਰਿਹਾ ਹੈ। ਦੇਸ਼ ਦੀ ਅਜ਼ਾਦੀ ਲਈ 80 ਫੀਸਦੀ ਤੋਂ ਵੱਧ ਕੁਰਬਾਨੀਆਂ ਸਿੱਖਾਂ ਨੇ ਹੀ ਦਿੱਤੀਆਂ ਹਨ। ਕੰਗਣਾ ਨੂੰ ਆਪਣੀ ਬੌਧਿਕ ਕੰਗਾਲੀ ਦੀ ਪੇਸ਼ਕਾਰੀ ਕਰਕੇ ਦੇਸ਼ ਦੇ ਹਾਲਾਤਾਂ ਨੂੰ ਖਰਾਬ ਨਹੀਂ ਕਰਨਾ ਚਾਹੀਦਾ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਅਦਾਕਾਰਾ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਹੋਵੇ। ਉਨ੍ਹਾਂ ਕਿਹਾ ਕਿ ਕੰਗਣਾ ਵਿਰੁੱਧ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਰਵਾਈ ਆਰੰਭੀ ਗਈ ਹੈ, ਜਿਸ ਦਾ ਸ਼੍ਰੋਮਣੀ ਕਮੇਟੀ ਹਰ ਪੱਧਰ ’ਤੇ ਸਹਿਯੋਗ ਕਰੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਬੇਅਦਬੀ ਦੇ ਦੋਸ਼ੀਆਂ ਨੂੰ ਦੋ ਦਿਨ ’ਚ ਸਾਹਮਣੇ ਲਿਆਵੇ ਸਰਕਾਰ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 19 ਅਪ੍ਰੈਲ, 2024 ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਚੀਮਾ ਪੋਤਾ ਵਿਖੇ ਬੀਤੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਘਟਨਾ ਤੋਂ ਬਾਅਦ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...