- Advertisement -
ਯੈੱਸ ਪੰਜਾਬ
ਅੰਮ੍ਰਿਤਸਰ, 30 ਮਈ, 2021:
ਵਿਵਾਦਿਤ ਫ਼ਿਲਮ ਅਦਾਕਾਰਾ ਕੰਗਨਾ ਰਣੌਤ ਸੋਮਵਾਰ 31 ਮਈ ਨੂੰ ਅੰਮ੍ਰਿਤਸਰ ਆ ਰਹੀ ਹੈ।
ਸੂਤਰਾਂ ਅਨੁਸਾਰ ਇਸ ਵੇਲੇ ਹਿਮਾਚਲ ਪੁੱਜੀ ਹੋਈ ਕੰਗਨਾ ਰਣੌਤ ਸੋਮਵਾਰ ਸਵੇਰੇ ਸੜਕੀ ਰਸਤੇ ਅੰਮ੍ਰਿਤਸਰ ਪੁੱਜੇਗੀ ਜਿੱਥੇ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਣ ਲਈ ਜਾਏਗੀ।
ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਣ ਉਪਰੰਤ ਕੰਗਨਾ ਰਣੌਤ ਵੱਲੋਂ ਸ੍ਰੀ ਗੁਰੂ ਰਾਮ ਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਫ਼ਲਾਈਟ ਲੈ ਕੇ ਮੁੰਬਈ ਲਈ ਰਵਾਨਾ ਹੋਣ ਦਾ ਪ੍ਰੋਗਰਾਮ ਹੈ।
ਕੰਗਨਾ ਦੇ ਇਸ ਪ੍ਰੋਗਰਾਮ ਦੇ ਸੰਬੰਧ ਵਿੱਚ ਪੁਲਿਸ ਅਧਿਕਾਰੀਆਂ ਵੱਲੋਂ ਕੋਈ ਪੁਸ਼ਟੀ ਨਹੀਂ ਕੀਤੀ ਜਾ ਰਹੀ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ
- Advertisement -