Thursday, May 30, 2024

ਵਾਹਿਗੁਰੂ

spot_img
spot_img

ਕੰਵਰਦੀਪ ਸਿੰਘ ਨੇ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 24 ਜਨਵਰੀ, 2023 –
ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ, ਸਮਾਜਿਕ ਨਿਆਂ, ਅਧਿਕਾਰਤਾਂ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਦੀ ਮੌਜੂਦਗੀ ਵਿੱਚ ਐਸ.ਏ.ਐਸ ਨਗਰ ਸੈਕਟਰ-68, ਉਦਯੋਗ ਭਵਨ ਵਿਖੇ ਕੰਵਰਦੀਪ ਸਿੰਘ ਨੇ ਅੱਜ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਪੰਜਾਬ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ।

ਇਸ ਮੌਕੇ ‘ਤੇ ਬੋਲਦਿਆਂ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦੌਰਾਨ ਇਹ ਵਾਅਦਾ ਕੀਤਾ ਗਿਆ ਸੀ ਕਿ ਸੂਬੇ ਵਿੱਚ ਇਮਾਨਦਾਰ, ਨਿਰਪੱਖ ਅਤੇ ਅਗਾਂਹਵਧੂ ਸੋਚ ਵਾਲੇ ਆਗੂਆਂ ਨੂੰ ਹੱਲਾਸ਼ੇਰੀ ਦਿੱਤੀ ਜਾਵੇਗੀ ਅਤੇ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਵਜੋਂ ਇੱਕ ਇਮਾਨਦਾਰ ਆਗੂ ਸ੍ਰੀ ਕੰਵਰਦੀਪ ਸਿੰਘ ਦੀ ਨਿਯੁਕਤੀ ਵੀ ਇਸੇ ਸੋਚ ਦਾ ਹਿੱਸਾ ਹੈ।

ਸ੍ਰੀ ਕੰਵਰਦੀਪ ਸਿੰਘ ਬੱਚਿਆਂ ਪੱਖੀ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਰਕਾਰ ਅਤੇ ਸੰਸਥਾਵਾਂ ਵਿਚਕਾਰ ਇੱਕ ਪੁੱਲ ਵਜੋਂ ਕੰਮ ਕਰਨਗੇ। ਸ੍ਰੀ ਕੰਵਰਦੀਪ ਸਿੰਘ ਨੂੰ ਵਧਾਈ ਦਿੰਦਿਆਂ ਡਾ. ਬਲਜੀਤ ਕੌਰ ਨੇ ਬੱਚਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਸਰਕਾਰੀ ਸਕੀਮਾਂ ਨੂੰ ਲਾਗੂ ਕਰਨ ਲਈ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਸ੍ਰੀ ਕੰਵਰਦੀਪ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੀਨੀਅਰ ਲੀਡਰਸ਼ਿਪ ਦਾ ਉਨ੍ਹਾਂ ਵਿੱਚ ਵਿਸ਼ਵਾਸ਼ ਦਿਖਾਉਣ ਲਈ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਆਪਣੀ ਯੋਗਤਾ ਅਤੇ ਤਨਦੇਹੀ ਨਾਲ ਨਿਭਾਉਣਗੇ। ਜ਼ਿਕਰਯੋਗ ਹੈ ਕਿ ਜਲੰਧਰ ਦੇ ਸ੍ਰੀ ਕੰਵਰਦੀਪ ਸਿੰਘ ਇੱਕ ਉਦਯੋਗਪਤੀ ਅਤੇ ਇੱਕ ਸਮਾਜ ਸੇਵਕ ਹੈ।

ਇਸ ਮੌਕੇ ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਸਕੱਤਰ ਸ੍ਰੀਮਤੀ ਵਿੰਮੀ ਭੁੱਲਰ, ਮੈਂਬਰ ਮਿਸ ਸਿਮਰਨਜੀਤ ਕੌਰ ਅਤੇ ਡਿਪਟੀ ਡਾਇਰੈਕਟਰ ਰਾਜਵਿੰਦਰ ਸਿੰਘ ਗਿੱਲ ਵੀ ਹਾਜ਼ਰ ਸੀ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਗੁਰਦੁਆਰਾ ਮੈਨੇਜਮੈਂਟ ਕੋਰਸ ਦੇ ਵਿਦਿਆਰਥੀਆਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਲਈ ਪ੍ਰਬੰਧਕੀ ਸਿਖਲਾਈ

ਯੈੱਸ ਪੰਜਾਬ ਅੰਮ੍ਰਿਤਸਰ, 29 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਅਡਵਾਂਸਡ ਸਟੱਡੀਜ਼ ਇਨ ਸਿੱਖਇਜਮ, ਬਹਾਦਰਗੜ੍ਹ (ਪਟਿਆਲਾ) ਵਿਖੇ ਚਲਾਏ ਜਾ ਰਹੇ ਬੈਚੁਲਰ ਆਫ਼...

ਉਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਪੁਸ਼ਕਰ ਸਿੰਘ ਧਾਮੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਯੈੱਸ ਪੰਜਾਬ ਅੰਮ੍ਰਿਤਸਰ, 29 ਮਈ, 2024 ਉਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਪੁਸ਼ਕਰ ਸਿੰਘ ਧਾਮੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸੇ ਦੌਰਾਨ ਉਨ੍ਹਾਂ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,087FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...