Thursday, April 25, 2024

ਵਾਹਿਗੁਰੂ

spot_img
spot_img

ਖਟਕੜ ਕਲਾਂ ਨੂੰ ਮਾਡਲ ਪਿੰਡ ਵਜੋਂ ਵਿਕਸਤ ਕੀਤਾ ਜਾਵੇਗਾ: ਡੀ ਸੀ ਨਵਜੋਤ ਪਾਲ ਸਿੰਘ ਰੰਧਾਵਾ

- Advertisement -

ਯੈੱਸ ਪੰਜਾਬ
ਬੰਗਾ, 18 ਮਈ, 2022:
ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਨੂੰ ਮਾਡਲ ਪਿੰਡ ਵਜੋਂ ਵਿਕਸਤ ਕੀਤਾ ਜਾਵੇਗਾ, ਜਿਸ ਤਹਿਤ ਪ੍ਰਸ਼ਾਸਨ ਵੱਲੋਂ ਪਿੰਡ ਵਿੱਚ ਸਫਾਈ ਅਤੇ ਸੁੰਦਰੀਕਰਨ ਸਮੇਤ ਵੱਡੇ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

ਅੱਜ ਥਾਪਰ ਮਾਡਲ ਛੱਪੜ ਦੀ ਸਫ਼ਾਈ, ਕੰਪੋਸਟ ਪਿੱਟਸ, ਖੇਡ ਮੈਦਾਨ, ਲਾਇਬ੍ਰੇਰੀ, ਪਾਰਕਾਂ ਦੇ ਸੁੰਦਰੀਕਰਨ ਦੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ 86 ਲੱਖ ਰੁਪਏ ਦੀ ਲਾਗਤ ਨਾਲ ਇਹ ਵਿਕਾਸ ਕਾਰਜ ਕਰਵਾਏ ਜਾਣਗੇ ਅਤੇ ਸਾਰੇ ਪ੍ਰੋਜੈਕਟ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪੂਰਾ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚ 27.78 ਲੱਖ ਰੁਪਏ ਦੀ ਲਾਗਤ ਨਾਲ ਛੱਪੜ ਦਾ ਥਾਪਰ ਮਾਡਲ ਦੇ ਅਧਾਰ ਤੇ ਨਵੀਨੀਕਰਣ ਅਤੇ ਸਫ਼ਾਈ, 5 ਲੱਖ ਰੁਪਏ ਦੀ ਲਾਗਤ ਨਾਲ ਮਾਤਾ ਵਿਦਿਆਵਤੀ ਪਾਰਕ ਦਾ ਸੁੰਦਰੀਕਰਨ, 20 ਲੱਖ ਰੁਪਏ ਦੀਆਂ ਸੜਕਾਂ ਅਤੇ ਗਲੀਆਂ, 24 ਲੱਖ ਰੁਪਏ ਦੀ ਜ਼ਮੀਨਦੋਜ਼ ਪਾਈਪ ਲਾਈਨ, 40000 ਰੁਪਏ ਦੀ ਲਾਗਤ ਨਾਲ ਵਰਮੀ ਕੰਪੋਸਟ ਪਿਟਸ, ਸੋਲਰ ਸਿੰਚਾਈ ਸਿਸਟਮ ਸ਼ਾਮਲ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਹੁਤ ਸਾਰੇ ਪ੍ਰੋਜੈਕਟਾਂ ਦਾ ਨਿਰਮਾਣ ਪਹਿਲਾਂ ਹੀ ਸ਼ੁਰੂ ਹੋ ਚੁੱਕਾ ਹੈ ਅਤੇ ਕੁਝ ਲਈ ਪ੍ਰਸ਼ਾਸਨ ਨੇ ਸਮੇਂ ਸਿਰ ਮੁਕੰਮਲ ਕਰਨ ਅਤੇ ਖਟਕੜ ਕਲਾਂ ਦੀ ਮੁਕੰਮਲ ਰੂਪ ਰੇਖਾ ਨੂੰ ਯਕੀਨੀ ਬਣਾਉਣ ਲਈ ਹੋਰ ਫੰਡਾਂ ਲਈ ਸੂਬਾ ਸਰਕਾਰ ਕੋਲ ਪਹੁੰਚ ਕੀਤੀ ਹੈ।

ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਰੋਜ਼ਾਨਾ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਲਾਇਬ੍ਰੇਰੀ ਖੋਲ੍ਹਣ ਨੂੰ ਯਕੀਨੀ ਬਣਾਉਣ ਤਾਂ ਜੋ ਸੈਲਾਨੀ ਆਜ਼ਾਦੀ ਅੰਦੋਲਨ ਅਤੇ ਆਜ਼ਾਦੀ ਘੁਲਾਟੀਆਂ ਦੇ ਜੀਵਨ ਦੀਆਂ ਇਤਿਹਾਸਕ ਪੁਸਤਕਾਂ ਪੜ੍ਹ ਸਕਣ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਖਟਕੜ ਕਲਾਂ ਵਿਖੇ ਖੇਤੀ ਸੈਰ ਸਪਾਟਾ ਸਕੀਮ ਤਹਿਤ 10 ਫਾਰਮ ਹਾਊਸਾਂ ਦੀ ਸ਼ਨਾਖਤ ਦਾ ਕੰਮ ਵੀ ਅੰਤਿਮ ਪੜਾਅ ‘ਤੇ ਹੈ। ਉਨ੍ਹਾਂ ਕਿਹਾ ਕਿ ਸੈਲਾਨੀਆਂ ਨੂੰ ਘਰ ਦਾ ਪਕਾਇਆ ਭੋਜਨ, ਆਰਾਮਦਾਇਕ ਰਿਹਾਇਸ਼, ਸਾਫ਼-ਸੁਥਰਾ ਵਾਤਾਵਰਣ ਮੁਹੱਈਆ ਕਰਵਾਇਆ ਜਾਵੇਗਾ ਅਤੇ ਘੱਟ ਤੋਂ ਘੱਟ ਕੀਮਤ ‘ਤੇ ਪੇਂਡੂ ਪੰਜਾਬ ਦੀ ਝਲਕ ਦੇਖਣ ਨੂੰ ਮਿਲੇਗੀ।

ਐਨ ਪੀ ਐਸ ਰੰਧਾਵਾ ਨੇ ਕਿਹਾ ਕਿ ਸੂਬਾ ਸਰਕਾਰ ਖਟਕੜ ਕਲਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਬੇਮਿਸਾਲ ਵਿਕਾਸ ਕਰਵਾ ਕੇ, ਇਸ ਇਤਿਹਾਸਿਕ ਪਿੰਡ ਨੂੰ ਨਮੂਨੇ ਦਾ ਪਿੰਡ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਪਿੰਡ ਦੇ ਲੋਕਾਂ ਅਤੇ ਨੌਜੁਆਨਾਂ ਦੀ ਮੰਗ ‘ਤੇ ਖੇਡਾਂ ਲਈ ਬੁਨਿਆਦੀ ਢਾਂਚਾ ਮੁੱਹਈਆ ਕਰਵਾਉਣ ਲਈ ਮਿਊਜ਼ੀਅਮ ਦੇ ਪਿਛਲੇ ਪਾਸੇ ਖਾਲੀ ਪਈ ਜ਼ਮੀਨ ਵਿੱਚ ਫੁੱਟਬਾਲ, ਵਾਲੀਬਾਲ ਅਤੇ ਬੈਡਮਿੰਟਨ ਦੇ ਲਈ ਲੋੜੀਂਦਾ ਸਮਾਨ ਉਪਲਬਧ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰਾਹੀਂ ਜ਼ਿਲ੍ਹੇ ਵਿੱਚ ਜਲਦ ਹੀ ਰੋਜ਼ਗਾਰ ਕਾਉਂਸਲਿੰਗ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਹੁਨਰੀ ਸਿਖਲਾਈ ਦਾ ਪ੍ਰਬੰਧ ਵੀ ਕੀਤਾ ਜਾਵੇਗਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਮਰਦੀਪ ਸਿੰਘ ਬੈਂਸ, ਅਮਿਤ ਸਰੀਨ, ਐਸ ਡੀ ਐਮ ਨਵਨੀਤ ਕੌਰ ਬੱਲ, ਡੀ ਡੀ ਪੀ ਓ ਦਵਿੰਦਰ ਸ਼ਰਮਾ, ਬੰਗਾ ਦੇ ਤਹਿਸੀਲਦਾਰ ਲਕਸ਼ੈ ਗੁਪਤਾ, ਨਾਇਬ ਤਹਿਸੀਲਦਾਰ ਗੁਰਪ੍ਰੀਤ ਸਿੰਘ ਅਤੇ ਪਿੰਡ ਦੇ ਨੌਜੁਆਨ ਅਤੇ ਪੰਚਾਇਤ ਮੌਜੂਦ ਸੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...