Friday, March 29, 2024

ਵਾਹਿਗੁਰੂ

spot_img
spot_img

ਖਰੀਦ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ 6000 ਤੋਂ ਵੱਧ ਲੋਕਾਂ ਨੇ ਕੋਵਿਡ ਤੋਂ ਬਚਾਅ ਦਾ ਟੀਕਾ ਲਵਾਇਆ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 18 ਅਪ੍ਰੈਲ, 2021:
ਸੂਬੇ ਦੀਆਂ ਮੰਡੀਆਂ ਵਿਚ ਕਣਕ ਦੀ ਚੱਲ ਰਹੀ ਖਰੀਦ ਦੌਰਾਨ ਕੋਵਿਡ-19 ਦੇ ਸੁਰੱਖਿਆ ਉਪਾਵਾਂ ਨੂੰ ਯਕੀਨੀ ਬਣਾਉਣ ਲਈ ਢੁਕਵੇਂ ਪ੍ਰਬੰਧ ਕਰਨ ਤੋਂ ਇਲਾਵਾ ਸੂਬਾ ਸਰਕਾਰ ਨੇ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਹੋਰ ਸਾਰੀਆਂ ਧਿਰਾਂ ਦੇ ਟੀਕਾਕਰਨ ਲਈ ਅਨਾਜ ਮੰਡੀਆਂ ਵਿਚ ਵਿਸ਼ੇਸ਼ ਕੈਂਪ ਵੀ ਸ਼ੁਰੂ ਕੀਤੇ ਹਨ ਜਿਨ੍ਹਾਂ ਵਿਚ ਹੁਣ ਤੱਕ 6000 ਤੋਂ ਵੱਧ ਯੋਗ ਵਿਅਕਤੀਆਂ ਨੂੰ ਕੋਵਿਡ ਤੋਂ ਬਚਾਅ ਦੇ ਟੀਕੇ ਲਾਏ ਗਏ ਹਨ।

ਪੰਜਾਬ ਸਰਕਾਰ ਨੇ ਸੂਬੇ ਦੀਆਂ ਅਨਾਜ ਮੰਡੀਆਂ ਵਿਚ ਕੋਵਿਡ ਵੈਕਸੀਨ ਦੇ ਵਿਸ਼ੇਸ਼ ਕੈਂਪ ਲਾਏ ਹਨ ਤਾਂ ਕਿ ਖਰੀਦ ਸੀਜ਼ਨ ਦੌਰਾਨ ਮੰਡੀਆਂ ਵਿਚ ਆਉਣ ਵਾਲੇ 45 ਸਾਲ ਤੋਂ ਵੱਧ ਉਮਰ ਵਰਗ ਦੇ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਹੋਰ ਧਿਰਾਂ ਨੂੰ ਵੈਕਸੀਨ ਦੀ ਖੁਰਾਕ ਦਿੱਤੀ ਜਾ ਸਕੇ।

ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਦੱਸਿਆ ਕਿ ਹੁਣ ਤੱਕ 6000 ਯੋਗ ਵਿਅਕਤੀਆਂ ਨੂੰ ਵੈਕਸੀਨ ਦਿੱਤੀ ਜਾ ਚੁੱਕੀ ਹੈ ਜਿਨ੍ਹਾਂ ਵਿਚ ਮੰਡੀਆਂ ‘ਚ ਜਿਣਸ ਵੇਚਣ ਲਈ ਆਉਣ ਵਾਲੇ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਹੋਰ ਸਬੰਧਤ ਵਿਅਕਤੀ ਸ਼ਾਮਲ ਹਨ। ਉ

ਨ੍ਹਾਂ ਅੱਗੇ ਦੱਸਿਆ ਕਿ ਅਨਾਜ ਮੰਡੀਆਂ ਵਿਚ ਸਥਾਪਤ ਕੈਂਪਾਂ ਰਾਹੀਂ ਟੀਕਾਕਰਨ ਲਈ ਪਟਿਆਲਾ ਜਿਲ੍ਹਾ ਮੋਹਰੀ ਚੱਲ ਰਿਹਾ ਹੈ ਜਿੱਥੇ ਹੁਣ ਤੱਕ 1230 ਯੋਗ ਵਿਅਕਤੀਆਂ ਨੂੰ ਕੋਵਿਡ ਤੋਂ ਬਚਾਅ ਲਈ ਖੁਰਾਕ ਦਿੱਤੀ ਜਾ ਚੁੱਕੀ ਹੈ।ਇਸ ਤੋਂ ਬਾਅਦ ਫਿਰੋਜ਼ਪੁਰ ਅਤੇ ਬਠਿੰਡਾ ਜਿਲ੍ਹੇ ਹਨ ਜਿੱਥੇ ਹੁਣ ਤੱਕ ਕ੍ਰਮਵਾਰ 1179 ਅਤੇ 800 ਵਿਅਕਤੀਆਂ ਨੂੰ ਮੰਡੀਆਂ ਵਿਚ ਕੈਂਪਾਂ ਰਾਹੀਂ ਵੈਕਸੀਨ ਦਿੱਤੀ ਜਾ ਚੁੱਕੀ ਹੈ।

ਚੇਅਰਮੈਨ ਨੇ ਅੱਗੇ ਦੱਸਿਆ ਕਿ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਖਰੀਦ ਏਜੰਸੀਆਂ ਦੇ ਸਟਾਫ ਨੂੰ ਟੀਕਾਕਰਨ ਲਈ ਪ੍ਰੇਰਿਤ ਕਰਨ ਵਾਸਤੇ ਜਿਲ੍ਹਾ ਪੱਧਰ ਉਤੇ ਮੰਡੀ ਬੋਰਡ ਦੇ ਅਧਿਕਾਰੀ ਅਤੇ ਕਰਮਚਾਰੀ ਵੱਧ ਤੋਂ ਵੱਧ ਯੋਗ ਵਿਅਕਤੀਆਂ ਨੂੰ ਇਸ ਟੀਕਾਕਰਨ ਮੁਹਿੰਮ ਹੇਠ ਲਿਆਉਣ ਲਈ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਦੌਰਾ ਕਰ ਰਹੇ ਹਨ ਤਾਂ ਕਿ ਹਾੜ੍ਹੀ ਦੇ ਮੌਜੂਦਾ ਮੰਡੀਕਰਨ ਸੀਜ਼ਨ ਦੌਰਾਨ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸਾਰੀਆਂ ਧਿਰਾਂ ਦੀ ਸਿਹਤ ਨੂੰ ਵੀ ਸੁਰੱਖਿਅਤ ਬਣਾਇਆ ਜਾ ਸਕੇ।

- Advertisement -

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, ਮਾਰਚ 29, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,256FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...