Thursday, March 28, 2024

ਵਾਹਿਗੁਰੂ

spot_img
spot_img

ਖਰੀਫ ਸੀਜਨ ਦੌਰਾਨ 187.23 ਲੱਖ ਮੀਟਰਕ ਟਨ ਝੋਨੇ ਘੱਟੋਂ ਘੱਟ ਸਮਰਥਨ ਮੁੱਲ ਤੇ ਹੋਈ ਨਿਰਵਿਘਨ ਖਰੀਦ: ਆਸ਼ੂ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 1 ਦਸਬੰਰ, 2021 –
ਖਰੀਫ ਸੀਜਨ 2021-22 ਦੌਰਾਨ ਪੰਜਾਬ ਰਾਜ ਵਿੱਚ 187.23 ਲੱਖ ਮੀਟਰਕ ਟਨ ਝੋਨੇ ਘੱਟੋਂ ਘੱਟ ਸਮਰਥਨ ਮੁੱਲ ਤੇ ਨਿਰਵਿਘਨ ਖਰੀਦ ਕੀਤੀ ਗਈ ਹੈ। ਉਕਤ ਪ੍ਰਗਟਾਵਾ ਅੱਜ ਇੱਥੇ ਸ਼੍ਰੀ ਭਾਰਤ ਭੂਸ਼ਨ ਆਸ਼ੂ ਵੱਲੋਂ ਕੀਤਾ ਗਿਆ ।

ਸ਼੍ਰੀ ਆਸ਼ੂ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਮਿਤੀ 3 ਅਕਤੂਬਰ 2021 ਤੋਂ ਝੋਨੇ ਦੀ ਖਰੀਦ ਸ਼ੁਰੂ ਹੋ ਕੇ ਮਿਤੀ 30 ਨਵੰਬਰ 2021 ਨੂੰ ਖਤਮ ਕੀਤੀ ਗਈ ਹੈ। ਇਸ ਦੌਰਾਨ ਰਾਜ ਦੀਆਂ ਮੰਡੀਆਂ ਵਿੱਚ ਕੁਲ 188.20 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋਈ ਸੀ ਜਿਸ ਵਿੱਚੋ ਸਮੂਹ ਖਰੀਦ ਏਜੰਸੀਆਂ ਸਮੇਤ ਐਫ.ਸੀ.ਆਈ ਵੱਲੋਂ 187.23 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਘੱਟੋ ਘੱਟ ਸਮਰਥਨ ਮੁੱਲ ਰੁਪਏ 1960/- ਪ੍ਰਤੀ ਕੁਵਿੰਟਲ ਤੇ ਕੀਤੀ ਗਈ ਹੈ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ ਕੇਵਲ 97000 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।

ਇਸ ਦੇ ਨਾਲ ਹੀ ਖਰੀਦ ਕੀਤੇ ਗਏ ਝੋਨੇ ਦੀ ਬਣਦੀ ਰਾਸ਼ੀ 36257.30 ਕਰੋੜ ਰੁਪਏ ਸੂਬੇ ਦੇ 8,20,174 ਤੋਂ ਵੱਧ ਕਿਸਾਨਾਂ ਦੇ ਖਾਤੇ ਵਿੱਚ ਟਰਾਂਸਫਰ ਕੀਤੇ ਜਾ ਚੁੱਕੇ ਹਨ । ਖਰੀਦ ਏਜੰਸੀਆਂ ਵੱਲੋਂ ਖਰੀਦੇ ਗਏ ਝੋਨੇ ਵਿੱਚੋ 186.97 ਲੱਖ ਮੀਟਰਕ ਟਨ ਝੋਨੇ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ ਜੋ ਕਿ 99.88% ਬਣਦੀ ਹੈ।

ਖੁਰਾਕ ਮੰਤਰੀ ਨੇ ਦੱਸਿਆ ਕਿ ਸੀਜ਼ਨ ਦੌਰਾਨ ਮੁੱਖ ਮੰਤਰੀ ਸ਼੍ਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਕੋਵਿਡ-19 ਮਹਾਮਾਰੀ ਦੀ ਦੂਜੀ ਲਹਿਰ ਦੇ ਪ੍ਰਭਾਵ ਦੀ ਰੋਕਥਾਮ ਅਤੇ ਮੰਡੀਆਂ ਵਿੱਚ ਗਲੱਟ ਦੀ ਸਥਿਤੀ ਤੋਂ ਬਚਣ ਲਈ ਪੰਜਾਬ ਮੰਡੀ ਬੋਰਡ ਵੱਲੋਂ ਖੋਲੇ ਗਏ 1872 ਰੈਗੂਲਰ ਖਰੀਦ ਕੇਂਦਰਾਂ ਤੋਂ ਇਲਾਵਾ 1237 ਹੋਰ ਯੋਗ ਜਨਤਕ ਥਾਵਾਂ ਅਤੇ ਰਾਈਸ ਮਿਲਾਂ ਨੂੰ ਮੰਡੀ ਯਾਰਡ ਘੋਸ਼ਿਤ ਕੀਤਾ ਗਿਆ ਸੀ ।

ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਬਹਾਨੇ ਨਾਲ ਪੰਜਾਬ ਰਾਜ ਵਿੱਚ ਖਰੀਦ ਕਾਰਜ ਦੇ ਤਹਿ ਪ੍ਰੋਗਰਾਮ ਨੂੰ ਬਦਲਦਿਆ 10 ਅਕਤੂਬਰ 2021 ਤੋਂ ਖਰੀਦ ਸ਼ੁਰੂ ਕਰਨ ਦੇ ਹੁਕਮ ਦੇ ਦਿੱਤੇ ਗਏ ਸਨ ਜਿਸ ਤੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਇਸ ਮਾਮਲੇ ਵਿੱਚ ਖੁਦ ਦਾਖਲ ਦਿੰਦਿਆ ਪ੍ਰਧਾਨ ਮੰਤਰੀ ਅਤੇ ਕੇਂਦਰੀ ਖੁਰਾਕ ਮੰਤਰੀ ਨਾਲ ਮੁਲਾਕਾਤ ਕਰਕੇ ਝੋਨੇ ਦੀ ਖਰੀਦ 03 ਅਕਤੂਬਰ 2021 ਤੋ ਸ਼ੁਰੂ ਕਰਵਾਈ ਗਈ।

ਸ਼੍ਰੀ ਆਸ਼ੂ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਬੋਗਸ ਬਿਲਿੰਗ ਅਤੇ ਦੂਜ਼ੇ ਰਾਜਾਂ ਤੋਂ ਅਣ-ਅਧਿਕਾਰਤ ਤੌਰ ਤੇ ਆਉਣ ਵਾਲੇ ਝੋਨੇ ਨੂੰ ਰੋਕਣ ਲਈ 1500 ਮੁਲਾਜਮਾਂ ਦੇ 150 ਉਡਣ ਦਸਤੇ ਗਠਿਤ ਕੀਤੇ ਗਏ ਸਨ ।

ਇਸ ਤੋਂ ਇਲਾਵਾ ਪੰਜਾਬ ਰਾਜ ਦੇ ਬਾਰਡਰਾਂ/ਬੈਰੀਅਰਾਂ ਤੇ 93 ਥਾਵਾਂ ਤੇ ਨਾਕੇ ਸਥਾਪਿਤ ਕੀਤੇ ਗਏ ਸਨ ਜਿਨ੍ਹਾਂ ਵੱਲੋਂ ਇਨ੍ਹਾਂ ਨਾਕਿਆ ਤੇ 49135 ਟਰੱਕ/ਟਰਾਲੀਆਂ ਨੂੰ ਰੋਕ ਕੇ ਚੈੱਕ ਕੀਤਾ ਗਿਆ ਅਤੇ ਦੂਜੇ ਰਾਜਾਂ ਤੋਂ ਝੋਨਾ ਲਿਆ ਰਹੇ 30 ਦੋਸ਼ੀਆਂ ਵਿਰੁੱਧ ਪੰਜਾਬ ਪੁਲਿਸ ਵੱਲੋਂ 11 ਐਫ.ਆਈ.ਆਰ ਦਰਜ਼ ਕੀਤੀਆ ਗਈਆਂ ਅਤੇ 22 ਦੋਸ਼ੀਆਂ ਨੂੰ ਮੌਕੇ ਤੇ ਗ੍ਰਿਫਤਾਰ ਕੀਤਾ ਗਿਆ।ਇਸ ਦੌਰਾਨ 21 ਵਾਹਨਾਂ ਵਿੱਚੋਂ ਲਗਭਗ 4695.20 ਕੁਵਿੰਟਲ ਪੈਡੀ/ਚਾਵਲ ਸੀ, ਨੂੰ ਜਬਤ ਕੀਤਾ ਗਿਆ।

ਇਸ ਤੋਂ ਇਲਾਵਾ ਇਸ ਤੋਂ ਇਲਾਵਾ ਵਿਭਾਗ ਦੀ ਸੈਂਟਰਲ ਵਿਜੀਲੈਂਸ ਕਮੇਟੀ ਦੇ ਅਧਿਕਾਰੀਆਂ ਵੱਲੋਂ ਵੀ ਸੂਬੇ ਵਿੱਚ ਵੱਖ ਵੱਖ ਸੈੱਲਰਾਂ ਅਤੇ ਮੰਡੀਆਂ ਦੀਆਂ ਅਚਨਚੇਤ ਚੈਕਿੰਗਾਂ ਕੀਤੀਆਂ ਗਈਆਂ ਅਤੇ ਦੋਸ਼ੀਆਣਾ ਵਿਰੁੱਧ 7 ਹੋਰ ਐਫ.ਆਈ.ਆਰ ਦਰਜ਼ ਕਰਵਾਈਆਂ ਗਈਆਂ। ਅੰਮ੍ਰਿਤਸਰ, ਗੁਰਦਾਸਪੁਰ ਅਤੇ ਮਾਨਸਾ ਜਿਲਿਆ ਵਿੱਚ ਧਿਆਨ ਵਿੱਚ ਆਏ ਤਿੰਨ ਬੋਗਸ ਬਿਲਿੰਗ/ਅਣ-ਅਧਿਕਾਰਤ ਪੈਡੀ ਖਰੀਦ ਦੇ ਵੱਖ ਵੱਖ ਮਾਮਲਿਆ ਵਿੱਚ ਇੰਨਕੁਆਰੀ ਵਿਜੀਲੈਂਸ ਵਿਭਾਗ ਨੂੰ ਸੌਂਪੀ ਗਈ ਹੈ।

ਸ਼੍ਰੀ ਆਸ਼ੂ ਨੇ ਦੱਸਿਆ ਕਿ ਖਰੀਫ ਸੀਜ਼ਨ 2021-22 ਦੌਰਾਨ ਭਾਰਤ ਸਰਕਾਰ ਵੱਲੋਂ ਨਵੀਂਆਂ ਜੂਟ ਗੱਠਾਂ ਦੀ ਕੀਤੀ ਗਈ ਘੱਟ ਐਲੋਕੇਸ਼ਨ ਦੇ ਸਨਮੁੱਖ ਰਾਜ ਸਰਕਾਰ ਵੱਲੋਂ ਜੂਟ ਕਮਿਸ਼ਨਰ ਕੋਲਕੱਤਾ ਦੇ ਨਾਲ ਨਾਲ ਨੈਫੇਡ ਕੋਲਕੱਤਾ ਅਤੇ ਓਪਨ ਟੈਂਡਰ ਰਾਹੀਂ ਵੀ ਨਵੀਆਂ ਜੂਟ ਗੱਠਾਂ ਦਾ ਪ੍ਰਬੰਧ ਕੀਤਾ ਗਿਆ ਅਤੇ ਸੀਜ਼ਨ ਦੌਰਾਨ ਗੱਠਾਂ ਦੀ ਘਾਟ ਪੇਸ਼ ਨਹੀਂ ਆਉਂਣ ਦਿੱਤੀ ਗਈ।

ਸ਼੍ਰੀ ਆਸ਼ੂ ਨੇ ਕਿਹਾ ਕਿ ਪੂਰੇ ਖਰੀਫ ਸੀਜਨ ਦੌਰਾਨ ਕਿਸੇ ਵੀ ਕਿਸਾਨ ਨੂੰ 24 ਘੰਟੇ ਤੋਂ ਵੱਧ ਸਮਾਂ ਮੰਡੀ ਵਿੱਚ ਨਹੀਂ ਰਹਿਣਾ ਪਿਆ ਅਤੇ ਉਨ੍ਹਾਂ ਦੀ ਫਸਲ ਦੀ ਖਰੀਦ, ਚਕਾਈ ਅਤੇ ਲਿਫਟਿੰਗ ਪੰਜਾਬ ਸਰਕਾਰ ਵੱਲੋਂ ਤੈਅ ਸਮਾਂ ਸੀਮਾ ਵਿੱਚ ਨੇਪਰੇ ਚਾੜ੍ਹੀ ਗਈ ਪਰੰਤੂ ਕੁੱਝ ਵਿਰੋਧੀ ਸਿਆਸੀ ਪਾਰਟੀਆਂ ਰਾਜਨੀਤਕ ਲਾਹੇ ਲਈ ਝੂਠੀ ਬਿਆਨ ਬਾਜੀ ਦਾ ਸਹਾਰਾ ਲੈ ਕੇ ਕਿਸਾਨਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰਦੀਆਂ ਰਹੀਆਂ ਪਰੰਤੂ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕੀਤੇ ਗਏ ਯੋਗ ਪ੍ਰਬੰਧਾਂ ਕਾਰਨ ਵਿਰੋਧੀਆਂ ਦੇ ਮਨਸੂਬਿਆਂ ਨੂੰ ਬੂਰ ਨਾ ਪਿਆ ।ਉਨ੍ਹਾਂ ਇਸ ਵੱਡੀ ਖਰੀਦ ਮੁਹਿਮ ਨੂੰ ਨੇਪਰੇ ਚਾੜ੍ਹਨ ਵਿੱਚ ਲੱਗੇ ਸੂਬੇ ਦੇ ਕਿਸਾਨਾਂ, ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ, ਸਮੂਹ ਖਰੀਦ ਏਜੰਸੀਆਂ, ਆੜ੍ਹਤੀਆਂ, ਲੇਬਰ ਅਤੇ ਡਰਾਈਵਰ ਆਦਿ ਦਾ ਵੀ ਧੰਨਵਾਦ ਕੀਤਾ ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...