Friday, March 29, 2024

ਵਾਹਿਗੁਰੂ

spot_img
spot_img

ਖਰੜ ਅਤੇ ਜ਼ੀਰਕਪੁਰ ਵਾਸੀਆਂ ਨੂੰ ਜਲਦ ਮੁਹੱਈਆ ਹੋਵੇਗੀ ਪੀਣ ਵਾਲੇ ਪਾਣੀ ਦੀ ਸਹੂਲਤ: ਡਾ. ਨਿੱਜਰ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 30 ਸਤੰਬਰ, 2022 –
ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਸਥਾਨਕ ਸਰਕਾਰਾਂ ਮੰਤਰੀ, ਡਾ. ਇੰਦਰਬੀਰ ਸਿੰਘ ਨਿੱਜਰ ਨੇ ਖਰੜ ਅਤੇ ਜ਼ੀਰਕਪੁਰ ਦੇ ਸ਼ਹਿਰ ਵਾਸੀਆਂ ਨੂੰ ਨਹਿਰੀ ਪਾਣੀ ਦੀ ਸਹੂਲਤ ਜਲਦ ਮੁਹੱਈਆ ਕਰਵਾਉਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜੰਗੀ ਪੱਧਰ ‘ਤੇ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਜ਼ਿਕਰਯੋਗ ਹੈ ਕਿ ਇਸ ਕੰਮ ‘ਤੇ ਤਕਰੀਬਨ 60 ਕਰੋੜ ਦਾ ਖਰਚਾ ਆਵੇਗਾ।

ਇਸ ਸਬੰਧ ਵਿੱਚ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ, ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਖਰੜ ਸ਼ਹਿਰ ਵਾਸੀਆਂ ਦੀ ਪਾਣੀ ਦੀ ਲੋੜ ਨੂੰ ਪੁਰਾ ਕਰਨ ਲਈ ਨਵੇਂ ਉਸਾਰੇ ਜਾਣ ਵਾਲੇ 5 ਐਮ.ਜੀ.ਡੀ. ਦੀ ਸਮਰੱਥਾ ਦੇ ਵਾਟਰ ਟਰੀਟਮੈਂਟ ਪਲਾਂਟ ਦਾ ਕੰਮ ਗਮਾਡਾ ਵੱਲੋਂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪਾਈਪ ਲਾਈਨਾਂ ਅਤੇ ਟੈਂਕੀਆਂ ਦੀ ਉਸਾਰੀ ਦਾ ਕੰਮ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਗਮਾਡਾ ਦੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾਂ ਕਰਨ ਉਪਰੰਤ ਦੱਸਿਆ ਕਿ ਹਾਲ ਦੀ ਘੜੀ ਜ਼ੀਰਕਪੁਰ ਸ਼ਹਿਰ ਲਈ 2.0 ਐਮ.ਜੀ.ਡੀ. ਨਹਿਰੀ ਪੀਣ ਵਾਲਾ ਪਾਣੀ ਦੇਣ ਦੀ ਵੀ ਸਹਿਮਤੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਖਰੜ ਅਤੇ ਜ਼ੀਰਕਪੁਰ ਸ਼ਹਿਰ ਨੂੰ ਨਹਿਰੀ ਪੀਣ ਵਾਲਾ ਪਾਣੀ ਮਿਲਣ ਉਪਰੰਤ ਧਰਤੀ ਹੇਠਲੇ ਪਾਣੀ ਨੂੰ ਹੋਰ ਡੂੰਘਾਂ ਜਾਣ ਤੋ ਰੋਕਣ ਦੀ ਦਿਸ਼ਾ ‘ਚ ਇਹ ਅਹਿਮ ਕਦਮ ਹੋਵੇਗਾ।

ਡਾ. ਨਿੱਜਰ ਨੇ ਦੱਸਿਆ ਕਿ ਇਸ ਸਬੰਧੀ ਜਗਾ ਅਤੇ ਫੰਡਜ਼ ਦੀ ਵਿਵਸਥਾ ਨਗਰ ਕੌਂਸਲ ਖਰੜ ਵਲੋਂ ਕੀਤੀ ਜਾਵੇਗੀ।

ਇਸ ਮੌਕੇ ਪ੍ਰਮੁੱਖ ਸਕੱਤਰ, ਹਾਉਸਿੰਗ ਅਤੇ ਸ਼ਹਿਰੀ ਵਿਕਾਸ, ਪ੍ਰਮੁੱਖ ਸਕੱਤਰ, ਸਥਾਨਕ ਸਰਕਾਰਾਂ, ਮੁੱਖ ਕਾਰਜਕਾਰੀ ਅਫਸਰ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ, ਡਾਇਰੈਕਟਰ, ਸਥਾਨਕ ਸਰਕਾਰਾਂ, ਗਮਾਡਾ, ਸਿੰਚਾਈ ਵਿਭਾਗ ਅਤੇ ਨਗਰ ਕੌਂਸਲ ਖਰੜ ਦੇ ਅਧਿਕਾਰੀ ਵਿਸ਼ੇਸ਼ ਤੌਰ ਤੇ ਸ਼ਾਮਲ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...