Friday, March 29, 2024

ਵਾਹਿਗੁਰੂ

spot_img
spot_img

ਖਰੜ ਦੇ ਪਿੰਡ ਨਵਾਂ ਗਰਾਓ ‘ਚ ਜਲਦੀ ਲੱਗੇਗਾ ਸੀਵਰੇਜ ਟਰੀਟਮੈਂਟ ਪਲਾਂਟ : ਅਨਮੋਲ ਗਗਨ ਮਾਨ

- Advertisement -

ਯੈੱਸ ਪੰਜਾਬ
ਐਸਏਐਸ ਨਗਰ/ਚੰਡੀਗੜ੍ਹ, 25 ਸਤੰਬਰ, 2022:
ਪੰਜਾਬ ਦੇ ਯਾਤਰਾ ਅਤੇ ਸਭਿਆਚਾਰਕ ਮਾਮਲੇ, ਕਿਰਤ, ਨਿਵੇਸ਼ ਪ੍ਰੋਤਸਾਹਨ ਤੇ ਸ਼ਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਪਿੰਡ ਨਵਾਂ ਗਾਉਂ ਵਿਖੇ ਕਮੇਟੀ ਦਫਤਰ ਕੋਲ ਚੌਂਕ ‘ਚ ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਬੁੱਤ ਦੀ ਸਥਾਪਨਾ ਕੀਤੀ।

ਉਨ੍ਹਾਂ ਕਿਹਾ ਕਿ ਅੱਜ ਤੋਂ ਇਹ ਚੋਂਕ ਭਗਤ ਸਿੰਘ ਚੌਂਕ ਦੇ ਨਾਮ ਨਾਲ ਜਾਣਿਆ ਜਾਵੇਗਾ। ਸ਼ਹੀਦ-ਏ-ਆਜ਼ਮ ਦੇ ਬੁੱਤ ਦੀ ਸਥਾਪਨਾ ਕਰਨ ਉਪਰੰਤ ਉਨ੍ਹਾਂ ਕਿਹਾ ਕਿ ਲੋਕਾਂ ਦੀ ਮੁਸਕਿਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪਿੰਡ ਨਵਾਂ ਗਾਉਂ ‘ਚ ਜਲਦੀ ਹੀ ਸੂਬਾ ਸਰਕਾਰ ਵੱਲੋਂ ਸੀਵਰੇਜ ਟਰੀਟਮੈਂਟ ਪਲਾਂਟ (ਐਸ.ਟੀ.ਪੀ) ਲਗਾਇਆ ਜਾਵੇਗਾ। ਇਸ ਤੋਂ ਪਹਿਲਾਂ ਨਵਾਂ ਗਾਉਂ ਪਹੁੰਚਣ ਤੇ ਭਾਰੀ ਇਕੱਠ ਵੱਲੋਂ ਕੈਬਨਿਟ ਮੰਤਰੀ ਦਾ ਨਿੱਘਾ ਸਵਾਗਤ ਕੀਤਾ।

ਕੈਬਨਿਟ ਮੰਤਰੀ ਨੇ ਲੋਕਾਂ ਦੇ ਇਕੱਠ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜਿਹੇ ਸਾਡੇ ਨਾਇਕ ਹਮੇਸ਼ਾਂ ਸਾਡੀ ਸੋਚ ’ਚ ਜਿਉਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਇਹ ਸਾਡੀ ਜ਼ਿੰਮੇਂਵਾਰੀ ਹੈ ਕਿ ਉਨ੍ਹਾਂ ਦੀ ਸੋਚ ਅਤੇ ਇਤਿਹਾਸ ਨੂੰ ਅਸੀਂ ਆਪਣੀ ਨਵੀਂ ਪੀੜ੍ਹੀ ਅਤੇ ਆਉਣ ਵਾਲੀ ਪੀੜ੍ਹੀ ਤੱਕ ਲੈ ਜਾਈਏ ।

ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੇ ਗੁਲਾਮੀ ਨੂੰ ਨਾ-ਮਨਜ਼ੂਰ ਕਰਕੇ ਦੇਸ਼ ਦੇ ਲੋਕਾਂ ਦੀ ਆਜ਼ਾਦੀ ਲਈ ਹੱਸਦੇ-ਹੱਸਦੇ ਫਾਂਸੀ ਦਾ ਰੱਸਾ ਚੁੰਮ ਕੇ ਚੜ੍ਹਦੀ ਉਮਰੇ ਦੇਸ਼ ਲਈ ਮਰ ਮਿਟਣ ਅਤੇ ਕੁਰਬਾਨੀ ਨੂੰ ਪਹਿਲ ਦਿੱਤੀ। ਉਨ੍ਹਾਂ ਵੱਲੋਂ ਦੇਸ਼ ਲਈ ਕੀਤੀ ਕੁਰਬਾਨੀ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਵਾਤਾਵਰਨ, ਨਿਰਪੱਖ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਵੱਚਨਬੱਧ ਹੈ। ਉਨ੍ਹਾਂ ਕਿਹਾ ਨਵਾਂ ਗਾਉਂ ‘ਚ ਲੋਕਾਂ ਦੀਆਂ ਮੁਸਕਿਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਥੇ ਜਲਦੀ ਹੀ ਸੂਬਾ ਸਰਕਾਰ ਵੱਲੋਂ ਸੀਵਰੇਜ਼ ਟਰੀਟਮੈਂਟ ਪਲਾਂਟ ਲਗਾਇਆ ਜਾਵੇਗਾ।

ਇਸ ਮੌਕੇ ਉਨ੍ਹਾਂ ਲੋਕਾਂ ਨੂੰ ਨਿੱਤ ਆਉਂਦੀਆਂ ਮੁਸ਼ਕਲਾਂ ਦਾ ਜਲਦੀ ਹੱਲ ਕਰਨ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨਾਲ ਕੀਤਾ ਗਿਆ ਹਰ ਵਾਅਦਾ ਪੁਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਸੂਬਾ ਸਰਕਾਰ ਲੋਕਾਂ ਦੇ ਚੌਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ।

ਇਸ ਪ੍ਰੋਗਰਾਮ ਦਾ ਪ੍ਰਬੰਧ ਨਵਾਂ ਗਰਾਓਂ-ਮੁਲਾਂਪੁਰ-ਮਾਜਰੀ ਪ੍ਰੈਸ ਕਲੱਬ ਵੱਲੋਂ ਕੀਤਾ ਗਿਆ ਸੀ। ਇਸ ਮੌਕੇ ਨਵਾਂ ਗਰਾਓਂ ਪ੍ਰਧਾਨ ਨਗਰ ਕੌਸਲ ਬੀਬੀ ਬਲਵਿੰਦਰ ਕੌਰ ਮੰਡ, ਨਵਾਂ ਗਰਾਓਂ ਦੇ ਕਾਰਜ ਸਾਧਕ ਅਧਿਕਾਰੀ ਸ੍ਰੀ ਅਸ਼ੋਕ ਕੁਮਾਰ ਅਤੇ ਪ੍ਰੈਸ ਕਲੱਬ ਦੇ ਚੇਅਰਮੈਨ ਸ੍ਰੀ ਤਰਸੇਮ ਲਾਲ ਸ਼ਰਮਾਂ, ਪ੍ਰਧਾਨ ਜੇ.ਕੇ.ਭੱਠ, ਸੰਜੀਵ ਮਲਿਕ ਅਤੇ ਹੋਰ ਵਲੰਟੀਅਰ ਵੱਡੀ ਗਿਣਤੀ ਵਿੱਚ ਵਿਸ਼ੇਸ ਤੌਰ ਤੇ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,257FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...