Thursday, March 28, 2024

ਵਾਹਿਗੁਰੂ

spot_img
spot_img

ਖਾਲਸਾ ਕਾਲਜ ਵੂਮੈਨ ਵਿਖੇ ‘ਗੁਰੂ ਤੇਗ ਬਹਾਦਰ ਸਾਹਿਬ: ਜੀਵਨ, ਬਾਣੀ ਤੇ ਵਿਚਾਰਧਾਰਾ’ ਵਿਸ਼ੇ ’ਤੇ ਸੈਮੀਨਾਰ ਆਯੋਜਿਤ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 18 ਅਗਸਤ, 2022 –
ਖਾਲਸਾ ਕਾਲਜ ਫ਼ਾਰ ਵੂਮੈਨ ਵਿਖੇ ‘ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਗੁਰੂ ਤੇਗ ਬਹਾਦਰ ਸਾਹਿਬ : ਜੀਵਨ, ਬਾਣੀ ਤੇ ਵਿਚਾਰਧਾਰਾ’ ਵਿਸ਼ੇ ’ਤੇ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ ਆਯੋਜਿਤ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੀ ਅਗਵਾਈ ’ਚ ਹਰਿਆਣਾ ਪੰਜਾਬੀ ਸਾਹਿਤ ਆਦਮੀ, ਪੰਚਕੂਲਾ (ਹਰਿਆਣਾ) ਦੇ ਸਹਿਯੋਗ ਨਾਲ ਕਰਵਾਏ ਇਸ ਸੈਮੀਨਾਰ ’ਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਮੁੱਖ ਮਹਿਮਾਨ ਵਜੋਂ ਅਤੇ ਉਚੇਚੇ ਤੌਰ ’ਤੇ ਅਕਾਦਮੀ ਦੇ ਡਿਪਟੀ ਚੇਅਰਮੈਨ ਸ: ਗੁਰਪਿੰਦਰ ਸਿੰਘ ਨੇ ਸ਼ਿਰਕਤ ਕੀਤੀ।

ਇਸ ਮੌਕੇ ਡਾ. ਸਰਬਜਿੰਦਰ ਸਿੰਘ ਡੀਨ, ਹਿਊਮੈਨੀਟੀਜ਼ ਅਤੇ ਧਰਮ ਅਧਿਐਨ ਵਿਭਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਵਿਸ਼ੇ ’ਤੇ ਅਧਾਰਿਤ ਕੁੰਜੀਵਤ ਭਾਸ਼ਣ ਦਿੱਤਾ। ਉਨ੍ਹਾਂ ਸਿੱਖ ਧਰਮ ’ਚ ਸਹਾਦਤ ਦੇ ਫ਼ਲਸਫ਼ੇ ’ਤੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਜੇਕਰ ਸਿੱਖ ਧਰਮ ਦੇ ਇਤਿਹਾਸ ’ਤੇ ਝਾਤ ਮਾਰੀਏ ਤਾਂ ਸੰਸਾਰ ਭਰ ’ਚ ਕੋਈ ਅਜਿਹਾ ਕੁਰਬਾਨੀਆਂ ਦੇਣ ਵਾਲਾ ਧਰਮ ਨਹੀਂ ਮਿਲਦਾ ਹੈ, ਜੋ ਮਜ਼ਲੂਮਾਂ, ਧਰਮ ਅਤੇ ਸੱਚਾਈ ਖਾਤਿਰ ਹਮੇਸ਼ਾਂ ਕੁਰਬਾਨ ਹੁੰਦਾ ਆਇਆ ਹੈ।

ਇਸ ਮੌਕੇ ਸ: ਛੀਨਾ ਨੇ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਕਾਦਮੀ ਦੁਆਰਾ ਕਰਵਾਏ ਗਏ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦੁਨੀਆ ’ਚ ਕਈ ਧਰਮ ਹਨ ਸਿੱਖ ਧਰਮ ਸਭ ਤੋਂ ਬਾਅਦ ’ਚ ਹੋਂਦ ’ਚ ਆਇਆ ਜੋ ਕਿ ਆਪਣੇ ਆਪ ’ਚ ਦਿਲਚਸਪ ਤੇ ਵਿਲੱਖਣ ਧਰਮ ਹੈ। ਉਨ੍ਹਾਂ ਕਿਹਾ ਕਿ ਸਭ ਧਰਮ ਸਤਿਕਾਰਯੋਗ ਹਨ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ’ਚ ਸੰਤਾਂ, ਭਗਤਾਂ ਦੀ ਬਾਣੀ ਦਰਜ ਹੈ ਜੋ ਕਿ ਧਰਮ ਨੂੰ ਸਰਵ ਪ੍ਰਵਾਨਿਤ ਦਰਸਾਉਂਦੀ ਹੈ। ਉਨ੍ਹਾਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਬਾਣੀ ਦੇ ਸਲੋਕ ਸਰਲ ਭਾਸ਼ਾ ’ਚ ਹਨ ਅਤੇ ਗੁਰੂ ਸਾਹਿਬ ਜੀ ਦੀ ਸ਼ਹਾਦਤ ਦਾ ਵਿਸ਼ਵ ’ਚ ਕੋਈ ਸਾਨੀ ਨਹੀਂ ਹੈ।

ਇਸ ਮੌਕੇ ਸ: ਗੁਰਪਿੰਦਰ ਸਿੰਘ ਨੇ ਖ਼ੁਦ ਨੂੰ ਇਸ ਸੈਮੀਨਾਰ ’ਚ ਪ੍ਰਧਾਨਗੀ ਭਾਸ਼ਣ ਪੇਸ਼ ਕਰਨ ’ਤੇ ਖੁਸ਼ਕਿਸਮਤ ਦੱਸਦਿਆ ਕਿਹਾ ਕਿ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਜੀਵਨੀ ਅਦਭੁੱਤ ਅਤੇ ਲਾਸਾਨੀ ਹੈ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੇ ਇਤਿਹਾਸਕ ਜੀਵਨ ’ਚ ਦਿੱਲੀ, ਹਰਿਆਣਾ ਅਤੇ ਪੰਜਾਬ ਸ਼ਾਮਿਲ ਹਨ ਸੋ ਭਾਵੇਂਪੰਜਾਬ ਹੋਵੇ ਜਾਂ ਫ਼ਿਰ ਹਰਿਆਣਾ ਗੁਰੂ ਮਹਾਰਾਜ ਜੀ ਦੇ 400 ਸਾਲਾ ਸਮਾਗਮਾਂ ’ਚ ਵੱਡੇ ਸਮਾਰੋਹ ਹੋਏ ਅਤੇ ਲੋਕ ਉਨ੍ਹਾਂ ਦੀ ਸ਼ਹਾਦਤ ਨੂੰ ਕਦੇ ਨਹੀਂ ਭੁਲਾ ਸਕਦੇ। ਜਿਸ ਦੇ ਚੱਲਦੇ ਅੱਜ ਕਾਲਜ ’ਚ ਪਹੁੰਚ ਕੇ ਸੈਮੀਨਾਰ ਦਾ ਹਿੱਸਾ ਬਣਨ ’ਤੇ ਮਨ ਨੂੰ ਬਹੁਤ ਚੰਗਾ ਲੱਗਾ ਹੈ ਅਤੇ ਗੁਰੂ ਮਹਾਰਾਜ ਦੀ ਜੀਵਨੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਅਸੀ ਹਮੇਸ਼ਾ ਸੇਵਾ ਵਾ ਨਿਭਾਉਂਦੇ ਰਹਾਂਗੇ।

ਇਸ ਸੈਮੀਨਾਰ ਮੌਕੇ ਸ: ਗੁਰਵਿੰਦਰ ਸਿੰਘ ਧਮੀਜਾ ਡਿਪਟੀ ਚੇਅਰਮੈਨ, ਹਰਿਆਣਾ ਪੰਜਾਬੀ ਸਾਹਿਤ ਅਕਾਦਮੀ, ਪੰਚਕੂਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਦ ਕਿ ਪ੍ਰਧਾਨਗੀ ਭਾਸ਼ਣ ਡਾ. ਇੰਦਰਜੀਤ ਸਿੰਘ ਗੋਗੋਆਣੀ ਪ੍ਰਿੰਸੀਪਲ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ (ਲੜਕੇ) ਅਤੇ ਕਾਲਜ ਦੇ ਪੰਜਾਬੀ ਵਿਭਾਗ ਦੀ ਮੁੱਖੀ ਰਵਿੰਦਰ ਕੌਰ ਨੇ ਧੰਨਵਾਦ ਮਤਾ ਪੇਸ਼ ਕੀਤਾ।

ਉਨ੍ਹਾਂ ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੁਆਰਾ ਪ੍ਰੋਗਰਾਮ ਸਬੰਧੀ ਦਿੱਤੇ ਸਹਿਯੋਗ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿੱਦਿਅਕ ਸੰਸਥਾਵਾਂ ’ਚ ਧਰਮ ਪ੍ਰਤੀ ਜਾਗਰੂਕ ਕਰਨ ਵਾਲੇ ਅਜਿਹੇ ਪ੍ਰੋਗਰਾਮ ਚੱਲਦੇ ਰਹਿਣੇ ਚਾਹੀਦੇ ਹਨ ਤਾਂ ਜੋ ਬੱਚਿਆਂ ਨੂੰ ਆਪਣੇ ਧਰਮ ਬਾਰੇ ਪੂਰਨ ਪਤਾ ਚੱਲ ਸਕੇ।

ਪਹਿਲੇ ਸੈਸ਼ਨ ’ਚ ਡਾ. ਮਨਜਿੰਦਰ ਸਿੰਘ ਐਸੋਸੀਏਟ ਪ੍ਰੋਫੈਸਰ ਅਤੇ ਮੁੱਖੀ, ਪੰਜਾਬੀ ਅਧਿਐਨ ਸਕੂਲ, ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਪ੍ਰਧਾਨਗੀ ਕੀਤੀ। ਜਦ ਕਿ ਡਾ. ਗੁਰਪ੍ਰੀਤ ਕੌਰ ਪ੍ਰੋਫੈਸਰ, ਅੰਤਰ ਅਨੁਸ਼ਾਸਨੀ ਖੋਜ਼ ਕੇਂਦਰ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ, ਡਾ. ਪਰਮਜੀਤ ਕੌਰ ਸਿੱਧੂ ਐਸੋਸੀਏਟ ਪ੍ਰੋਫੈਸਰ, ਪੰਜਾਬੀ ਵਿਭਾਗ ਕੁਰੂਕੁਸ਼ੇਤਰ ਯੂਨੀਵਰਸਿਟੀ, ਕੁਰੂਕਸ਼ੇਤਰ, ਡਾ. ਕੰਵਲਜੀਤ ਸਿੰਘ ਐਸਿਸਟੈਂਟ ਪ੍ਰੋਫੈਸਰ ਅਤੇ ਮੁੱਖੀ, ਪੰਜਾਬੀ ਵਿਭਾਗ, ਸ੍ਰੀ ਗੁਰੂ ਅੰਗਦ ਦੇਵ ਕਾਲਜ, ਖਡੂਰ ਸਾਹਿਬ, ਡਾ. ਸੁਖਪਾਲ ਸਿੰਘ ਅਸਿਸਟੈਂਟ ਪ੍ਰੋਫੈਸਰ, ਧਰਮ ਅਧਿਐਨ ਵਿਭਾਗ, ਖ਼ਾਲਸਾ ਕਾਲਜ ਨੇ ਖੋਜ ਪੱਤਰ ਪੜ੍ਹੇ।

ਜਦ ਕਿ ਦੂਜੇ ਅਕਾਦਮਿਕ ਸੈਸ਼ਨ ’ਚ ਡਾ. ਮੁਹੱਬਤ ਸਿੰਘ ਅਸਿਸਟੈਂਟ ਪ੍ਰੋਫੈਸਰ, ਗੁਰੂ ਨਾਨਕ ਅਧਿਐਨ ਵਿਭਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਪ੍ਰਧਾਨਗੀ ਹੇਠ ਪ੍ਰੋ: ਜਗਰੂਪ ਸਿੰਘ, ਡਾਇਰੈਕਟਰ, ਨਾਦ ਰਾਗ ਅਕਾਦਮਿਕ ਸੰਸਥਾ, ਅੰਮ੍ਰਿਤਸਰ, ਮਿਸ ਅਵੀ ਸੰਧੂ ਪੰਜਾਬੀ ਸਾਹਿਤਕਾਰ, ਡਾ. ਸਤਨਾਮ ਕੌਰ ਰੰਧਾਵਾ ਅਸਿਸਟੈਂਟ ਪ੍ਰੋਫੈਸਰ, ਸਰਕਾਰੀ ਕਾਲਜ, ਅਜਨਾਲਾ, ਡਾ. ਜਸਵਿੰਦਰ ਸਿੰਘ ਅਸਿਸਟੈਂਟ ਪ੍ਰੋਫੈਸਰ ਅਤੇ ਮੁੱਖੀ, ਅਰਥ ਵਿਭਾਗ ਅਤੇ ਅਸਿਸਟੈਂਟ ਪ੍ਰੋਫੈਸਰ ਡਾ. ਅਮਨਦੀਪ ਕੌਰ (ਦੋਵੇਂ ਖ਼ਾਲਸਾ ਕਾਲਜ ਫ਼ਾਰ ਵੂਮੈਨ) ਨੇ ਖੋਜ ਪੱਤਰ ਪੜ੍ਹੇ। ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਆਏ ਮਹਿਮਾਨਾਂ ਅਤੇ ਪ੍ਰਿੰ: ਡਾ. ਸੁਰਿੰਦਰ ਕੌਰ ਵੱਲੋਂ ਦਿੱਤੇ ਗਏ ਸਹਿਯੋਗ ਦਾ ਕੋਆਰਡੀਨੇਟਰ-ਮੁੱਖੀ ਪ੍ਰੋ: ਰਵਿੰਦਰ ਕੌਰ ਅਤੇ ਕੋ-ਕੋਆਰਡੀਨੇਟਰ ਡਾ. ਪ੍ਰਦੀਪ ਕੌਰ ਨੇ ਧੰਨਵਾਦ ਕੀਤਾ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...