Sunday, March 16, 2025
spot_img
spot_img
spot_img
spot_img

ਖੁਰਾਕ ਅਤੇ ਸਿਵਲ ਸਪਲਾਈ ਮੰਤਰੀ Kataruchak ਵੱਲੋਂ ਲੋਕਾਂ ਨੂੰ 31 ਮਾਰਚ ਤੱਕ ਆਪਣੀ e-KYC ਕਰਵਾਉਣ ਦੀ ਅਪੀਲ

ਯੈੱਸ ਪੰਜਾਬ
ਚੰਡੀਗੜ੍ਹ, ਮਾਰਚ 15, 2025

ਕੌਮੀ ਖੁਰਾਕ ਸੁਰੱਖਿਆ ਐਕਟ (NFSA), 2013 ਦੇ ਤਹਿਤ ਲਾਭਪਾਤਰੀਆਂ ਦੇ ਸਬੰਧ ਵਿੱਚ e-KYC ਪ੍ਰਕਿਰਿਆ ਇਸ ਸਮੇਂ ਚੱਲ ਰਹੀ ਹੈ ਅਤੇ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਸ ਸਾਲ 31 ਮਾਰਚ ਤੋਂ ਪਹਿਲਾਂ ਇਹ ਪ੍ਰਕਿਰਿਆ ਹਰ ਹੀਲੇ ਮੁਕੰਮਲ ਹੋਣੀ ਚਾਹੀਦੀ ਹੈ ਤਾਂ ਜੋ ਹਰੇਕ ਯੋਗ ਲਾਭਪਾਤਰੀ ਨੂੰ ਸਬਸਿਡੀ ਵਾਲੇ ਅਨਾਜ ਦਾ ਲਾਭ ਮਿਲ ਸਕੇ।

ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ Lal Chand Kataruchak ਨੇ ਕਿਹਾ ਕਿ ਲੋਕ ਆਪਣੀ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੀ e-KYC ਕਰਵਾਉਣ ਲਈ ਆਪਣੇ ਨੇੜਲੇ ਡਿਪੂਆਂ ਵਿੱਚ ਜਾਣ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ e-KYC ਪ੍ਰਕਿਰਿਆ ਲਈ ਲੋਕਾਂ ਤੋਂ ਕੋਈ ਪੈਸਾ ਨਹੀਂ ਲਿਆ ਜਾਵੇਗਾ ਅਤੇ ਜੇਕਰ ਕੋਈ ਉਨ੍ਹਾਂ ਤੋਂ ਪੈਸੇ ਦੀ ਮੰਗ ਕਰਦਾ ਹੈ ਤਾਂ ਇਸਨੂੰ ਤੁਰੰਤ ਵਿਭਾਗ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਇਸ ਸਬੰਧੀ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ।

ਹੋਰ ਜਾਣਕਾਰੀ ਦਿੰਦਿਆਂ ਸ੍ਰੀ ਕਟਾਰੂਚੱਕ ਨੇ ਅੱਗੇ ਕਿਹਾ ਕਿ ਕੁੱਲ 1.55 ਕਰੋੜ ਲਾਭਪਾਤਰੀਆਂ ਵਿੱਚੋਂ 1.17 ਕਰੋੜ ਲਾਭਪਾਤਰੀਆਂ ਦੀ ਭਾਵ 75 ਫੀਸਦ ਦੀ ਈ-ਕੇ.ਵਾਈ.ਸੀ. ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ। ਉਨ੍ਹਾਂ ਨੇ ਬਾਕੀ ਲਾਭਪਾਤਰੀਆਂ ਦੀ ਈ-ਕੇ.ਵਾਈ.ਸੀ. ਪ੍ਰਕਿਰਿਆ ਨੂੰ ਵੀ ਜਲਦ ਤੋਂ ਜਲਦ ਪੂਰਾ ਕਰਨ ਲਈ ਕਿਹਾ।

ਕੈਬਨਿਟ ਮੰਤਰੀ ਨੇ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਇਸ ਸਬੰਧ ਵਿੱਚ ਲੋਕਾਂ ਦੀ ਹਰ ਸੰਭਵ ਮਦਦ ਕਰਨ ਦੀ ਅਪੀਲ ਕਰਦਿਆਂ ਇਸ ਪਹਿਲਕਦਮੀ ਨੂੰ ਇੱਕ ਵਿਆਪਕ ਮੁਹਿੰਮ ਬਣਾਉਣ ‘ਤੇ ਜ਼ੋਰ ਦਿੱਤਾ ਤਾਂ ਜੋ ਲੋਕਾਂ ਨੂੰ ਨਿਰਵਿਘਨ ਅਤੇ ਮੁਸ਼ਕਿਲ ਰਹਿਤ ਢੰਗ ਨਾਲ ਲਾਭ ਪਹੁੰਚਾਉਣਾ ਯਕੀਨੀ ਬਣਾਇਆ ਜਾ ਸਕੇ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ