Friday, March 29, 2024

ਵਾਹਿਗੁਰੂ

spot_img
spot_img

ਖੁਫ਼ੀਆ ਏਜੰਸੀਆਂ ਅਤੇ ਵੱਖ-ਵੱਖ ਸੂਬਿਆਂਦੀ ਪੁਲਿਸ ਸਰਹੱਦ ਪਾਰੋਂ ਹੋਣ ਵਾਲੀ ਨਸ਼ਾ ਤਸਕਰੀ ਨੂੰ ਠਲ੍ਹਣ ਲਈ ਤਾਲਮੇਲ ਵਧਾਉਣ: ਵੀ.ਕੇ. ਭਾਵਰਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 15 ਜਨਵਰੀ, 2022 –
ਪੰਜਾਬ ਵਿਧਾਨ ਸਭਾ ਚੋਣਾਂ 2022 ਐਲਾਨੇ ਜਾਣ ਦੇ ਮੱਦੇਨਜ਼ਰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਵੀ.ਕੇ. ਭਾਵਰਾ ਨੇ ਸ਼ਨੀਵਾਰ ਨੂੰ ਸੂਬੇ ਵਿੱਚ ਨਸਿ਼ਆਂ ਦੀ ਆਮਦ ਨੂੰ ਠੱਲ੍ਹ ਪਾਉਣ ਲਈ ਵੱਖ ਵੱਖ ਰਾਜਾਂ ਦੀ ਪੁਲਿਸ ਅਤੇ ਖੁਫੀਆ ਏਜੰਸੀਆਂ ਦਰਮਿਆਨ ਵਧੇਰੇ ਤਾਲਮੇਲ ਬਣਾਉਣ ਦੀ ਲੋੜ `ਤੇ ਜ਼ੋਰ ਦਿੱਤਾ। ਜਿ਼ਕਰਯੋਗ ਹੈ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਅਤੇ ਵਿਧਾਨ ਸਭਾ ਚੋਣਾਂ 14 ਫਰਵਰੀ, 2022 ਨੂੰ ਹੋਣੀਆਂ ਹਨ, ਜਦ ਕਿ ਨਤੀਜੇ 10 ਮਾਰਚ, 2022 ਨੂੰ ਐਲਾਨੇ ਜਾਣਗੇ।

ਜਿ਼ਕਰਯੋਗ ਹੈ ਡੀਜੀਪੀ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਨਸਿ਼ਆਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਕੀਤੀ ਉੱਚ ਪੱਧਰੀ ਤਾਲਮੇਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਹ ਮੀਟਿੰਗ ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ-ਕਮ-ਰਾਜ ਪੁਲਿਸ ਨੋਡਲ ਅਫਸਰ ਫਾਰ ਇਲੈਕਸ਼ਨਜ਼, ਪੰਜਾਬ ਵੱਲੋਂ ਕਰਵਾਈ ਗਈ ਸੀ। ਏ.ਡੀ.ਜੀ.ਪੀ. ਸ੍ਰੀ ਆਰ.ਐਨ.ਢੋਕੇ ਅਤੇ ਏ.ਡੀ.ਜੀ.ਪੀ ਨਰੇਸ਼ ਅਰੋੜਾ ਵੀ ਮੀਟਿੰਗ ਵਿੱਚ ਮੌਜੂਦ ਸਨ।

ਇਸ ਮੀਟਿੰਗ ਵਿੱਚ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ), ਸੀਮਾ ਸੁਰੱਖਿਆ ਬਲ (ਬੀਐਸਐਫ), ਦਿੱਲੀ ਪੁਲਿਸ, ਹਰਿਆਣਾ ਪੁਲਿਸ, ਹਿਮਾਚਲ ਪ੍ਰਦੇਸ਼ ਪੁਲਿਸ, ਰਾਜਸਥਾਨ ਪੁਲਿਸ, ਚੰਡੀਗੜ੍ਹ ਪੁਲਿਸ,ਮੱਧ ਪ੍ਰਦੇਸ਼ ਪੁਲਿਸ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਨੁਮਾਇੰਦਿਆਂ ਨੇ ਭਾਗ ਲਿਆ।ਮੀਟਿੰਗ ਵਿੱਚ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਹਰਿਆਣਾ, ਉੱਤਰਾਖੰਡ ਅਤੇ ਯੂਟੀ ਚੰਡੀਗੜ੍ਹ ਆਦਿ ਰਾਜਾਂ ਦੇ ਮੁੱਖ ਡਰੱਗ ਕੰਟਰੋਲਰਾਂ ਨੇ ਵੀ ਭਾਗ ਲਿਆ।

ਮੀਟਿੰਗ ਦੌਰਾਨ, ਸਾਰੇ ਗੁਆਂਢੀ ਰਾਜਾਂ ਅਤੇ ਏਜੰਸੀਆਂ ਨੇ ਨੋਡਲ ਅਫਸਰ ਨਿਯੁਕਤ ਕਰਨ ਦਾ ਫੈਸਲਾ ਲਿਆ ਹੈ। ਇਹ ਨੋਡਲ ਅਫਸਰ ਨਸ਼ਿਆਂ ਸਬੰਧੀ ਕਿਸੇ ਵੀ ਜਾਣਕਾਰੀ/ਖੁਫੀਆ ਜਾਣਕਾਰੀ ਨੂੰ ਫੌਰੀ ਤੌਰ `ਤੇ ਸਾਂਝਾ ਕਰਨ ਲਈ ਆਪਣੇ ਮੋਬਾਈਲ ਨੰਬਰ ਆਪਸ ਵਿੱਚ ਸਾਂਝੇ ਕਰਨਗੇ ਅਤੇ ਇੱਕ ਵਟਸਐਪ ਗਰੁੱਪ ਵੀ ਬਣਾਉਣਗੇ ਤਾਂ ਜੋ ਨਸਿ਼ਆਂ ਦੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਿਨਾਂ ਸਮਾਂ ਗਵਾਇਆਂ ਕਾਬੂ ਕੀਤਾ ਜਾ ਸਕੇ।

ਸਾਰੇ ਨੁਮਾਇੰਦਿਆਂ ਨੇ ਐਨਡੀਪੀਐਸ ਐਕਟ ਦੇ ਕੇਸਾਂ ਦੇ ਦੋਸ਼ੀ ਭਗੌੜੇ ਅਪਰਾਧੀਆਂ (ਪੀਓ) ਅਤੇ ਪੈਰੋਲ ਜੰਪਰਾਂ ਦੀ ਸੂਚੀ ਸਾਂਝੀ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਬਿਹਤਰ ਤਾਲਮੇਲ ਵਾਲੀ ਕਾਰਵਾਈ ਨੂੰ ਅੰਜਾਮ ਦੇਣ ਲਈ ਨਸਿ਼ਆਂ ਦੀ ਤਸਕਰੀ ਵਿੱਚ ਸ਼ਾਮਲ ਲੋਕਾਂ ਦੇ ਵੇਰਵੇ ਆਪਸ ਵਿੱਚ ਸਾਂਝੇ ਕਰਨ ਦਾ ਵੀ ਫੈਸਲਾ ਕੀਤਾ।

ਐਨਸੀਬੀ ਅਥਾਰਟੀ ਵਲੋਂ ਪੰਜਾਬ ਵਿੱਚ 28 ਟੀਮਾਂ (ਹਰੇਕ ਜਿਲ੍ਹੇ ਵਿੱਚ ਇੱਕ ਟੀਮ) ਪੰਜਾਬ ਪੁਲਿਸ ਨਾਲ ਤਾਲਮੇਲ ਕਰਨ ਲਈ ਤਾਇਨਾਤ ਕੀਤੀ ਜਾਵੇਗੀ ਤਾਂ ਜੋ ਨਸ਼ਿਆਂ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਸਕੇ।

ਵੱਖ-ਵੱਖ ਨਸਿ਼ਆਂ ਦੀ ਤਸਕਰੀ ਦੇ ਸਰੋਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਡੀਜੀਪੀ ਨੇ ਪਾਕਿਸਤਾਨ ਵਾਲੇ ਪਾਸਿਓਂ ਆਉਣ ਵਾਲੇ ਕੰਟੇਨਰਾਂ ਵਿੱਚ ਨਸਿ਼ਆਂ ਦੀ ਤਸਕਰੀ ਨੂੰ ਰੋਕਣ ਲਈ ਇੰਟੀਗ੍ਰੇਟਡ ਚੈੱਕ ਪੋਸਟ, ਅਟਾਰੀ ਵਿਖੇ ਚੈਕਿੰਗ ਤੇਜ਼ ਕਰਨ ਦੀ ਲੋੜ `ਤੇ ਜ਼ੋਰ ਦਿੱਤਾ ਅਤੇ ਗੁਆਂਢੀ ਰਾਜਾਂ ਵਲੋਂ ਅੰਤਰਰਾਜੀ ਸਰਹੱਦਾਂ ਨੂੰ ਸੀਲ ਕਰਨ ਲਈ ਵੀ ਕਿਹਾ। ਉਨ੍ਹਾਂ ਨੇ ਆਈਜੀਪੀ/ਸੀਮਾ ਸੁਰੱਖਿਆ ਬਲ, ਜਲੰਧਰ, ਪੰਜਾਬ ਫਰੰਟੀਅਰ ਨੂੰ ਅੰਤਰਰਾਸ਼ਟਰੀ ਸਰਹੱਦ `ਤੇ ਚੌਕਸੀ ਅਤੇ ਗਸ਼ਤ ਤੇਜ਼ ਕਰਨ ਲਈ ਵੀ ਕਿਹਾ।

ਉਨ੍ਹਾਂ ਨੇ ਗਵਾਲੀਅਰ ਸਥਿਤ ਕੇਂਦਰੀ ਨਾਰਕੋਟਿਕਸ ਬਿਊਰੋ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਖੇਤਰਾਂ ਵਿੱਚ ਭੁੱਕੀ ਅਤੇ ਅਫੀਮ ਦੀ ਗੈਰ-ਕਾਨੂੰਨੀ ਸਪਲਾਈ ਦੀ ਚੈਕਿੰਗ ਨੂੰ ਯਕੀਨੀ ਬਣਾਉਣ, ਜਿੱਥੇ ਖ਼ਸਖਸ ਦੀ ਖੇਤੀ ਕੀਤੀ ਜਾਂਦੀ ਹੈ।ਇਸਦੇ ਨਾਲ ਹੀ ਉੱਤਰੀ ਖੇਤਰ ਦੇ ਮੁੱਖ ਡਰੱਗ ਕੰਟਰੋਲਰਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਨਸ਼ੀਲੀਆਂ ਦਵਾਈਆਂ ਦੀ ਗੈਰ-ਕਾਨੂੰਨੀ ਸਪਲਾਈ ਰੋਕੀ ਜਾ ਸਕੇ।

ਉਨ੍ਹਾਂ ਐਨਸੀਬੀ ਨੂੰ ਇਹ ਵੀ ਬੇਨਤੀ ਕੀਤੀ ਕਿ ਦੇਸ਼ ਦੇ ਉੱਤਰੀ ਖੇਤਰ ਵਿੱਚ ਤਸਕਰੀ ਦੀ ਜਾਂਚ ਲਈ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਜਾਣ ਤਾਂ ਜੋ ਹਰ ਕਿਸਮ ਦੇ ਨਸਿ਼ਆਂ ਦੀ ਸਪਲਾਈ ਦੀ ਨਿਗਰਾਨੀ ਕਰਨ ਤੋਂ ਇਲਾਵਾ ਐਫੇਡਰਾਈਨ ਅਤੇ ਸੂਡੋਫੈਡਰਾਈਨ ਦੀ ਸਪਲਾਈ ਦੀ ਤਿੱਖੀ ਨਜ਼ਰ ਰੱਖੀ ਜਾ ਸਕੇ।

ਐਸ.ਪੀ.ਐਨ.ਓ ਇਲੈਕਸ਼ਨ ਈਸ਼ਵਰ ਸਿੰਘ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਨਸਿ਼ਆਂ ਪ੍ਰਤੀ ਜ਼ੀਰੋ ਟਾਲਰੈਂਸ ਦੀ ਨੀਤੀ ਅਖ਼ਤਿਆਰ ਕੀਤੀ ਹੈ ਅਤੇ ਪੰਜਾਬ ਦੇ ਸੀਪੀਜ਼/ਐਸਐਸਪੀਜ਼ ਨੂੰ ਨਸਿ਼ਆਂ ਵਿਰੁੱਧ ਚੌਕਸੀ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਨਸਿ਼ਆਂ ਦੀ ਤਸਕਰੀ ਜਾਂ ਤਸਕਰੀ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,258FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...