Wednesday, April 24, 2024

ਵਾਹਿਗੁਰੂ

spot_img
spot_img

ਖੇਤੀਬਾੜੀ ਬਿੱਲ ਪੰਜਾਬ ਦੀ ਕਿਸਾਨੀ ਤੇ ਅਰਥਚਾਰੇ ਦੇ ਨਾਲ ਦੇਸ਼ ਦੀ ਅੰਨ ਸੁਰੱਖਿਆ ਲਈ ਵੱਡਾ ਖਤਰਾ: ਰਾਣਾ ਸੋਢੀ

- Advertisement -

ਚੰਡੀਗੜ, 19 ਸਤੰਬਰ, 2020 –
ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅਖੌਤੀ ਖੇਤੀਬਾੜੀ ਸੁਧਾਰਾਂ ਦੀ ਦੁਹਾਈ ਪਾਉਦੇ ਖੇਤੀਬਾੜੀ ਬਿੱਲਾਂ ਨੂੰ ਪੰਜਾਬ ਲਈ ਕਾਲੇ ਕਾਨੂੰਨ ਦੱਸਦਿਆਂ ਕਿਹਾ ਕਿ ਇਹ ਬਿੱਲ ਜਿੱਥੇ ਪੰਜਾਬ ਦੀ ਕਿਸਾਨੀ ਤੇ ਸਮੁੱਚੇ ਅਰਥਚਾਰੇ ਨੂੰ ਤਬਾਹ ਕਰ ਦੇਣਗੇ ੳੱੁਥੇ ਦੇਸ਼ ਦੀ ਅੰਨ ਸੁਰੱਖਿਆ ਵੀ ਖਤਰੇ ਵੀ ਪੈ ਜਾਵੇਗੀ।

ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਕੇਂਦਰ ਸਰਕਾਰ ਨੂੰ ਇਹ ਕਾਲੇ ਕਾਨੂੰਨ ਵਾਪਸ ਲੈਣ ਦੀ ਜ਼ੋਰਦਾਰ ਮੰਗ ਕਰਦਿਆਂ ਰਾਣਾ ਸੋਢੀ ਨੇ ਕਿਹਾ ਕਿ ਵਰਿਆਂ ਤੋਂ ਦੇਸ਼ ਦਾ ਢਿੱਡ ਭਰ ਰਹੇ ਪੰਜਾਬ ਦੇ ਕਿਸਾਨਾਂ ਨੂੰ ਸਾਬਾਸ਼ ਦੇਣ ਦੀ ਬਜਾਏ ਇਹ ਬਿੱਲ ਲਿਆ ਕੇ ਉਨਾਂ ਨਾਲ ਧ੍ਰੋਹ ਕਮਾਇਆ ਗਿਆ ਹੈ ਜਿਸ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ।

ਉਨਾਂ ਕਿਹਾ ਕਿ ਇਨਾਂ ਬਿੱਲਾਂ ਨੇ ਪੰਜਾਬ ਦੇ ਕਿਸਾਨਾਂ, ਆੜਤੀਏ, ਮਜ਼ਦੂਰਾਂ ਅਤੇ ਸਮੁੱਚੇ ਮੰਡੀਕਰਨ ਢਾਂਚੇ ਦਾ ਭਵਿੱਖ ਖਤਰੇ ਵਿੱਚ ਪਾ ਦਿੱਤਾ ਹੈ। ਉਨਾਂ ਕਿਹਾ ਕਿ ਕੇਂਦਰ ਨੂੰ ਵਡੇਰੇ ਹਿੱਤਾਂ ਦਾ ਖਿਆਲ ਰੱਖਦੇ ਹੋਏ ਪੰਜਾਬ ਵਿੱਚ ਇਨਾਂ ਬਿੱਲਾਂ ਪ੍ਰਤੀ ਫੈਲੀ ਅਸ਼ਾਂਤੀ ਤੇ ਡਰ ਨੂੰ ਸਮਝਣਾ ਚਾਹੀਦਾ ਹੈ।

ਕਿਸਾਨਾਂ ਨੂੰ ਸੂਬਾ ਸਰਕਾਰ ਦੀ ਹਮਾਇਤ ਦਾ ਵਿਸ਼ਵਾਸ ਦਿਵਾਉਦਿਆਂ ਉਨਾਂ ਕਿਹਾ ਕਿ ਸੂਬਾ ਸਰਕਾਰ ਨੇ ਇਨਾਂ ਬਿੱਲਾਂ ਖਿਲਾਫ ਅਦਾਲਤ ਵਿੱਚ ਜਾਣ ਦਾ ਵੀ ਫੈਸਲਾ ਕੀਤਾ ਹੈ ਅਤੇ ਇਨਾਂ ਬਿੱਲਾਂ ਨੂੰ ਵਾਪਸ ਕਰਵਾਉਣ ਲਈ ਹਰ ਉਪਰਾਲਾ ਕਰੇਗੀ।ਉਨਾ ਕਿਹਾ ਕਿ ਇਨਾਂ ਬਿੱਲਾਂ ਖਿਲਾਫ ਕਾਂਗਰਸ 21 ਸਤੰਬਰ ਨੂੰ ਪੰਜਾਬ ਭਰ ਵਿੱਚ ਪ੍ਰਦਰਸ਼ਨ ਕਰੇਗੀ।

ਰਾਣਾ ਸੋਢੀ ਨੇ ਕਿਹਾ ਕਿ ਖੇਤੀ ਸੁਧਾਰਾਂ ਦੀ ਗੱਲ ਕਰਨ ਵਾਲੀ ਕੇਂਦਰ ਸਰਕਾਰ ਦੇ ਇਨਾਂ ਬਿੱਲਾਂ ਨਾਲ ਪੰਜਾਬ ਸਾਲਾਨਾ 4000 ਕਰੋੜ ਰੁਪਏ ਦਾ ਨੁਕਸਾਨ ਹੋਵੇਗਾ। ਪੰਜਾਬ ਸੂਬਾ ਜਿਸ ਦੀ ਆਰਥਿਕਤਾ ਪੂਰੀ ਤਰਾਂ ਖੇਤੀਬਾੜੀ ਉਤੇ ਹੀ ਨਿਰਭਰ ਹੈ, ਲਈ ਇਹ ਬਿੱਲ ਸਭ ਤੋਂ ਖਤਰਨਾਕ ਹਨ।

ਉਨਾਂ ਕਿਹਾ ਕਿ ਪੰਜਾਬ ਲੈਂਡਲੌਕ ਸੂਬਾ ਹੋਣ ਕਰਕੇ ਨਾ ਕੋਈ ਬੰਦਰਗਾਹ ਹੈ ਅਤੇ ਨਾ ਹੀ ਕੋਈ ਵੱਡੀ ਸਨਅਤ। ਪੰਜਾਬ ਦਾ ਇਕੋ ਇਕ ਸਹਾਰਾ ਖੇਤੀਬਾੜੀ ਵੀ ਹੁਣ ਖਤਰੇ ਵਿੱਚ ਪੈ ਗਈ। ਉਨਾਂ ਕਿਹਾ ਕਿ ਸਿਤਮਜਰੀਫੀ ਦੇਖੋਂ ਕਿਸਾਨਾਂ ਦੀ ਪਾਰਟੀ ਅਖਵਾਉਣ ਵਾਲੀ ਅਕਾਲੀ ਦਲ ਦੇ ਭਾਈਵਾਲਾਂ ਨੇ ਹੀ ਕਿਸਾਨੀ ਨਾਲ ਧੋਖਾ ਕੀਤਾ ਹੈ ਜਿਸ ਨੂੰ ਪੰਜਾਬੀ ਕਦੇ ਵੀ ਮੁਆਫ ਨਹੀਂ ਕਰਨਗੇ।

ਰਾਣਾ ਸੋਢੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਰਡੀਨੈਂਸ ਬਣਾਉਣ ਵੇਲੇ ਤੋਂ ਹੀ ਇਨਾਂ ਦਾ ਵਿਰੋਧ ਸ਼ੁਰੂ ਕੀਤਾ ਸੀ। ਕੈਪਟਨ ਅਮਰਿੰਦਰ ਸਿੰਘ ਨੇ ਆਰਡੀਨੈਂਸਾਂ ਖਿਲਾਫ ਸਰਵ ਪਾਰਟੀ ਮੀਟਿੰਗ ਸੱਦੀ ਜਿਸ ਵਿੱਚ ਅਕਾਲੀ ਦਲ ਤੇ ਭਾਜਪਾ ਨੂੰ ਛੱਡ ਕੇ ਸਭ ਨੇ ਸੂਬਾ ਸਰਕਾਰ ਦਾ ਸਮਰਥਨ ਕੀਤਾ। ਫੇਰ ਇਸ ਖਿਲਾਫ ਵਿਧਾਨ ਸਭਾ ਵਿੱਚ ਮਤਾ ਪਾਸ ਕੀਤਾ ਗਿਆ। ਉਸ ਸਮੇਂ ਵੀ ਭਾਜਪਾ ਨੇ ਮਤੇ ਦਾ ਵਿਰੋਧ ਕੀਤਾ ਅਤੇ ਅਕਾਲੀ ਦਲ ਦੇ ਮੈਂਬਰ ਜਾਣ-ਬੁੱਝ ਕੇ ਗੈਰ ਹਾਜ਼ਰ ਰਹੇ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਨੇ ਦੇਸ਼ ਦੀ ਹਰ ਪੱਖੋਂ ਸੇਵਾ ਕੀਤੀ ਹੈ ਚਾਹੇ ਉਹ ਅੰਨ ਭੰਡਾਰ ਭਰਨ ਦੀ ਗੱਲ ਹੋਵੇ ਜਾਂ ਫੇਰ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਦੀ। ਦੇਸ਼ ਵਿੱਚ ਜਦੋਂ ਅੰਨ ਸੰਕਟ ਪਿਆ ਤਾਂ ਪੰਜਾਬ ਦੇ ਕਿਸਾਨਾਂ ਨੇ ਹਰੀ ਕ੍ਰਾਂਤੀ ਲਿਆ ਕੇ ਦੇਸ਼ ਨੂੰ ਅਨਾਜ ਪੱਖੋਂ ਆਤਮ ਨਿਰਭਰ ਕੀਤਾ।

ਹੁਣ ਕੇਂਦਰ ਸਰਕਾਰ ਨੂੰ ਵੀ ਪੰਜਾਬ ਦੀ ਕਿਸਾਨੀ ਦਾ ਦਰਦ ਦੇਖਣਾ ਚਾਹੀਦਾ ਹੈ। ਉਨਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਕੇਂਦਰੀ ਪੂਲ ਵਿੱਚ ਕਣਕ ਤੇ ਝੋਨੇ ਦਾ ਸਭ ਤੋਂ ਵੱਧ ਯੋਗਦਾਨ ਪਾਉਣ ਵਾਲੇ ਪੰਜਾਬ ਦੇ ਕਿਸਾਨਾਂ ਦੀ ਜੇ ਹੁਣ ਬਾਂਹ ਨਾ ਫੜੀ ਗਈ ਤਾਂ ਦੇਸ਼ ਨੂੰ ਵੱਡਾ ਅਨਾਜ ਸੰਕਟ ਪੈ ਜਾਵੇ ਜੋ ਸਭ ਤੋਂ ਖਤਰਨਾਕ ਹੋਵੇਗਾ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,183FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...