Friday, April 26, 2024

ਵਾਹਿਗੁਰੂ

spot_img
spot_img

ਖੇਤੀਬਾੜੀ ਵਿਭਾਗ ਵਿਚ ਖਾਲੀ ਪਈਆਂ 10 ਹਜ਼ਾਰ ਪੋਸਟਾਂ ਤੁਰੰਤ ਭਰੀਆਂ ਜਾਣ: ਸੁਖਬੀਰ ਸਿੰਘ ਬਾਦਲ

- Advertisement -

ਯੈੱਸ ਪੰਜਾਬ
ਲੁਧਿਆਣਾ, 4 ਅਗਸਤ, 2022 (ਰਾਜਕੁਮਾਰ ਸ਼ਰਮਾ)
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਖੇਤੀਬਾੜੀ ਤੇ ਬਾਗਵਾਨੀ ਵਿਭਾਗ ਵਿਚ ਸਾਰੀਆਂ ਖਾਲੀ ਪਈਆਂ ਆਸਾਮੀਆਂ ਤੁਰੰਤ ਭਰੀਆਂ ਜਾਣ ਅਤੇ ਕਿਹਾ ਕਿ ਪਾਰਟੀ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਲਈ ਨਿਆਂ ਦੀ ਮੰਗ ਕਰੇਗੀ।

ਅਕਾਲੀ ਦਲ ਦੇ ਪ੍ਰਧਾਨ ਅੱਜ ਪੀ ਏ ਯੂ ਕੈਂਪਸ ਵਿਚ ਧਰਨੇ ਵਾਲੀ ਥਾਂ ਪਹੁੰਚੇ ਤੇ ਸੰਘਰਸ਼ ਕਰ ਰਹੇ ਵਿਦਿਆਰਥੀਆਂ ਨਾਲ ਇਕਜੁੱਟਤਾ ਪ੍ਰਗਟ ਕੀਤੀ ਤੇ ਭਰੋਸਾ ਦੁਆਇਆ ਕਿ ਰਾਜਪਾਲ ਨੂੰ ਮਿਲਣ ਤੋਂ ਇਲਾਵਾ ਅਕਾਲੀ ਦਲ ਇਹ ਮਾਮਲਾ ਜਨਤਕ ਤੌਰ ’ਤੇ ਵੀ ਚੁੱਕੇਗਾ। ਉਹਨਾਂ ਕਿਹਾ ਕਿ ਜੇਕਰ ਲੋੜ ਪਈ ਤਾਂ ਅਸੀਂ ਮੁੱਖ ਮੰਤਰੀ ਦਾ ਘਿਰਾਓ ਵੀ ਕਰਾਂਗੇ ਪਰ ਤੁਹਾਨੂੰ ਤਕਲੀਫ ਨਹੀਂ ਹੋਣ ਦਿਆਂਗੇ। ਇਸ ਮੌਕੇ ਵਿਦਿਆਰਥੀਆਂ ਨੇ ਸਰਦਾਰ ਬਾਦਲ ਦੇ ਦਲੇਰਾਨਾ ਫੈਸਲੇ ਦੀ ਸ਼ਲਾਘਾ ਕੀਤੀ।

ਆਪ ਸਰਕਾਰ ਵੱਲੋਂ ਖੇਤੀਬਾੜੀ ਤੇ ਬਾਗਵਾਨੀ ਵਿਭਾਗ ਦੀਆਂ ਖਾਲੀ ਪਈਆਂ 1000 ਪੋਸਟਾਂ ਭਰਨ ਵਿਚ ਕੋਈ ਦਿਲਚਸਪੀ ਨਾ ਵਿਖਾਉਣ ’ਤੇ ਹੈਰਾਨੀ ਪ੍ਰਗਟ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਨੂੰ ਨੌਜਵਾਨ ਖੇਤੀਬਾੜੀ ਟੈਕਨੌਕਰੈਟਸ ਦੀ ਲੋੜ ਹੈ। ਉਹਨਾਂ ਕਿਹਾ ਕਿ ਸਾਡੀ ਨਰਮੇ ਦੀ ਫਸਲ ਤਿੰਨ ਸਾਲਾਂ ਤੋਂ ਲਗਾਤਾਰ ਖਰਾਬ ਹੋ ਰਹੀ ਹੈ। ਉਹਨਾਂ ਕਿਹਾ ਕਿ ਬਾਗਵਾਨੀ ਕਰਨ ਵਾਲੇ ਆਪਣੇ ਕਿੰਨੂਆਂ ਦੇ ਬਾਗ ਪੁੱਟ ਰਹੇ ਹਨ।

ਉਹਨਾਂ ਕਿਹਾ ਕਿ ਸਾਨੂੰ ਇਸ ਖੇਤਰ ਵਿਚ ਨਵੇਂ ਖੂਨ ਦੀ ਜ਼ਰੂਰਤ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸਾਨਾਂ ਨੁੰ ਲੋੜੀਂਦੀਆਂ ਸੇਵਾਵਾਂ ਮਿਲ ਸਕਣ। ਉਹਨਾਂ ਕਿਹਾ ਕਿ ਇਹ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਪੀ ਏ ਯੂ ਦੇ ਵਿਦਿਆਰਥੀ ਪਿਛਲੇ 10 ਦਿਨਾ ਤੋਂ ਸੰਘਰਸ਼ ਕਰ ਰਹੇ ਹਨ ਪਰ ਆਪ ਸਰਕਾਰ ਉਹਨਾਂ ਦੇ ਹਾਲਾਤਾਂ ਪ੍ਰਤੀ ਇੰਨੀ ਬੇਪਰਵਾਹ ਹੈ।

ਸਰਦਾਰ ਬਾਦਲ ਨੇ ਇਹ ਵੀ ਦੱਸਿਆ ਕਿ ਕਿਵੇਂ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਜਾਣ ਤੋਂ ਬਾਅਦ ਯੂਨੀਵਰਸਿਟੀ ਵਿਚ ਕੋਈ ਭਰਤੀ ਨਹੀਂ ਹੋਈ। ਉਹਨਾਂ ਕਿਹਾ ਕਿ ਆਪ ਸਰਕਾਰ ਨੂੰ ਤਰਜੀਹ ਆਧਾਰ ’ਤੇ ਖਾਲੀ ਆਸਾਮੀਆਂ ਭਰਨੀਆਂ ਚਾਹੀਦੀਆਂ ਹਨ ਜਿਸ ਕਾਰਨ ਵਿਦਿਆਰਥੀ ਰਿਕਸ਼ਾ ਚਲਾਉਣ ਤੇ ਗੱਡੀਆਂ ਸਾਫ ਕਰਨ ਵਰਗੀਆਂ ਕਾਰਵਾਈਆਂ ਕਰ ਕੇ ਆਪਣੇ ਹਾਲਾਤਾਂ ਵੱਲ ਧਿਆਨ ਖਿੱਚਣ ਦਾ ਯਤਨ ਕਰ ਰਹੇ ਹਨ। ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵੇਲੇ ਦੋ ਲੱਖ ਸਰਕਾਰੀ ਨੌਕਰੀਆਂ ਦਿੱਤੀਆ ਗਈਆਂ ਸਨ।

ਰੋਸ ਵਿਖਾਵਾ ਕਰ ਰਹੇ ਵਿਦਿਆਰਥੀਆਂ ਨੇ ਸਰਦਾਰ ਬਾਦਲ ਨੂੰ ਦੱਸਿਆ ਕਿ ਮੁੱਖ ਮੰਤਰੀ ਹਾਲ ਹੀ ਵਿਚ ਪੀ ਏ ਯੂ ਵਿਚ ਆਏ ਸਨ ਪਰ ਉਹਨਾਂ ਨੇ ਉਹਨਾਂ ਨੁੰ ਮਿਲਣ ਜਾਂ ਮੰਗ ਪੱਤਰ ਲੈਣ ਤੋਂ ਇਨਕਾਰ ਕਰ ਦਿੱਤਾ। ਉਹਨਾਂ ਨੇ ਅਕਾਲੀ ਦਲ ਦੇ ਪ੍ਰਧਾਨ ਨੂੰ ਦੱਸਿਆ ਕਿ ਖੇਤੀਬਾੜੀ ਵਿਕਾਸ ਅਫਸਰ ਏ ਡੀ ਓ ਦੀਆਂ 410, ਖੇਤੀਬਾੜੀ ਸਬ ਇੰਸਪੈਕਟਰ ਦੀਆਂ 350, ਬਾਗਵਾਨੀ ਵਿਕਾਸ ਅਫਸਰ ਦੀਆਂ 125, ਸੋਇਲ ਕਨਜ਼ਰਵੇਸ਼ਨ ਅਫਸਰ ਦੀਆਂ 129 ਅਤੇ ਮਾਰਕੀਟ ਸਕੱਤਰ ਦੀਆਂ 56 ਆਸਾਮੀਆਂ ਖਾਲੀ ਪਈਆਂ ਹਨ।

ਇਕ ਹੋਰ ਅਹਿਮ ਘਟਨਾਕ੍ਰਮ ਵਿਚ ਵਿਦਿਆਰਥੀਆਂ ਨੇ ਅਕਾਲੀ ਦਲ ਦੇ ਪ੍ਰਧਾਨ ਦੇ ਧਿਆਨ ਵਿਚ ਲਿਆਂਦਾ ਕਿ ਪਿਛਲੇ ਸਾਲਾਂ ਦੌਰਾਨ ਪੀ ਏ ਯੂ ਦਾ ਸਰੂਪ ਹੀ ਬਦਲ ਗਿਆ ਹੈ ਤੇ ਇਥੇ ਬਾਹਰੀ ਲੋਕ ਜ਼ਿਆਦਾ ਆ ਰਹੇ ਹਨ ਤੇ ਹਾਲਾਤ ਇਹ ਹੈ ਕਿ ਯੂਨੀਵਰਸਿਟੀ ਵਿਚ ਆਸਾਮੀਆਂ ’ਤੇ 80 ਫੀਸਦੀ ਤੋਂ ਜ਼ਿਆਦਾ ਗੈਰ ਪੰਜਾਬੀ ਭਰਤੀ ਹੋ ਗਏ ਹਨ। ਉਹਨਾਂ ਕਿਹਾ ਕਿ ਇਸ ਕਾਰਨ ਆਪਣੀ ਹੀ ਯੂਨੀਵਰਸਿਟੀ ਵਿਚ ਪੰਜਾਬੀਆਂ ਲਈ ਬੂਹੇ ਬੰਦ ਹੋ ਗਏ ਹਨ। ਰੋਸ ਵਿਖਾਵਾ ਕਰ ਰਹੇ ਵਿਦਿਆਰਥੀਆਂ ਨੇ ਮੰਗ ਕੀਤੀ ਕਿ ਸਾਰੀਆਂ ਖਾਲੀ ਆਸਾਮੀਆਂ ਤੁਰੰਤ ਭਰੀਆਂ ਜਾਣ ਤੇ ਸਬੰਧਤ ਵਿੱਤੀ ਵਰ੍ਹੇ ਦੀ 31 ਮਾਰਚ ਦੀ ਤਾਰੀਕ ਤੱਕ ਸਾਰੀਆਂ ਆਸਾਮੀਆਂ ਵਾਰੀ ਸਿਰ ਭਰੀਆਂ ਜਾਣ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...