Saturday, April 20, 2024

ਵਾਹਿਗੁਰੂ

spot_img
spot_img

ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਆਮ ਆਦਮੀ ਪਾਰਟੀ ਰਾਸ਼ਟਰਪਤੀ ਦੇ ਭਾਸ਼ਣ ਦਾ ਕਰੇਗੀ ਬਾਈਕਾਟ: ਭਗਵੰਤ ਮਾਨ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 28 ਜਨਵਰੀ 2021:
ਕਿਸਾਨਾਂ ਨੂੰ ਆਪਣਾ ਸਮਰਥਨ ਦੇਣ ਅਤੇ ਤਿੰਨੇ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਆਮ ਆਦਮੀ ਪਾਰਟੀ 29 ਜਨਵਰੀ ਨੂੰ ਬਜਟ ਸੈਸ਼ਨ ਤੋਂ ਪਹਿਲਾਂ ਹੋਣ ਵਾਲੇ ਰਾਸ਼ਟਰਪਤੀ ਦੇ ਭਾਸ਼ਣ ਦਾ ਬਾਈਕਾਟ ਕਰੇਗੀ। ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਤੇ ਸੰਸਦ ਭਗਵੰਤ ਮਾਨ ਨੇ ਵੀਰਵਾਰ ਨੂੰ ਕਿਹਾ ਕਿ ਆਮ ਆਦਮੀ ਪਾਰਟੀ ਪਹਿਲੇ ਦਿਨ ਤੋਂ ਹੀ ਤਿੰਨੇ ਕਾਲੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਦੀ ਆ ਰਹੀ ਹੈ।

ਉਦਯੋਗਪਤੀਆਂ ਨੂੰ ਲਾਭ ਪਹੁੰਚਾਉਣ ਲਈ ਮਹਾਂਮਾਰੀ ਦੌਰਾਨ ਚੋਰ ਦਰਵਾਜੇ ਰਾਹੀਂ ਮੋਦੀ ਸਰਕਾਰ ਵੱਲੋਂ ਇਨ੍ਹਾਂ ਤਿੰਨੇ ਕਾਲੇ ਕਾਨੂੰਨਾਂ ਨੂੰ ਆਰਡੀਨੈਂਸ ਰਾਹੀਂ ਲਿਆਂਦਾ ਗਿਆ। ਇਨ੍ਹਾਂ ਕਾਲੇ ਕਾਨੂੰਨਾਂ ਰਾਹੀਂ ਮੋਦੀ ਸਰਕਾਰ ਨੇ ਪੂਰੇ ਦੇਸ਼ ਦੀ ਕਿਸਾਨੀ ਅਤੇ ਕਿਸਾਨਾਂ ਨੂੰ ਆਪਣੇ ਸਾਥੀ ਉਦਯੋਗਪਤੀਆਂ ਦੇ ਹੱਥਾਂ ਵਿੱਚ ਵੇਚ ਦਿੱਤਾ ਹੈ। ਅਸੀਂ ਅਤੇ ਸਾਡੀ ਪਾਰਟੀ ਗੈਰ ਲੋਕਤੰਤਰਿਕ ਫੈਸਲੇ ਅਤੇ ਜਨਵਿਰੋਧੀ ਕਾਨੂੰਨਾਂ ਦਾ ਪੁਰਜੋਰ ਵਿਰੋਧ ਕਰਦੀ ਹੈ।

ਮਾਨ ਨੇ ਕਿਹਾ ਕਿ ਅਸੀਂ ਹਰ ਮੰਚ ਉੱਤੇ ਚਾਹੇ ਸੰਸਦ ਵਿੱਚ ਵਿਰੋਧ ਦਰਜ ਕਰਾਉਣਾ ਹੋਵੇ, ਗਾਂਧੀ ਪ੍ਰਤਿਮਾ ਦੇ ਹੇਠਾਂ ਸੰਸਦਾਂ ਵੱਲੋਂ ਰਾਤ ਗੁਜਾਰਨੀ ਹੋਵੇ, ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਵਿਧਾਨ ਸਭਾ ਵਿੱਚ ਕਾਲੇ ਕਾਨੂੰਨਾਂ ਦਾ ਵਿਰੋਧ, ਅੰਦੋਲਨ ਕਰ ਰਹੇ ਕਿਸਾਨ ਭਰਾਵਾਂ ਦੀ ਸੇਵਾ ਕਰਨੀ ਹੋਵੇ, ਪੂਰੇ ਤਨ ਮਨ ਨਾਲ ਸਾਡੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਇਨ੍ਹਾਂ ਕਾਲੇ ਕਾਨੂੰਨਾਂ ਦਾ ਵਿਰੋਧ ਕੀਤਾ ਅਤੇ ਅੰਦੋਲਨ ਕਰ ਰਹੇ ਕਿਸਾਨਾਂ ਦਾ ਹਰਸੰਭਵ ਮਦਦ ਅਤੇ ਸਮਰਥਨ ਕਰਨ ਦਾ ਯਤਨ ਕੀਤਾ ਹੈ।

ਇਸ ਕੜੀ ਵਿੱਚ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਪਾਰਟੀ ਨੇ ਫੈਸਲਾ ਕੀਤਾ ਹੈ ਕਿ ਬਜਟ ਸੈਸ਼ਨ ਤੋਂ ਪਹਿਲਾਂ ਸੰਸਦ ਵਿੱਚ 29 ਜਨਵਰੀ ਨੂੰ ਹੋਣ ਵਾਲੇ ਮਾਨਯੋਗ ਰਾਸ਼ਟਰਪਤੀ ਦੇ ਭਾਸ਼ਣ ਦਾ ਆਮ ਆਦਮੀ ਪਾਰਟੀ ਬਾਈਕਾਟ ਕਰੇਗੀ।

ਪਾਰਟੀ ਦੇ ਰਾਜ ਸਭਾ ਦੇ ਤਿੰਨੇ ਮੈਂਬਰ ਅਤੇ ਲੋਕ ਸਭਾ ਮੈਂਬਰ ਰਾਸ਼ਟਰਪਤੀ ਦੇ ਭਾਸ਼ਣ ਪ੍ਰੋਗਰਾਮ ਵਿੱਚ ਸ਼ਾਮਲ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਅਸੀਂ ਸ਼ੁਰੂ ਤੋਂ ਹੀ ਤਿੰਨੇ ਕਾਲੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਦੇ ਆ ਰਹੇ ਹਾਂ ਅਤੇ ਅੱਗੇ ਤੋਂ ਵੀ ਉਦੋਂ ਤੱਕ ਕਰਦੇ ਰਹਾਂਗੇ ਜਦੋਂ ਤੱਕ ਮੋਦੀ ਸਰਕਾਰ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ।

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...