Friday, April 26, 2024

ਵਾਹਿਗੁਰੂ

spot_img
spot_img

ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਮਜ਼ਦੂਰ ਜਥੇਬੰਦੀ ਦਾ 13 ਵਾਂ ਜਥਾ ਦਿੱਲੀ ਮੋਰਚੇ ਨੂੰ ਰਵਾਨਾ

- Advertisement -

ਜੰਡਿਆਲਾ ਗੁਰੂ, 14 ਮਈ, 2021 (ਵਰੁਣ ਸੋਨੀ )
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ ਕਲੇਰਬਾਲਾ,ਸਕੱਤਰ ਜਰਮਨਜੀਤ ਸਿੰਘ ਬੰਡਾਲਾ ਦੀ ਅਗਵਾਈ ਹੇਠ ਜ਼ਿਲ੍ਹਾ ਅੰਮ੍ਰਿਤਸਰ ਦੇ ਬਿਆਸ ਪੁੱਲ ਤੋਂ 13ਵਾਂ ਜਥਾ ਦਿੱਲੀ ਕੁੰਡਲੀ ਸਿੰਘੂ ਬਾਰਡਰ ਲਈ ਰਵਾਨਾ ਹੋਇਆ।

ਇਸ ਸਮੇਂ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂਂ ਦੇਸ਼ ਦਾ ਨਿੱਜੀ ਕਰਨ ਲਈ ਲਿਆਂਦੇ ਖੇਤੀ ਦੇ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਬੀਤੇ 6 ਮਹੀਨੇ ਤੋਂ ਲਗਾਤਾਰ ਦਿੱਲੀ ਵਿੱਚ ਸ਼ਾਂਤਮਈ ਅੰਦੋਲਨ ਦੌਰਾਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਹਜ਼ਾਰਾਂ ਕਿਸਾਨ,ਮਜਦੂਰ ਟਰੈਕਟਰ ਟਰਾਲੀਆਂ ਸਮੇਤ ਬੀਬੀਆਂ,ਨੌਜਵਾਨਾਂ ਦੇ ਜਥੇ ਦਿੱਲੀ ਲਈ ਰਵਾਨਾ ਹੋ ਰਹੇ ਹਨ।

ਇਸ ਤਰ੍ਹਾਂ ਕਣਕ ਦੀ ਵਾਢੀ ਦੇ ਚੱਲਦਿਆਂ ਅੱਜ 14 ਮਈ ਨੂੰ ਅੰਮਿ੍ਤਸਰ ਤੋਂਂ 13ਵਾਂ ਜਥਾ ਰਵਾਨਾ ਹੋਇਆ,ਕਰੋਨਾ ਦੀ ਆੜ ਵਿੱਚ ਕੇਂਦਰ ਸਰਕਾਰ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਾ ਰਹੀ ਹੈ।

ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਲਈ ਪੂਰਾ ਦੇਸ਼ ਇੱਕਜੁੱੱਟ ਹੋ ਰਿਹਾ ਹੈ, ਦੂਜੇ ਪਾਸੇ ਕੈਪਟਨ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਤੇ ਆੜ੍ਹਤੀਆਂ ਨਾਲ ਵੱਡਾ ਛਲ ਕੀਤਾ ਹੈ, ਮੰਡੀਆਂ ਵਿੱਚ ਬਾਰਦਾਨਾ ਨਾ ਮਿਲਣ ਕਰਕੇ ਖੁੱਲ੍ਹੇ ਅਸਮਾਨ ਹੇਠ ਕਣਕ ਦੇ ਢੇਰ ਲੱਗੇ ਹੋਏ ਹਨ,ਲਿਫਟਿੰਗ ਨਾ ਹੋਣ ਕਰਕੇ ਕਿਸਾਨਾਂ ਨੂੰ ਪੇਮੈਂਂਟ ਨਹੀਂ ਮਿਲ ਰਹੀ, ਮਾਰਕੀਟ ਵਿੱਚ ਝੋਨੇ ਦੇ ਗੈਰ ਪ੍ਰਮਾਣਿਤ ਬੀਜਾਂ ਦੀ ਵਿਕਰੀ ਧੜੱਲੇ ਨਾਲ ਚੱਲ ਰਹੀ ਹੈ, ਕਰੋਨਾ ਦੀ ਵੈਕਸੀਨ ਦੇ ਮਾਮਲੇ ਵਿੱਚ ਧਾਂਂਦਲੀ ਪੂਰੇ ਜ਼ੋਰਾਂ ਨਾਲ ਹੋ ਰਹੀ ਹੈ,ਇੱਕ ਪਾਸੇ ਦੇਸ਼ ਦੀ ਆਰਥਿਕਤਾ ਦਾ ਬੁਰਾ ਹਾਲ ਹੈ ਦੂਜੇ ਪਾਸੇ 13 ਹਜਾਰ 45 ਕਰੋੜ ਦੀ ਲਾਗਤ ਨਾਲ ਮੋਦੀ ਹਾਊਸ ਦੀ ਤਿਆਰੀ ਕੀਤੀ ਜਾ ਰਹੀ ਹੈ, ਖਾਦਾ, ਪੈਟਰੋਲ, ਡੀਜ਼ਲ,ਅਤੇ ਗੈਸ ਦੀਆਂ ਕੀਮਤਾਂ ਵਿੱਚ ਬੇਲੋੜਾ ਵਾਅਦਾ ਦੇਸ਼ ਦੀ ਜਨਤਾਂ ਦਾ ਖੂਨ ਨਿਚੋੜ ਰਿਹਾ ਹੈ,ਉੱੱਧਰ ਕਰੋਨਾ ਨੂੰ ਮਹਾਂਮਾਰੀ ਦੱਸ ਕੇ ਸਕੂਲ ਕਾਲਜ, ਦੁਕਾਨਾਂ, ਮਜ਼ਦੂਰੀ ਕਿੱੱਤਾ ਬੰਦ ਕੀਤਾ ਗਿਆ ਹੈ, ਜਦੋਂ ਕਿ ਇਸ ਬਿਮਾਰੀ ਦਾ ਕੋਈ ਵਿਗਿਆਨਕ ਹੱਲ ਕਰਨ ਲਈ ਸਿਹਤ ਵਿਭਾਗ ਨੂੰ ਹੁਕਮ ਦੇਣੇ ਚਾਹੀਦੇ ਸਨ।ਕੇਂਦਰ ਅਤੇ ਪੰਜਾਬ ਸਰਕਾਰ ਦੀ ਮਨਸ਼ਾ ਦਿੱਲੀ ਅੰਦੋਲਨ ਨੂੰ ਫੇਲ੍ਹ ਕਰਨਾ ਹੈ, ਜੋ ਪੰਜਾਬ ਦੇ ਲੋਕ ਕਦੇ ਵੀ ਨਹੀਂ ਹੋਣ ਦੇਣਗੇ, ਖੇਤੀ ਦੇ ਤਿੰਨ ਕਾਲੇ ਕਾਨੂੰਨ ਰੱਦ ਕਰਾਉਣ ਤੱਕ ਅੰਦੋਲਨ ਜਾਰੀ ਰਹੇਗਾ।

ਇਸੇ ਤਰਾਂ 20 ਮਈ ਨੂੰ ਤਰਨਤਾਰਨ ਤੋਂ ਬਹੁਤ ਵੱਡਾ ਜਥਾ ਦਿੱਲੀ ਨੂੰ ਰਵਾਨਾ ਹੋਵੇਗਾ। ਇਸ ਮੌਕੇ ਸੁਖਦੇਵ ਸਿੰਘ ਚਾਟੀਵਿੰਡ,ਗੁਰਦੇਵ ਸਿੰਘ ਵਰਪਾਲ, ਚਰਨ ਸਿੰਘ ਕਲੇਰ ਘੁਮਾਣ,ਅਜੀਤ ਸਿੰਘ ਠੱਠੀਆਂ, ਕਿਰਪਾਲ ਸਿੰਘ ਕਲੇਰ ਮਾਂਗਟ,ਸਾਬ ਸਿੰਘ ਕੱਕੜ, ਅਮਰਦੀਪ ਸਿੰਘ ਬਾਗੀ, ਸਤਨਾਮ ਸਿੰਘ ਤਲਵੰਡੀ, ਬਲਵਿੰਦਰ ਸਿੰਘ ਬਿੰਦੂ, ਲਖਵਿੰਦਰ ਸਿੰਘ ਡਾਲਾਂ,ਮੁਖਬੈਨ ਸਿੰਘ,ਕੰਵਲਜੀਤ ਸਿੰਘ ਜੋਧਾ ਨਗਰੀ, ਅਮਰਪਾਲ ਸਿੰਘ ਰੋਮੀ ਆਦਿ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...