Friday, March 29, 2024

ਵਾਹਿਗੁਰੂ

spot_img
spot_img

ਖੇਤੀ ਵਿਰੋਧੀ ਕਾਨੂੰਨਾਂ ‘ਤੇ ਸੰਸਦ ‘ਚ ਬਹਿਸ ਤੋਂ ਭੱਜ ਰਹੀ ਹੈ ਮੋਦੀ ਸਰਕਾਰ: ਭਗਵੰਤ ਮਾਨ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ/ਚੰਡੀਗੜ੍ਹ, 29 ਜੁਲਾਈ, 2021 –
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਮੋਦੀ ਸਰਕਾਰ ਦੇਸ਼ ਦੇ ਸਭ ਤੋਂ ਮਹੱਤਵਪੂਰਨ ਮੁੱਦੇ ‘ਕਾਲ਼ੇ ਤਿੰਨ ਖੇਤੀ ਕਾਨੂੰਨਾਂ’ ਬਾਰੇ ਸੰਸਦ ਵਿੱਚ ਬਹਿਸ ਕਰਾਉਣ ਤੋਂ ਭੱਜ ਰਹੀ ਹੈ ਤਾਂ ਕਿ ਦੇਸ਼ ਅਤੇ ਦੁਨੀਆਂ ਸਾਹਮਣੇ ਮੋਦੀ ਸਰਕਾਰ ਦਾ ਅਸਲੀ ਚਿਹਰਾ ਨੰਗਾ ਨਾ ਹੋਵੇ। ਇਸੇ ਲਈ ‘ਆਪ’ ਵੱਲੋਂ ਸੰਸਦ ਵਿੱਚ ਖੇਤੀ ਕਾਨੂੰਨਾਂ ‘ਤੇ ਬਹਿਸ ਕਰਨ ਲਈ ਪੇਸ਼ ਕੀਤੇ ਜਾਂਦੇ ‘ਕੰਮ ਰੋਕੂ ਮਤੇ’ ਨੂੰ ਜਾਝਬੁੱਝ ਕੇ ਅਪ੍ਰਵਾਨ ਕੀਤਾ ਜਾਂਦਾ ਹੈ।

ਵੀਰਵਾਰ ਨੂੰ ਜਾਰੀ ਬਿਆਨ ਰਾਹੀਂ ਮਾਨ ਨੇ ਕਿਹਾ ਕਿ ਸੰਸਦ ਵਿੱਚ ਵਿਚਾਰ ਚਰਚਾ ਹੋਣ ‘ਤੇ ਦੇਸ਼ ਦੇ ਲੋਕਾਂ ਨੂੰ ਤਿੰਨ ਖੇਤੀ ਕਾਨੂੰਨਾਂ ਵਿੱਚ ਛੁਪੇ ‘ਇਸ ਸੱਚ’ ਦਾ ਪਤਾ ਲੱਗ ਜਾਵੇਗਾ ਕਿ ਕਿਸ ਤਰਾਂ ਮੋਦੀ ਸਰਕਾਰ ਦੇਸ਼ ਦੀ ਜ਼ਮੀਨ ਅਤੇ ਆਨਾਜ ਆਪਣੇ ਆਕਾ ਕਾਰਪੋਰੇਟਰਾਂ ਦੇ ਹਵਾਲੇ ਕਰ ਰਹੀ ਹੈ।

ਭਗਵੰਤ ਮਾਨ ਨੇ ਅੰਨਦਾਤਾ ਦੀ ਆਵਾਜ਼ ਬਣਦਿਆਂ ਵੀਰਵਾਰ ਨੂੰ ਸੰਸਦ ਵਿੱਚ ਲਗਾਤਰ ਅੱਠਵੀਂ ਵਾਰ ‘ਕੰਮ ਰੋਕੂ ਮਤਾ’ ਪੇਸ਼ ਕੀਤਾ।

ਇਸ ਸਮੇਂ ਮਾਨ ਨੇ ਕਿਹਾ ਕਿ ਸੰਸਦ ਦੇ ਦੋਵੇਂ ਸਦਨਾਂ ਵਿੱਚ ਆਪ ਵੱਲੋਂ ਖੇਤੀ ਬਿਲਾਂ ਬਾਰੇ ਬਹਿਸ ਕਰਾਉਣ ਦੀ ਗੱਲ ਜ਼ੋਰ ਸ਼ੋਰ ਚੁੱਕੀ ਜਾਂਦੀ ਹੈ, ਪਰ ਮੋਦੀ ਸਰਕਾਰ ਖੇਤੀ ਕਾਨੂੰਨਾਂ ਬਾਰੇ ਨਾ ਕੁੱਝ ਬੋਲ ਰਹੀ ਹੈ ਅਤੇ ਨਾ ਕੁੱਝ ਸੁਣ ਰਹੀ। ਸਗੋਂ ਸੰਸਦ ਵਿੱਚ ਹੰਗਾਮੇ ਦੌਰਾਨ ਹੋਰ ਬਿੱਲ ਪਾਸ ਕਰਕੇ ਰਾਜਾਂ ਅਤੇ ਲੋਕਾਂ ਦੇ ਹੱਕਾਂ ‘ਤੇ ਡਾਕਾ ਮਾਰ ਰਹੀ ਹੈ।

‘ਆਪ’ ਸੰਸਦ ਨੇ ਕਿਹਾ ਕਿ ਦੇਸ਼ ਦੇ ਕਿਸਾਨਾਂ ਦੀ ਮੰਗ ਅਨੁਸਾਰ ਨਰਿੰਦਰ ਮੋਦੀ ਸਰਕਾਰ ਨੇ ਤਿੰਨ ਖੇਤੀ ਕਾਨੂੰਨ ਵਾਪਸ ਤਾਂ ਕੀ ਲੈਣੇ ਸੀ, ਉਲਟਾ ਚੌਥਾ ‘ਬਿਜਲੀ ਸੋਧ ਬਿੱਲ 2021’ ਸੰਸਦ ‘ਚ ਲਿਆ ਕੇ ਕਿਸਾਨਾਂ, ਮਜ਼ਦੂਰਾਂ ਅਤੇ ਰਾਜਾਂ ‘ਤੇ ਹੋਰ ਡਾਕਾ ਮਾਰਨ ਦੀ ਤਿਆਰੀ ਕੀਤੀ ਜਾ ਰਹੀ ਹੈ।

ਉਨਾਂ ਕਿਹਾ ਕਿ ਬਿਜਲੀ ਸੋਧ ਬਿੱਲ ਪਾਸ ਹੋਣ ਨਾਲ ਰਾਜਾਂ ਨੂੰ ਭਿਖਾਰੀ ਬਣਾਇਆ ਜਾਵੇਗਾ ਕਿਉਂਕਿ ਪਹਿਲਾਂ ਹੀ ਜੀ.ਐਸ.ਟੀ ਪ੍ਰਣਾਲੀ ਲਾਗੂ ਕਰਕੇ ਮੋਦੀ ਸਰਕਾਰ ਨੇ ਰਾਜਾਂ ਨੂੰ ਕੇਂਦਰ ਤੋਂ ਪੈਸੇ ਮੰਗਣ ਵਾਲੇ ਭਿਖਾਰੀ ਬਣਾ ਦਿੱਤਾ ਹੈ। ਇੰਝ ਵੀ ਬਿਜਲੀ ਸੋਧ ਬਿੱਲ ਰਾਹੀਂ ਰਾਜਾਂ ਤੋਂ ਬਿਜਲੀ ਖੋਹ ਕੇ ਬਾਅਦ ਵਿੱਚ ਰਾਜਾਂ ਨੂੰ ਬਿਜਲੀ ਲਈ ਭਿਖਾਰੀ ਬਣਾ ਦਿੱਤਾ ਜਾਵੇਗਾ।

ਮਾਨ ਨੇ ਕਿਹਾ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਜਿਵੇਂ ਰਾਜਾਂ ਕੋਲੋਂ ਜ਼ਮੀਨ ਅਤੇ ਬਿਜਲੀ ਜਬਰਨ ਖੋਹ ਰਹੀ ਹੈ, ਉਸ ਨਾਲ ਦੇਸ਼ ਵਿੱਚੋਂ ਫੈਡਰਲ ਢਾਂਚਾ ਹੀ ਖ਼ਤਮ ਹੋ ਜਾਵੇਗਾ ਅਤੇ ਸੱਤਾ ਦਾ ਕੇਂਦਰੀਕਰਨ ਹੋਣ ਨਾਲ ਤਾਨਾਸ਼ਾਹੀ ਹੋਰ ਵਧੇਗੀ।

ਉਨਾਂ ਕਿਹਾ ਕਿ ਅਮਰੀਕਾ ਜਿਹੇ ਦੇਸ਼ ਵਿੱਚ ਵੀ ਲੋਕਾਂ ਦੀ ਆਵਾਜ਼ ਸੁਣੀ ਅਤੇ ਪ੍ਰਵਾਨ ਕੀਤੀ ਜਾਂਦੀ ਹੈ, ਪਰ ਵਿਸ਼ਵ ਦੇ ਵੱਡੇ ਲੋਕਤੰਤਰਿਕ ਦੇਸ਼ ਦੀ ਅੰਨੀ ਤੇ ਬੋਲੀ ਸਰਕਾਰ ਨਾ ਤਾਂ ਸੜਕਾਂ ‘ਤੇ ਬੈਠੇ ਕਿਸਾਨਾਂ ਨੂੰ ਦੇਖ ਰਹੀ ਹੈ ਅਤੇ ਨਾ ਹੀ ਸੰਸਦ ਵਿੱਚ ਲੋਕਾਂ ਦੇ ਚੁੱਣੇ ਹੋਏ ਪ੍ਰਤੀਨਿਧੀਆਂ ਵੱਲੋਂ ਖੇਤੀ ਕਾਨੂੰਨਾਂ ਬਾਰੇ ਬਹਿਸ ਕਰਾਉਣ ਦੀ ਚੁੱਕੀ ਜਾਂਦੀ ਆਵਾਜ਼ ਸੁਣ ਰਹੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,261FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...