Wednesday, April 24, 2024

ਵਾਹਿਗੁਰੂ

spot_img
spot_img

ਖੇਤ ਮਜ਼ਦੂਰਾਂ ਦੇ ਸੰਘਰਸ਼ ਤੋਂ ਬਾਅਦ ਪੁੱਟਿਆ ਮੀਟਰ ਜੋੜਿਆ; ਮਜ਼ਦੂਰਾਂ ਵੱਲੋਂ 29 ਸਤੰਬਰ ਤੱਕ ਬਕਾਏ ਖ਼ਤਮ ਕਰਨ ਦੀ ਮੰਗ

- Advertisement -

ਲਹਿਰਾਗਾਗਾ, 14 ਜਨਵਰੀ, 2022 (ਦਲਜੀਤ ਕੌਰ ਭਵਾਨੀਗੜ੍ਹ)
ਪਿੰਡ ਗੰਢੂਆਂ ਤੇ ਇਲਾਕੇ ਦੇ ਹੋਰ ਪਿੰਡਾਂ ਦੇ ਖੇਤ ਮਜ਼ਦੂਰਾਂ ਨੂੰ ਬਿਜਲੀ ਮਹਿਕਮੇ ਵੱਲੋਂ ਹਜ਼ਾਰਾਂ ਰੁਪਏ ਦੇ ਬਿਜਲੀ ਬਿੱਲ ਭੇਜਣ ਅਤੇ ਮੀਟਰ ਪੁੱਟਣ ਵਿਰੁੱਧ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਐੱਸ ਡੀ ਓ ਲਹਿਰਾਗਾਗਾ ਦੇ ਦਫ਼ਤਰ ਅੱਗੇ ਕੀਤੇ ਪ੍ਰਦਰਸ਼ਨ ਤੋਂ ਬਾਅਦ ਮਹਿਕਮੇ ਵੱਲੋਂ ਗੰਢੂਆਂ ਦੀ ਮਜ਼ਦੂਰ ਔਰਤ ਦਾ ਪੁੱਟਿਆ ਮੀਟਰ ਸੰਘਰਸ਼ ਦੇ ਦਬਾਅ ਹੇਠ ਜੋੜਨ ਤੋਂ ਇਲਾਵਾ ਜ਼ਿਆਦਾ ਆਏ ਬਿੱਲਾਂ ਦੀ ਦਰੁਸਤ ਕਰਨ ਦੀ ਕਾਰਵਾਈ ਵੀ ਆਰੰਭ ਕਰ ਦਿੱਤੀ ਹੈ।

ਇਸ ਮਸਲੇ ਦੇ ਹੱਲ ਲਈ ਪਾਵਰਕੌਮ ਦਫ਼ਤਰ ਲਹਿਰਾਗਾਗਾ ਵਿਖੇ ਐਕਸੀਅਨ, ਐੱਸ ਡੀ ਓ ਤੇ ਸਬੰਧਤ ਜੇ ਈ ਵੱਲੋਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਹਰਭਗਵਾਨ ਸਿੰਘ ਮੂਨਕ, ਭਰਾਤਰੀ ਜਥੇਬੰਦੀ ਭਾਕਿਯੂ (ਏਕਤਾ ਉਗਰਾਹਾਂ) ਦੇ ਬਲਾਕ ਆਗੂ ਮਾਸਟਰ ਗੁਰਚਰਨ ਸਿੰਘ ਖੋਖਰ ਤੇ ਬਿਜਲੀ ਮੁਲਾਜ਼ਮਾਂ ਦੇ ਆਗੂ ਪੂਰਨ ਸਿੰਘ ਖਾਈ ਨਾਲ਼ ਬੀਤੇ ਕੱਲ੍ਹ ਮੀਟਿੰਗ ਕੀਤੀ ਗਈ। ਅਧਿਕਾਰੀਆਂ ਵੱਲੋਂ ਪਿੰਡ ਗੰਢੂਆਂ ਦੇ ਤਿੰਨ ਖਪਤਕਾਰਾਂ ਦੇ ਜ਼ਿਆਦਾ ਆਏ ਬਿੱਲਾਂ ਦੀ ਬਕਾਇਆ ਰਕਮ ਦਾ ਮੌਕੇ ਤੇ ਹੀ ਹੱਲ ਕੀਤਾ ਗਿਆ ਅਤੇ ਮਾਤਾ ਭੂਰੋ ਕੌਰ ਪਤਨੀ ਨਾਥਾ ਸਿੰਘ ਦਾ ਪੁੱਟਿਆ ਬਿਜਲੀ ਮੀਟਰ ਵੀ ਦੁਬਾਰਾ ਲਾਇਆ ਗਿਆ।

ਪਿੰਡ ਸੰਗਤਪੁਰਾ ਅਤੇ ਗੰਢੂਆਂ ਵਿੱਚੋਂ ਜੋ ਮੀਟਰ ਬਿਜਲੀ ਮਹਿਕਮੇ ਵੱਲੋਂ ਪਿਛਲੇ ਸਮੇਂ ਦੌਰਾਨ ਪੁੱਟੇ ਗਏ ਸਨ। ਉਨ੍ਹਾਂ ਨੂੰ ਮਹਿਕਮੇ ਵੱਲੋਂ ਨਿਯਮਾਂ ਅਨੁਸਾਰ ਦੁਬਾਰਾ ਲਾਉਣ ਲਈ ਸਹਿਮਤੀ ਵੀ ਦਿੱਤੀ ਗਈ ਹੈ।

ਮਜ਼ਦੂਰ ਅਤੇ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਐਲਾਨ ਮੁਤਾਬਕ 29 ਸਤੰਬਰ 2021 ਤੱਕ ਦੋ ਕਿਲੋਵਾਟ ਲੋਡ ਤੱਕ ਦੇ ਖਪਤਕਾਰਾਂ ਦੇ ਬਕਾਏ ਖ਼ਤਮ ਕਰਕੇ ਬਾਅਦ ਵਾਲੇ ਕਰੰਟ ਬਿੱਲ ਭੇਜੇ ਜਾਣ, ਪਰ ਅਧਿਕਾਰੀਆਂ ਦਾ ਤਰਕ ਸੀ ਕਿ ਉਨ੍ਹਾਂ ਨੂੰ ਮਹਿਕਮੇ ਵੱਲੋਂ 29 ਸਤੰਬਰ 21 ਤੱਕ ਨਹੀਂ 31 ਜੁਲਾਈ 21 ਤੱਕ ਦੇ ਬਕਾਏ ਖ਼ਤਮ ਕਰਨ ਦੇ ਹੁਕਮ ਪ੍ਰਾਪਤ ਹੋਏ ਹਨ। ਭਾਵੇਂ ਇਸ ਮਸਲੇ ਤੇ ਦੋਹੇਂ ਧਿਰਾਂ ਆਪੋਂ ਆਪਣੀ ਪੁਜੀਸ਼ਨ ਤੇ ਅੜੀਆਂ ਰਹੀਆਂ ਪਰ ਅਧਿਕਾਰੀਆਂ ਨੇ ਕਿਹਾ ਕਿ ਉਹ ਜ਼ਿਆਦਾ ਬਿਜਲੀ ਬਿੱਲਾਂ ਦਾ ਆਈਆਂ ਹਦਾਇਤਾਂ ਤੇ ਨਿਯਮਾਂ ਅਨੁਸਾਰ ਹੱਲ ਕਰਨਗੇ।

ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨਾਲ 23 ਨਵੰਬਰ 2021 ਨੂੰ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਅਤੇ ਸਮੇਤ ਬਿਜਲੀ ਬੋਰਡ ਦੇ ਚੇਅਰਮੈਨ ਸ੍ਰੀ ਵੇਣੂੰ ਪ੍ਰਸ਼ਾਦ ਨਾਲ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਦੌਰਾਨ ਇਹ ਮੰਨਿਆ ਗਿਆ ਸੀ ਕਿ 29 ਸਤੰਬਰ 21 ਤੱਕ ਦੇ 2 ਕਿਲੋਵਾਟ ਮਨਜ਼ੂਰ ਸ਼ੁਦਾ ਲੋਡ ਦੇ ਸਾਰੇ ਬਕਾਏ ਮੁਆਫ ਕੀਤੇ ਜਾਣਗੇ। ਇਸ ਲਈ ਜਦੋਂ ਤੱਕ 29 ਸਤੰਬਰ 21 ਤੱਕ ਦੀ ਖ਼ਪਤ ਰੀਡਿੰਗ ਨੂੰ ਮੁਆਫ਼ ਨਹੀਂ ਕੀਤਾ ਜਾਂਦਾ ਉਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,183FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...