Tuesday, April 23, 2024

ਵਾਹਿਗੁਰੂ

spot_img
spot_img

ਖੰਨਾ ’ਚ ਦਰਦਨਾਕ ਹਾਦਸਾ: ਜੁੜਵਾਂ ਬੱਚਿਆਂ ਅਤੇ ਮਾਂ ਦੀ ਮੌਤ, ਪਿਤਾ ਅਤੇ ਦਾਦੀ ਗੰਭੀਰ

- Advertisement -

ਯੈੱਸ ਪੰਜਾਬ
ਖੰਨਾ, 27 ਮਈ, 2022:
ਖੰਨਾ ਵਿੱਚ ਸ਼ੁੱਕਰਵਾਰ ਨੂੰ ਇਕ ਦਰਦਨਾਕ ਹਾਦਸਾ ਵਾਪਰ ਗਿਆ ਜਿਸ ਨਾਲ ਇਕ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਗਈ ਜਦਕਿ ਦੋ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।

ਹਾਦਸਾ ਕੌਮੀ ਸ਼ਾਹਮਾਰਗ ’ਤੇ ਪਿੰਡ ਅਲੌੜ ਨੇੜੇ ਵਾਪਰਿਆ ਜਦ ਇਕ ਕੰਟੇਨਰ ਕੋਲੋਂ ਲੰਘ ਰਹੀ ਇਕ ਕਾਰ ’ਤੇ ਜਾ ਡਿੱਗਿਆ ਜਿਸ ਨਾਲ ਪਰਿਵਾਰ ਦੇ ਪੰਜ ਮੈਂਬਰਾਂ ਵਾਲੀ ਇਹ ਮੰਦਭਾਗੀ ਕਾਰ ਕੰਟੇਨਰ ਹੇਠਾਂ ਇਸ ਕਦਰ ਦਬ ਗਈ ਕਿ ਕਾਰ ਨੂੰ ਕੰਟੇਨਰ ਹੇੇਠੋਂ ਕੱਢਣਾ ਅਤੇ ਕਾਰ ਸਵਾਰਾਂ ਨੂੰ ਇਸ ਵਿੱਚੋਂ ਕੱਢਣਾ ਇਕ ਵੱਡਾ ਕਾਰਜ ਹੋ ਨਿੱਬੜਿਆ ਜਿਸ ਲਈ ਕਰੇਨਾਂ ਦੀ ਸਹਾਇਤਾ ਲਈ ਗਈ।

ਜਦ ਤਕ ਇਹ ਰਾਹਤ ਕਾਰਜ ਸਿਰੇ ਚੜ੍ਹਦਾ ਕਾਰ ਵਿੱਚ ਸਵਾਰ ਦੋ ਜੁੜਵਾਂ ਬੱਚੇ, ਇਕ ਭਰਾ ਤੇ ਇਕ ਭੈਣ, ਅਤੇ ਉਨ੍ਹਾਂ ਦੀ ਮਾਂ ਦਮ ਤੋੜ ਚੁੱਕੀਆਂ ਸਨ ਜਦਕਿ ਗੰਭੀਰ ਹਾਲਤ ਵਿੱਚ ਬੱਚਿਆਂ ਦੇ ਬਾਪ ਅਤੇ ਦਾਦੀ ਨੂੰ ਹਸਪਤਾਲ ਪੁਚਾਇਆ ਗਿਆ।

ਸੂਚਨਾ ਮਿਲਦੇ ਹੀ ਥਾਣਾ ਸਿਟੀ ਅਤੇ ਥਾਣਾ ਸਿਟੀ 2 ਤੋਂ ਫ਼ੋਰਸ ਮੌਕੇ ’ਤੇ ਪੁੱਜੀ ਜਿਸਨੇ ਮ੍ਰਿਤਕਾਂ ਦੀਆਂ ਲਾਸ਼ਾਂ ਖੰਨਾ ਸਿਵਲ ਹਸਪਤਾਲ ਪੁਚਾਈਆਂ।

ਇਹ ਪਰਿਵਾਰ ਪਿੰਡ ਨਸਰਾਲੀ ਨਾਲ ਸੰਬੰਧਤ ਦੱਸਿਆ ਜਾ ਰਿਹਾ ਹੈ ਜੋ ਕਿ ਫ਼ਤਹਿਗੜ੍ਹ ਸਾਹਿਬ ਮੱਥਾ ਟੇਕਣ ਗਿਆ ਸੀ ਅਤੇ ਜਦ ਵਾਪਸ ਆਪਣੇ ਪਿੰਡ ਨਸਰਾਲੀ ਜਾ ਰਹੇ ਸਨ ਤਾਂ ਇਹ ਦਰਦਨਾਕ ਹਾਦਸਾ ਵਾਪਰ ਗਿਆ।

ਕਾਰ ਚਲਾ ਰਹੇ ਪਰਿਵਰ ਦੇ ਮੁਖ਼ੀ ਦੀ ਪਛਾਣ ਗੁਰਿੰਦਰ ਸਿੰਘ ਬੌਬੀ ਵਜੋਂ ਹੋਈ ਹੈ। ਬੌਬੀ ਅਤੇ ਉਸਦੀ ਮਾਤਾ ਕਮਲਜੀਤ ਕੌਰ ਜ਼ਖ਼ਮੀ ਹਨ।

ਮ੍ਰਿਤਕਾਂ ਵਿੱਚ ਬੌਬੀ ਦੀ ਪਤਨੀ ਨਵਪ੍ਰੀਤ ਕੌਰ, ਦੱਸ ਸਾਲਾ ਲੜਕਾ ਹਰਸਿਮਰਨਸਿੰਘ ਅਤੇ ਲੜਕੀ ਹਰਸੀਰਤ ਕੌਰ ਸ਼ਾਮਲ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,186FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...