Thursday, April 25, 2024

ਵਾਹਿਗੁਰੂ

spot_img
spot_img

ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਵਲੋਂ ਗਾਵਾਂ ਦੀ ਭਲਾਈ ਲਈ ਵਿਧਾਨ ਸਭਾ ਸਪੀਕਰ ਨਾਲ ਮੁਲਾਕਾਤ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 19 ਮਈ, 2022 –
ਪੰਜਾਬ ਗਊ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਵੱਲੋਂ ਗਾਵਾਂ ਦੀ ਭਲਾਈ ਅਤੇ ਸਾਂਭ-ਸੰਭਾਲ ਲਈ ਮੁੱਦਿਆਂ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ ਗਈ।

ਸ੍ਰੀ ਸ਼ਰਮਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਗਾਵਾਂ ਦੀ ਸਾਂਭ-ਸੰਭਾਲ ਹਿੱਤ ਬਿਜਲੀ, ਸਾਫ਼ ਪਾਣੀ, ਸ਼ੈੱਡਾਂ ਅਤੇ ਵਿਸ਼ੇਸ਼ ਤੌਰ ‘ਤੇ ਡਾਕਟਰੀ ਇਲਾਜ ਦੇ ਨਾਲ-ਨਾਲ ਗਾਵਾਂ ਸਬੰਧੀ ਸੈੱਸ ਇਕੱਠਾ ਕਰਕੇ ਰਾਜ ਦੀਆਂ ਗਊਸ਼ਾਲਾਵਾਂ ਨੂੰ ਰਾਸ਼ੀ ਦੇਣ ਬਾਰੇ ਵਿਚਾਰ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਸੂਬੇ ਦੀਆਂ ਗਊਸ਼ਾਲਾਵਾਂ ਨੂੰ ਬਿਹਤਰ ਬਣਾਉਣ ਲਈ ਇਨ੍ਹਾਂ ਨੂੰ ਆਤਮ ਨਿਰਭਰ ਬਣਾਉਣ ਦੀ ਜ਼ਰੂਰਤ ਵੱਲ ਵੀ ਸਪੀਕਰ ਦਾ ਧਿਆਨ ਦੁਆਇਆ ਗਿਆ।

ਉਨ੍ਹਾਂ ਦੱਸਿਆ ਕਿ ਸਪੀਕਰ ਸ੍ਰੀ ਸੰਧਵਾਂ ਨੇ ਗਾਵਾਂ ਦੀ ਭਲਾਈ ਲਈ ਕੀਤੇ ਜਾ ਰਹੇ ਅਤੇ ਕੀਤੇ ਜਾਣ ਵਾਲੇ ਕਾਰਜਾਂ ਸਬੰਧੀ ਗੱਲਬਾਤ ਦਿਲਚਸਪੀ ਨਾਲ ਸੁਣੀ ਅਤੇ ਫੌਰੀ ਮਸਲਿਆਂ ਨੂੰ ਜਲਦੀ ਹੱਲ ਕਰਾਉਣ ਦਾ ਭਰੋਸਾ ਦਿੱਤਾ। ਚੇਅਰਮੈਨ ਨੇ ਕਿਹਾ ਕਿ ਪੰਜਾਬ ਸਰਕਾਰ ਗਊ ਭਲਾਈ ਅਤੇ ਗਾਵਾਂ ਦੀ ਸੁਰੱਖਿਆ ਲਈ ਵਚਨਬੱਧ ਹੈ। ਇਸ ਮੌਕੇ ਉਨ੍ਹਾਂ ਨਾਲ ਸ੍ਰੀ ਸਾਧੂ ਰਾਮ ਖੁਸਲਾ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...