Tuesday, March 19, 2024

ਵਾਹਿਗੁਰੂ

spot_img
spot_img

ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਵਿੱਚ ਕੌਮੀ ਝੰਡਾ ਲਹਿਰਾਉਣਗੇ ਉਪ-ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 22 ਜਵਨਰੀ, 2022 –
ਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਕੋਵਿਡ ਪ੍ਰੋਟੋਕਾਲ ਅਨੁਸਾਰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਗੇਤੇ ਪ੍ਰਬੰਧਾਂ ਲਈ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ। ਸ: ਖਹਿਰਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ 26 ਜਨਵਰੀ ਦੇ ਮਹੱਤਵਪੂਰਨ ਦਿਹਾੜੇ ਨੂੰ ਮਨਾਉਣ ਲਈ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਈ ਜਾਵੇ, ਤਾਂ ਜੋ ਕਿਸੇ ਕਿਸਮ ਦੀ ਕੋਈ ਕਮੀ ਪੇਸ਼ੀ ਨਾ ਰਹਿ ਸਕੇ।

ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਊਣਤਾਈ ਸਹਿਣਯੋਗ ਨਹੀਂ ਹੋਵੇਗੀ। ਉਨਾਂ ਦੱਸਿਆ ਕਿ ਸਮਾਗਮ ਦੀ ਫੁੱਲ ਡਰੈਸ ਰਿਹਰਸਲ 24 ਜਨਵਰੀ ਨੂੰ ਹੋਵੇਗੀ। ਉਨਾਂ ਦੱਸਿਆ ਕਿ ਇਸ ਵਾਰ ਗਣਤੰਤਰ ਦਿਵਸ ਦੇ ਮੁੱਖ ਮਹਿਮਾਨ ਪੰਜਾਬ ਦੇ ਉਪ ਮੁੱਖ ਮੰਤਰੀ ਪੰਜਾਬ ਸ: ਸੁਖਜਿੰਦਰ ਸਿੰਘ ਰੰਧਾਵਾ ਹੋਣਗੇ ਅਤੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੇਸ਼ ਲਈ ਆਪਣਾ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਦਾ ਸਨਮਾਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਦੇ ਘਰ ਜਾ ਕੇ ਕੀਤਾ ਜਾਵੇਗਾ। ਉਨ੍ਹਾਂ ਗਣਤੰਤਰ ਦਿਵਸ ’ਤੇ ਜਿਥੇ ਜ਼ਿਲ੍ਹਾ ਪੁਲਿਸ ਨੂੰ ਸੁਰੱਖਿਆ ਪ੍ਰਬੰਧਾਂ ਸਬੰਧੀ ਉਚਿਤ ਬੰਦੋਬਸਤ ਕਰਨ ਲਈ ਕਿਹਾ, ਉਥੇ ਪਾਰਕਿੰਗ ਦੇ ਪੁਖਤਾ ਪ੍ਰਬੰਧ ਕਰਨ ਦੀ ਵੀ ਹਦਾਇਤ ਕੀਤੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਣਤੰਤਰ ਦਿਵਸ ’ਤੇ ਡਿਊਟੀ ਨਿਭਾਉਣ ਵਾਲੇ ਸਟਾਫ਼ ਦਾ ਕੋਵਿਡ ਟੀਕਾਕਰਨ ਮੁਕੰਮਲ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਮਾਗਮ ਵਾਲੇ ਸਥਾਨ ’ਤੇ ਸਾਫ-ਸਫਾਈ, ਪੀਣ ਵਾਲੇ ਪਾਣੀ, ਆਰਜ਼ੀ ਟੁਆਇਲਟ ਆਦਿ ਦੇ ਪ੍ਰਬੰਧਾਂ ਤੋਂ ਇਲਾਵਾ ਸਿਹਤ ਵਿਭਾਗ ਵਲੋਂ ਮੈਡੀਕਲ ਟੀਮ ਤਾਇਨਾਤ ਕਰਨ ਦਾ ਪ੍ਰਬੰਧ ਵੀ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਜ਼ਿਲ੍ਹਾ ਪੁਲਿਸ ਨੂੰ ਸਮਾਗਮ ਦੌਰਾਨ ਕੀਤੇ ਜਾਣ ਵਾਲੇ ਮਾਰਚ ਪਾਸਟ ਲਈ ਪੁਲਿਸ ਟੁਕੜੀਆਂ ਦਾ ਉਚੇਚਾ ਅਭਿਆਸ ਕਰਵਾਉਣ ਲਈ ਵੀ ਆਖਿਆ। ਸ: ਖਹਿਰਾ ਨੇ ਦੱਸਿਆ ਕਿ ਕੋਵਿਡ ਨਿਯਮਾਂ ਨੂੰ ਧਿਆਨ ਵਿੱਚ ਰਖਦੇ ਹੋਏ ਕੋਈ ਵੀ ਸੱਭਿਆਚਾਰ ਪ੍ਰੋਗਰਾਮ ਅਤੇ ਝਾਂਕੀਆਂ ਨਹੀਂ ਕੱਢੀਆਂ ਜਾਣਗੀਆਂ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਰੂਹੀ ਦੁੱਗ , ਜਿਲ੍ਹਾ ਮਾਲ ਅਫ਼ਸਰ ਸ: ਰਵਿੰਦਰ ਸਿੰਘ, ਸਹਾਇਕ ਸਿਵਲ ਸਰਜਨ ਡਾ. ਅਮਰਜੀਤ ਸਿੰਘ , ਕਾਰਜਕਾਰੀ ਸਕੱਤਰ ਰੈਡ ਕਰਾਸ ਸ: ਤਜਿੰਦਰ ਸਿੰਘ ਰਾਜਾ ਤੋਂ ਇਲਾਵਾ ਹੋਰ ਵੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਦੁਆਰਾ ਮੋਤੀ ਨਗਰ ਵੱਲੋਂ ਦਿੱਲੀ ਫਤਿਹ ਦਿਹਾੜਾ ਮਨਾਇਆ ਗਿਆ

ਯੈੱਸ ਪੰਜਾਬ ਨਵੀਂ ਦਿੱਲੀ, 15 ਮਾਰਚ, 2024 ਸਿੱਖ ਜਰਨੈਲਾਂ ਵੱਲੋਂ 15 ਮਾਰਚ 1783 ਨੂੰ ਕੀਤੀ ਗਈ ਦਿੱਲੀ ਫਤਿਹ ਨੁੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮੋਤੀ ਨਗਰ ਵੱਲੋਂ ਦਿੱਲੀ ਫਤਿਹ ਦਿਹਾੜਾ...

ਖ਼ਡੂਰ ਸਾਹਿਬ ਤੋਂ ਅਕਾਲੀ ਦਲ ਪੀਰਮੁਹੰਮਦ, ਵਲਟੋਹਾ ਜਾਂ ਭਾਈ ਮਨਜੀਤ ਸਿੰਘ ਨੂੰ ਉਮੀਦਵਾਰ ਬਣਾਵੇ: ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ

ਯੈੱਸ ਪੰਜਾਬ 14 ਮਾਰਚ, 2024 ਪੰਥਕ ਹਲਕੇ ਖਡੂਰ ਸਾਹਿਬ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਆਪਣਾ ਦਾਅਵਾ ਅਕਾਲੀ ਲੀਡਰਸ਼ਿਪ ਅੱਗੇ ਰੱਖਿਆ---ਕਰਨੈਲ ਸਿੰਘ ਪੀਰਮੁਹੰਮਦ , ਵਿਰਸਾ ਸਿੰਘ ਵਲਟੋਹਾ ਜਾ ਭਾਈ ਮਨਜੀਤ...

ਮਨੋਰੰਜਨ

ਰੈਪਰ ਮੈਂਡੀਜ਼ ਦਾ ਨਵਾਂ ਟਰੈਕ “ਅੱਜ ਦੀ ਘੜੀ” ਰਿਲੀਜ਼

ਯੈੱਸ ਪੰਜਾਬ ਮਾਰਚ 16, 2024 VYRL ਹਰਿਆਣਵੀ ਮੈਂਡੀਜ਼ ਦੁਆਰਾ "ਅੱਜ ਦੀ ਘੜੀ" ਦੀ ਆਗਾਮੀ ਰਿਲੀਜ਼ ਦੀ ਘੋਸ਼ਣਾ ਕਰਨ ਲਈ ਬਹੁਤ ਖੁਸ਼ ਹੈ, ਜੋ ਕਿ ਸਮਕਾਲੀ ਸ਼ਹਿਰੀ ਹਰਿਆਣਵੀ ਰੈਪ ਅਤੇ ਕਲਾਸਿਕ ਲੋਕ ਧੁਨ ਦਾ ਸਦੀਵੀ ਤੱਤ ਹੈ। ਇਹ...

ਅੰਮ੍ਰਿਤਸਰ ਵਿੱਚ ਸੱਤ ਦਿਨ- ਸੱਤ ਵੱਡੇ ਕਲਾਕਾਰ ਕਰਨਗੇ ਲੋਕਾਂ ਦਾ ਮਨੋਰੰਜਨ

ਯੈੱਸ ਪੰਜਾਬ ਅੰਮ੍ਰਿਤਸਰ, 17 ਫਰਵਰੀ, 2024 ਪੰਜਾਬ ਸਰਕਾਰ ਵੱਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਨੂੰ ਰੰਗਲਾ ਪੰਜਾਬ ਮੇਲੇ ਲਈ ਚੁਣਿਆ ਗਿਆ ਹੈ ,...

ਬਾਲੀਵੁੱਡ ਗਾਇਕ ਸੁਖ਼ਵਿੰਦਰ ਸਿੰਘ ਦਾ ਚੰਡੀਗੜ੍ਹ ਵਿੱਚ ‘ਲਾਈਵ ਸ਼ੋਅ’ 24 ਫ਼ਰਵਰੀ ਨੂੰ

ਯੈੱਸ ਪੰਜਾਬ 15 ਫਰਵਰੀ, 2024 ਸਿਧਾਰਥ ਐਂਟਰਟੇਨਰਜ਼ ਅਤੇ ਹਿੰਦੁਸਤਾਨ ਹੋਲਡਿੰਗਜ਼, ਹਾਰਮੋਨੀ ਇੰਡੀਆ ਟਿਊਨਜ਼ ਦੇ ਸਹਿਯੋਗ ਨਾਲ, ਧੀਰ ਕੌਂਸਟ ਅਤੇ ਵਾਮਨ ਗਰੁੱਪ ਦੁਆਰਾ ਪੇਸ਼ ਕੀਤੇ ਜਾਣ ਵਾਲੇ ਗਾਇਕ ਸੁਖਵਿੰਦਰ ਸਿੰਘ ਮਿਊਜ਼ਿਕ ਮੈਜ਼ਿਕ ਲਾਈਵ ਕੰਸਰਟ ਦੀ ਘੋਸ਼ਣਾ ਕਰਨ...

ਸੋਸ਼ਲ ਮੀਡੀਆ

223,283FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...