Thursday, April 25, 2024

ਵਾਹਿਗੁਰੂ

spot_img
spot_img

ਗਣਤੰਤਰ ਦਿਵਸ ਮੌਕੇ ਕੈਪਟਨ ਸਰਕਾਰ ਨੇ ਜਲੰਧਰ ਵਾਸੀਆਂ ਨੂੰ ਦਿੱਤਾ ਤੋਹਫਾ, ਅਰੁਣਾ ਚੌਧਰੀ ਵੱਲੋਂ 23.44 ਕਰੋੜ ਰੁਪਏ ਦੇ ਕਈ ਪ੍ਰਾਜੈਕਟ ਦਾ ਐਲਾਨ

- Advertisement -

ਯੈੱਸ ਪੰਜਾਬ
ਜਲੰਧਰ, 26 ਜਨਵਰੀ, 2021 –
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਜਲੰਧਰ ਵਾਸੀਆਂ ਨੂੰ 23.44 ਕਰੋੜ ਦਾ ਤੋਹਫਾ ਦਿੰਦੇ ਹੋਏ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਸ੍ਰੀਮਤੀ ਅਰੁਣਾ ਚੌਧਰੀ ਨੇ ਗਣਤੰਤਰ ਦਿਵਸ ਮੌਕੇ ਸ਼ਹਿਰ ਦੇ ਵਿਕਾਸ ਲਈ ਕਈ ਪ੍ਰਾਜੈਕਟਾਂ ਦਾ ਐਲਾਨ ਕੀਤਾ ਹੈ।

ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਇਥੇ ਕੌਮੀ ਝੰਡੇ ਤਿਰੰਗੇ ਨੂੰ ਲਹਿਰਾਉਣ ਤੋਂ ਬਾਅਦ ਕੈਬਨਿਟ ਮੰਤਰੀ ਨੇ ਮੰਤਰੀ ਨੇ ਜ਼ਿਲ੍ਹੇ ਲਈ 80 ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕੀਤਾ, ਜਿਨ੍ਹਾਂ ਵਿੱਚ 21.34 ਕਰੋੜ ਰੁਪਏ ਦੀ ਲਾਗਤ ਨਾਲ 64 ਪਿੰਡਾਂ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਪ੍ਰਾਜੈਕਟ, 1.09 ਕਰੋੜ ਰੁਪਏ ਦੀ ਲਾਗਤ ਨਾਲ 14 ਪਿੰਡਾਂ ਵਿੱਚ ਗਲੀਆਂ, ਖੇਡ ਮੈਦਾਨ, ਪਾਰਕਾਂ ਅਤੇ ਸਟੇਡੀਅਮਾਂ ਦਾ ਨਿਰਮਾਣ ਅਤੇ ਪ੍ਰਤਾਪਪੁਰਾ ਮਾਰਕੀਟ ਵਿਚ 1.01 ਕਰੋੜ ਰੁਪਏ ਦੀ ਲਾਗਤ ਨਾਲ ਜਲ ਸਪਲਾਈ ਅਤੇ ਸੈਨੀਟੇਸ਼ਨ ਕਾਰਜ ਸ਼ਾਮਲ ਹਨ।

ਇਸੇ ਤਰ੍ਹਾਂ ਉਨ੍ਹਾਂ ਸਰਕਾਰੀ ਮਿਡਲ ਸਕੂਲ ਖੁਸਰੋਪੁਰ ਨੂੰ ਸਮਾਰਟ ਸਕੂਲ ਵਜੋਂ ਅਪਗ੍ਰੇਡ ਕਰਨ ਦਾ ਵੀ ਐਲਾਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਅਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੀ ਮੌਜੂਦ ਸਨ।

ਆਪਣੇ ਸੰਬੋਧਨ ਵਿੱਚ ਮੰਤਰੀ ਨੇ ਕਿਹਾ ਕਿ ਕੈਪਟਨ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸ਼ਹਿਰ ਦੇ ਸਰਵਪੱਖੀ ਵਿਕਾਸ ਨੂੰ ਹੁਲਾਰਾ ਦੇਣਗੇ । ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਵਿਕਾਸ ਦੀਆਂ ਲੀਹਾਂ ਤੇ ਤੋਰਨਾ ਤੋਂ ਇਲਾਵਾ ਇਹ ਪ੍ਰਾਜੈਕਟ ਜ਼ਿਲ੍ਹੇ ਦੀ ਤਰੱਕੀ ਅਤੇ ਖੁਸ਼ਹਾਲੀ ਵਿਚ ਵੱਡੀ ਭੂਮਿਕਾ ਅਦਾ ਕਰਨਗੇ।

ਮੰਤਰੀ ਨੇ ਇਸ ਮੌਕੇ ਲੋਕਾਂ ਨੂੰ ਦੇਸ਼ ਦੀ ਆਜ਼ਾਦੀ ਦੇ ਸੰਗਰਾਮ ਵਿੱਚ ਪੰਜਾਬੀਆਂ ਵੱਲੋਂ ਪਾਏ ਵਿਸ਼ਾਲ ਯੋਗਦਾਨ ਦੀ ਯਾਦ ਦਿਵਾਉਂਦਿਆਂ ਕਿਹਾ 80 ਫੀਸਦੀ ਤੋਂ ਵੱਧ ਲੋਕ ਜਿਹੜੇ ਜਾਂ ਤਾਂ ਸ਼ਹੀਦ ਹੋ ਗਏ, ਜਾਂ ਜਿਨ੍ਹਾਂ ਨੂੰ ਦੇਸ਼ ਨਿਕਾਲਾ ਦਿੱਤਾ ਗਿਆ ਜਾਂ ਸਾਰੀ ਜ਼ਿੰਦਗੀ ਉਮਰ ਕੈਦ ਕੱਟੀ, ਪੰਜਾਬੀ ਸਨ। ਉਨ੍ਹਾਂ ਕਿਹਾ ਕਿ ਸਾਡੇ ਬਹਾਦਰ ਪੰਜਾਬੀ ਸੈਨਿਕਾਂ ਨੇ ਬਾਹਰੀ ਹਮਲੇ ਅਤੇ ਅੰਦਰੂਨੀ ਗੜਬੜ ਤੋਂ ਦੇਸ਼ ਦੀ ਅਖੰਡਤਾ ਦੀ ਹਮੇਸ਼ਾ ਰਾਖੀ ਕੀਤੀ ।

ਸਖਤ ਮਿਹਨਤੀ ਅਤੇ ਸਿਰੜੀ ਪੰਜਾਬੀ ਕਿਸਾਨਾਂ ਨੇ ਦੇਸ਼ ਦੇ ਕੁੱਲ ਖੇਤਰ ਦਾ 2.5% ਹਿੱਸਾ ਹੋਣ ਦੇ ਬਾਵਜੂਦ ਦੇਸ਼ ਨੂੰ ਅੰਨ ਉਤਪਾਦਨ ਵਿਚ ਆਤਮ ਨਿਰਭਰ ਬਣਾਇਆ । ਸ੍ਰੀਮਤੀ ਚੌਧਰੀ ਨੇ ਕਿਹਾ ਕਿ ਪੰਜਾਬ ਗੁਰੂਆਂ, ਸੰਤਾਂ ਅਤੇ ਰਿਸ਼ੀਆਂ ਦੀ ਧਰਤੀ ਹੈ ਅਤੇ ਸਾਨੂੰ ਪੰਜਾਬੀਆਂ ਨੂੰ ਆਪਣੇ ਮਹਾਨ ਗੁਰੂਆਂ ਸ੍ਰੀ ਗੁਰੂ ਅਰਜਨ ਦੇਵ, ਸ੍ਰੀ ਗੁਰੂ ਤੇਗ ਬਹਾਦਰ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਆਤਮ-ਬਲਿਦਾਨ ਦੀ ਅਜੇਤੂ ਭਾਵਨਾ ਮਿਲੀ ਹੈ।

ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੂੰ ਇਸ ਪਵਿੱਤਰ ਧਰਤੀ ‘ਤੇ ਬਹੁਤ ਮਾਣ ਹੈ, ਜਿਥੋਂ ਕੂਕਾ ਅੰਦੋਲਨ, ਪੱਗੜੀ ਸੰਭਾਲ, ਗਦਰ, ਗੁਰਦੁਆਰਾ ਸੁਧਾਰ, ਬੱਬਰ ਅਕਾਲੀ ਅਤੇ ਆਜ਼ਾਦੀ ਦੇ ਸੰਗਰਾਮ ਦੇ ਹੋਰ ਫੈਸਲਾਕੁੰਨ ਅੰਦੋਲਨਾਂ ਦੀ ਅਗਵਾਈ ਕੀਤੀ ਗਈ ।

ਉਨ੍ਹਾਂ ਕਿਹਾ ਕਿ ਰਾਜ ਸਰਕਾਰ ਸਮਾਜ ਦੇ ਸਾਰੇ ਵਰਗਾਂ ਖ਼ਾਸਕਰ ਗਰੀਬਾਂ ਅਤੇ ਲੋੜਵੰਦ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ।

ਸ੍ਰੀਮਤੀ ਚੌਧਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਨਜ਼ੂਰ ਕੀਤੀ ਗਈ ਮਾਤਾ ਤ੍ਰਿਪਤਾ ਮਹਿਲਾ ਯੋਜਨਾ ਰਾਜ ਵਿੱਚ ਮਹਿਲਾ ਮੁਖੀ ਪਰਿਵਾਰਾਂ ਦੇ ਸਸ਼ਕਤੀਕਰਨ ਲਈ ਇੱਕ ਉਪਰਾਲਾ ਹੈ। ਮਰਦਮਸ਼ੁਮਾਰੀ 2011 ਦੇ ਅਨੁਸਾਰ ਲਗਭਗ 7,96,030 ਘਰਾਂ ਦੀ ਅਗਵਾਈ ਔਰਤਾਂ ਕਰ ਰਹੀਆਂ ਹਨ ਅਤੇ ਇਸ ਨਵੀਂ ਨੀਤੀ ਦਾ ਉਦੇਸ਼ ਪੰਜਾਬ ਵਿਚ ਮਹਿਲਾ-ਮੁਖੀ ਪਰਿਵਾਰਾਂ (ਡਬਲਿਊ.ਐਚ.ਐਚ.) ਜਿੱਥੇ ਪਰਿਵਾਰ ਵਿੱਚ ਕਮਾਉਣ ਅਤੇ ਫੈਸਲੇ ਲੈਣ ਵਾਲੀ ਇਕੱਲੀ ਮਹਿਲਾ (ਬਾਲਗ) ਹੈ, ਦਾ ਸਸ਼ਕਤੀਕਰਨ ਕਰਨਾ ਹੈ।

ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਵਿੱਚ ਕਿਸਾਨ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ, ਜਿਸ ਨੇ ਮੋਦੀ ਸਰਕਾਰ ਵੱਲੋਂ ਬਣਾਏ ਤਿੰਨ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕੀਤਾ । ਸ੍ਰੀਮਤੀ ਚੌਧਰੀ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਕਿਸਾਨਾਂ ਅਤੇ ਪੰਜਾਬੀਆਂ ਦੇ ਅਧਿਕਾਰਾਂ ਦੀ ਰਾਖੀ ਲਈ ਹਰ ਸੰਭਵ ਪਹਿਲ ਕੀਤੀ ਜਾ ਰਹੀ ਹੈ।

ਇਸ ਤੋਂ ਪਹਿਲਾਂ ਮੰਤਰੀ ਨੇ ਆਈਪੀਐਸ ਜਯੋਤੀ ਯਾਦਵ ਦੀ ਅਗਵਾਈ ਵਾਲੀ ਪ੍ਰਭਾਵਸ਼ਾਲੀ ਪਰੇਡ ਤੋਂ ਸਲਾਮੀ ਲਈ, ਜਿਸ ਵਿਚ ਪੰਜਾਬ ਪੁਲਿਸ, ਹੋਮ ਗਾਰਡਜ਼, ਪੀਏਪੀ, ਪੁਲਿਸ ਬੈਂਡ, ਐਨਸੀਸੀ, ਭਾਰਤ ਸਕਾਊਟਸ ਅਤੇ ਗਾਈਡ ਦੀਆਂ ਟੁੱਕੜੀਆਂ ਸ਼ਾਮਲ ਸਨ।

ਇਸ ਮੌਕੇ ਮੰਤਰੀ ਨੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਲਈ ਨਾਮਵਰ ਸ਼ਖਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ ।

ਇਸ ਮੌਕੇ ਹਾਜ਼ਰ ਪਤਵੰਤੇ ਸੱਜਣਾਂ ਵਿੱਚ ਵਿਧਾਇਕ ਪਰਗਟ ਸਿੰਘ, ਰਜਿੰਦਰ ਬੇਰੀ, ਸੁਸ਼ੀਲ ਕੁਮਾਰ ਰਿੰਕੂ, ਅਵਤਾਰ ਸਿੰਘ ਬਾਵਾ ਹੈਨਰੀ ਅਤੇ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਮਨੋਜ ਅਰੋੜਾ, ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਤੇ ਜਸਬੀਰ ਸਿੰਘ, ਐਸਡੀਐਮ ਰਾਹੁਲ ਸਿੰਧੂ ਤੇ ਡਾ. ਜੈ ਇੰਦਰ ਸਿੰਘ ਅਤੇ ਹੋਰ ਮੌਜੂਦ ਸਨ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...