Thursday, March 28, 2024

ਵਾਹਿਗੁਰੂ

spot_img
spot_img

ਗਣਤੰਤਰ ਦਿਵਸ ਮੌਕੇ ਪੀਐਮਜੀ., ਪੀਪੀਐਮਡੀਐਸ, ਪੀਐਮਐਮਐਸ ਪੁਰਸਕਾਰਾਂ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੁਲਿਸ ਅਧਿਕਾਰੀਆਂ ਦੇ ਨਾਂਵਾਂ ਦਾ ਐਲਾਨ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 25 ਜਨਵਰੀ, 2021 –
ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਣਤਾ ਦਿੰਦਿਆਂ ਗ੍ਰਹਿ ਮੰਤਰਾਲੇ, ਭਾਰਤ ਸਰਕਾਰ (ਜੀਓਆਈ) ਨੇ 72ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ ‘ਤੇ ਪੰਜਾਬ ਪੁਲਿਸ ਕਰਮਚਾਰੀਆਂ/ ਅਧਿਕਾਰੀਆਂ ਦੇ ਨਾਵਾਂ ਦੀ ਘੋਸ਼ਣਾ ਕੀਤੀ ਹੈ ਜਿਹਨਾਂ ਨੂੰ ਬਹਾਦਰੀ ਲਈ ਪੁਲਿਸ ਮੈਡਲ (ਪੀ.ਐੱਮ.ਜੀ.), ਵਿਲੱਖਣ ਸੇਵਾਵਾਂ ਬਦਲੇ ਰਾਸ਼ਟਰਪਤੀ ਪੁਲਿਸ ਮੈਡਲ (ਪੀਪੀਐਮਡੀਐਸ) ਅਤੇ ਬੇਮਿਸਾਲ ਸੇਵਾਵਾਂ ਲਈ ਪੁਲਿਸ ਮੈਡਲ (ਪੀਐਮਐਮਐਸ) ਨਾਲ ਸਨਮਾਨਿਤ ਕੀਤਾ ਜਾਵੇਗਾ।

ਪੰਜਾਬ ਪੁਲਿਸ ਦੇ ਸੰਗਠਿਤ ਕ੍ਰਾਈਮ ਕੰਟਰੋਲ ਯੂਨਿਟ (ਓਸੀਸੀਯੂ) ਦੇ ਡੀਐਸਪੀ ਇੰਟੈਲੀਜੈਂਸ ਪੰਜਾਬ ਬਿਕਰਮਜੀਤ ਸਿੰਘ ਬਰਾੜ, ਏਐਸਆਈ ਸੁਖਵਿੰਦਰ ਕੁਮਾਰ ਅਤੇ ਹੈੱਡ ਕਾਂਸਟੇਬਲ ਪਰਵਿੰਦਰ ਸਿੰਘ ਨੂੰ ਬਹਾਦਰੀ ਲਈ ਪੁਲਿਸ ਮੈਡਲ ਨਾਲ ਸਨਮਾਨਤ ਕੀਤਾ ਜਾਵੇਗਾ।

ਜਦਕਿ ਏਡੀਜੀਪੀ ਜੇਲ੍ਹਾਂ ਪੰਜਾਬ ਪ੍ਰਵੀਨ ਕੁਮਾਰ ਸਿਨਹਾ ਅਤੇ ਆਈਜੀਪੀ ਵਿੱਤੀ ਜਾਂਚ ਯੂਨਿਟ (ਐਫਆਈਯੂ) ਅਨੰਨਿਆ ਗੌਤਮ ਨੂੰ ਵਿਲੱਖਣ ਸੇਵਾਵਾਂ ਲਈ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਤ ਕੀਤਾ ਜਾਵੇਗਾ।

ਇਸ ਦੇ ਨਾਲ ਹੀ ਪੁਲਿਸ ਦੇ ਇੱਕ ਆਈਪੀਐਸ ਅਧਿਕਾਰੀ ਪੁਲਿਸ ਕਮਿਸ਼ਨਰ ਲੁਧਿਆਣਾ ਰਾਕੇਸ਼ ਅਗਰਵਾਲ ਅਤੇ ਚਾਰ ਪੀਪੀਐਸ ਅਧਿਕਾਰੀਆਂ ਐਸਐਸਪੀ ਵਿਜੀਲੈਂਸ ਬਿਊਰੋ ਲੁਧਿਆਣਾ ਰੁਪਿੰਦਰ ਸਿੰਘ, ਐਸਪੀ ਹੈਡਕੁਆਟਰ ਐਸਬੀਐਸ ਨਗਰ ਮਨਵਿੰਦਰਬੀਰ ਸਿੰਘ, ਡੀਐਸਪੀ ਬੱਸੀ ਪਠਾਣਾ ਸੁਖਮਿੰਦਰ ਸਿੰਘ ਚੌਹਾਨ ਅਤੇ ਡੀਐਸਪੀ ਪੰਜਾਬ ਪੁਲਿਸ ਅਕੈਡਮੀ ਫਿਲੌਰ ਅਸ਼ੋਕ ਕੁਮਾਰ ਸਮੇਤ 16 ਪੁਲਿਸ ਕਰਮਚਾਰੀਆਂ / ਅਧਿਕਾਰੀਆਂ ਨੂੰ ਬੇਮਿਸਾਲ ਸੇਵਾਵਾਂ ਬਦਲੇ ਪੁਲਿਸ ਮੈਡਲ ਲਈ ਚੁਣਿਆ ਗਿਆ ਹੈ।

ਬਾਕੀ ਅਧਿਕਾਰੀਆਂ ਵਿੱਚ ਇੰਸਪੈਕਟਰ ਪ੍ਰਭਜੀਤ ਕੁਮਾਰ, ਇੰਸਪੈਕਟਰ ਕੁਲਵੰਤ ਸਿੰਘ, ਐਸਆਈ ਸੋਮ ਨਾਥ, ਐਸਆਈ ਨਿਰਮਲ ਸਿੰਘ, ਐਸਆਈ ਅਵਤਾਰ ਸਿੰਘ, ਐਸਆਈ ਸੁਖਜੀਤ ਸਿੰਘ, ਏਐਸਆਈ ਜਸਪਾਲ ਸਿੰਘ, ਏਐਸਆਈ ਪਰਮਿੰਦਰ ਕੁਮਾਰ, ਏਐਸਆਈ ਦਲਜੀਤ ਸਿੰਘ, ਏਐਸਆਈ ਸ਼ਿੰਦਰ ਪਾਲ ਅਤੇ ਏਐਸਆਈ ਅਨਿਲ ਕੁਮਾਰ ਸ਼ਾਮਲ ਹਨ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਦਿਨਕਰ ਗੁਪਤਾ ਨੇ ਪੁਰਸਕਾਰ ਹਾਸਲ ਕਰਨ ਵਾਲਿਆਂ ਨੂੰ ਵਧਾਈ ਦਿੰਦਿਆਂ ਇਨ੍ਹਾਂ ਅਧਿਕਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਅਤੇ ਸਮੁੱਚੀ ਪੰਜਾਬ ਪੁਲਿਸ ਫੋਰਸ ਦੇ ਮਨੋਬਲ ਨੂੰ ਵਧਾਉਣ ਲਈ ਗ੍ਰਹਿ ਮੰਤਰਾਲੇ, ਭਾਰਤ ਸਰਕਾਰ ਦਾ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ਅਜਿਹੀਆਂ ਮਾਨਤਾਵਾਂ ਪੁਲਿਸ ਫੋਰਸ ਨੂੰ ਵਧੇਰੇ ਸਮਰਪਣ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਉਤਸ਼ਾਹਤ ਕਰਨ ਵਿਚ ਮਹੱਤਵਪੂਰਣ ਭੂਮਿਕਾ ਨਿਭਾਉਂਦੀਆਂ ਹਨ।

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...