Friday, March 29, 2024

ਵਾਹਿਗੁਰੂ

spot_img
spot_img

ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਦਾ ਗ੍ਰਹਿ ਮੰਤਰਾਲੇ ਵੱਲੋਂ ਹੋਵੇਗਾ ਸਨਮਾਨ – ਮੁਕੰਮਲ ਸੂਚੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 25 ਜਨਵਰੀ, 2023 –
ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ, ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ 74ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ ਮੌਕੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ, ਜਿਨ੍ਹਾਂ ਨੂੰ ਵਿਲੱਖਣ ਸੇਵਾਵਾਂ ਬਦਲੇ ਰਾਸ਼ਟਰਪਤੀ ਪੁਲਿਸ ਮੈਡਲ (ਪੀਪੀਐਮਡੀਐਸ) ਅਤੇ ਸ਼ਾਨਦਾਰ ਸੇਵਾਵਾਂ ਬਦਲੇ ਪੁਲਿਸ ਮੈਡਲ (ਪੀਐਮਐਮਐਸ) ਨਾਲ ਸਨਮਾਨਿਤ ਕੀਤਾ ਜਾਵੇਗਾ।

ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪ੍ਰੋਵੀਜ਼ਨਿੰਗ ਐਂਡ ਮਾਡਰਨਾਈਜ਼ੇਸ਼ਨ ਜੀ ਨਾਗੇਸ਼ਵਰ ਰਾਓ, ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਬਾਰਡਰ ਰੇਂਜ ਅੰਮ੍ਰਿਤਸਰ ਮੋਹਨੀਸ਼ ਚਾਵਲਾ ਅਤੇ ਸੀਨੀਅਰ ਪੁਲਿਸ ਸੁਪਰਡੰਟ ਆਫ਼ ਪੁਲਿਸ (ਐਸਐਸਪੀ) ਸ੍ਰੀ ਮੁਕਤਸਰ ਸਾਹਿਬ ਓਪਿੰਦਰਜੀਤ ਸਿੰਘ ਘੁੰਮਣ ਸਮੇਤ ਤਿੰਨ ਆਈ.ਪੀ.ਐਸ. ਅਫ਼ਸਰਾਂ ਨੂੰ ਵਿਲੱਖਣ ਸੇਵਾਵਾਂ ਬਦਲੇ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਜਿਨ੍ਹਾਂ 15 ਅਧਿਕਾਰੀਆਂ/ਕਰਮਚਾਰੀਆਂ ਨੂੰ ਸ਼ਾਨਦਾਰ ਸੇਵਾਵਾਂ ਬਦਲੇ ਪੁਲਿਸ ਮੈਡਲ ਲਈ ਚੁਣਿਆ ਗਿਆ ਹੈ, ਉਨ੍ਹਾਂ ਵਿੱਚ ਇੱਕ ਆਈਪੀਐਸ ਅਧਿਕਾਰੀ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲੀਸ (ਡੀਆਈਜੀ) ਫਿਰੋਜ਼ਪੁਰ ਰੇਂਜ ਰਣਜੀਤ ਸਿੰਘ, ਚਾਰ ਪੀਪੀਐਸ ਅਧਿਕਾਰੀ ਕਮਾਂਡੈਂਟ ਆਰਟੀਸੀ ਪੀਏਪੀ ਜਲੰਧਰ ਮਨਦੀਪ ਸਿੰਘ, ਏਡੀਸੀਪੀ ਸਿਟੀ-2 ਅੰਮ੍ਰਿਤਸਰ ਪ੍ਰਭਜੋਤ ਸਿੰਘ ਵਿਰਕ, ਡੀਐਸਪੀ ਵਿਜੀਲੈਂਸ ਬਿਊਰੋ ਯੂਨਿਟ ਸੰਗਰੂਰ ਪਰਮਿੰਦਰ ਸਿੰਘ ਅਤੇ ਡੀਐਸਪੀ ਸੀਆਈਡੀ ਯੂਨਿਟ ਸੰਗਰੂਰ ਚਰਨਪਾਲ ਸਿੰਘ ਸ਼ਾਮਲ ਹਨ।

ਬਾਕੀ ਅਧਿਕਾਰੀਆਂ ਵਿੱਚ ਇੰਸਪੈਕਟਰ ਤਜਿੰਦਰ ਸਿੰਘ, ਇੰਸਪੈਕਟਰ ਹਰਜਿੰਦਰ ਸਿੰਘ, ਐਸਆਈ ਦਲਜੀਤ ਸਿੰਘ, ਐਸਆਈ ਜਗਤਾਰ ਸਿੰਘ, ਐਸਆਈ ਬਲਜੀਤ ਕੌਰ, ਐਸਆਈ ਜੁਗਲ ਕਿਸ਼ੋਰ, ਏਐਸਆਈ ਰਾਜ ਕੁਮਾਰ, ਏਐਸਆਈ ਜਸਪਾਲ ਸਿੰਘ, ਏਐਸਆਈ ਰਾਕੇਸ਼ ਚੋਪੜਾ ਅਤੇ ਏਐਸਆਈ ਪਿਆਰਾ ਸਿੰਘ ਸ਼ਾਮਲ ਹਨ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੰਦਿਆਂ ਇਨ੍ਹਾਂ ਅਧਿਕਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਅਤੇ ਸਮੁੱਚੀ ਪੰਜਾਬ ਪੁਲਿਸ ਫੋਰਸ ਦਾ ਮਨੋਬਲ ਵਧਾਉਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਪੁਲਿਸ ਫੋਰਸ ਨੂੰ ਵਧੇਰੇ ਲਗਨ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ, ਜਿਸ ਦੀ ਵੱਖ-ਵੱਖ ਸੁਰੱਖਿਆ ਚੁਣੌਤੀਆਂ ਵਾਲੇ ਸਰਹੱਦੀ ਸੂਬੇ ਵਿੱਚ ਬਹੁਤ ਲੋੜ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, ਮਾਰਚ 29, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,256FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...