Monday, May 6, 2024

ਵਾਹਿਗੁਰੂ

spot_img
spot_img

ਗਣਤੰਤਰ ਦਿਵਸ ਮੌਕੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਰੂਪਮਾਨ ਕਰੇਗੀ ਪੰਜਾਬ ਦੀ ਝਾਕੀ

- Advertisement -

ਨੌਵੇਂ ਪਾਤਿਸ਼ਾਹ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ ਦੀ ਝਾਕੀ ਫ਼ਿਜ਼ਾ ਵਿੱਚ ਬਿਖੇਰੇਗੀ ਰੂਹਾਨੀਅਤ ਦਾ ਰੰਗ

ਯੈੱਸ ਪੰਜਾਬ
ਨਵੀਂ ਦਿੱਲੀ/ਚੰਡੀਗੜ੍ਹ, 22 ਜਨਵਰੀ, 2021 –
ਗਣਤੰਤਰ ਦਿਵਸ ਮੌਕੇ ਇਸ ਵਾਰ ਪੰਜਾਬ ਦੀ ਝਾਕੀ, ਸਦੀਵੀ ਮਾਨਵੀ ਕਦਰਾਂ-ਕੀਮਤਾਂ, ਧਾਰਮਿਕ ਸਹਿ-ਹੋਂਦ ਅਤੇ ਧਰਮ ਦੀ ਆਜ਼ਾਦੀ ਨੂੰ ਬਰਕਰਾਰ ਰੱਖਣ ਦੀ ਖ਼ਾਤਰ ਆਪਣਾ ਮਹਾਨ ਜੀਵਨ ਕੁਰਬਾਨ ਕਰਨ ਵਾਲੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਦ੍ਰਿਸ਼ਮਾਨ ਕਰੇਗੀ।

ਫੁੱਲ ਡਰੈੱਸ ਰਿਹਰਸਲ ਤੋਂ ਪਹਿਲਾਂ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਅੰਮ੍ਰਿਤਸਰ ਵਿਖੇ 1 ਅਪ੍ਰੈਲ, 1621 ਨੂੰ ਪ੍ਰਕਾਸ਼ ਧਾਰਿਆ। ਮੁਗ਼ਲਾਂ ਵਿਰੁੱਧ ਲੜਾਈ ਦੌਰਾਨ ਬਹਾਦਰੀ ਦਿਖਾਉਣ ਕਰਕੇ ਨੌਵੇਂ ਪਾਤਿਸ਼ਾਹ ਨੂੰ ਉਨ੍ਹਾਂ ਦੇ ਪਿਤਾ ਅਤੇ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਤੇਗ਼ ਬਹਾਦਰ (ਤਲਵਾਰ ਦੇ ਧਨੀ) ਦਾ ਨਾਮ ਦਿੱਤਾ। ‘ਹਿੰਦ ਦੀ ਚਾਦਰ’ ਵਜੋਂ ਜਾਣੇ ਜਾਂਦੇ ਮਹਾਨ ਦਾਰਸ਼ਨਿਕ, ਅਧਿਆਤਮਕ ਰਹਿਨੁਮਾ ਅਤੇ ਕਵੀ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ 57 ਸਲੋਕਾਂ ਸਮੇਤ 15 ਰਾਗਾਂ ਵਿੱਚ ਗੁਰਬਾਣੀ ਰਚੀ ਜਿਸ ਨੂੰ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਸ਼ਾਮਲ ਕੀਤਾ।

ਨੌਵੇਂ ਪਾਤਿਸ਼ਾਹ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨੁੱਖਤਾ ਪ੍ਰਤੀ ਪ੍ਰੇਮ-ਪਿਆਰ, ਅਮਨ, ਬਰਾਬਰੀ ਅਤੇ ਭਾਈਚਾਰਕ ਸਾਂਝ ਦੇ ਸਦੀਵੀ ਸੰਦੇਸ਼ ਦਾ ਪ੍ਰਚਾਰ ਕਰਨ ਹਿੱਤ ਦੂਰ-ਦੁਰਾਡੇ ਤੱਕ ਯਾਤਰਾਵਾਂ ਕੀਤੀਆਂ। ਔਰੰਗਜ਼ੇਬ ਦੀ ਕੱਟੜ ਧਾਰਮਿਕ ਨੀਤੀ ਅਤੇ ਜ਼ੁਲਮ ਦਾ ਸਾਹਮਣਾ ਕਰ ਰਹੇ ਕਸ਼ਮੀਰੀ ਪੰਡਤਾਂ ਦੀ ਗਾਥਾ ਸੁਣ ਕੇ ਗੁਰੂ ਸਾਹਿਬ ਨੇ ਮੁਗ਼ਲ ਬਾਦਸ਼ਾਹ ਨੂੰ ਵੰਗਾਰਿਆ। ਇਸਲਾਮ ਕਬੂਲਣ ਤੋਂ ਇਨਕਾਰ ਕਰਨ ‘ਤੇ ਮੁਗ਼ਲ ਬਾਦਸ਼ਾਹ ਦੇ ਹੁਕਮ ‘ਤੇ ਨੌਵੇਂ ਪਾਤਿਸ਼ਾਹ ਨੂੰ 11 ਨਵੰਬਰ, 1675 ਨੂੰ ਚਾਂਦਨੀ ਚੌਕ, ਦਿੱਲੀ ਵਿਖੇ ਸ਼ਹੀਦ ਕਰ ਦਿੱਤਾ ਗਿਆ।

ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਦਰਸਾਉਂਦੀ ਸਮੁੱਚੀ ਝਾਕੀ ਚਾਰ-ਚੁਫੇਰੇ ਰੂਹਾਨੀਅਤ ਦਾ ਪਾਸਾਰ ਕਰੇਗੀ। ਟਰੈਕਟਰ ਵਾਲੇ ਅਗਲੇ ਹਿੱਸੇ ‘ਤੇ ਪਾਵਨ ਪਾਲਕੀ ਸਾਹਿਬ ਸੁਸ਼ੋਭਿਤ ਹੋਵੇਗੀ। ਟ੍ਰੇਲਰ ਵਾਲੇ ਹਿੱਸੇ ਦੇ ਸ਼ੁਰੂ ਵਿੱਚ ‘ਪ੍ਰਭਾਤ ਫੇਰੀ’ ਦਰਸਾਈ ਜਾਵੇਗੀ ਅਤੇ ਸੰਗਤ ਕੀਰਤਨ ਕਰਦੀ ਵਿਖਾਈ ਦੇਵੇਗੀ।

ਟ੍ਰੇਲਰ ਦੇ ਆਖ਼ਰੀ ਹਿੱਸੇ ਵਿੱਚ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਨੂੰ ਦਰਸਾਇਆ ਗਿਆ ਹੈ, ਜੋ ਉਸ ਥਾਂ ਉਸਾਰਿਆ ਗਿਆ ਹੈ, ਜਿਥੇ ਭਾਈ ਲੱਖੀ ਸ਼ਾਹ ਵਣਜਾਰਾ ਜੀ ਅਤੇ ਉਨ੍ਹਾਂ ਦੇ ਪੁੱਤਰ ਭਾਈ ਨਗਾਹੀਆ ਜੀ ਨੇ ਗੁਰੂ ਸਾਹਿਬ ਦੇ ਬਿਨਾਂ ਸੀਸ ਦੇ ਧੜ ਦਾ ਸਸਕਾਰ ਕਰਨ ਲਈ ਆਪਣਾ ਘਰ ਸਾੜ ਦਿੱਤਾ ਸੀ।

ਇੱਥੇ ਇਹ ਦੱਸਣਾ ਯੋਗ ਹੋਵੇਗਾ ਕਿ ਪੰਜਾਬ ਦੀ ਝਾਕੀ ਨੂੰ ਲਗਾਤਾਰ ਪੰਜਵੇਂ ਸਾਲ ਗਣਤੰਤਰ ਦਿਵਸ ਪਰੇਡ ਲਈ ਚੁਣਿਆ ਗਿਆ ਹੈ। ਸਾਲ 2019 ਵਿੱਚ ਪੰਜਾਬ ਦੀ ਝਾਕੀ ਨੇ ਸ਼ਾਨਦਾਰ ਪ੍ਰਾਪਤੀ ਦਰਜ ਕਰਦਿਆਂ ਤੀਜਾ ਸਥਾਨ ਜਿੱਤਿਆ ਸੀ। ਉਦੋਂ ਜਲ੍ਹਿਆਂਵਾਲਾ ਬਾਗ਼ ਕਤਲੇਆਮ ਦੀ ਝਾਕੀ ਨੇ ਸਭ ਪਾਸੇ ਪ੍ਰਸ਼ੰਸਾ ਖੱਟੀ ਸੀ। ਇਸ ਤੋਂ ਪਹਿਲਾਂ 1967 ਅਤੇ 1982 ਵਿੱਚ ਵੀ ਪੰਜਾਬ ਦੀ ਝਾਕੀ ਤੀਜੇ ਸਥਾਨ ‘ਤੇ ਰਹੀ ਸੀ।

- Advertisement -

ਸਿੱਖ ਜਗ਼ਤ

ਮਨਜਿੰਦਰ ਸਿਰਸਾ ਨੇ ਦੇਸ਼ ਭਰ ’ਚ ਸਿੱਖ ਭਾਈਚਾਰੇ ਦੀ ਭਾਜਪਾ ਲਈ ਹਮਾਇਤ ਵਾਸਤੇ ਸੰਭਾਲੀ ਕਮਾਂਡ

ਯੈੱਸ ਪੰਜਾਬ ਨਵੀਂ ਦਿੱਲੀ/ਮੁੰਬਈ/ਚੰਡੀਗੜ੍ਹ, 6 ਮਈ, 2024 ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੇਸ਼ ਭਰ ਵਿਚ ਸਿੱਖ ਕੌਮ ਦੀ ਭਾਜਪਾ ਲਈ ਹਮਾਇਤ ਜੁਟਾਉਣ ਵਾਸਤੇ ਸਰਗਰਮੀ ਨਾਲ ਕੰਮ ਕਰ ਰਹੇ ਹਨ।...

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵੱਡੀ ਸਾਜ਼ਿਸ਼ ਦਾ ਹਿੱਸਾ: ਐਡਵੋਕੇਟ ਧਾਮੀ ਨੇ ਫ਼ਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਘਟਨਾ ਦੀ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 5 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਵਿਖੇ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ’ਚ ਸ੍ਰੀ ਗੁਰੂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,143FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...