Friday, April 19, 2024

ਵਾਹਿਗੁਰੂ

spot_img
spot_img

ਗਰੀਨ ਊਰਜਾ ਨੂੰ ਉਤਸ਼ਾਹਿਤ ਕਰੇਗਾ ਪੰਜਾਬ, ਸਾਰੀਆਂ ਸਰਕਾਰੀ ਇਮਾਰਤਾਂ ‘ਤੇ ਲਗਾਏ ਜਾਣਗੇ ਸੌਰ ਊਰਜਾ ਪੈਨਲ: ਅਮਨ ਅਰੋੜਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 25 ਨਵੰਬਰ, 2022:
ਸੂਬੇ ਵਿੱਚ ਸਾਫ਼-ਸੁਥਰੀ ਤੇ ਕੁਦਰਤੀ ਊਰਜਾ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਨੂੰ ਸੌਰ ਊਰਜਾ ਪੈਨਲਾਂ ਨਾਲ ਲੈਸ ਕਰਨ ਬਾਰੇ ਵਿਚਾਰ ਕਰ ਰਹੀ ਹੈ।

ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਸਬੰਧੀ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਰੀਨਿਊਏਬਲ ਐਨਰਜੀ ਸਰਵਿਸਿਜ਼ ਕੰਪਨੀ (ਰੇਸਕੋ) ਮੋਡ ਤਹਿਤ ਦਫ਼ਤਰਾਂ ਦੀਆਂ ਇਮਾਰਤਾਂ ਦੀਆਂ ਛੱਤਾਂ ‘ਤੇ ਸੋਲਰ ਫੋਟੋਵੋਲਟੇਇਕ (ਪੀ.ਵੀ.) ਪੈਨਲ ਲਗਾਉਣ ਲਈ ਉਨ੍ਹਾਂ ਦੀ ਸਹਿਮਤੀ ਮੰਗੀ ਗਈ ਹੈ।

ਉਨ੍ਹਾਂ ਵੱਲੋਂ ਵਿਭਾਗਾਂ ਦੇ ਮੁਖੀਆਂ ਨੂੰ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨਾਲ ਤਾਲਮੇਲ ਕਰਨ ਵਾਸਤੇ ਆਪਣੇ ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਨੂੰ ਨੋਡਲ ਅਫ਼ਸਰ ਵਜੋਂ ਨਿਯੁਕਤ ਕਰਨ ਦੀ ਹਦਾਇਤ ਵੀ ਕੀਤੀ ਗਈ ਹੈ ਤਾਂ ਜੋ ਸਬੰਧਤ ਵਿਭਾਗਾਂ ਦੀਆਂ ਇਮਾਰਤਾਂ ਨੂੰ ਸੂਰਜੀ ਊਰਜਾ ਨਾਲ ਲੈਸ ਕਰਨ ਸਬੰਧੀ ਪ੍ਰਕਿਰਿਆ ਨੂੰ ਸੁਚਾਰੂ ਬਣਾਇਆ ਜਾ ਸਕੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੇਡਾ ਵੱਲੋਂ ਪਹਿਲਾਂ ਹੀ ਵੱਖ-ਵੱਖ ਸਰਕਾਰੀ ਇਮਾਰਤਾਂ ਦੀਆਂ ਛੱਤਾਂ ‘ਤੇ ਕੁੱਲ 88 ਮੈਗਾਵਾਟ ਸਮਰੱਥਾ ਵਾਲੇ ਸੋਲਰ ਪੀ.ਵੀ. ਸਿਸਟਮ ਲਗਾਏ ਜਾ ਚੁੱਕੇ ਹਨ, ਜੋ ਸਫਲਤਾਪੂਰਵਕ ਸਾਫ਼-ਸੁਥਰੀ ਊਰਜਾ ਮੁਹੱਈਆ ਕਰਵਾ ਰਹੇ ਹਨ।

ਉਨ੍ਹਾਂ ਕਿਹਾ ਕਿ ਇਹ ਕਦਮ ਸਿੱਧੇ ਅਤੇ ਅਸਿੱਧੇ ਢੰਗ ਨਾਲ ਅਨੇਕਾਂ ਲੋਕਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਵਿੱਚ ਸਹਾਈ ਹੋਵੇਗਾ। ਇਸ ਦੇ ਨਾਲ ਹੀ ਇਹ ਜ਼ਿਆਦਾ ਲੋਡ ਵਾਲੇ ਬਿਜਲੀ ਵੰਡ ਦੇ ਨੈੱਟਵਰਕ ਨੂੰ ਰਾਹਤ ਪ੍ਰਦਾਨ ਕਰਕੇ ਬਿਜਲੀ ਘਾਟੇ ਨੂੰ ਪੂਰਾ ਕਰਨ ਵਿੱਚ ਵੀ ਮਦਦ ਕਰੇਗਾ। ਇਸ ਨਾਲ ਸਰਕਾਰ ਉਤੇ ਬਿਜਲੀ ਦੇ ਖਰਚ ਦਾ ਬੋਝ ਵੀ ਘਟੇਗਾ। ਇਸ ਤਰ੍ਹਾਂ ਇਹ ਊਰਜਾ ਦਾ ਵੱਧ ਸੁਚਾਰੂ ਸਾਧਨ ਹੈ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਪ੍ਰਾਜੈਕਟ ਕੁਦਰਤੀ ਊਰਜਾ ਦੀ ਵਰਤੋਂ ਨਾਲ ਬਿਜਲੀ ਉਤਪਾਦਨ ਦੇ ਰਵਾਇਤੀ ਢੰਗ-ਤਰੀਕਿਆਂ ਦੇ ਬਦਲ ਵਜੋਂ ਸਾਫ਼ ਅਤੇ ਸਵੱਛ ਊਰਜਾ ਨੂੰ ਅਪਣਾਉਂਦਿਆਂ ਵਾਤਾਵਰਣ ਨੂੰ ਸੁਰੱਖਿਅਤ ਰੱਖਣ ਵਿੱਚ ਸਹਾਈ ਹੋਵੇਗਾ, ਜਿਸ ਨਾਲ ਸੂਬੇ ਦੇ ਬਿਜਲੀ ਸੈਕਟਰ ਨੂੰ ਡੀਕਾਰਬੋਨਾਈਜ਼ ਕਰਨ ਵਿੱਚ ਮਦਦ ਮਿਲੇਗੀ। ਸੋਲਰ ਪੀ.ਵੀ. ਦੇ ਅਨੇਕਾਂ ਲਾਭਾਂ ਸਦਕਾ ਇਹ ਨਵਿਆਉਣਯੋਗ ਊਰਜਾ ਦਾ ਸਭ ਤੋਂ ਪਸੰਦੀਦਾ ਸਰੋਤ ਬਣ ਗਿਆ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...