Thursday, April 25, 2024

ਵਾਹਿਗੁਰੂ

spot_img
spot_img

ਗਲੇ ਸੜੇ ਨਿਜ਼ਾਮ ਨੂੰ ਨੌਜਵਾਨਾਂ ਦੀ ਤਾਕਤ ਨਾਲ ਸੁਧਾਰਾਂਗੇ: ਮੀਤ ਹੇਅਰ – ਖ਼ਟਕੜ ਕਲਾਂ ਪੁੱਜੀ ‘ਆਪ’ ਯੂਥ ਵਿੰਗ ਦੀ ਨਵੀਂ ਟੀਮ

- Advertisement -

ਯੈੱਸ ਪੰਜਾਬ
ਖਟਕੜ ਕਲਾਂ/ਸ਼ਹੀਦ ਭਗਤ ਸਿੰਘ ਨਗਰ, 26 ਅਕਤੂਬਰ, 2020:
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਯੂਥ ਵਿੰਗ ਦੇ ਨਵਨਿਯੁਕਤ ਪ੍ਰਧਾਨ ਅਤੇ ਬਰਨਾਲਾ ਤੋਂ ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਬੁਰੀ ਤਰਾਂ ਗਲ-ਸੜ ਚੁੱਕੇ ਨਿਜ਼ਾਮ (ਰਾਜ ਪ੍ਰਬੰਧ) ‘ਚ ਸੂਬੇ ਦੇ ਨੌਜਵਾਨਾਂ ਦੀ ਤਾਕਤ ਨਾਲ ਕ੍ਰਾਂਤੀਕਾਰੀ ਸੁਧਾਰ ਲਿਆਂਦਾ ਜਾਵੇਗਾ।

ਪਾਰਟੀ ਵੱਲੋਂ ਯੂਥ ਵਿੰਗ ਦਾ ਸੂਬਾ ਪ੍ਰਧਾਨ ਨਿਯੁਕਤ ਜਾਣ ‘ਤੇ ਮੀਤ ਹੇਅਰ ਸੋਮਵਾਰ ਨੂੰ ਆਪਣੀ ਬਿ੍ਰਗੇਡ ਨਾਲ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਪਹੁੰਚੇ ਅਤੇ ਸ਼ਹੀਦ ਭਗਤ ਸਿੰਘ ਨੂੰ ਨਤਮਸਤਕ ਹੋਏ। ਇਸ ਮੌਕੇ ਉਨਾਂ ਨਾਲ ਯੂਥ ਵਿੰਗ ਪੰਜਾਬ ਦੇ ਤਿੰਨੋਂ ਨਵਨਿਯੁਕਤ ਵਾਇਸ (ਉਪ) ਪ੍ਰਧਾਨ ਹਰਮਿੰਦਰ ਸਿੰਘ ਸੰਧੂ, ਸ਼ੈਰੀ ਕਲਸੀ ਅਤੇ ਜਗਦੀਪ ਸਿੰਘ ਸੰਧੂ ਵੀ ਮੌਜੂਦ ਸਨ।

ਸ਼ਹੀਦ-ਏ-ਆਜ਼ਮ ਦੇ ਬੁੱਤ ‘ਤੇ ਫ਼ੁਲ ਮਾਲਾ ਚੜਾਉਣ ਉਪਰੰਤ ਵੱਡੀ ਗਿਣਤੀ ‘ਚ ਪਹੁੰਚੇ ਨੌਜਵਾਨਾਂ ਅਤੇ ਪਾਰਟੀ ਦੇ ਵਰਕਰਾਂ-ਸਮਰਥਕਾਂ ਨੂੰ ਸੰਬੋਧਨ ਕਰਦੇ ਹੋਏ ਮੀਤ ਹੇਅਰ ਨੇ ਕਿਹਾ ਕਿ ਦੇਸ਼ ਨੂੰ ਅੰਗਰੇਜ਼ੀ ਹਕੂਮਤ ਦੀ ਗ਼ੁਲਾਮੀ ਤੋਂ ਮੁਕਤ ਕਰਾ ਕੇ ਜਿਸ ਤਰਾਂ ਦੀ ਸੋਚ ਅਤੇ ਸੁਪਨਿਆਂ ਦਾ ਦੇਸ਼ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਸਾਰੇ ਆਜ਼ਾਦੀ ਘੁਲਾਟੀਆਂ ਨੇ ਸਿਰਜਿਆ ਸੀ, ਉਸ ਸੋਚ ਅਤੇ ਸੰਕਲਪ ਨੂੰ ਆਜ਼ਾਦੀ ਪਿੱਛੋਂ 70 ਸਾਲਾਂ ਤੋਂ ਪਰਿਵਾਰਪ੍ਰਸਤੀ, ਭਿ੍ਰਸ਼ਟਾਚਾਰ ਅਤੇ ਫ਼ਿਰਕਾਪ੍ਰਸਤੀ ‘ਚ ਡੁੱਬ ਕੇ ਹਕੂਮਤ ਕਰਦੇ ਆ ਰਹੇ ਕਾਂਗਰਸੀਆਂ, ਬਾਦਲਾਂ ਅਤੇ ਭਾਜਪਾਈਆਂ ਨੇ ਬੁਰੀ ਤਰਾਂ ਮਲੀਆਮੇਟ ਕਰ ਦਿੱਤਾ ਹੈ।

ਮੀਤ ਹੇਅਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਸ਼ਹੀਦ ਭਗਤ ਸਿੰਘ ਦੀ ਸੋਚ ਦੀ ਸਮਰਥਕ ਹੈ। ਦਿੱਲੀ ‘ਚ ‘ਕੰਮ ਦੀ ਰਾਜਨੀਤੀ’ ਤਹਿਤ ਗ਼ਰੀਬੀ, ਬਿਮਾਰੀ, ਅਨਪੜਤਾ, ਬੇਰੁਜ਼ਗਾਰੀ, ਭਿ੍ਰਸ਼ਟਾਚਾਰ ਅਤੇ ਨਿੱਜਵਾਦ ਵਿਰੁੱਧ ਸਾਰੇ ਵਰਗਾਂ ਲਈ ਜਿਸ ਤਰਾਂ ਕੇਜਰੀਵਾਲ ਸਰਕਾਰ ਕੰਮ ਕਰ ਰਹੀ ਹੈ। ਉਹ ਇਸ ਦੀ ਪ੍ਰਤੱਖ ਮਿਸਾਲ ਹੈ।

ਬਾਅਦ ‘ਚ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਮੀਤ ਹੇਅਰ ਨੇ ਆਮ ਆਦਮੀ ਪਾਰਟੀ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸੋਚ ‘ਤੇ ਕੇਂਦਰਿਤ ਨੌਜਵਾਨਾਂ ਦੀ ਤਾਕਤ ਰਾਹੀਂ ਗਲ-ਸੜ ਚੁੱਕੇ ਰਾਜ ਪ੍ਰਬੰਧ ਨੂੰ ਸੁਧਾਰੇਗੀ। ਇੱਕ ਮਿਸ਼ਨ ਤਹਿਤ ਨੌਜਵਾਨਾਂ ਨੂੰ ਇੱਕਜੁੱਟ ਅਤੇ ਇਕਸੁਰ ਕਰਕੇ ਭਿ੍ਰਸ਼ਟਾਚਾਰ ਅਤੇ ਬੇਇਨਸਾਫ਼ੀਆਂ ਵਿਰੁੱਧ ਜੰਗ ਨੂੰ ਹੋਰ ਪ੍ਰਚੰਡ ਕੀਤਾ ਜਾਵੇਗਾ।

ਮੀਤ ਹੇਅਰ ਨੇ ਕਿਹਾ ਕਿ ਮੌਜੂਦਾ ਅਮਰਿੰਦਰ ਸਿੰਘ ਸਰਕਾਰ ਸਮੇਤ ਪਿਛਲੀਆਂ ਸਾਰੀਆਂ ਸਰਕਾਰਾਂ ਨੇ ਨੌਜਵਾਨ ਵਰਗ ਨੂੰ ਧੋਖੇ ਦਰ ਧੋਖੇ ਹੀ ਦਿੱਤੇ। ਇਹੋ ਕਾਰਨ ਹੈ ਕਿ ਧੋਖੇਬਾਜ਼ ਹਾਕਮਾਂ ਖ਼ਿਲਾਫ਼ ਰੋਹ ‘ਚ ਭਰਿਆ ਨੌਜਵਾਨ ਵਰਗ ਸਮੁੱਚੇ ਕਿਸਾਨੀ ਸੰਘਰਸ਼ ‘ਚ ਵੀ ਵਧ ਚੜ ਕੇ ਹਿੱਸਾ ਲੈ ਰਿਹਾ ਹੈ।

ਇਸ ਮੌਕੇ ਸੂਬਾ ਵਾਇਸ ਪ੍ਰਧਾਨ ਹਰਮਿੰਦਰ ਸਿੰਘ ਸੰਧੂ, ਸ਼ੈਰੀ ਕਲਸੀ ਅਤੇ ਜਗਦੀਪ ਸੰਧੂ ਨੇ ਕਿਹਾ ਕਿ ‘ਆਪ’ ਯੂਥ ਵਿੰਗ ਸ਼ਹੀਦ ਭਗਤ ਸਿੰਘ ਦੀ ਸੋਚ ਤੋਂ ਸੇਧ ਲੈਂਦਾ ਹੋਇਆ ਪੰਜਾਬ ਦੀ ਗੰਧਲੀ ਹੋਈ ਸਿਆਸਤ ਨੂੰ ਸਾਫ਼ ਕਰਨ ਲਈ ਹਰ ਜੱਦੋ ਜਹਿਦ ਕਰੇਗਾ ਤਾਂ ਕਿ ਪੰਜਾਬ ਨੂੰ ਫਿਰ ਤੋਂ ਸੁਨਹਿਰਾ ਪੰਜਾਬ ਬਣਾਇਆ ਜਾ ਸਕੇ।

ਇਸ ਮੌਕੇ ਜ਼ਿਲਾ ਪ੍ਰਧਾਨ ਸ਼ਿਵਕਰਨ ਚੇਚੀ, ਜ਼ਿਲਾ ਸਕੱਤਰ ਮਨੋਹਰ ਲਾਲ ਗਾਬਾ, ਪਾਰਟੀ ਆਗੂ ਰਣਬੀਰ ਰਾਣਾ, ਗਗਨ ਅਗਨੀਹੋਤਰੀ, ਸਤਨਾਮ ਸਿੰਘ ਜਲਵਾਹਾ, ਮਨਦੀਪ ਅਟਵਾਲ, ਸ਼ਿਵ ਕੌੜਾ, ਰਾਜਦੀਪ ਸ਼ਰਮਾ, ਬਲਵੀਰ ਕਰਨਾਨਾ ਆਦਿ ਆਗੂ ਹਾਜ਼ਰ ਸਨ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,178FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...