Friday, April 19, 2024

ਵਾਹਿਗੁਰੂ

spot_img
spot_img

ਗਵਰਨਰ ਕੈਬਨਿਟ ਦੁਆਰਾ ਬੁਲਾਏ ਸੈਸ਼ਨ ਤੋਂ ਇਨਕਾਰ ਕਿਵੇਂ ਕਰ ਸਕਦਾ ਹੈ, ਰਾਜਪਾਲ ਪੰਜਾਬ ਸਰਕਾਰ ਦੇ ਕੰਮ ਵਿੱਚ ਬੇਲੋੜੀ ਦਖਲਅੰਦਾਜ਼ੀ ਕਰ ਰਹੇ ਹਨ: ਹਰਪਾਲ ਚੀਮਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 24 ਸਤੰਬਰ, 2022:
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਨਿੰਦਣਯੋਗ ਹੈ ਕਿ ਪੰਜਾਬ ਦੇ ਰਾਜਪਾਲ ਨੇ 27 ਸਤੰਬਰ ਨੂੰ ਪ੍ਰਸਤਾਵਿਤ ਵਿਧਾਨ ਸਭਾ ਸੈਸ਼ਨ ਦੌਰਾਨ ਹੋਣ ਵਾਲੇ ਵਿਧਾਨਿਕ ਕੰਮਾਂ ਦੇ ਵੇਰਵੇ ਮੰਗੇ ਹਨ।ਉਨ੍ਹਾਂ ਕਿਹਾ ਕਿ ਰਾਜਪਾਲ ਦਫਤਰ ਪੰਜਾਬ ਦੇ ਕੰਮਾਂ ਵਿੱਚ ਲਗਾਤਾਰ ਦਖਲਅੰਦਾਜ਼ੀ ਕਰ ਰਿਹਾ ਹੈ ਅਤੇ ਚੁਣੀ ਹੋਈ ‘ਆਪ’ ਸਰਕਾਰ ਨੂੰ ਖੁੱਲ੍ਹ ਕੇ ਕੰਮ ਨਹੀਂ ਕਰਨ ਦੇ ਰਿਹਾ।

ਰਾਜਪਾਲ ਦੀ ਦਖ਼ਲਅੰਦਾਜ਼ੀ ‘ਤੇ ਅਫ਼ਸੋਸ ਪ੍ਰਗਟ ਕਰਦਿਆਂ ਚੀਮਾ ਨੇ ਕਿਹਾ, “ਮੈਂ ਰਾਜਪਾਲ ਨੂੰ ਕਹਿਣਾ ਚਾਹੁੰਦਾ ਹਾਂ ਕਿ ਉਹ ਆਪਣੇ ਦਫ਼ਤਰ ਦਾ ਰਿਕਾਰਡ ਚੈੱਕ ਕਰਨ ਅਤੇ ਲੋਕਾਂ ਨੂੰ ਦੱਸਣ ਕਿ ਕਿੰਨੇ ਰਾਜਪਾਲਾਂ ਨੇ ਸੱਤਾਧਾਰੀ ਸਰਕਾਰ ਤੋਂ ਵਿਧਾਨ ਸਭਾ ਸੈਸ਼ਨ ਬੁਲਾਉਣ ਦੇ ਮਕਸਦ ਬਾਰੇ ਸਵਾਲ ਖੜ੍ਹੇ ਕੀਤੇ ਹਨ। ਅੱਜ ਤੱਕ ਕਿਸੇ ਰਾਜਪਾਲ ਨੇ ਅਜਿਹਾ ਨਹੀਂ ਕੀਤਾ, ਸਿਰਫ ਮੌਜੂਦਾ ਰਾਜਪਾਲ ਅਜਿਹਾ ਕਰ ਰਹੇ ਹਨ, ਕਿਉਂਕਿ ਉਹ ਭਾਜਪਾ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਹਨ।”

ਸ਼ਨੀਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਰਾਜਪਾਲ ਦਫ਼ਤਰ ਰਾਹੀਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਕਰਨ ਲਈ ਭਾਜਪਾ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਭਾਜਪਾ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦੋਵਾਂ ਸੂਬਿਆਂ ਵਿੱਚ ‘ਆਪ’ ਪਾਰਟੀ ਦੀ ਵਧ ਰਹੀ ਲੋਕਪ੍ਰਿਅਤਾ ਤੋਂ ਡਰ ਗਈ ਹੈ।

ਉਨ੍ਹਾਂ ਕਿਹਾ ਕਿ ‘ਆਪ’ ਪੂਰੀ ਤਨਦੇਹੀ ਨਾਲ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ ਅਤੇ ਦਿੱਲੀ ਅਤੇ ਪੰਜਾਬ ਤੋਂ ਬਾਅਦ ਹੁਣ ਹੋਰਨਾਂ ਸੂਬਿਆਂ ‘ਚ ਵੀ ਬਦਲਾਅ ਦੀ ਲਹਿਰ ਹੈ। ‘ਆਪ’ ਆਗਾਮੀ ਚੋਣਾਂ ‘ਚ ਭਾਜਪਾ ਲਈ ਵੱਡਾ ਖਤਰਾ ਬਣ ਰਹੀ ਹੈ, ਜਿਸ ਕਾਰਨ ਉਹ (ਭਾਜਪਾ) ਹੁਣ ਡਰੇ ਹੋਏ ਹਨ।

ਚੀਮਾ ਨੇ ਕਿਹਾ ਕਿ ਮਹਾਰਾਸ਼ਟਰ, ਗੋਆ, ਅਰੁਣਾਚਲ ਪ੍ਰਦੇਸ਼ ਵਰਗੇ ਕਈ ਰਾਜਾਂ ਵਿੱਚ ਭਾਜਪਾ ਨੇ ਸੱਤਾਧਾਰੀ ਵਿਧਾਇਕਾਂ ਨੂੰ ਆਪਣੇ ‘ਆਪ੍ਰੇਸ਼ਨ ਲੋਟਸ’ ਰਾਹੀਂ ਖਰੀਦ ਕੇ ਸਰਕਾਰਾਂ ਨੂੰ ਡੇਗ ਦਿੱਤਾ। ਉਹ ਵਿਰੋਧੀ ਧਿਰ ਦੇ ਵਿਧਾਇਕਾਂ ਨੂੰ ਸੀਬੀਆਈ, ਈਡੀ ਅਤੇ ਪੈਸਿਆਂ ਨਾਲ ਡਰਾ ਜਾਂ ਲਲਚਾ ਰਹੇ ਹਨ। ਭਾਜਪਾ ਲੋਕਤੰਤਰ ਦੀ ਹਤਿਆਰੀ ਹੈ।

ਪਰ ਇਸ ਆਪਰੇਸ਼ਨ ਨੂੰ ‘ਆਪ’ ਨੇ ਪਹਿਲਾਂ ਦਿੱਲੀ ਅਤੇ ਹੁਣ ਪੰਜਾਬ ‘ਚ ਬੁਰੀ ਤਰ੍ਹਾਂ ਫ਼ੇਲ੍ਹ ਕਰ ਦਿੱਤਾ। ਇਸ ਕਾਰਨ ਭਾਜਪਾ ਆਪਣੀ ਘਟੀਆ ਰਾਜਨੀਤੀ ਤਹਿਤ ‘ਆਪ’ ਨੂੰ ਰੋਕਣ ਲਈ ਹੁਣ ਗਵਰਨਰ ਦੇ ਆਹੁਦੇ ਦੀ ਦੁਰਵਰਤੋਂ ਕਰ ਰਹੀ ਹੈ।

ਉਨ੍ਹਾਂ ਵਿਰੋਧੀ ਧਿਰ ‘ਤੇ ਵੀ ਹਮਲਾ ਬੋਲਦਿਆਂ ਕਿਹਾ ਕਿ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਕੋਲ ‘ਆਪ’ ਦੇ ਖਿਲਾਫ ਕੋਈ ਮੁੱਦਾ ਨਹੀਂ ਹੈ, ਇਸ ਲਈ ਉਹ ਵਿਧਾਨ ਸਭਾ ਸੈਸ਼ਨ ‘ਚ ਬਹਿਸ ਤੋਂ ਭੱਜ ਰਹੇ ਹਨ। ਇਹ ਰਿਵਾਇਤੀ ਪਾਰਟੀਆਂ ਨਹੀਂ ਚਾਹੁੰਦੀਆਂ ਕਿ ਚੁਣੀ ਹੋਈ ਸਰਕਾਰ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਕੰਮ ਕਰੇ।

ਚੀਮਾ ਨੇ ਕਿਹਾ ਕਿ ਪਹਿਲੀਆਂ ਮਾੜੀਆਂ ਸਰਕਾਰਾਂ ਕਾਰਨ ਅੱਜ ਪੰਜਾਬ ਐਨਾ ਪਿਛੜ ਗਿਆ ਹੈ। ਪਹਿਲਾਂ ਪੰਜਾਬ ਦੇਸ਼ ਦਾ ਨੰਬਰ ਇਕ ਸੂਬਾ ਹੁੰਦਾ ਸੀ, ਅੱਜ ਪੰਜਾਬ ਦਾ ਨੌਜਵਾਨ ਵਿਦੇਸ਼ਾਂ ਨੂੰ ਜਾ ਰਿਹਾ ਹੈ ਅਤੇ ਡਰੱਗ ਮਾਫੀਆ ਨੇ ਪੰਜਾਬ ਦੇ ਭਵਿੱਖ ਨੂੰ ਤਬਾਹ ਕਰ ਦਿੱਤਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਬੇਅਦਬੀ ਦੇ ਦੋਸ਼ੀਆਂ ਨੂੰ ਦੋ ਦਿਨ ’ਚ ਸਾਹਮਣੇ ਲਿਆਵੇ ਸਰਕਾਰ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 19 ਅਪ੍ਰੈਲ, 2024 ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਚੀਮਾ ਪੋਤਾ ਵਿਖੇ ਬੀਤੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਘਟਨਾ ਤੋਂ ਬਾਅਦ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...