Saturday, April 20, 2024

ਵਾਹਿਗੁਰੂ

spot_img
spot_img

ਗਾਂ ਨੂੰ ਕੌਮੀ ਪਸ਼ੂ ਐਲਾਨਣ ਦੀ ਮੰਗ: ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਨੇ ਸੌਂਪਿਆ ਰਾਜਪਾਲ ਨੂੰ ਮੰਗ ਪੱਤਰ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 18 ਸਤੰਬਰ, 2021 –
ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਦੀ ਅਗਵਾਈ ਵਾਲੇ ਵਫ਼ਦ ਨੇ ਅੱਜ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਨੂੰ ਗਾਂ ਨੂੰ ਕੌਮੀ ਪਸ਼ੂ ਐਲਾਨਣ ਲਈ ਭਾਰਤ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੂੰ ਮਾਮਲੇ ਦੀ ਸਿਫ਼ਾਰਿਸ਼ ਕਰਨ ਲਈ ਮੰਗ ਪੱਤਰ ਸੌਂਪਿਆ।

ਰਾਜ ਭਵਨ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਸ੍ਰੀ ਸ਼ਰਮਾ ਨੇ ਦੱਸਿਆ ਕਿ ਅਸੀਂ ਰਾਜਪਾਲ ਤੋਂ ਮੰਗ ਕੀਤੀ ਹੈ ਕਿ ਭਾਰਤੀ ਸੰਵਿਧਾਨ ਦੇ ਚੈਪਟਰ 4 ਦੇ ਆਰਟੀਕਲ 48 ਵਿੱਚ ਸੋਧ ਕਰਕੇ ਗਊ ਹੱਤਿਆ ‘ਤੇ ਮੁਕੰਮਲ ਪਾਬੰਦੀ ਲਗਾਈ ਜਾਵੇ ਅਤੇ ਇਸ ਸਬੰਧੀ ਸਾਰੇ ਸੂਬਿਆਂ ਵਿੱਚ ਇਕਸਾਰ ਕਾਨੂੰਨ ਬਣਾਇਆ ਜਾਵੇ।

ਮੰਗ ਪੱਤਰ ਰਾਹੀਂ ਗਊ ਹੱਤਿਆ ਲਈ ਮੌਤ ਦੀ ਸਜ਼ਾ ਦੀ ਵਿਵਸਥਾ ਕਰਨ ਅਤੇ ਗਊਵੰਸ਼ ਦੀ ਸੁਰੱਖਿਆ ਪ੍ਰਤੀ ਸਖ਼ਤ ਕਦਮ ਚੁੱਕਣ ਤੋਂ ਇਲਾਵਾ ਸਰਕਾਰੀ ਗਊਸ਼ਾਲਾਵਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਦੀ ਮੰਗ ਵੀ ਕੀਤੀ ਗਈ।

ਚੇਅਰਮੈਨ ਨੇ ਕਿਹਾ ਕਿ ਸੁਖਾਵੇਂ ਮਾਹੌਲ ਵਿੱਚ ਹੋਏ ਵਿਚਾਰ-ਵਟਾਂਦਰੇ ਦੌਰਾਨ ਰਾਜਪਾਲ ਨੂੰ ਅਪੀਲ ਕੀਤੀ ਗਈ ਕਿ ਉਹ ਭਾਰਤ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੂੰ ਗਾਂ ਨੂੰ ਕੌਮੀ ਪਸ਼ੂ ਐਲਾਨਣ ਲਈ ਸਿਫ਼ਾਰਿਸ਼ ਕਰਨ ਅਤੇ ਰਾਜਪਾਲ ਨੇ ਵੀ ਇਸ ਸਬੰਧੀ ਹਰ ਸੰਭਵ ਸਹਾਇਤਾ ਦਾ ਭਰੋਸਾ ਦਿਵਾਇਆ।

ਚੇਅਰਮੈਨ ਨੇ ਰਾਜਪਾਲ ਨੂੰ ਦੱਸਿਆ ਕਿ ਗਾਂ ਭਾਰਤੀ ਸੱਭਿਆਚਾਰ ਦੀ ਰੀੜ੍ਹ ਦੀ ਹੱਡੀ ਹੈ ਅਤੇ ਸਨਾਤਨ ਧਰਮ ਦੀ ਅਧਿਆਤਮਕ ਆਸਥਾ ਦਰਸਾਉਂਦੀ ਹੈ ਪਰ ਕੂੜਾ ਖਾ ਕੇ ਜਿਊਣ ਲਈ ਮਜਬੂਰ ਹੈ। ਇਸ ਤੋਂ ਇਲਾਵਾ ਭੂ-ਮਾਫ਼ੀਆ ਨੇ ਦੇਸ਼ ਵਿੱਚ ਜ਼ਮੀਨ ਦੇ ਵੱਡੇ ਹਿੱਸੇ ‘ਤੇ ਕਬਜ਼ਾ ਕੀਤਾ ਹੋਇਆ ਹੈ ਜਿਸ ਕਾਰਨ ਗਾਵਾਂ ਨੂੰ ਪੱਕੇ ਤੌਰ ‘ਤੇ ਆਸਰਾ ਨਹੀਂ ਦਿੱਤਾ ਜਾ ਰਿਹਾ।

ਇਸ ਦਾ ਸਿੱਟਾ ਇਹ ਨਿਕਲਦਾ ਹੈ ਕਿ ਹਰ ਰੋਜ਼ ਗਊਵੰਸ਼ ਅਤੇ ਲੋਕਾਂ ‘ਚ ਟਕਰਾਅ ਦੀ ਸਥਿਤੀ ਬਣਦੀ ਹੈ ਅਤੇ ਸੜਕ ਹਾਦਸੇ ਹੁੰਦੇ ਹਨ। ਇਸੇ ਤਰ੍ਹਾਂ ਦੇਸ਼ ਵਿੱਚ ਹਰ ਰੋਜ਼ ਗਾਵਾਂ ਦੀ ਬੇਰਹਿਮੀ ਨਾਲ ਹੱਤਿਆ ਹੋ ਰਹੀ ਹੈ ਪਰ ਸਖ਼ਤ ਕਾਨੂੰਨ ਦੀ ਘਾਟ ਕਾਰਨ ਗਊ ਤਸਕਰ ਅਤੇ ਕਾਤਲ ਆਸਾਨੀ ਨਾਲ ਬਚ ਜਾਂਦੇ ਹਨ।

ਵਫ਼ਦ ਵਿੱਚ ਦੰਡੀ ਸਵਾਮੀ ਗਊਧਾਮ ਲੁਧਿਆਣਾ ਦੇ ਟਰੱਸਟੀ ਸ੍ਰੀ ਰਮੇਸ਼ ਚੰਦਰ ਗਰਗ ਅਤੇ ਓ.ਐਸ.ਡੀ. ਡਾ. ਦੀਪਕ ਘਈ ਵੀ ਸ਼ਾਮਲ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...