Thursday, April 25, 2024

ਵਾਹਿਗੁਰੂ

spot_img
spot_img

ਗਿਰਿਸ਼ ਦਯਾਲਨ ਨੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਵਜੋਂ ਸੰਭਾਲਿਆ ਅਹੁਦਾ

- Advertisement -

ਯੈੱਸ ਪੰਜਾਬ
ਫ਼ਿਰੋਜ਼ਪੁਰ, 20 ਜਨਵਰੀ, 2022-
ਗਿਰਿਸ਼ ਦਯਾਲਨ ਆਈ.ਏ.ਐਸ ਨੇ ਬਤੌਰ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਫ਼ਿਰੋਜ਼ਪੁਰ ਪਹੁੰਚਣ ਤੇ ਉਨ੍ਹਾਂ ਨੂੰ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਡ ਆਫ਼ ਆਨਰ ਦਿੱਤਾ ਗਿਆ। ਦਫਤਰ ਵਿਖੇ ਚਾਰਜ ਸੰਭਾਲਣ ਉਪਰੰਤ ਉਨ੍ਹਾਂ ਸਮੂਹ ਦਫਤਰ ਦੇ ਸਟਾਫ ਨਾਲ ਪਲੇਠੀ ਜਾਣ-ਪਛਾਣ ਕੀਤੀ ਅਤੇ ਜ਼ਿਲ੍ਹੇ ਦੇ ਪੱਤਰਕਾਰਾਂ ਨਾਲ ਵੀ ਗੱਲਬਾਤ ਕੀਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਗਿਰਿਸ਼ ਦਯਾਲਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿਚ ਸ਼ਾਂਤੀ ਤੇ ਪਾਰਦਰਸ਼ੀ ਢੰਗ ਨਾਲ ਚੋਣਾਂ ਕਰਵਾਉਣਾ ਉਨ੍ਹਾਂ ਦਾ ਮੁੱਖ ਕੰਮ ਰਹੇਗਾ। ਇਸ ਸਬੰਧੀ ਵੱਖ ਵੱਖ ਆਰ.ਓਜ਼ ਅਤੇ ਅਧਿਕਾਰੀਆਂ ਨਾਲ ਚਾਰ ਵਿਧਾਨਸਭਾ ਹਲਕਿਆਂ ਵਿਚ ਚੋਣਾਂ ਕਰਵਾਉਣ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦੀ ਜਾਣਕਾਰੀ ਲਈ ਅਤੇ ਅਧਿਕਾਰੀਆਂ ਨੂੰ ਇਸ ਸਬੰਧੀ ਸਖਤ ਨਿਰਦੇਸ਼ ਦਿੱਤੇ ਗਏ ਹਨ ਕਿ ਪਾਰਦਰਸ਼ੀ ਢੰਗ ਨਾਲ ਚੋਣ ਪ੍ਰਕਿਰੀਆ ਨੂੰ ਮੁਕੰਮਲ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਮੀਡੀਆ ਇਸ ਕੰਮ ਵਿਚ ਪ੍ਰਸ਼ਾਸਨ ਦਾ ਵਧੀਆ ਢੰਗ ਨਾਲ ਸਹਿਯੋਗ ਕਰ ਸਕਦਾ ਹੈ ਅਤੇ ਜਿੱਥੇ ਕਿਤੇ ਵੀ ਕੋਈ ਕਮੀ ਆਉਂਦੀ ਹੈ ਉਸ ਨੂੰ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਚੋਣ ਪ੍ਰਕਿਰੀਆ ਦੌਰਾਨ ਕੋਈ ਵੀ ਕੰਮ ਛੁਪਾਇਆ ਨਾ ਜਾਵੇ ਅਤੇ ਮੀਡੀਆ ਰਾਹੀਂ ਹਰ ਜ਼ਰੂਰੀ ਜਾਣਕਾਰੀ ਜ਼ਿਲ੍ਹਾ ਨਿਵਾਸੀਆਂ ਨਾਲ ਵੀ ਸਮੇਂ ਸਮੇਂ ਸਿਰ ਸਾਂਝੀ ਕੀਤੀ ਜਾਵੇ।

ਇਸ ਮੌਕੇ ਡਿਪਟੀ ਕਮਿਸ਼ਨਰ ਗਿਰਿਸ਼ ਦਯਾਲਨ ਨੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆ ਕਿਹਾ ਕਿ ਚੋਣ ਪ੍ਰਕਿਰੀਆ ਦੇ ਨਾਲ ਨਾਲ ਉਨ੍ਹਾਂ ਦਾ ਮੁੱਖ ਮਕਸਦ ਕੋਵਿਡ ਵੈਕਸੀਨੇਸ਼ਨ ਦੇ ਕੰਮ ਵਿਚ ਵੀ ਤੇਜੀ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਸਿਵਲ ਸਰਜਨ ਅਤੇ ਐਸਡੀਐਮਜ ਕੋਵਿਡ ਵੈਕਸੀਨੇਸ਼ਨ ਦੇ ਕੰਮ ਵਿਚ ਤੇਜੀ ਲਿਆਉਣ ਵਿਚ ਮੁੱਖ ਭੁਮਿਕਾ ਨਿਭਾਉਣਗੇ।

ਐਸਡੀਐਮ ਅਤੇ ਅਧਿਕਾਰੀਆਂ ਦੇ ਸਹਿਯੋਗ ਨਾਲ ਪਿੰਡਾਂ ਦੇ ਸਰਪੰਚਾਂ ਨਾਲ ਤਾਲਮੇਲ ਕੀਤਾ ਜਾਵੇਗਾ ਅਤੇ ਯੋਜਨਾਬਧ ਤਰੀਕੇ ਨਾਲ ਪਿੰਡਾਂ ਵਿਚ ਜਾ ਕੇ ਵੈਕਸੀਨੇਸ਼ਨ ਇਸ ਢੰਗ ਨਾਲ ਕੀਤੀ ਜਾਵੇਗੀ ਕਿ ਵੈਕਸੀਨੇਸ਼ਨ ਲਗਵਾਉਣ ਵਾਲੇ ਨੂੰ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਆਵੇ, ਇਸ ਦੇ ਲਈ ਵੈਕਸੀਨੇਸ਼ਨ ਲਗਾਉਣ ਅਤੇ ਡਾਟਾ ਐਂਟਰੀ ਦਾ ਕੰਮ ਵੱਖ ਵੱਖ ਤੌਰ ਤੇ ਕੀਤਾ ਜਾਵੇਗਾ।

ਸਭ ਤੋਂ ਪਹਿਲਾਂ ਸਾਦੇ ਕਾਗਜ ਤੇ ਵੈਕਸੀਨੇਸ਼ਨ ਲਗਵਾਉਣ ਆਉਣ ਵਾਲਾ ਦਾ ਨਾਂ, ਆਈਡੀ ਨੰਬਰ, ਕੰਟੈਕਟ ਨੰਬਰ ਦੀ ਵੱਖਰੇ ਤੌਰ ਤੇ ਪਹਿਲਾਂ ਹੀ ਲਿਸਟ ਤਿਆਰ ਕਰ ਲਈ ਜਾਵੇਗੀ ਅਤੇ ਲਿਸਟ ਵਿਚ ਨਾਮ ਦਾ ਮਿਲਾਨ ਕਰਦੇ ਹੋਏ ਵੈਕਸੀਨੇਸ਼ਨ ਲਗਾਈ ਜਾਵੇਗੀ।

ਇਸ ਉਪਰੰਤ ਲਿਸਟ ਅਨੁਸਾਰ ਡਾਟਾ ਅਪਲੋਡ ਕਰ ਦਿੱਤਾ ਜਾਵੇਗਾ ਜਿਸ ਦਾ ਮੈਸਜ ਵੈਕਸੀਨੇਸ਼ਨ ਲਗਵਾਉਣ ਵਾਲੇ ਨੂੰ ਮਿਲ ਜਾਵੇਗਾ। ਇਸ ਦੇ ਨਾਲ ਵੈਕਸੀਨੇਸ਼ਨ ਲਗਵਾਉਣ ਵਾਲੇ ਦੇ ਸਮੇਂ ਦੀ ਵੀ ਬਚਤ ਹੋਵੇਗੀ ਅਤੇ ਡਾਟਾ ਵੀ ਆਸਾਨੀ ਨਾਲ ਅਪਲੋਡ ਹੋ ਜਾਵੇਗਾ।

ਉਨ੍ਹਾਂ ਕਿਹਾ ਕਿ ਵੈਕਸੀਨੇਸ਼ਨ ਲਗਵਾਉਣ ਦੇ ਵਿਚ ਪਿੰਡਾਂ ਦੇ ਸਰਪੰਚਾਂ ਸਮੇਤ ਜੋ ਵੀ ਵਧੀਆ ਕੰਮ ਕਰੇਗਾ ਉਸ ਨੂੰ 26 ਜਨਵਰੀ ਗਣਤੰਤਰ ਦਿਵਸ ਤੇ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵੈਕਸੀਨੇਸ਼ਨ ਦੇ ਕੰਮ ਵਿਚ ਤੇਜੀ ਲਿਆਉਣ ਲਈ ਪ੍ਰਾਈਵੇਟ ਕਲੱਬਾਂ, ਧਾਰਮਿਕ ਅਤੇ ਐਨਜੀਓਜ ਸਮੇਤ ਜਮੀਨੀ ਪੱਧਰ ਤੇ ਕੰਮ ਕਰਨ ਵਾਲਿਆਂ ਦੀ ਵੀ ਸਹਾਇਤਾ ਲਈ ਜਾਵੇਗੀ।

ਇਸ ਉਪਰੰਤ ਡਿਪਟੀ ਕਮਿਸ਼ਨਰ ਹੁਸੈਨੀਵਾਲਾ ਬਾਰਡਰ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀਆਂ ਸਮਾਧਾਂ ਤੇ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਪਹੁੰਚੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਉਨ੍ਹਾਂ ਨੂੰ ਸ਼ਹੀਦਾਂ ਦੀ ਧਰਤੀ ਫਿਰੋਜ਼ਪੁਰ ਵਿਚ ਸੇਵਾਵਾਂ ਨਿਭਾਉਣ ਦਾ ਮੌਕਾ ਮਿਲਿਆ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਉਹ ਬਤੌਰ ਡਿਪਟੀ ਕਮਿਸ਼ਨਰ ਮੋਹਾਲੀ ਸਮੇਤ ਹੋਰ ਮਹੱਤਵਪੂਰਨ ਅਹੁਦਿਆਂ ਤੇ ਸੇਵਾਵਾਂ ਨਿਭਾ ਚੁੱਕੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,182FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...