Tuesday, April 23, 2024

ਵਾਹਿਗੁਰੂ

spot_img
spot_img

ਗਿੱਪੀ ਗਰੇਵਾਲ ਦੀ ਫ਼ਿਲਮ ‘ਇਕ ਸੰਧੂ ਹੁੰਦਾ ਸੀ’ 28 ਫ਼ਰਵਰੀ ਨੂੰ ਹੋਵੇਗੀ ਰਿਲੀਜ਼

- Advertisement -

ਚੰਡੀਗੜ੍ਹ, 21 ਫਰਵਰੀ, 2020 –

ਗੋਲਡਨ ਬ੍ਰਿਜ ਫਿਲਮਸ & ਏੰਟਰਟੇਨਮੇੰਟ ਪ੍ਰਾ ਲਿ. ਆਪਣੀ ਆਉਣ ਵਾਲੀ ਪੰਜਾਬੀ ਫਿਲਮ ਇਕ ਸੰਧੂ ਹੁੰਦਾ ਸੀ ਨੂੰ 28 ਫਰਵਰੀ 2020 ਨੂੰ ਰਿਲੀਜ਼ ਕਰਨ ਲਈ ਤਿਆਰ ਹਨ।

ਇਸ ਫਿਲਮ ਵਿੱਚ ਗਿੱਪੀ ਗਰੇਵਾਲ ਅਤੇ ਨੇਹਾ ਸ਼ਰਮਾ ਮੁੱਖ ਭੂਮਿਕਾਵਾਂ ਵਿੱਚ ਹਨ। ਉਨ੍ਹਾਂ ਦੇ ਨਾਲ ਧੀਰਜ ਕੁਮਾਰ, ਬੱਬਲ ਰਾਏ, ਰਘਵੀਰ ਬੋਲੀ, ਰੌਸ਼ਨ ਪ੍ਰਿੰਸ, ਵਿਕਰਮਜੀਤ ਸਿੰਘ ਵਿਰਕ ਅਹਿਮ ਕਿਰਦਾਰ ਨਿਭਾਅ ਰਹੇ ਹਨ। ਰਾਕੇਸ਼ ਮਹਿਤਾ ਨੇ ਇਸ ਐਕਸ਼ਨ-ਰੋਮਾਂਸ ਫਿਲਮ ਨੂੰ ਡਾਇਰੈਕਟ ਕੀਤਾ ਹੈ। ਫਿਲਮ ਦੀ ਕਹਾਣੀ ਜੱਸ ਗਰੇਵਾਲ ਨੇ ਲਿਖੀ ਹੈ। ਸ਼ਾਮ ਕੌਸ਼ਲ ਨੇ ਫਿਲਮ ਦੇ ਐਕਸ਼ਨ ਸੀਨਜ਼ ਨੂੰ ਡਾਇਰੈਕਟ ਕੀਤਾ ਹੈ।

ਸਾਰਾ ਪ੍ਰੋਜੈਕਟ ਬੱਲੀ ਸਿੰਘ ਕੱਕੜ ਦੁਆਰਾ ਪ੍ਰੋਡਿਊਸ ਕੀਤਾ ਗਿਆ ਹੈ। ਫਿਲਮ ਦਾ ਸੰਗੀਤ ਨਿਮਰ ਸੰਗੀਤ ਦੇ ਤਹਿਤ ਜਾਰੀ ਕੀਤਾ ਜਾਵੇਗਾ।

ਇਸ ਮੌਕੇ ਗਿੱਪੀ ਗਰੇਵਾਲ ਨੇ ਕਿਹਾ, “ਇਕ ਸੰਧੂ ਹੁੰਦਾ ਸੀ ਸਿਰਫ ਇਕ ਐਕਸ਼ਨ ਫਿਲਮ ਨਹੀਂ ਇਹ ਰੋਮਾਂਸ, ਦੋਸਤੀ ਅਤੇ ਭਾਵਨਾਵਾਂ ਦਾ ਇੱਕ ਪੂਰਾ ਪੈਕੇਜ ਹੈ। ਹੁਣ ਤੱਕ, ਗਾਣਿਆਂ ਅਤੇ ਟ੍ਰੇਲਰ ਨੂੰ ਪ੍ਰਾਪਤ ਹੋਈਆਂ ਪ੍ਰਤੀਕਿਰਿਆ ਸਾਡੀਆਂ ਉਮੀਦਾਂ ਤੋਂ ਪਰੇ ਹੈ ਅਤੇ ਅਸੀਂ ਆਸ ਕਰਦੇ ਹਾਂ ਕਿ ਇਹ ਫਿਲਮ ਨਾਲ ਵੀ ਜਾਰੀ ਰਹੇਗਾ।”

ਫਿਲਮ ਦੀ ਪ੍ਰਮੁੱਖ ਅਦਾਕਾਰਾ ਨੇਹਾ ਸ਼ਰਮਾ ਨੇ ਕਿਹਾ, “ਇਹ ਮੇਰੀ ਪਹਿਲੀ ਪੰਜਾਬੀ ਫਿਲਮ ਹੈ, ਮੈਂ ਆਪਣੀ ਨਵੀਂ ਪਾਰੀ ਨੂੰ ਲੈ ਕੇ ਕਾਫ਼ੀ ਉਤਸ਼ਾਹਿਤ ਹਾਂ। ਮੈਂ ਬੱਸ ਆਸ ਕਰਦੀ ਹਾਂ ਕਿ ਲੋਕ ਮੈਂਨੂੰ ਇਸ ਨਵੇਂ ਅਵਤਾਰ ਵਿੱਚ ਸਵੀਕਾਰ ਕਰਨਗੇ।”

ਆਪਣੇ ਕਿਰਦਾਰ ਦਾ ਖੁਲਾਸਾ ਕਰਦਿਆਂ ਰੌਸ਼ਨ ਪ੍ਰਿੰਸ ਨੇ ਕਿਹਾ, “ਜਦੋਂ ਮੈਨੂੰ ਇਹ ਸਕ੍ਰਿਪਟ ਮਿਲੀ, ਮੈਂ ਆਪਣੇ ਕਿਰਦਾਰ (ਗਿੱਲ) ਤੋਂ ਖ਼ਾਸਕਰ ਪ੍ਰਭਾਵਿਤ ਹੋਇਆ। ਮੈਂਨੂੰ ਯਕੀਨ ਹੈ ਕਿ ਇਹ ਕਿਰਦਾਰ ਦਰਸ਼ਕਾਂ ‘ਤੇ ਪ੍ਰਭਾਵ ਛੱਡ ਦੇਵੇਗਾ।”

ਬੱਬਲ ਰਾਏ ਨੇ ਆਪਣੀ ਫਿਲਮ ਅਤੇ ਆਉਣ ਵਾਲੇ ਪ੍ਰੋਜੈਕਟਾਂ ਬਾਰੇ ਕਿਹਾ, “ਮੇਰਾ ਕਿਰਦਾਰ ਟ੍ਰੇਲਰ ਵਿੱਚ ਨਹੀਂ ਦਿਖਾਇਆ ਗਿਆ, ਜਿਸ ਨਾਲ ਦਰਸ਼ਕਾਂ ਵਿੱਚ ਉਤਸੁਕਤਾ ਪੈਦਾ ਹੋ ਗਈ ਹੈ। ਮੈਂ ਬੱਸ ਆਸ ਕਰਦਾ ਹਾਂ ਕਿ ਆਖਰਕਾਰ ਜਦੋਂ ਉਹ ਫਿਲਮ ਵਿੱਚ ਵੇਖਣਗੇ ਤਾਂ ਉਹ ਬਿਲਕੁਲ ਨਿਰਾਸ਼ ਨਹੀਂ ਹੋਣਗੇ।”

ਫਿਲਮ ਦੇ ਡਾਇਰੈਕਟਰ ਰਾਕੇਸ਼ ਮਹਿਤਾ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ, “ਜਿਵੇਂ ਕਿ ਫਿਲਮ ਦੀ ਰਿਲੀਜ਼ ਬਿਲਕੁਲ ਨਜ਼ਦੀਕ ਹੈ। ਇਸ ਲਈ, ਫਿਲਮ ਦੀ ਪੂਰੀ ਟੀਮ ਜੋਰਾਂ ਸ਼ੋਰਾਂ ਨਾਲ ਪ੍ਰੋਮੋਸ਼ਨ ਚ ਲੱਗੀ ਹੈ। ਮੇਰਾ ਮੰਨਣਾ ਹੈ ਕਿ ਅਸੀਂ ਆਪਣਾ ਕੰਮ ਪੂਰਾ ਕਰ ਲਿਆ ਹੈ ਹੁਣ ਇਹ ਦਰਸ਼ਕਾਂ ‘ਤੇ ਹੈ ਕਿ ਉਹ ਇਸ ਨੂੰ ਕਿੰਨਾ ਪਸੰਦ ਕਰਨਗੇ।”

ਫਿਲਮ ਦੇ ਨਿਰਮਾਤਾ ਬੱਲੀ ਸਿੰਘ ਕੱਕੜ ਨੇ ਕਿਹਾ, “ਇਸ ਫਿਲਮ ਦੇ ਨਿਰਮਾਤਾ ਹੋਣ ਕਰਕੇ ਅਸੀਂ ਆਪਣੇ ਪ੍ਰੋਜੈਕਟ ਨੂੰ ਲੈਕੇ ਕਾਫ਼ੀ ਵਿਸ਼ਵਾਸ਼ ਹੈ। ਅਜਿਹੀ ਪ੍ਰਤਿਭਾਵਾਨ ਸਟਾਰ ਕਾਸਟ ਅਤੇ ਟੀਮ ਦੇ ਨਾਲ ਕੰਮ ਕਰਨਾ ਇਕ ਸ਼ਾਨਦਾਰ ਤਜਰਬਾ ਰਿਹਾ।

ਸਾਨੂੰ ਪੂਰਾ ਯਕੀਨ ਹੈ ਕਿ ਇਹ ਫਿਲਮ ਪੌਲੀਵੁੱਡ ਵਿਚ ਐਕਸ਼ਨ-ਰੋਮਾਂਟਿਕ ਫਿਲਮਾਂ ਲਈ ਇਕ ਮਾਪਦੰਡ ਕਾਇਮ ਕਰੇਗੀ।”
ਫਿਲਮ ਦੀ ਵਿਸ਼ਵਵਿਆਪੀ ਵੰਡ ਮੁਨੀਸ਼ ਸਾਹਨੀ ਦੇ ਓਮਜੀ ਸਟਾਰ ਸਟੂਡੀਓ ਦੁਆਰਾ ਕੀਤੀ ਗਈ ਹੈ। ‘ਇਕ ਸੰਧੂ ਹੁੰਦਾ ਸੀ’ 28 ਫਰਵਰੀ 2020 ਨੂੰ ਸਿਨੇਮਾਘਰਾਂ ‘ਚ ਆਵੇਗੀ।

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,192FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...