Tuesday, April 16, 2024

ਵਾਹਿਗੁਰੂ

spot_img
spot_img

ਗਿੱਪੀ ਤੇ ਸਰਗੁਨ ਦੀ ਪੰਜਾਬੀ ਫ਼ਿਲਮ ‘ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ’ ਦਾ ਗੀਤ ‘ਬਿਊਟੀਫੁੱਲ ਜੱਟੀ’ ਰਿਲੀਜ਼

- Advertisement -

ਜਲੰਧਰ, 22 ਮਈ, 2019:
ਆਉਣ ਵਾਲੀ ਫਿਲਮ ‘ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ’ ਦੇ ਨਿਰਮਾਤਾ ਪੂਰੇ ਜੋਸ਼ ਨਾਲ ਫਿਲਮ ਦੀਆਂ ਪ੍ਰੋਮੋਸ਼ਨਾਂ ਚ ਜੁੜੇ ਹੋਏ ਹਨ। ਪਰ ਉਹ ਦਰਸ਼ਕਾਂ ਦੀ ਉਤਸੁਕਤਾ ਨੂੰ ਵਧਾਉਣ ਲਈ ਹਰ ਦੂਜੇ ਦਾ ਫਿਲਮ ਦਾ ਅਗਲਾ ਗਾਣਾ ਰਿਲੀਜ਼ ਕਰ ਰਹੇ ਹਨ।

ਪਹਿਲਾਂ ਹੀ ਫਿਲਮ ਦੇ ਚਾਰ ਗਾਣੇ ਰਿਲੀਜ਼ ਹੋ ਚੁੱਕੇ ਹਨ ਜਿਹਨਾਂ ਨੂੰ ਦਰਸ਼ਕਾਂ ਵਲੋਂ ਖੂਬ ਪਿਆਰ ਮਿਲਿਆ ਹੈ ਅਤੇ ਅੱਜ ਫਿਲਮ ਦਾ ਨਵਾਂ ਗੀਤ ਰਿਲੀਜ਼ ਹੋਇਆ ਜਿਸਦਾ ਟਾਇਟਲ ਹੈ ‘ਬਿਊਟੀਫੁੱਲ ਜੱਟੀ’।

ਇਸ ਗੀਤ ਨੂੰ ਗਾਇਆ ਹੈ ਖੁਦ ਗਿੱਪੀ ਗਰੇਵਾਲ ਨੇ। ਗੀਤ ਦੇ ਬੋਲ ਲਿਖੇ ਹਨ ਮਨਿੰਦਰ ਕੈਲੇ ਨੇ। ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਸੰਗੀਤਕਾਰ ਜਤਿੰਦਰ ਸ਼ਾਹ ਨੇ ਇਸਨੂੰ ਸੰਗੀਤਬੰਦ ਕੀਤਾ ਹੈ।

ਗਾਣਾ ਦੇਖਣ ਲਈ ਇੱਥੇ ਕਲਿੱਕ ਕਰੋ

ਗੀਤ ਬਾਰੇ ਦੱਸਦਿਆਂ, ਗਾਇਕ-ਅਦਾਕਾਰ ਗਿੱਪੀ ਗਰੇਵਾਲ ਨੇ ਕਿਹਾ, “’ਚੰਡੀਗੜ੍ਹ-ਅੰਮ੍ਰਿਤਸਰ-ਚੰਡੀਗੜ੍ਹ’ ਮੇਰੇ ਸਭ ਤੋਂ ਪਸੰਦੀਦਾ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਅਤੇ ਇੱਕ ਟੀਮ ਦੇ ਰੂਪ ਵਿੱਚ, ਅਸੀਂ ਇਹ ਕੋਸ਼ਿਸ਼ ਕੀਤੀ ਹੈ ਕਿ ਹਰ ਇੱਕ ਛੋਟੀ ਤੋਂ ਛੋਟੀ ਚੀਜ਼ ਦਾ ਧਿਆਨ ਰੱਖਿਆ ਜਾਵੇ ਚਾਹੇ ਉਹ ਭਾਸ਼ਾ ਹੋਵੇ ,ਬੋਲੀ ਹੋਵੇ ਜਾਂ ਫਿਰ ਸੰਗੀਤ ਹੋਵੇ। ਮੈਂਨੂੰ ਲੱਗਦਾ ਕਿ ਸੰਗੀਤ ਫ਼ਿਲਮ ਵਿੱਚ ਬਹੁਤ ਅਹਿਮ ਭੂਮਿਕਾ ਰੱਖਦਾ ਹੈ। ਮੈਂਨੂੰ ਯਕੀਨ ਹੈ ਕਿ ‘ਬਿਊਟੀਫੁੱਲ ਜੱਟੀ’ ਗੀਤ ਲੋਕਾਂ ਨੂੰ ਨੱਚਣ ਲਈ ਮਜਬੂਰ ਕਰ ਦੇਵੇਗਾ ਅਤੇ ਅਗਲਾ ਪਾਰਟੀ ਐਂਥੇਮ ਬਣੇਗਾ।

ਕਰਨ ਆਰ ਗੁਲਿਆਨੀ ਦੁਆਰਾ ਡਾਇਰੈਕਟ ਕੀਤੀ ਇਸ ਰੋਮਾਂਟਿਕ ਕਾਮੇਡੀ ਫ਼ਿਲਮ ਵਿੱਚ ਗਿੱਪੀ ਗਰੇਵਾਲ ਅਤੇ ਸਰਗੁਣ ਮਹਿਤਾ ਮੁੱਖ ਕਿਰਦਾਰ ਵਿੱਚ ਨਜ਼ਰ ਆਉਣਗੇ। ਨਰੇਸ਼ ਕਥੂਰੀਆ ਨੇ ਇਸ ਫ਼ਿਲਮ ਦਾ ਸਕ੍ਰੀਨਪਲੇ ਅਤੇ ਡਾਇਲਾਗਸ ਲਿਖੇ ਹਨ।

ਫ਼ਿਲਮ ਨੂੰ ਮਿਊਜ਼ਿਕ ਜਤਿੰਦਰ ਸ਼ਾਹ ਦੁਆਰਾ ਦਿੱਤਾ ਗਿਆ ਹੈ। ਇਸ ਸਾਰੇ ਪ੍ਰੋਜੈਕਟ ਨੂੰ ਪ੍ਰੋਡਿਊਸ ਸੁਮਿਤ ਦੱਤ, ਅਨੁਪਮਾ ਕਟਕਰ ਅਤੇ ਏਰਾ ਦੱਤ ਦੁਆਰਾ ਕੀਤਾ ਗਿਆ ਹੈ। ਗਿੱਪੀ ਗਰੇਵਾਲ ਅਤੇ ਸਰਗੁਣ ਮਹਿਤਾ ਇਸ ਫ਼ਿਲਮ ਚ ਪਹਿਲੀ ਵਾਰ ਇਕੱਠੇ ਨਜ਼ਰ ਆਉਣਗੇ।

ਪੂਰੇ ਵਿਸ਼ਵਭਰ ਵਿੱਚ ਇਸ ਫਿਲਮ ਦਾ ਵਿਤਰਣ ਮੁਨੀਸ਼ ਸਾਹਨੀ ਦੇ ਓਮਜੀ ਗਰੁੱਪ ਵਲੋਂ ਕੀਤਾ ਜਾਵੇਗਾ। ‘ਬਿਊਟੀਫੁੱਲ ਜੱਟੀ’ ਗੀਤ 22 ਮਈ ਨੂੰ ਟਾਈਮਜ਼ ਮਿਊਜ਼ਿਕ ਦੇ ਆਫੀਸ਼ੀਅਲ ਯੂਟਿਊਬ ਚੈਨਲ ਤੇ ਰਿਲੀਜ਼ ਹੋ ਗਿਆ ਹੈ।

ਇਸ ਨੂੰ ਵੀ ਪੜ੍ਹੋ:
ਪੰਜਾਬ ਹਾਰੇਗਾ 23 ਨੂੰ, ਲਿਖ਼ ਲਓ ਕਿਤੇ! – ਐੱਚ.ਐੱਸ.ਬਾਵਾ – ਇੱਥੇ ਕਲਿੱਕ ਕਰੋ

- Advertisement -

ਸਿੱਖ ਜਗ਼ਤ

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਯੈੱਸ ਪੰਜਾਬ ਅੰਮ੍ਰਿਤਸਰ, 14 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਇਤਿਹਾਸ ਦੀਆਂ ਦੋ ਅਹਿਮ ਸ਼ਤਾਬਦੀਆਂ ਸ੍ਰੀ ਗੁਰੂ ਰਾਮਦਾਸ ਜੀ ਦਾ 450 ਸਾਲਾ ਗੁਰਤਾਗੱਦੀ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,205FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...