Wednesday, April 24, 2024

ਵਾਹਿਗੁਰੂ

spot_img
spot_img

ਗੁਆਂਢੀ ਮੁਲਕ ਦੇ ਨਾਪਾਕ ਮਨਸੂਬੇ ਕਾਮਯਾਬ ਨਹੀਂ ਹੋਣ ਦੇਵੇਗੀ ਪੰਜਾਬ ਪੁਲਿਸ: ਆਈ.ਜੀ. ਮੁਖਵਿੰਦਰ ਸਿੰਘ ਛੀਨਾ

- Advertisement -

ਯੈੱਸ ਪੰਜਾਬ
ਪਟਿਆਲਾ, 21 ਅਕਤੂਬਰ, 2021:
ਪਟਿਆਲਾ ਰੇਂਜ ਦੇ ਆਈ.ਜੀ. ਸ. ਮੁਖਵਿੰਦਰ ਸਿੰਘ ਛੀਨਾ ਨੇ ਕਿਹਾ ਹੈ ਕਿ ਪੰਜਾਬ ਪੁਲਿਸ ਦੇਸ਼ ਵਿਰੋਧੀ ਤਾਕਤਾਂ ਦਾ ਮੂੰਹ ਤੋੜ ਜਵਾਬ ਦੇਣ ਅਤੇ ਆਪਣੇ ਸੂਬੇ ਦੀ ਰਾਖੀ ਕਰਨ ਲਈ ਪੂਰੀ ਤਰ੍ਹਾਂ ਸਮਰੱਥ ਹੈ। ਸ. ਛੀਨਾ ਅੱਜ ਪੁਲਿਸ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਸਮਾਗਮ ‘ਚ ਪਟਿਆਲਾ ਦੀ ਪੁਲਿਸ ਲਾਈਨ ਵਿਖੇ ਸ਼ਹੀਦਾਂ ਦੀ ਸਮਾਧ ‘ਤੇ ਪੁਲਿਸ ਅਤੇ ਅਰਧ ਸੁਰੱਖਿਆ ਬਲਾਂ ਦੇ ਸ਼ਹੀਦ ਜਾਂਬਾਜ ਯੋਧਿਆਂ ਨੂੰ ਸ਼ਰਧਾਂਜਲੀ ਭੇਟ ਕਰਨ ਪੁੱਜੇ ਹੋਏ ਸਨ।

ਆਈ.ਜੀ. ਸ. ਛੀਨਾ ਨੇ ਸਮੂਹ ਪੁਲਿਸ ਅਤੇ ਅਰਧ ਸੁਰੱਖਿਆ ਬਲਾਂ ਦੇ ਡਿਊਟੀ ਦੌਰਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕਰਦਿਆਂ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੀ ਕੁਰਬਾਨੀ ਸਾਡੇ ਲਈ ਹਮੇਸ਼ਾ ਪ੍ਰੇਰਣਾ ਸਰੋਤ ਬਣੀ ਰਹੇਗੀ।

ਸ. ਛੀਨਾ ਨੇ ਕਿਹਾ ਕਿ ਪੰਜਾਬ ‘ਚ 550 ਕਿਲੋਮੀਟਰ ਦੇ ਕਰੀਬ ਸੀਮਾ ਪਾਕਿਸਤਾਨ ਨਾਲ ਲੱਗਦੀ ਹੋਣ ਕਰਕੇ ਗੁਆਂਢੀ ਮੁਲਕ ਤੇ ਆਈ.ਐਸ.ਆਈ. ਦੀਆਂ ਸਾਜਿਸ਼ਾਂ ਕਾਰਨ ਪੰਜਾਬ ਪੁਲਿਸ ਨੇ ਕਰੀਬ 10 ਸਾਲ ਦਹਿਸ਼ਤਗਰਦੀ ਦਾ ਸਾਹਮਣਾ ਕੀਤਾ, ਜਿਸ ਦੌਰਾਨ ਪੁਲਿਸ ਅਫ਼ਸਰਾਂ, ਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੇ ਮੈਂਬਰਾਂ ਸਮੇਤ ਰਾਜ ਦੇ ਪੁਲਿਸ ਨਾਲ ਸਬੰਧਤ ਕੁਲ 1784 ਸ਼ਹੀਦ ਹੋਏ, ਇਨ੍ਹਾਂ ‘ਚੋਂ ਪਟਿਆਲਾ ਰੇਂਜ ਦੇ 157 ਸ਼ਹੀਦ ਸ਼ਾਮਲ ਹਨ। ਉਨ੍ਹ ਕਿਹਾ ਕਿ ਇਨ੍ਹਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਪੰਜਾਬ ‘ਚ ਅਮਨ-ਸ਼ਾਤੀ ਕਾਇਮ ਹੈ।

ਸ. ਛੀਨਾ ਨੇ ਕਿਹਾ ਕਿ ਬੇਸ਼ੱਕ ਗੁਆਂਢੀ ਸੂਬਾ ਅੱਜ ਵੀ ਗੜਬੜੀਆਂ ਕਰਨ ਤੋਂ ਬਾਜ ਨਹੀਂ ਆ ਰਿਹਾ ਪ੍ਰੰਤੂ ਪੰਜਾਬ ਪੁਲਿਸ ਉਸ ਦਾ ਮੂੰਹ ਤੋੜ ਜਵਾਬ ਦੇਣ ਲਈ ਪੂਰੀ ਤਰ੍ਹਾਂ ਸਮਰੱਥ ਹੈ ਅਤੇ ਕਿਸੇ ਦੇਸ਼ ਵਿਰੋਧੀ ਤਾਕਤ ਦੇ ਨਾਪਾਕ ਮਨਸੂਬੇ ਕਾਮਯਾਬ ਨਹੀਂ ਹੋਣ ਦਿੱਤੇ ਜਾਣਗੇ। ਆਈ.ਜੀ. ਨੇ ਦੱਸਿਆ ਕਿ ਅੱਜ ਦਾ ਦਿਨ ਉਨ੍ਹਾਂ ਮਹਾਨ 10 ਸ਼ਹੀਦਾਂ ਦੀ ਪਵਿਤਰ ਯਾਦ ‘ਚ ਮਨਾਇਆ ਜਾਂਦਾ ਹੈ, ਜਿਹੜੇ 21 ਅਕਤੂਬਰ 1959 ਨੂੰ ਹੌਟ ਸਪਰਿੰਗ ਲਦਾਖ ਵਿਖੇ ਚੀਨ ਦੀ ਫ਼ੌਜ ਵੱਲੋਂ ਸੀ.ਆਰ.ਪੀ.ਐਫ. ਅਤੇ ਇੰਟੈਲੀਜੈਂਸ ਬਿਊਰੋ ਦੀ ਸਾਂਝੀ ਗਸ਼ਤੀ ਟੁਕੜੀ ‘ਤੇ ਘਾਤ ਲਗਾ ਕੇ ਹਮਲਾ ਕਰਨ ਕਰਕੇ ਦੇਸ਼ ਦੀ ਰੱਖਿਆ ਕਰਦਿਆ ਸ਼ਹੀਦੀਆਂ ਪਾ ਗਏ ਸਨ।

ਇਸ ਮੌਕੇ ਐਸ.ਐਸ.ਪੀ. ਸ. ਹਰਚਰਨ ਸਿੰਘ ਭੁੱਲਰ ਨੇ ਸ਼ਹੀਦਾਂ ਦਾ ਪਰਿਵਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੀ ਕੁਰਬਾਨੀ ਦੀ ਬਦੌਲਤ ਹੀ ਆਜ਼ਾਦ ਫ਼ਿਜ਼ਾ ਅਤੇ ਸ਼ਾਂਤੀ ਦੀ ਬਹਾਲੀ ਹੋਈ ਹੈ, ਜਿਸ ਲਈ ਇਨ੍ਹਾਂ ਸ਼ਹੀਦ ਪਰਿਵਾਰਾਂ ਦਾ ਮੁੱਲ ਮੋੜਿਆ ਨਹੀਂ ਜਾ ਸਕਦਾ। ਸ. ਭੁੱਲਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਸ਼ਹੀਦ ਪਰਿਵਾਰਾਂ ਦੀ ਪੈਨਸ਼ਨ ਦਾ ਸਪੈਸ਼ਲ ਏਰੀਅਰ 2017 ਤੋਂ ਬਾਅਦ ਮੁੜ ਲਾਗੂ ਕਰ ਦਿੱਤਾ ਗਿਆ ਹੈ।

ਇਸ ਦੌਰਾਨ ਆਈ.ਜੀ. ਸ. ਐਮ.ਐਸ. ਛੀਨਾ, ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ, ਐਸ.ਐਸ.ਪੀ. ਸ. ਹਰਚਰਨ ਸਿੰਘ ਭੁੱਲਰ, ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ, ਵਧੀਕ ਜ਼ਿਲ੍ਹਾ ਅਤੇ ਸੈਸ਼ਨਜ ਜੱਜ ਸ੍ਰੀ ਰਣਜੀਤ ਜੈਨ ਤੇ ਸ. ਹਰੀ ਸਿੰਘ ਗਰੇਵਾਲ ਸਮੇਤ ਮੌਜੂਦਾ ਤੇ ਸਾਬਕਾ ਪੁਲਿਸ ਅਧਿਕਾਰੀਆਂ ਤੇ ਸ਼ਹੀਦ ਪਰਿਵਾਰਾਂ ਨੇ ਸ਼ਹੀਦਾਂ ਦੀ ਸਮਾਧੀ ‘ਤੇ ਫੁਲ ਮਾਲਾਵਾਂ ਭੇਟ ਕੀਤੀਆਂ। ਡੀ.ਐਸ.ਪੀ. ਮੋਹਿਤ ਅਗਰਵਾਲ ਦੀ ਅਗਵਾਈ ਹੇਠਲੀ ਪੁਲਿਸ ਟੁਕੜੀ ਨੇ ਸੋਗ ਤੇ ਸਲਾਮੀ ਸ਼ਾਸ਼ਤਰ ਅਤੇ ਦੋ ਮਿੰਟ ਦਾ ਮੌਨ ਧਾਰਨ ਮਗਰੋਂ ਬਿਗਲਰ ਵੱਲੋਂ ਰਿਵਾਲੀ ਦੀ ਧੁਨ ਵਜਾਏ ਜਾਣ ਨਾਲ ਸ਼ਹੀਦਾਂ ਨੂੰ ਸਲਾਮੀ ਦਿੱਤੀ।

ਪਟਿਆਲਾ ਦੇ ਐਸ.ਪੀ. (ਸਥਾਨਕ) ਹਰਕਮਲ ਕੌਰ ਨੇ ਦੇਸ਼ ਦੀ ਅੰਦਰੂਨੀ ਅਤੇ ਬਾਹਰੀ ਸੁਰੱਖਿਆ ਲਈ ਦੇਸ਼ ਭਰ ਵਿੱਚ ਸ਼ਹੀਦ ਹੋਣ ਵਾਲੇ ਸਮੂਹ ਪੁਲਿਸ ਤੇ ਅਰਧ ਸੈਨਿਕ ਬਲਾਂ ਦੇ ਅਧਿਕਾਰੀਆਂ ਤੇ ਜਵਾਨਾਂ ਦੇ ਨਾਮ ਪੜ੍ਹ ਕੇ ਸ਼ਰਧਾਂਜਲੀ ਭੇਟ ਕੀਤੀ। ਬਾਅਦ ‘ਚ ਆਈ.ਜੀ. ਅਤੇ ਐਸ.ਐਸ.ਪੀ. ਨੇ ਜ਼ਿਲ੍ਹਾ ਪੁਲਿਸ ਵੱਲੋਂ ਸ਼ਹੀਦ ਪਰਿਵਾਰਾਂ ਦਾ ਸਨਮਾਨ ਕੀਤਾ ਅਤੇ ਸ਼ਹੀਦ ਪਰਿਵਾਰਾਂ ਦੀਆਂ ਦੁੱਖ ਤਕਲੀਫ਼ਾਂ ਵੀ ਸੁਣੀਆਂ। ਇਸ ਦੌਰਾਨ ਜ਼ਿਲ੍ਹਾ ਪੁਲਿਸ ਵੱਲੋਂ ਸ਼ਹੀਦਾਂ ਦੀ ਯਾਦ ‘ਚ ਖ਼ੂਨਦਾਨ ਕੈਂਪ ਵੀ ਲਗਾਇਆ ਗਿਆ।

ਸਮਾਗਮ ਮੌਕੇ ਸਾਬਕਾ ਆਈ.ਜੀ. ਪਰਮਜੀਤ ਸਿੰਘ ਗਿੱਲ, ਪਰਮਜੀਤ ਸਿੰਘ ਗਰੇਵਾਲ, ਅਮਰ ਸਿੰਘ ਚਾਹਲ, ਬਲਕਾਰ ਸਿੰਘ ਸਿੱਧੂ, ਸਾਬਕਾ ਐਸ.ਪੀਜ ਅਮਰਜੀਤ ਸਿੰਘ ਘੁੰਮਣ, ਸੁਖਦੇਵ ਸਿੰਘ ਵਿਰਕ, ਸਮਸ਼ੇਰ ਸਿੰਘ ਬੋਪਾਰਾਏ, ਮਨਜੀਤ ਸਿੰਘ ਬਰਾੜ, ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਸਪ੍ਰਸਤ ਸਮਸ਼ੇਰ ਸਿੰਘ ਗੁੱਡੂ ਤੇ ਪ੍ਰਧਾਨ ਸੁਖਵਿੰਦਰ ਸਿੰਘ, ਪ੍ਰਿੰਸੀਪਲ ਪੁਲਿਸ ਡੀ.ਏ.ਵੀ. ਸਕੂਲ ਮੀਨਾ ਥਾਪਰ, ਜ਼ਿਲ੍ਹੇ ਦੇ ਸਮੂਹ ਐਸ.ਪੀਜ. ਡਾ. ਮਹਿਤਾਬ ਸਿੰਘ, ਕੇਸਰ ਸਿੰਘ ਧਾਲੀਵਾਲ, ਹਰਕਮਲ ਕੌਰ ਤੇ ਪਲਵਿੰਦਰ ਸਿੰਘ ਚੀਮਾ, ਡੀ.ਐਸ.ਪੀ. (ਸਥਾਨਕ) ਗੁਰਦੇਵ ਸਿੰਘ ਧਾਲੀਵਾਲ ਸਮੇਤ ਬਾਕੀ ਡੀ.ਐਸ.ਪੀਜ ਤੇ ਹੋਰ ਅਧਿਕਾਰੀਆਂ ਨੇ ਵੀ ਸ਼ਹੀਦਾਂ ਦੇ ਪਰਿਵਾਰਾਂ ਨਾਲ ਸ਼ਹੀਦੀ ਯਾਦਗਾਰ ਅਤੇ ਸ਼ਹੀਦਾਂ ਦੀਆਂ ਤਸਵੀਰਾਂ ‘ਤੇ ਫੁੱਲਾਂ ਦੀਆਂ ਰੀਥਾਂ ਰੱਖ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,183FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...