Thursday, March 28, 2024

ਵਾਹਿਗੁਰੂ

spot_img
spot_img

ਗੁਆਚੇ ਮੋਬਾਇਲ ਫ਼ੋਨਾਂ ਦੀ ਬਰਾਮਦਗੀ ਮੁਹਿੰਮ ਤਹਿਤ ਮਾਨਸਾ ਪੁਲਿਸ ਨੇ ਹੁਣ ਤਕ 1305 ਮੋਬਾਇਲ ਫ਼ੋਨ ਕੀਤੇ ਮਾਲਕਾਂ ਦੇ ਹਵਾਲੇ

- Advertisement -

ਯੈੱਸ ਪੰਜਾਬ
ਮਾਨਸਾ, 30 ਨਵੰਬਰ, 2021 –
ਜ਼ਿਲ੍ਹਾ ਪੁਲਿਸ ਮਾਨਸਾ ਭਾਂਵੇ ਨਿੱਤ ਦੇ ਧਰਨੇ/ਰੈਲੀਆਂ, ਨਸਿ਼ਆਂ ਨੂੰ ਰੋਕਣ ਲਈ ਦਿਨ/ਰਾਤ ਦੀਆ ਨਾਕਾਬੰਦੀ ਡਿਊਟੀਆਂ ਅਤੇ ਜਿਲਾ ਅੰਦਰ ਅਮਨ ਤੇ ਕਾਨੂੰਨ ਵਿਵਸਥਾਂ ਨੂੰ ਬਰਕਰਾਰ ਰੱਖਣ ਦੀਆ ਡਿਊਟੀਆਂ ਆਦਿ ਤੋੋਂ ਇਲਾਵਾ ਕੋਵਿਡ—19 ਮਹਾਂਮਾਰੀ ਦੇ ਫੈਲਾਓ ਨੂੰ ਰੋਕਣ ਲਈ ਸਮੇਂ ਸਮੇਂ ਸਿਰ ਜਾਰੀ ਗਾਈਡਲਾਈਨਜ ਨੂੰ ਸਹੀ ਢੰਗ ਨਾਲ ਲਾਗੂ ਕਰਨ ਦੀਆਂ ਸਖਤ ਡਿਊਟੀਆਂ ਵਿੱਚ ਰੁੱਝੀ ਹੋਈ ਹੈ, ਫਿਰ ਵੀ ਇੱਕ ਸੁਚੱਜੀ ਕਮਿਊਨਿਟੀ ਪੁਲਿਸਿੰਗ ਦਾ ਇਜ਼ਹਾਰ ਕਰਦੇ ਹੋਏ ਪਬਲਿਕ ਦੇ ਗਵਾਚੇ ਮੋਬਾਇਲ ਫੋਨਾਂ ਨੂੰ ਬਰਾਮਦ ਕਰਵਾ ਕੇ ਸਬੰਧਤ ਮਾਲਕਾਂ ਦੇ ਸਪੁਰਦ ਕਰਕੇ ਉਹਨਾਂ ਦੇ ਹੋਏ ਵਿੱਤੀ ਨੁਕਸਾਨ ਦੀ ਭਰਪਾਈ ਕਰਨ ਵਿੱਚ ਵੀ ਜ਼ਿਲ੍ਹਾ ਮਾਨਸਾ ਪੁਲਿਸ ਵੱਲੋਂ ਬਹੁਤ ਮਹ¤ਤਵਪੂਰਣ ਰੋਲ ਅਦਾ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈੱਸ ਨੋੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਜਿਲਾ ਹੈਡਕੁਆਟਰ ‘ਤੇ ਸ੍ਰੀ ਸਤਨਾਮ ਸਿੰਘ ਕਪਤਾਨ ਪੁਲਿਸ (ਪੀ.ਬੀ.ਆਈ.) ਮਾਨਸਾ ਦੀ ਅਗਵਾਈ ਹੇਠ ਸਾਂਝ ਕੇਂਦਰ ਮਾਨਸਾ ਅਤੇ ਸਾਈਬਰ ਸੈਲ ਮਾਨਸਾ ਦੇ ਨੌਜਵਾਨ ਅਤੇ ਤਜ਼ਰਬੇਕਾਰ ਕਰਮਚਾਰੀਆਂ ਦੀ ਇੱਕ ਸਾਂਝੀ ਟੀਮ ਦਾ ਗਠਨ ਕੀਤਾ ਹੋਇਆ ਹੈ, ਜਿਸਨੇ ਪ੍ੰਪਰਾਗਤ ਅਤੇ ਆਧੁਨਿਕ ਵਿਗਿਆਨਕ ਤਕਨੀਕ ਦੀ ਸੁਮੇਲ ਦਾ ਉਪਯੋਗ ਕਰਦੇ ਹੋਏ ਇੰਨੀ ਵੱਡੀ ਗਿਣਤੀ ਵਿੱਚ ਗਵਾਚੇ ਅਤੇ ਚੋਰੀਸ਼ੁਦਾ ਮੋਬਾਇਲ ਫੋਨ ਬਰਾਮਦ ਕਰਨ ਵਿੱਚ ਵੱਡੀ ਸਫਲਤਾਂ ਹਾਸਲ ਕੀਤੀ ਹੈ।

ਐਸ.ਐਸ.ਪੀ. ਮਾਨਸਾ ਨੇ ਦੱਸਿਆ ਕਿ ਹੁਣ ਜੋੋ 129 ਮੋਬਾਇਲ ਫੋਨ ਰਿਕਵਰ ਕੀਤੇ ਗਏ ਹਨ, ਉਨ੍ਹਾਂ ਬਰਾਮਦਸ਼ੁਦਾ ਮੋਬਾਇਲ ਫੋਨਾਂ ਵਿੱਚ ਕਾਫੀ ਮਹਿੰਗੇ ਮੋਬਾਇਲ ਫੋਨ ਵੀ ਸ਼ਾਮਲ ਹਨ, ਜਿਵੇਂ 21 ਮੋਬਾਇਲ ਫੋਨ ਸੈਮਸੰਗ ਕੰਪਨੀ, ਰੈਡਮੀ (ਐਮ.ਆਈ) ਦੇ 17, ਵੀਵੋੋ ਦੇ 51, ਰੀਅਲ—ਮੀ ਦੇ 8, ਓਪੋੋ ਦੇ 14 ਅਤੇ ਇਸਤੋੋਂ ਇਲਾਵਾ ਹੋਰ ਵੱਖ—ਵੱਖ ਅੱਛੀਆਂ ਕੰਪਨੀਆਂ ਦੇ ਮਹਿੰਗੇ ਫੋਨ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਇਹ ਟੀਮ ਲਗਾਤਾਰ 24 ਘੰਟੇ ਆਪਣੇ ਕੰਮ ਵਿੱਚ ਮੁਸਤੈਦ ਹੈ, ਜਿਸਦੇ ਸਿੱਟੇ ਵਜੋੋਂ ਨਿਕਟ ਭਵਿੱਖ ਵਿੱਚ ਪਬਲਿਕ ਦੇ ਬਾਕੀ ਰਹਿੰਦੇ ਗੁµਮ/ਚੋਰੀਸ਼ੁਦਾ ਮੋਬਾਇਲ ਫੋੋਨ ਬਰਾਮਦ ਹੋਣ ਦੀ ਵੱਡੀ ਉਮੀਦ ਹੈ।

ਐਸ.ਐਸ.ਪੀ. ਮਾਨਸਾ ਵੱਲੋੋਂ ਕਪਤਾਨ ਪੁਲਿਸ (ਪੀ.ਬੀ.ਆਈ.) ਮਾਨਸਾ ਅਤੇ ਸਮੁੱਚੀ ਟੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਾਨਸਾ ਪੁਲਿਸ ਨੇ ਨਿੱਤ ਦੀਆ ਡਿਊਟੀਆਂ ਦੇ ਨਾਲ—ਨਾਲ ਲੋਕ ਭਲਾਈ ਦੇ ਕੰਮ ਕਰਦਿਆਂ ਪਹਿਲਾਂ ਵੀ 1176 ਮੋਬਾਇਲ ਫੋੋਨ ਬਰਾਮਦ ਕਰਵਾ ਕੇ ਸਬੰਧਤ ਮਾਲਕਾਂ ਦੇ ਹਵਾਲੇ ਕੀਤੇ ਸਨ ਅਤੇ ਹੁਣ ਹੋੋਰ 129 ਮੋਬਾਇਲ ਫੋੋਨ ਬਰਾਮਦ ਹੋੋਣ ਨਾਲ ਮਾਨਸਾ ਪੁਲਿਸ ਵੱਲੋਂ ਅੱਜ ਤੱਕ ਕੁੱਲ 1305 ਮੋਬਾਇਲ ਫੋੋਨ ਬਰਾਮਦ ਕਰਵਾ ਕੇ ਅਸਲ ਮਾਲਕਾਂ ਦੇ ਸਪੁਰਦ ਕੀਤੇ ਜਾ ਚੁੱਕੇ ਹਨ।

ਐਸ.ਐਸ.ਪੀ. ਮਾਨਸਾ ਡਾ. ਸੰਦੀਪ ਕੁਮਾਰ ਗਰਗ ਵੱਲੋਂ ਬਰਾਮਦ 129 ਮੋਬਾਇਲ ਫੋਨਾਂ ਨੂੰ ਅੱਜ ਹਾਜ਼ਰ ਆਏ ਸਬੰਧਤ ਮਾਲਕਾਂ ਦੇ ਸਪੁਰਦ ਕੀਤਾ ਗਿਆ ਅਤੇ ਜੋ ਵਿਅਕਤੀ ਆਪਣਾ ਮੋੋਬਾਇਲ ਫੋੋਨ ਹਾਸਲ ਕਰਨ ਲਈ ਕਿਸੇ ਕਾਰਨ ਕਰਕੇ ਅੱਜ ਹਾਜ਼ਰ ਨਹੀ ਆ ਸਕੇ, ਉਹਨਾਂ ਦੇ ਬਾਕੀ ਰਹਿੰਦੇ ਮੋੋਬਾਇਲ ਫੋੋਨ ਉਹਨਾਂ ਸਬੰਧਤ ਵਿਅਕਤੀਆਂ ਨੂੰ ਜਲਦੀ ਹੀ ਵਿਲੇਜ ਅਤੇ ਵਾਰਡ—ਵਾਈਜ ਪੁਲਿਸ ਅਫਸਰਾਂ ਰਾਹੀਂ ਉਨ੍ਹਾਂ ਦੇ ਘਰੋ—ਘਰੀਂ ਪਹੁੰਚਾ ਦਿ¤ਤੇ ਜਾਣਗੇ।

ਡਾ. ਗਰਗ ਨੇ ਦੱਸਿਆ ਕਿ ਪਬਲਿਕ ਦੇ ਗੁੰਮਸੁਦਾ ਮੋਬਾਇਲ ਫੋਨਾਂ ਦੀ ਬਰਾਮਦਗੀ ਸcਧੀ ਮਾਨਸਾ ਪੁਲਿਸ ਵੱਲੋੋਂ ਆਰੰਭੀ ਮੁਹਿੰਮ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰਹੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,261FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...