Saturday, April 27, 2024

ਵਾਹਿਗੁਰੂ

spot_img
spot_img

ਗੁਜਰਾਤ ਦੇ ਇਕ ਸਕੂਲ ਵਿੱਚ ਬੱਚਿਆਂ ਪਾਸੋਂ ਸਾਹਿਬਜ਼ਾਦਿਆਂ ਦਾ ਰੋਲ ਕਰਵਾਉਣ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ, ਪ੍ਰਬੰਧਕਾਂ ਨੇ ਦਿੱਤਾ ਲਿਖ਼ਤੀ ਮੁਆਫ਼ੀਨਾਮਾ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 13 ਜਨਵਰੀ, 2022 –
ਅਹਿਮਦਾਬਾਦ ਗੁਜਰਾਤ ਦੇ ਇਕ ਸਕੂਲ ਵੱਲੋਂ ਕਰਵਾਏ ਗਏ ਪ੍ਰੋਗਰਾਮ ਦੌਰਾਨ ਦਸਵੇਂ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦਾ ਬੱਚਿਆਂ ਪਾਸੋਂ ਰੋਲ ਕਰਵਾਉਣ ਦਾ ਵੀਡੀਓ ਸੋਸ਼ਲ ਮੀਡੀਆ ’ਤੇ ਨਸ਼ਰ ਹੋਣ ਮਗਰੋਂ ਸ਼੍ਰੋਮਣੀ ਕਮੇਟੀ ਨੇ ਇਸ ਦਾ ਸਖ਼ਤ ਨੋਟਿਸ ਲਿਆ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ’ਤੇ ਧਰਮ ਪ੍ਰਚਾਰ ਕਮੇਟੀ ਅਧੀਨ ਚੱਲਦੇ ਸਿੱਖ ਮਿਸ਼ਨ ਗੁਜਰਾਤ ਦੇ ਪ੍ਰਚਾਰਕਾਂ ਨੇ ਸਬੰਧਤ ਸਕੂਲ ਪਾਸੋਂ ਜਵਾਬ-ਤਲਬੀ ਕੀਤੀ ਹੈ, ਜਿਸ ’ਤੇ ਪ੍ਰਬੰਧਕਾਂ ਨੇ ਲਿਖਤੀ ਤੌਰ ’ਤੇ ਮੁਆਫ਼ੀ ਮੰਗ ਲਈ। ਸਕੂਲ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਇਹ ਵੀਡੀਓ ਸਾਲ 2019 ਦੀ ਹੈ, ਪਰ ਹੁਣ ਇਸ ਨੂੰ ਕਿਸੇ ਨੇ ਸੋਸ਼ਲ ਮੀਡੀਏ ’ਤੇ ਪਾ ਦਿੱਤਾ ਹੈ।

ਸਕੂਲ ਪ੍ਰਬੰਧਕਾਂ ਨੇ ਮੰਨਿਆ ਕਿ ਉਨ੍ਹਾਂ ਨੂੰ ਸਿੱਖ ਧਰਮ ਦੇ ਨਿਯਮਾਂ ਬਾਰੇ ਅਗਿਆਨਤਾ ਹੋਣ ਕਾਰਨ ਅਜਿਹਾ ਹੋਇਆ ਹੈ ਅਤੇ ਉਹ ਸਿੱਖ ਜਗਤ ਤੋਂ ਇਸ ਗਲਤੀ ਦੀ ਮੁਆਫ਼ੀ ਮੰਗਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਉਹ ਸਿੱਖ ਧਰਮ ਦਾ ਸਤਿਕਾਰ ਕਰਦੇ ਹਨ ਅਤੇ ਅੱਗੇ ਤੋਂ ਅਜਿਹਾ ਨਹੀਂ ਹੋਵੇਗਾ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਬਾਰੇ ਆਖਿਆ ਕਿ ਬੀਤੇ ਕੱਲ੍ਹ ਜਦੋਂ ਉਨ੍ਹਾਂ ਨੂੰ ਇਸ ਵੀਡੀਓ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਤੁਰੰਤ ਇਸ ਦੀ ਪੜਤਾਲ ਲਈ ਆਦੇਸ਼ ਜਾਰੀ ਕਰ ਦਿੱਤੇ ਸਨ। ਉਨ੍ਹਾਂ ਕਿਹਾ ਕਿ ਪੜਤਾਲ ਦੌਰਾਨ ਭਾਵੇਂ ਸਕੂਲ ਪ੍ਰਬੰਧਕਾਂ ਨੇ ਮੁਆਫ਼ੀ ਮੰਗ ਲਈ ਹੈ ਅਤੇ ਵੀਡੀਓ ਪੁਰਾਣੀ ਹੋਣ ਦਾ ਦਾਅਵਾ ਕੀਤਾ ਹੈ, ਪਰ ਅਜਿਹੀਆਂ ਹਰਕਤਾਂ ਕਰਨ ਵਾਲਿਆਂ ਨੂੰ ਬਾਜ਼ ਆਉਣਾ ਚਾਹੀਦਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...