Friday, April 19, 2024

ਵਾਹਿਗੁਰੂ

spot_img
spot_img

ਗੁਜਰਾਤ ਵਿੱਚ ਬਦਲਾਅ ਦੀਆਂ ਹਵਾਵਾਂ ਚੱਲ ਰਹੀਆਂ ਹਨ ਤੇ ਲੋਕ ਸਫ਼ਲਤਾ ਦੀ ਨਵੀਂ ਇਬਾਰਤ ਲਿਖਣ ਲਈ ਕਾਹਲੇ: ਭਗਵੰਤ ਮਾਨ

- Advertisement -

ਯੈੱਸ ਪੰਜਾਬ
ਰਾਜਕੋਟ (ਗੁਜਰਾਤ), 2 ਅਕਤੂਬਰ, 2022:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਗੁਜਰਾਤ ਵਿੱਚ ਬਦਲਾਅ ਦੀਆਂ ਹਵਾਵਾਂ ਚੱਲ ਰਹੀਆਂ ਹਨ ਅਤੇ ਸੂਬੇ ਦੇ ਲੋਕ ਚੋਣਾਂ ਮਗਰੋਂ ਸਫ਼ਲਤਾ ਦੀਆਂ ਨਵੀਆਂ ਕਹਾਣੀਆਂ ਲਿਖਣਗੇ।

ਗਊਆਂ ਦੀ ਸੰਭਾਲ ਦੀ ਗਰੰਟੀ ਦਿੰਦਿਆਂ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੁਜਰਾਤ ਦੇ ਲੋਕ ਵੀ ਉਨ੍ਹਾਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ, ਜਿਹੜੀਆਂ 2022 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕ ਵੀ ਭੁਗਤ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਗੁਜਰਾਤ ਬੇਹੱਦ ਗੰਭੀਰ ਖੇਤੀਬਾੜੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ, ਸਕੂਲਾਂ ਤੇ ਹਸਪਤਾਲਾਂ ਦੀ ਹਾਲਤ ਖ਼ਰਾਬ ਹੈ ਅਤੇ ਸੜਕਾਂ ਬਦਤਰ ਹਾਲਤ ਵਿੱਚ ਹਨ। 2022 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਵੀ ਇਹੋ ਹਾਲਾਤ ਸਨ। ਭਗਵੰਤ ਮਾਨ ਨੇ ਕਿਹਾ ਕਿ ਹਾਲਾਤ ਤਾਂ ਹੀ ਬਦਲ ਸਕਦੇ ਹਨ, ਜੇ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਸੱਤਾ ਵਿੱਚ ਆਏਗੀ।

ਕਾਂਗਰਸ ਤੇ ਭਾਜਪਾ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਦੋਵੇਂ ਪਾਰਟੀਆਂ ਇੱਕੋ ਸਿੱਕੇ ਦੇ ਦੋ ਪਹਿਲੂ ਹਨ। ਉਨ੍ਹਾਂ ਕਿਹਾ ਕਿ ‘ਅਪਰੇਸ਼ਨ ਲੋਟਸ’ ਦੀ ਸਭ ਤੋਂ ਵੱਡੀ ਪੀੜਤ ਹੋਣ ਦੇ ਬਾਵਜੂਦ ਕਾਂਗਰਸ ਸੂਬਾਈ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਭਾਜਪਾ ਦੇ ਇਸ ਜਮਹੂਰੀਅਤ ਵਿਰੋਧੀ ਸਟੈਂਡ ਦੀ ਹਮਾਇਤ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਕਾਂਗਰਸ (ਆਈ) ਸੀ ਪਰ ਹੁਣ ਇਹ ਕਾਂਗਰਸ (ਭਾਜਪਾ) ਬਣ ਚੁੱਕੀ ਹੈ ਕਿਉਂਕਿ ਦੋਵਾਂ ਪਾਰਟੀਆਂ ਨੇ ਲੋਕਾਂ ਨੂੰ ਅਤੇ ਸੂਬੇ ਦੇ ਅਸਾਸਿਆਂ ਨੂੰ ਲੁੱਟਣ ਲਈ ਹੱਥ ਮਿਲਾ ਲਿਆ ਹੈ।

ਪੰਜਾਬ ਵਿੱਚ ਆਮ ਆਦਮੀ ਸਰਕਾਰ ਦੀਆਂ ਮਿਸਾਲੀ ਪਹਿਲਕਦਮੀਆਂ ਗਿਣਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਜੁਲਾਈ ਤੋਂ ਪੰਜਾਬ ਸਰਕਾਰ ਹਰੇਕ ਬਿੱਲ ਉਤੇ ਲੋਕਾਂ ਨੂੰ 600 ਯੂਨਿਟ ਬਿਜਲੀ ਮੁਫ਼ਤ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਤੀਜੇ ਵਜੋਂ ਕੁੱਲ 72.66 ਲੱਖ ਵਿੱਚੋਂ ਲਗਭਗ 50 ਲੱਖ ਘਰਾਂ ਨੂੰ ਸਤੰਬਰ ਮਹੀਨੇ ਦਾ ਬਿਜਲੀ ਦਾ ਬਿੱਲ ਜ਼ੀਰੋ ਆਇਆ ਹੈ, ਜੋ ਕੁੱਲ ਗਿਣਤੀ ਦਾ 68.81 ਫੀਸਦੀ ਬਣਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਪਿਛਲੇ ਛੇ ਮਹੀਨਿਆਂ ਵਿੱਚ ਹੁਣ ਤੱਕ 17 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆਂ ਕੀਤੀਆਂ ਗਈਆਂ ਹਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ, ਨੌਕਰੀਆਂ ਵਿੱਚ ਦਮਨਕਾਰੀ ਠੇਕੇਦਾਰੀ ਪ੍ਰਣਾਲੀ ਵਿਰੁੱਧ ਹੈ, ਜਿਸ ਕਾਰਨ ਸੂਬੇ ਵਿੱਚ 30 ਹਜ਼ਾਰ ਤੋਂ ਵੱਧ ਠੇਕੇ ਉਤੇ ਰੱਖੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਪੱਕਾ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਦੀ ਸ਼ੁਰੂਆਤ ਕੀਤੀ ਹੈ, ਜਿਸ ਦੀ ਮਦਦ ਨਾਲ ਭ੍ਰਿਸ਼ਟ ਤੱਤਾਂ ਨੂੰ ਸਲਾਖਾਂ ਪਿੱਛੇ ਸੁੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਇਮਾਨਦਾਰ ਸਰਕਾਰ ਹੀ ਅਜਿਹੀਆਂ ਮਿਸਾਲੀ ਤੇ ਲੋਕ ਪੱਖੀ ਪਹਿਲਕਦਮੀਆਂ ਕਰ ਸਕਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਨਾਲ ਵਧੀਆ ਤਰੀਕੇ ਨਾਲ ਸਿੱਝਣ ਲਈ ਸੂਬਾ ਸਰਕਾਰ ਨੇ ਗਊ ਸੇਵਾ ਕਮਿਸ਼ਨ ਨੂੰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਜਿੱਥੇ ਇਕ ਪਾਸੇ ਬੇਸਹਾਰਾ ਪਸ਼ੂਆਂ ਦੀ ਹਾਦਸਿਆਂ ਵਿੱਚ ਜਾਂਦੀ ਜਾਨ ਬਚਾਉਣਾ ਹੈ, ਉਥੇ ਦੂਜੇ ਪਾਸੇ ਗਊਆਂ ਦੀ ਸਾਂਭ-ਸੰਭਾਲ ਯਕੀਨੀ ਬਣਾਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਗਊਆਂ ਦੀ ਭਲਾਈ ਲਈ ਗਊ ਸੈੱਸ ਦੀ ਤਰਕਸੰਗਤ ਵਰਤੋਂ ਯਕੀਨੀ ਬਣਾਉਣ ਦੀਆਂ ਕੋਸ਼ਿਸ਼ਾਂ ਚੱਲ ਰਹੀਆਂ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,200FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...