Saturday, April 20, 2024

ਵਾਹਿਗੁਰੂ

spot_img
spot_img

ਗੁਰਇਕਬਾਲ ਤੂਰ ਦੀ ਪਲੇਠੀ ਕਾਵਿ ਪੁਸਤਕ ਜੋਗੀ ਅਰਜ਼ ਕਰੇ ਡਾਃ ਸ ਸ ਜੌਹਲ ਵੱਲੋਂ ਲੋਕ ਅਰਪਨ

- Advertisement -

ਯੈੱਸ ਪੰਜਾਬ
ਲੁਧਿਆਣਾ, 27 ਨਵੰਬਰ, 2022:
ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਜਨਰਲ ਸਕੱਤਰ ਤੇ ਗੁਰੂ ਤੇਗ ਬਹਾਦਰ ਨੈਸ਼ਨਲ ਕਾਲਿਜ ਦਾਖਾ ਦੇ ਸਾਬਕਾ ਪ੍ਰਿੰਸੀਪਲ ਡਾਃ ਗੁਰਇਕਬਾਲ ਸਿੰਘ ਦੀ ਲਿਖੀ ਪਲੇਠੀ ਕਾਵਿ ਪੁਸਤਕ ਜੋਗੀ ਅਰਜ਼ ਕਰੇ ਨੂੰ ਲੋਕ ਅਰਪਿਤ ਕਰਦਿਆਂ ਵਿਸ਼ਵ ਪ੍ਰਸਿੱਧ ਅਰਥ ਸ਼ਾਸਤਰੀ ਤੇ ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ ਦੇ ਸਾਬਕਾ ਚਾਂਸਲਰ ਡਾਃ ਸ ਸ ਜੌਹਲ ਨੇ ਕਿਹਾ ਹੈ ਕਿ ਚੰਗੇ ਆਸੋਚਕ ਤੇ ਕੁਸ਼ਲ ਪ੍ਰਬੰਧਕ ਤੋਂ ਬਾਦ ਗੁਰਇਕਬਾਲ ਹੁਣ ਨਵੀਂ ਪਛਾਣ ਤੇ ਨਵੇਂ ਨਾਮ ਗੁਰਇਕਬਾਲ ਤੂਰ ਦੇ ਰੂਪ ਵਿੱਚ ਕਵਿਤਾ ਦੇ ਖੇਤਰ ਵਿੱਚ ਪਹਿਲਾ ਪਰਾਗਾ ਲੈ ਕੇ ਆਇਆ ਹੈ ਜੋ ਕਿ ਸ਼ੁਭ ਸ਼ਗਨ ਹੈ।

ਡਾਃ ਜੌਹਲ ਨੇ ਕਿਹਾ ਕਿ ਸਾਹਿੱਤ ਦੇ ਵੱਖ ਵੱਖ ਰੂਪਾਂ ਵਿੱਚੋਂ ਕਵਿਤਾ ਸਾਡੇ ਮਨਾਂ ਨੂੰ ਤਰੰਗਿਤ ਕਰਦੀ ਹੈ ਤੇ ਸੰਵੇਦਨਸ਼ੀਲ ਬਣਾਉਂਦੀ ਹੈ। ਇਸ ਪੁਸਤਕ ਦੇ ਛਪਣ ਨਾਲ ਗੁਰਇਕਬਾਲ ਨਵੀਂ ਪਛਾਣ ਨਾਲ ਜਾਣਿਆ ਜਾਵੇਗਾ।

ਪੰਜਾਬੀ ਸਾਹਿੱਤ ਅਕਾਡਮੀ ਇਸ ਮੌਕੇ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਡਾਃ ਲਖਵਿੰਦਰ ਸਿੰਘ ਜੌਹਲ, ਸੀਨੀਅਰ ਮੀਤ ਪ੍ਰਧਾਨ ਡਾਃ ਸ਼ਿਆਮ ਸੁੰਦਰ ਦੀਪਤੀ, ਡਾਃ ਭਗਵੰਤ ਸਿੰਘ ਮੀਤ ਪ੍ਰਧਾਨ, ਗੁਰਚਰਨ ਕੌਰ ਕੋਚਰ ਸਕੱਤਰ, ਕਾਰਜਕਾਰਨੀ ਮੈਂਬਰ ਹਰਦੀਪ ਢਿੱਲੋਂ ਅਬੋਹਰ, ਜਸਬੀਰ ਝੱਜ, ਰੋਜ਼ੀ ਸਿੰਘ , ਆਪਣੀ ਆਵਾਜ਼ ਸਾਹਿੱਤਕ ਮੈਗਜ਼ੀਨ ਦੇ ਮੁੱਖ ਸੰਪਾਦਕ ਸਃ ਸੁਰਿੰਦਰ ਸਿੰਘ ਸੁੱਨੜ , ਸਤੀਸ਼ ਗੁਲਾਟੀ, ਡਾਃ ਊਸ਼ਾ ਦੀਪਤੀ ਤੇ ਕਹਾਣੀਕਾਰ ਸੁਰਿੰਦਰ ਦੀਪ ਕੌਰ ਵੀ ਹਾਜ਼ਰ ਸਨ। 184 ਪੰਨਿਆਂ ਦੀ ਇਸ ਕਾਵਿ ਪੁਸਤਕ ਨੂੰ ਚੇਤਨਾ ਪ੍ਰਕਾਸ਼ਨ ਨੇ ਛਾਪਿਆ ਹੈ।

ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਡਾਃ ਗੁਰਇਕਬਾਲ ਦੀ ਸਿਰਜਣਾ ਯਾਤਰਾ ਬਾਰੇ ਦੱਸਦਿਆਂ ਕਿਹਾ ਕਿ ਅਸੀਂ ਅੱਗੜ ਪਿੱਛੜ ਜੀ ਜੀ ਐੱਨ ਖਾਲਸਾ ਕਾਲਿਜ ਦੇ ਵਿਦਿਆਰਥੀ ਰਹੇ ਹਾਂ ਅਤੇ ਉਥੋਂ ਦੀ ਸਾਹਿੱਤਕ ਫ਼ਿਜ਼ਾ ਵਿੱਚੋਂ ਸਿਰਜਣਾ ਦੇ ਕਣ ਹਾਸਲ ਕੀਤੇ। ਡਾਃ ਅਤਰ ਸਿੰਘ ਜੀ ਕੋਲ ਪੀ ਐੱਚ ਡੀ ਕਰਨ ਕਰਕੇ ਉਸ ਵਿੱਚ ਆਲੋਚਨਾ ਵਧੇਰੇ ਸਰਗਰਮ ਹੋ ਗਈ ਤੇ ਕਵਿਤਾ ਪਿੱਛੇ ਰਹਿ ਗਈ। ਇਸ ਪਲੇਠੇ ਕਾਵਿ ਸੰਗ੍ਰਹਿ ਰਾਹੀਂ ਪਿੱਛੋਂ ਭੱਜ ਕੇ ਆਪਣਾ ਕਾਵਿ ਹਾਣੀਆਂ ਨਾਲ ਆ ਰਲਿਆ ਹੈ ਜੋ ਕਿ ਮੁਬਾਰਕਯੋਗ ਹੈ।

ਪੁਸਤਕ ਬਾਰੇ ਬੋਲਦਿਆਂ ਪੰਜਾਬੀ ਸਾਹਿੱਤ ਅਕਾਡਮੀ ਦੇ ਸਾਬਕਾ ਪ੍ਰਧਾਨ ਪ੍ਰੋਃ ਰਵਿੰਦਰ ਭੱਠਲ ਨੇ ਕਿਹਾ ਕਿ ਗਹਿਰ ਗੰਭੀਰ ਚਿੰਤਨੀ ਬਿਰਤੀ ਵਾਲੇ ਬੰਦੇ ਅੰਦਰ ਮਾਨਵੀ ਸੰਵੇਦਨਾ ਨੱਕੋ ਨੱਕ ਭਰੀ ਹੋਈ ਸੀ ਜੋ ਚਸ਼ਮਾ ਬਣ ਕੇ ਫੁੱਟੀ ਹੈ। ਉਸ ਦੀ ਸ਼ਾਇਰੀ ਨਾਲ ਤੁਰੋ ਤਾਂ ਕਿਤੇ ਉਹ ਰਮਤਾ ਜੋਗੀ ਬਣ ਜੱਗ ਜਹਾਨ ਦੀਆਂ ਬਾਤਾਂ ਪਾਉਂਦਾ ਹੈ ਕਦੇ ਮੁਹੱਬਤੀ ਇਨਸਾਨ ਬਣ ਦਿਲ ਦੀਆਂ ਰਮਜ਼ਾਂ ਗੁਣਗੁਣਾਉਂਦਾ ਹੈ। ਉਸ ਦੀ ਕਵਿਤਾ ਸੰਕੇਤਕ ਰੂਪ ਵਿੱਚ ਬੰਦੇ ਨੂੰ ਤਣਾਉ ਮੁਕਤ ਕਰਦੀ ਹੈ।

ਡਾਃ ਸ ਸ ਜੌਹਲ ਦੀ ਮੰਗ ਤੇ ਡਾਃ ਗੁਰਇਕਬਾਲ ਸਿੰਘ ਤੂਰ ਨੇ ਆਪਣੀਆਂ ਦੋ ਪ੍ਰਤੀਨਿਧ ਕਵਿਤਾਵਾਂ ਸਰੋਤਿਆਂ ਨਾਲ ਸਾਂਝੀਆਂ ਕੀਤੀਆਂ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...