Saturday, April 20, 2024

ਵਾਹਿਗੁਰੂ

spot_img
spot_img

ਗੁਰਦਾਸਪੁਰ ਵਿਖੇ ਰੌਸ਼ਨੀ ਤੇ ਅਵਾਜ਼ ਪ੍ਰੋਗਰਾਮ ਵਿਚ ਵੱਡੀ ਗਿਣਤੀ ਵਿਚ ਲੋਕਾਂ ਕੀਤੀ ਸ਼ਿਰਕਤ

- Advertisement -

ਗੁਰਦਾਸਪੁਰ, 18 ਨਵੰਬਰ, 2019 –

ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਥਾਨਕ ਦਾਣਾ ਮੰਡੀ ਗੁਰਦਾਸਪੁਰ ਵਿਖੇ ਪਹਿਲੇ ਦਿਨ ਲਾਇਟ ਐਂਡ ਸਾਊਂਡ ਸ਼ੋਅ ਦੀ ਪੇਸ਼ਕਾਰੀ ਸਫਲ ਰਹੀ ਤੇ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ। ਰੋਸ਼ਨੀ ਤੇ ਅਵਾਜ਼ ਸ਼ੋਅ ਨੇ ਸੰਗਤਾਂ ਨੂੰ ਅਧਿਆਤਮ ਦੇ ਰੰਗ ਵਿਚ ਰੰਗ ਦਿੱਤਾ।

ਇੱਥੋਂ ਦੀ ਦਾਣਾ ਮੰਡੀ ਵਿਖੇ ਸ਼ਾਮ 6.15 ਵਜੇ ਪਹਿਲੇ ਤੇ ਅਗਲੇ ਸ਼ੋਆਂ ਵਿੱਚ ਸੰਗਤ ਦੇ ਭਾਰੀ ਇਕੱਠ ਨੇ ਅਤਿ ਆਧੁਨਿਕ ਤਕਨੀਕਾਂ ਤੇ ਲੇਜ਼ਰ ਸ਼ੋਅ ਰਾਹੀਂ ਗੁਰੂ ਸਾਹਿਬ ਦੇ ਜੀਵਨ,ਫ਼ਲਸਫ਼ੇ ,ਵਿਸ਼ਵ ਸ਼ਾਂਤੀ, ਸਰਬੱਤ ਦੇ ਭਲੇ ਦੇ ਸੁਨੇਹੇ ਨੂੰ ਰੂਪਮਾਨ ਹੁੰਦਿਆਂ ਦੇਖਿਆ। ਸ਼ੋਅ ਲਈ ਸਥਾਨਕ ਲੋਕਾਂ ਅਤੇ ਬਾਹਰ ਤੋਂ ਆਈ ਸੰਗਤ ਵਿਚ ਵੱਡਾ ਉਤਸ਼ਾਹ ਦੇਖਿਆ ਗਿਆ ।

ਸ਼ੋਅ ਦਾ ਅਨੰਦ ਮਾਣ ਰਹੇ ਲੋਕਾਂ ਨੇ ਕਿਹਾ ਕਿ ਇਹ ਯਾਦਗਾਰ ਰੌਸ਼ਨੀ ਅਤੇ ਅਵਾਜ਼ ‘ਤੇ ਅਧਾਰਿਤ ਸ਼ੋਅ ਕ੍ਰਿਏਟਿਵ ਸਾਊਂਡ ਟਰੈਕ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ‘ਤੇ ਅਧਾਰਿਤ ਸੰਦੇਸ਼ ਨੂੰ ਸ਼ਾਨਦਾਰ ਢੰਗ ਨਾਲ ਵਿਜੂਅਲ ਪ੍ਰੋਜੈਕਸ਼ਨ ਅਤੇ ਐਡਵਾਂਸ ਲੇਜਰ ਰਾਹੀਂ ਪ੍ਰਦਰਸ਼ਿਤ ਕੀਤਾ ਗਿਆ।

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਗੁਰਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਕਰਵਾਏ ਗਏ ਇਨਾਂ ਸ਼ੋਆਂ ਸਬੰਧੀ ਸ੍ਰੀ ਤੇਜਿੰਦਰਪਾਲ ਸਿੰਘ ਸੰਧੂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲਾਈਟ ਐਡ ਸਾਂਊਡ ਸ਼ੋਅ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਵਿਸ਼ਵ ਵਿਆਪੀ ਸੰਦੇਸ਼ ਅਤੇ ਉਨਾਂ ਦੇ ਜੀਵਨ ਫਲਸਫ਼ੇ ‘ਤੇ ਅਧਾਰਿਤ ਹੈ। ਉਨਾਂ ਕਿਹਾ ਸਮੇਂ ਦੀ ਲੋੜ ਹੈ ਕਿ ਅਸੀ ਆਪਣੀ ਨਵੀਂ ਪੀੜ•ੀ ਨੂੰ ਆਪਣੇ ਗੁਰੂਆਂ ਦੀਆਂ ਸਿੱਖਿਆਵਾਂ ਤੋਂ ਜਾਣੂੰ ਕਰਵਾਈਏ।

ਉਨਾਂ ਕਿਹਾ ਕਿ ਅਜਿਹੇ ਸ਼ੋਅ ਆਪਸੀ ਪਿਆਰ, ਸ਼ਾਂਤੀ ਤੇ ਭਾਈਚਾਰਕ ਸਾਂਝ ਦਾ ਪ੍ਰਤੀਕ ਹਨ। ਉਨਾਂ ਕਿਹਾ ਕਿ ਇਨਾਂ ਸ਼ੋਆਂ ਰਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਸਮਾਜਿਕ ਬਰਾਬਰਤਾ ਲਈ ਕੀਤੇ ਗਏ ਯਤਨਾਂ ਨੂੰ ਦਰਸ਼ਕਾਂ ਵਿੱਚ ਸਹੀ ਅਰਥਾਂ ਵਿੱਚ ਪ੍ਰਚਾਰਿਆ ਜਾ ਰਿਹਾ ਹੈ।

ਉਨਾਂ ਅੱਗੇ ਦੱਸਿਆ ਕਿ ਕੱਲ 19 ਨਵੰਬਰ ਨੂੰ ਵੀ ਲਾਈਟ ਐਂਡ ਸ਼ੋਅ ਦਾ ਪਹਿਲਾ ਸ਼ੋਅ ਸ਼ਾਮ ਨੂੰ 6.15 ਤੋਂ ਸ਼ਾਮ 7.00 ਵਜੇ ਤਕ ਅਤੇ ਦੂਸਰਾ ਸ਼ੋਅ ਸ਼ਾਮ 7.45 ਤੋਂ ਰਾਤ 8.30 ਵਜੇ ਤਕ ਚੱਲੇਗਾ। ਉਨਾਂ ਸੰਗਤਾਂ ਨੂੰ ਪਰਿਵਾਰਾਂ ਸਮੇਤ ਇਹ ਸ਼ੋਅ ਦੇਖਣ ਦੀ ਅਪੀਲ ਕੀਤੀ।

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...