Friday, April 26, 2024

ਵਾਹਿਗੁਰੂ

spot_img
spot_img

ਗੁਰਦੁਆਰਾ ਗੰਗਸਰ ਸਾਹਿਬ ਜੈਤੋ ਮਾਮਲੇ ’ਚ ਵੱਡੀ ਕਾਰਵਾਈ: ਬੀਬੀ ਜਗੀਰ ਕੌਰ ਵੱਲੋਂ 4 ਮੁਲਾਜ਼ਮ ਬਰਖ਼ਾਸਤ, ਸਮੁੱਚਾ ਸਟਾਫ਼ ਟਰਾਂਸਫ਼ਰ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 16 ਜੂਨ, 2021:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਫਰੀਦਕੋਟ ਜ਼ਿਲ੍ਹੇ ’ਚ ਪੈਂਦੇ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਚਾਰ ਮੁਲਾਜ਼ਮਾਂ ਨੂੰ ਸੇਵਾ ਨਿਯਮਾਂ ਦੀ ਉਲੰਘਣਾ ਅਤੇ ਗੁਰੂ ਘਰ ਦੇ ਪ੍ਰਬੰਧ ਦੀ ਬਦਨਾਮੀ ਕਰਵਾਉਣ ਦੇ ਦੋਸ਼ਾਂ ਤਹਿਤ ਨੌਕਰੀ ਤੋਂ ਤੁਰੰਤ ਬਰਖ਼ਾਸਤ ਕਰਦਿਆਂ ਗੁਰਦੁਆਰਾ ਸਾਹਿਬ ਦਾ ਬਾਕੀ ਸਟਾਫ਼ ਤਬਦੀਲ ਕਰਨ ਦਾ ਸਖ਼ਤ ਫੈਸਲਾ ਲਿਆ ਹੈ।

ਬਰਖ਼ਾਸਤ ਕੀਤੇ ਗਏ ਮੁਲਾਜ਼ਮਾਂ ਵਿਚ ਕੁਲਵਿੰਦਰ ਸਿੰਘ ਮੈਨੇਜਰ, ਸੁਖਮੰਦਰ ਸਿੰਘ ਕਲਰਕ, ਗੁਰਬਾਜ਼ ਸਿੰਘ ਤੇ ਲਖਵੀਰ ਸਿੰਘ (ਦੋਵੇਂ ਸੇਵਾਦਾਰ) ਸ਼ਾਮਲ ਹਨ। ਸਥਾਨਕ ਸੰਗਤ ਦੀ ਸ਼ਿਕਾਇਤ ਦੇ ਅਧਾਰ ’ਤੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਅੰਤ੍ਰਿੰਗ ਮੈਂਬਰ ਸ. ਨਵਤੇਜ ਸਿੰਘ ਕਾਉਣੀ ਅਤੇ ਸ਼੍ਰੋਮਣੀ ਕਮੇਟੀ ਦੇ ਫਲਾਇੰਗ ਵਿਭਾਗ ਦੇ ਰਿਪੋਰਟ ਅਨੁਸਾਰ ਇਹ ਕਾਰਵਾਈ ਕੀਤੀ ਗਈ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਗੁਰਦੁਆਰਾ ਪ੍ਰਬੰਧਾਂ ਵਿਚ ਕਿਸੇ ਕਿਸਮ ਦੀ ਵੀ ਕੁਤਾਹੀ ਅਤੇ ਮੁਲਾਜ਼ਮਾਂ ਦੀ ਆਚਰਣਹੀਣਤਾ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਜੈਤੋ ਦੇ ਜਿਨ੍ਹਾਂ ਮੁਲਾਜ਼ਮਾਂ ਨੇ ਧਾਰਮਿਕ ਮਰਯਾਦਾ ਦੀ ਉਲੰਘਣਾ ਕਰਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਦੀ ਬਦਨਾਮੀ ਕਰਵਾਈ ਹੈ, ਉਨ੍ਹਾਂ ਨੂੰ ਤੁਰੰਤ ਨੌਕਰੀ ਤੋਂ ਫਾਰਗ ਕਰ ਦਿੱਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਦੋਸ਼ੀ ਮੁਲਾਜ਼ਮਾਂ ਖਿਲਾਫ਼ ਸ਼੍ਰੋਮਣੀ ਕਮੇਟੀ ਵੱਲੋਂ ਪੁਲਿਸ ਥਾਣਾ ਜੈਤੋ ਵਿਖੇ ਪਰਚਾ ਵੀ ਦਰਜ ਕਰਵਾਇਆ ਗਿਆ ਹੈ ਅਤੇ ਇਸ ਦੇ ਨਾਲ ਹੀ ਬਾਕੀ ਰਹਿੰਦੇ ਸਟਾਫ਼ ਵਿੱਚੋਂ ਵੀ ਬਹੁਤ ਸਾਰੇ ਮੁਲਾਜ਼ਮ ਤਬਦੀਲ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਪ੍ਰਬੰਧ ਵਿਚ ਆਉਣ ਵਾਲੇ ਲੋਕਾਂ ਦੀ ਜ਼ੁੰਮੇਵਾਰੀ ਆਮ ਲੋਕਾਂ ਨਾਲੋਂ ਹੋਰ ਵੀ ਜ਼ਿਆਦਾ ਹੈ, ਜਿਸ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਕਿਸੇ ਕੁਤਾਹੀ ਅਤੇ ਅਨੈਤਿਕ ਕਾਰਵਾਈ ਨੂੰ ਬਰਦਾਸ਼ਤ ਨਹੀਂ ਕਰੇਗੀ।

ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਗੁਰੂ ਘਰਾਂ ਦੀ ਮਾਣ ਮਰਯਾਦਾ ਅਤੇ ਸਿੱਖ ਸਿਧਾਂਤਾਂ ਦੇ ਦਾਇਰੇ ਵਿਚ ਰਹਿ ਕੇ ਆਪਣੇ ਜ਼ੁੰਮੇ ਲੱਗੀ ਸੇਵਾ ਨਿਭਾਉਣ। ਜੇਕਰ ਕੋਈ ਵੀ ਮੁਲਾਜ਼ਮ ਗੁਰਦੁਆਰਾ ਪ੍ਰਬੰਧਾਂ ਨੂੰ ਬਦਨਾਮ ਕਰੇਗਾ ਤਾਂ ਉਸ ਵਿਰੁੱਧ ਇਸੇ ਤਰ੍ਹਾਂ ਹੀ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...