Friday, June 28, 2024
spot_img
spot_img
spot_img

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ

ਯੈੱਸ ਪੰਜਾਬ
ਅੰਮ੍ਰਿਤਸਰ, 22 ਜੂਨ, 2024

ਤਰਨ ਤਾਰਨ ਜ਼ਿਲ੍ਹੇ ਦੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਠੱਠਾ ਵਿਖੇ ਇੱਕ ਵਿਅਕਤੀ ਵੱਲੋਂ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਕੀਤੀ ਗਈ ਬੇਅਦਬੀ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਲਗਾਤਾਰ ਵਾਪਰ ਰਹੀਆਂ ਹਨ ਪਰ ਸਰਕਾਰ ਚੁੱਪ ਹੈ।

ਉਨ੍ਹਾਂ ਕਿਹਾ ਕਿ ਮਨੁੱਖ ਨੂੰ ਜੀਵਨ ਦਾ ਰਾਹ ਦਰਸਾਉਣ ਵਾਲੀ ਗੁਰਬਾਣੀ ਦੀ ਬੇਅਦਬੀ ਦੀਆਂ ਅਜਿਹੀਆਂ ਘਟਨਾਵਾਂ ਵਾਪਰਨ ਨਾਲ ਸਿੱਖਾਂ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ, ਜਿਸ ਨੂੰ ਵੇਖਦਿਆਂ ਸਰਕਾਰ ਦੀ ਮੁੱਢਲੀ ਜਿੰਮੇਵਾਰੀ ਹੈ ਕਿ ਉਹ ਅਜਿਹੀਆਂ ਤਾਕਤਾਂ ਦੀ ਨਿਸ਼ਾਨਦੇਹੀ ਕਰੇ ਜਿਹੜੀਆਂ ਬੇਅਦਬੀ ਦੀਆਂ ਘਟਨਾਵਾਂ ਪਿੱਛੇ ਕੰਮ ਕਰ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਝਬਾਲ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਖਿਲਾਫ ਪੁਲਿਸ ਨੂੰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਕਿਸੇ ਕਿਸਮ ਦਾ ਲਿਹਾਜ ਨਹੀਂ ਹੋਣਾ ਚਾਹੀਦਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬੇਅਦਬੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਵੀ ਸਰਕਾਰਾਂ ਨੂੰ ਆਪਣੀ ਜਿੰਮੇਵਾਰੀ ਨਿਭਾਉਣ ਵਾਸਤੇ ਆਖਿਆ।

ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਘਟਨਾ ਦਾ ਪਤਾ ਲੱਗਦਿਆਂ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਆਦੇਸ਼ਾਂ ’ਤੇ ਅਧਿਕਾਰੀਆਂ ਦੀ ਟੀਮ ਗੁਰਦੁਆਰਾ ਸਾਹਿਬ ਵਿਖੇ ਭੇਜੀ ਗਈ, ਜਿਨ੍ਹਾਂ ਨੇ ਦੋਸ਼ੀ ਵਿਅਕਤੀ ਕਰਮਜੀਤ ਸਿੰਘ ਵਾਸੀ ਝਬਾਲ ਨੂੰ ਪੁਲਿਸ ਹਵਾਲੇ ਕਰਕੇ ਥਾਣਾ ਝਬਾਲ ਅੰਦਰ ਧਾਰਾ 295 ਤਹਿਤ ਪਰਚਾ ਦਰਜ ਕਰਵਾ ਦਿੱਤਾ ਹੈ।

- Advertisment -

ਅਹਿਮ ਖ਼ਬਰਾਂ