Thursday, March 28, 2024

ਵਾਹਿਗੁਰੂ

spot_img
spot_img

ਗੁਰਦੁਆਰਾ ਬੰਗਲਾ ਸਾਹਿਬ ਦੀ ਸਟੇਜ ਤੋਂ ਹੈੱਡ ਗ੍ਰੰਥੀ ਪਾਸੋਂ ਝੂਠ ਨਾ ਬੁਲਵਾਵੇ ਦਿੱਲੀ ਕਮੇਟੀ, ‘ਸਪਾਂਸਰ’ ਕੀਤੇ ਗਏ ਬੱਚਿਆਂ ਦੀ ਗਿਣਤੀ ’ਤੇ ਉੱਠੇ ਸਵਾਲ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 22 ਮਈ, 2022
ਗੁਰੂ ਨਾਨਕ ਦੇਵ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਦਿੱਲੀ ਕਮੇਟੀ ਦੇ ਪ੍ਰਬੰਧ ਹੇਠਲੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਵਿੱਚ ਲੋੜਵੰਦ 550 ਬਚਿਆਂ ਨੂੰ ਗੋਦ ਲੈਣ ਦਾ ਮਾਮਲਾ ਭਖ ਗਿਆ ਹੈ। ਦਰਅਸਲ ਗੁਰਦੁਆਰਾ ਬੰਗਲਾ ਸਾਹਿਬ ਦੀ ਸਟੇਜ ਤੋਂ ਹੈਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਵੱਲੋਂ ਸ਼ਨਿਵਾਰ ਨੂੰ ਸਵੇਰ ਦੇ ਦੀਵਾਨ ਮੌਕੇ ਇਸ ਬਾਬਤ ਜਾਣਕਾਰੀ ਦਿੰਦੇ ਹੋਏ ਸੰਗਤਾਂ ਨੂੰ ਉਕਤ ਬਚਿਆਂ ਦੀ ਸਹਾਇਤਾ ਕਰਨ ਦੀ ਅਪੀਲ ਕੀਤੀ ਗਈ ਸੀ।

ਸੋਸ਼ਲ ਮੀਡੀਆ ‘ਤੇ ਭਾਈ ਰਣਜੀਤ ਸਿੰਘ ਦੀ ਇਸ ਅਪੀਲ ਦੀ ਵੀਡੀਓ ਦੇ ਚਲਣ ਉਪਰੰਤ ਜਾਗੋ ਪਾਰਟੀ ਦੇ ਸਕੱਤਰ ਜਨਰਲ ਡਾਕਟਰ ਪਰਮਿੰਦਰ ਪਾਲ ਸਿੰਘ ਨੇ ਦਿੱਲੀ ਕਮੇਟੀ ਵੱਲੋਂ ਲੋੜਵੰਦ 550 ਬਚਿਆਂ ਨੂੰ ਗੋਦ ਲੈਣ ਦੇ ਹੈਡ ਗ੍ਰੰਥੀ ਸਾਹਿਬ ਪਾਸੋਂ ਕਰਵਾਏ ਗਏ ਦਾਅਵੇ ਨੂੰ ਝੂਠਾ ਦਸ ਦਿੱਤਾ। ਡਾਕਟਰ ਪਰਮਿੰਦਰ ਪਾਲ ਸਿੰਘ ਦੇ ਇਸ ਦਾਅਵੇ ਦੀ ਦਿੱਲੀ ਕਮੇਟੀ ਦੇ ਸਾਬਕਾ ਮੈਂਬਰ ਤੇ ਗੁਰਦੁਆਰਾ ਚੋਣ ਮਾਮਲਿਆਂ ਦੇ ਜਾਣਕਾਰ ਸ੍ਰ ਇੰਦਰਮੋਹਨ ਸਿੰਘ ਨੇ ਪ੍ਰੋੜਤਾ ਕਰਦੇ ਹੋਏ ਕਿਹਾ ਕਿ “ਸਾਲ 2019-20 ‘ਚ ਮੈਂ ਦਿੱਲੀ ਗੁਰਦੁਆਰਾ ਕਮੇਟੀ ਵਲੋਂ ਚਲਾਈ ਇਸ ਸਕੀਮ ਦਾ ਇੰਚਾਰਜ ਸੀ।

ਇਹ ਗਲ ਦੀ ਮੈਂ ਪੁਸ਼ਟੀ ਕਰਦਾ ਹੈ ਕਿ ਉਸ ਸਮੇਂ ਕਾਫੀ ਕੋਸ਼ਿਸ਼ਾਂ ਕਰਨ ਤੋਂ ਬਾਅਦ ਵੀ ਕੇਵਲ 30-35 ਬੱਚੇ ਹੀ ਇਸ ਸਕੀਮ ਦੇ ਤਹਿਤ ਦਾਖਿਲ ਹੋਏ ਸਨ, ਜਿਹਨਾਂ ਨੂੰ ਸੰਗਤਾਂ ਵੱਲੋਂ ਕੇਵਲ ਇਕ ਸਾਲ ਲਈ ਸਪਾਂਸਰ ਕੀਤਾ ਗਿਆ ਸੀ ‘ਤੇ ਮੇਰੀ ਜਾਣਕਾਰੀ ਮੁਤਾਬਿਕ ਇਹ ਸਕੀਮ 2020-21 ਤੋਂ ਬੰਦ ਕਰ ਦਿੱਤੀ ਗਈ ਹੈ। 550 ਬੱਚੇ ਤਾਂ ਕਦੇ ਕਮੇਟੀ ਵਲੋਂ ਪ੍ਰਾਯੋਜਿਤ ਕੀਤੇ ਹੀ ਨਹੀ ਗਏ।”

ਇਸ ਬਾਬਤ ਮੀਡੀਆ ਨੂੰ ਜਾਰੀ ਸਾਂਝੇ ਬਿਆਨ ਵਿੱਚ ਦੋਵਾਂ ਆਗੂਆਂ ਨੇ ਕਿਹਾ ਕਿ ਹੈਡ ਗ੍ਰੰਥੀ ਸਾਹਿਬ ਪਾਸੋਂ ਝੂਠ ਬੁਲਾਉਂਦੇ ਹੋਏ ਦਿੱਲੀ ਕਮੇਟੀ ਪ੍ਰਬੰਧਕਾਂ ਨੂੰ ਜ਼ਰਾ ਸ਼ਰਮ ਨਹੀਂ ਆਉਂਦੀ। ਜਿਨ੍ਹਾਂ ਕਥਿਤ 550 ਬਚਿਆਂ ਦੀ ਫੀਸ ਆਦਿਕ ਪ੍ਰਾਯੋਜਿਤ ਕਰਨ ਦਾ ਭਾਈ ਸਾਹਿਬ ਤੋਂ ਝੂਠ ਬੁਲਵਾਇਆ ਜਾ ਰਹਿਆਂ, ਉਸ ਸਕੀਮ ਲਈ ਅਰਜ਼ੀ ਹੀ ਸਿਰਫ 31 ਬਚਿਆਂ ਨੇ ਦਿੱਤੀ ਸੀ ਤੇ ਇਨ੍ਹਾਂ 31 ਬਚਿਆਂ ਦੀ ਇੱਕ ਸਾਲ ਦੀ ਫੀਸ ਨੂੰ ਪ੍ਰਾਯੋਜਿਤ ਕਰਨ ਦੀ ਸੇਵਾ ਸੰਗਤਾਂ ਨੇ ਕੀਤੀ ਸੀ ਤੇ ਦੂਜੇ ਸਾਲ ਸਕੂਲਾਂ ਨੇ ਇਨ੍ਹਾਂ 31 ਬਚਿਆਂ ਦੇ ਮਾਂ-ਪਿਓ ਨੂੰ ਫੀਸ ਜਮ੍ਹਾਂ ਕਰਵਾਉਣ ਦੇ ਨੋਟਿਸ ਵੀ ਭੇਜੇ ਸਨ।

ਉਕਤ ਆਗੂਆਂ ਨੇ ਦਿੱਲੀ ਕਮੇਟੀ ਪ੍ਰਬੰਧਕਾਂ ਨੂੰ ਵੰਗਾਰਦੇ ਹੋਏ ਕਿਹਾ ਕਿ ਜੇਕਰ ਪ੍ਰਬੰਧਕਾਂ ਵਿੱਚ ਹਿੰਮਤ ਹੈ ਤਾਂ ਇਨ੍ਹਾਂ 550 ਬਚਿਆਂ ਦੀ ਲਿਸਟ ਬਕਾਇਦਾ ਫੋਨ ਨੰਬਰ ਤੇ ਪ੍ਰਾਯੋਜਕ ਦੇ ਨਾਵਾਂ ਨਾਲ ਜਾਰੀ ਕਰਨ ਤੇ ਤਦ ਤੱਕ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪਵਿੱਤਰ ਅਸਥਾਨ ਗੁਰਦੁਆਰਾ ਬੰਗਲਾ ਸਾਹਿਬ ਤੋਂ ਗ੍ਰੰਥੀ ਸਿੰਘਾਂ ਪਾਸੋਂ ਝੂਠ ਬੁਲਾਉਣ ਤੋਂ ਗ਼ੁਰੇਜ਼ ਕੀਤਾ ਜਾਵੇ।

ਆਗੂਆਂ ਨੇ ਖੁਲਾਸਾ ਕੀਤਾ ਕਿ ਇਸ ਯੋਜਨਾ ਤਹਿਤ ਪ੍ਰਾਯੋਜਕਾਂ ਪਾਸੋਂ 60000-80000 ਰੁਪਏ ਪ੍ਰਤੀ ਬੱਚਾ, ਇੱਕ ਸਾਲ ਲਈ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸੋਸਾਇਟੀ ਦੇ ਖਾਤੇ ਦੀ ਮਾਰਫਤ ਲਿਆ ਗਿਆ ਸੀ। ਜੇਕਰ 550 ਬਚਿਆਂ ਦੀ ਪ੍ਰਾਯੋਜਿਤ ਰਾਸ਼ੀ 2019 ਵਿੱਚ ਸੋਸਾਇਟੀ ਖਾਤੇ ਵਿੱਚ ਜਮ੍ਹਾਂ ਹੋਈ ਹੈ ਤਾਂ ਉਸ ਦੀ ਬੈਂਕ ਸਟੇਟਮੈਂਟ ਕਮੇਟੀ ਨੂੰ ਜ਼ਰੂਰ ਜਨਤਕ ਕਰਨੀ ਚਾਹੀਦੀ ਹੈ, ਇਹ ਰਕਮ ਲਗਭਗ 4 ਕਰੋੜ ਰੁਪਏ ਬਣਦੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...