Friday, April 19, 2024

ਵਾਹਿਗੁਰੂ

spot_img
spot_img

ਗੁਰਦੁਆਰਾ ਮਜਨੂੰ ਟਿੱਲਾ ਮਾਮਲੇ ’ਚ ਐਫ.ਆਈ.ਆਰ. ਰੱਦ ਹੋਵੇ: ਤਖ਼ਤ ਪਟਨਾ ਸਾਹਿਬ ਦੇ ਜਥੇਦਾਰ ਰਣਜੀਤ ਸਿੰਘ ਦੀ ਮੰਗ

- Advertisement -

ਨਵੀਂ ਦਿੱਲੀ, 5 ਅਪ੍ਰੈਲ, 2020:

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਨੇ ਪ੍ਰਧਾਨਮੰਤਰੀ ਨਰੇਂਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਦਿੱਲੀ ਵਿਖੇ ਲਾਕਡਾਊਨ ਦੌਰਾਨ ਫ਼ਂਸੇ ਲੋਕਾਂ ਨੂੰ ਗੁਰਦੁਆਰਾ ਮਜਨੂੰ ਦਾ ਟੀਲਾ ਵਿਖੇ ਦਿੱਤੀ ਗਈ ਸ਼ਰਣ ਅਤੇ ਲੰਗਰ ਮੁਹੱਈਆ ਕਰਾਉਣ ਦੇ ਦੋਸ਼ ‘ਚ ਦਿੱਲੀ ਸਰਕਾਰ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖਿਲਾਫ਼ ਕੀਤੀ ਗਈ ਐਫ਼.ਆਈ.ਆਰ ਰੱਦ ਕਰਨ ਦੀ ਮੰਗ ਕੀਤੀ ਹੈ।

ਧਾਰਮਿਕ ਮਾਮਲਿਆਂ ‘ਤੇ ਸਿੱਖਾਂ ਦੀ ਪੰਜ ਸਰਬ ਉੱਚ ਸੰਸਥਾਵਾਂ ਵਿਚੋਂ ਇੱਕ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਨੇ ਕਿਹਾ ਕਿ ਲਾਕਡਾਊਨ ਦੌਰਾਨ ਫ਼ਂਸੇ ਲੋਕਾਂ ਨੇ ਗੁਰਦੁਆਰਾ ਮਜਨੂੰ ਦਾ ਟੀਲਾ ਵਿਖੇ ਸ਼ਰਣ ਮੰਗੀ ਸੀ ਕਿਉਂਕਿ ਉਹ ਬੰਦੀ ਕਰਕੇ ਆਪਣੇ ਘਰਾਂ ਤੱਕ ਨਹੀਂ ਜਾ ਸਕਦੇ ਸਨ ਅਤੇ ਮਾਨਵਤਾ ਦੀ ਸੇਵਾ ਨਿਭਾਉਂਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਮਾਜਿਕ ਦੂਰੀ ਸਮੇਤ ਸਰਕਾਰ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਇਨ੍ਹਾਂ ਲੋਕਾਂ ਨੂੰ ਸ਼ਰਣ ਦੇਣ, ਖਾਣ-ਪੀਣ ਦੀ ਵਸਤਾਂ ਸਮੇਤ ਜਰੂਰੀ ਸੁਵਿਧਾਵਾਂ ਮੁਹੱਈਆ ਕਰਵਾਈ ਸੀ ਅਤੇ ਸਮੇਂ ਅਨੁਸਾਰ ਦਿੱਲੀ ਸਰਕਾਰ ਦੇ ਅਧਿਕਾਰੀਆਂ ਨੂੰ ਇਸ ਬਾਬਤ ਸੂਚਨਾ ਵੀ ਦਿੱਤੀ ਗਈ ਸੀ।

ਉਹਨਾਂ ਕਿਹਾ ਕਿ ਕੋਰੋਨਾ ਮਹਾਮਾਰੀ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਾਨਵਤਾ ਲਈ ਉੱਚ ਪੱਧਰੀ ਕਾਰਜ ਕੀਤਾ ਹੈ ਅਤੇ ਕਮੇਟੀ ਖਿਲਾਫ਼ ਦਿੱਲੀ ਸਰਕਾਰ ਵੱਲੋਂ ਕੀਤੀ ਗਈ ਐਫ਼.ਆਈ.ਆਰ ਦੀ ਨਿੰਦਾ ਕਰਦੇ ਹੋਏ ਉਹਨਾਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਤੋਂ ਇਸ ਐਫ਼.ਆਈ.ਆਰ ਨੂੰ ਤਤਕਾਲ ਰੱਦ ਕਰਨ ਦੀ ਮੰਗ ਕੀਤੀ ਨਾਲ ਹੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਨਵਤਾ ਦੀ ਸੇਵਾ ਲਈ ਕੀਤੇ ਜਾ ਰਹੇ ਕਾਰਜਾਂ ਲਈ ਪ੍ਰੋਤਸਾਹਨ ਦੇਣ ਦਾ ਅਨੁਰੋਧ ਵੀ ਕੀਤਾ। ਉਨ੍ਹਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਤਬਲੀਗੀ ਜਮਾਤ ਨਾਲ ਤੁਲਨਾ ਕਰਨ ਦੀ ਕਠੋਰ ਸ਼ਬਦਾਂ ‘ਚ ਨਿੰਦਾ ਕੀਤੀ।

ਤਖ਼ਤ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਨੇ ਕਿਹਾ ਕਿ ਤਖ਼ਤ ਪਟਨਾ ਸਾਹਿਬ ਗੁਰਦੁਆਰਾ ਕਮੇਟੀ ਵੱਲੋਂ ਆਪਣੇ ਪ੍ਰਬੰਧਨ ਦੀ ਸਮੁੱਚੀ ਸਰਾਂ ਬਿਹਾਰ ਸਰਕਾਰ ਨੂੰ ਮਰੀਜਾਂ ਦੇ ਇਲਾਜ ਕਰਨ ਅਤੇ ਡਾਕਟਰਾਂ, ਨਰਸਾਂ ਦੇ ਠਹਿਰਾਓ ਲਈ ਪ੍ਰਦਾਨ ਕੀਤਾ ਗਿਆ ਹੈ ਜਦੋਂ ਕਿ ਪੰਜਾਬ ਦੇ ਇੱਕ ਸੌ ਗੁਰਦੁਆਰਾ ਸਾਹਿਬ ਜਰੂਰਤਮੰਦਾ, ਪ੍ਰਵਾਸੀ ਮਜਦੂਰਾਂ ਨੂੰ ਰੋਜ਼ਾਨਾ ਲੰਗਰ ਆਦਿ ਪ੍ਰਦਾਨ ਕਰ ਰਹੇ ਹਨ।


ਯੈੱਸ ਪੰਜਾਬ ਦੀਆਂ ‘ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...