Saturday, April 27, 2024

ਵਾਹਿਗੁਰੂ

spot_img
spot_img

ਗੁਰਦੁਆਰਾ ਸਾਹਿਬਾਨ ’ਚ ਨਤਮਸਤਕ ਹੋਣ ਵਾਲੀਆਂ ਸੰਗਤਾਂ ਕੋਵਿਡ ਸੁਰੱਖ਼ਿਆ ਨਿਯਮਾਂ ਦਾ ਪਾਲਣ ਕਰਨ: ਬੀਬੀ ਜਗੀਰ ਕੌਰ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 7 ਮਈ, 2021 –
ਕੋਰੋਨਾ ਦੇ ਵਧਦੇ ਪ੍ਰਭਾਵ ਕਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰਦੁਆਰਾ ਸਾਹਿਬਾਨ ਵਿਖੇ ਦਰਸ਼ਨ ਦੀਦਾਰ ਕਰਨ ਲਈ ਪੁਜਦੀਆਂ ਸੰਗਤਾਂ ਨੂੰ ਸੁਰੱਖਿਆ ਨਿਯਮਾਂ ਦਾ ਪਾਲਣ ਕਰਨ ਦੀ ਅਪੀਲ ਕੀਤੀ ਹੈ।

ਇਸ ਦੇ ਨਾਲ ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਦਫਤਰ ਵਿਖੇ 50 ਫੀਸਦੀ ਸਟਾਫ ਨਾਲ ਕੰਮ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਹਨ। ਬੀਬੀ ਜਗੀਰ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੌਜੂਦਾ ਸਮੇਂ ਕੋਰੋਨਾ ਕਾਰਨ ਹਾਲਾਤ ਨਾਜ਼ੁਕ ਬਣੇ ਹੋਏ ਹਨ ਅਤੇ ਇਸੇ ਦੇ ਚਲਦਿਆਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ 50 ਫੀਸਦੀ ਸਟਾਫ ਦੀ ਹਾਜ਼ਰੀ ਨਾਲ ਚਲਾਏ ਜਾਣਗੇ।

ਇਸ ਤੋਂ ਇਲਾਵਾ ਲਾਕਡਾਊਨ ਦੌਰਾਨ ਸ਼ਨਿੱਚਰਵਾਰ ਤੇ ਐਤਵਾਰ ਨੂੰ ਦਫ਼ਤਰ ਮੁਕੰਮਲ ਬੰਦ ਰਹਿਣਗੇ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬਾਨ ਵਿਖੇ ਸ਼ਰਧਾ ਪ੍ਰਗਟਾਉਣ ਲਈ ਪੁੱਜਣ ਸਮੇਂ ਸਿਹਤ ਵਿਭਾਗ ਦੇ ਨਿਰਦੇਸ਼ਾਂ ਦਾ ਪਾਲਣ ਕੀਤਾ ਜਾਵੇ। ਸ਼ਰਧਾਲੂ ਮਾਸਕ ਪਹਿਨਣ ਅਤੇ ਇਕ ਦੂਸਰੇ ਤੋਂ ਨਿਰਧਾਰਤ ਦੂਰੀ ਬਣਾ ਕੇ ਰੱਖਣ। ਇਸ ਦੇ ਨਾਲ ਹੀ ਸੁਰੱਖਿਆ ਲਈ ਹੱਥਾਂ ਨੂੰ ਸੈਨੀਟਾਈਜ ਵੀ ਕਰਦੇ ਰਹਿਣ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਹਰ ਗੁਰਦੁਆਰਾ ਸਾਹਿਬਾਨ ਅੰਦਰ ਪ੍ਰਬੰਧਕੀ ਸਟਾਫ ਅਤੇ ਸੇਵਾਦਾਰਾਂ ਨੂੰ ਸੁਚੇਤ ਰੂਪ ਵਿਚ ਡਿਊਟੀ ਕਰਨ ਲਈ ਕਿਹਾ ਗਿਆ ਹੈ। ਸੈਨੀਟਾਈਜਰ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਪ੍ਰਵੇਸ਼ ਸਥਾਨਾਂ ’ਤੇ ਹੱਥ ਸਾਫ ਕਰਨ ਲਈ ਵੀ ਉਚਿਤ ਪ੍ਰਬੰਧ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਅੰਦਰ ਸੰਗਤ ਨੂੰ ਕੋਰੋਨਾ ਤੋਂ ਬਚਾ ਲਈ ਪ੍ਰੇਰਣਾ ਕਰਨ ਵਾਸਤੇ ਸੇਵਾਦਾਰਾਂ ਨੂੰ ਨਿਰਦੇਸ਼ ਵੀ ਦਿੱਤੇ ਗਏ ਹਨ।

ਉਨ੍ਹਾਂ ਕਿਹਾ ਕਿ ਇਸ ਸੰਕਟਮਈ ਸਮੇਂ ਦੌਰਾਨ ਸੁਚੇਤ ਰੂਪ ਵਿਚ ਵਿਚਰਨਾ ਸਭ ਦੀ ਜਿੰਮੇਵਾਰੀ ਹੈ। ਬੀਬੀ ਜਗੀਰ ਕੌਰ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਇਸ ਸੰਕਟਮਈ ਸਮੇਂ ’ਚ ਮਾਨਵਤਾ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸੇ ਤਹਿਤ ਹੀ ਵੱਖ-ਵੱਖ ਥਾਵਾਂ ’ਤੇ ਕੋਰੋਨਾ ਪ੍ਰਭਾਵਿਤ ਲੋਕਾਂ ਲਈ ਕੇਂਦਰ ਸਥਾਪਿਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਨ੍ਹਾਂ ਕੇਂਦਰਾਂ ’ਤੇ ਮੈਡੀਕਲ ਸਟਾਫ ਦੇ ਨਾਲ-ਨਾਲ ਆਕਸੀਜਨ ਤੇ ਐਮਰਜੈਂਸੀ ਲਈ ਐਂਬੂਲੈਂਸ ਦਾ ਵੀ ਪ੍ਰਬੰਧ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...