Friday, April 19, 2024

ਵਾਹਿਗੁਰੂ

spot_img
spot_img

ਗੁਰਪੁਰਬ ’ਤੇ Pakistan ਜਾਣ ਲਈ 325 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ, SGPC ਦਫ਼ਤਰ ਤੋਂ ਰਵਾਨਾ ਹੋਵੇਗਾ ਜੱਥਾ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 25 ਨਵੰਬਰ, 2020 –
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 27 ਨਵੰਬਰ ਨੂੰ ਰਵਾਨਾ ਹੋਵੇਗਾ। ਸ਼੍ਰੋਮਣੀ ਕਮੇਟੀ ਵੱਲੋਂ 504 ਸ਼ਰਧਾਲੂਆਂ ਦੇ ਪਾਸਪੋਰਟ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿਚ 325 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ।

ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 504 ਸ਼ਰਧਾਲੂਆਂ ਵਿੱਚੋਂ 179 ਨੂੰ ਵੀਜੇ ਨਹੀਂ ਮਿਲ ਸਕੇ। ਉਨ੍ਹਾਂ ਦੱਸਿਆ ਕਿ ਇਸ ਵਾਰ ਪਾਕਿਸਤਾਨ ਜਾਣ ਵਾਲਾ ਜਥਾ ਕੇਵਲ 5 ਦਿਨ ਹੀ ਯਾਤਰਾ ਕਰ ਸਕੇਗਾ ਅਤੇ ਇਸ ਦੌਰਾਨ ਸ਼ਰਧਾਲੂ ਕੇਵਲ ਸ੍ਰੀ ਨਨਕਾਣਾ ਸਾਹਿਬ ਵਿਖੇ ਹੀ ਰਹਿਣਗੇ। ਬੁਲਾਰੇ ਅਨੁਸਾਰ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦਾ ਕੋਰੋਨਾ ਟੈਸਟ ਸਰਕਾਰ ਦੀ ਹਦਾਇਤਾਂ ਅਨੁਸਾਰ ਲਾਜ਼ਮੀ ਹੈ

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨ ਟੈਸਟ ਮੁਫ਼ਤ ਕਰਨ ਲਈ ਕੈਂਪ ਲਗਾਇਆ ਗਿਆ ਹੈ। ਇਹ ਕੈਂਪ ਬੀਤੇ ਕੱਲ੍ਹ ਤੋਂ ਸ਼ੁਰੂ ਕੀਤਾ ਗਿਆ ਸੀ, ਜੋ ਅੱਜ ਤੱਕ ਜਾਰੀ ਰਿਹਾ।

ਬੁਲਾਰੇ ਨੇ ਜਾਣਕਾਰੀ ਦਿੱਤੀ ਕਿ ਜਥੇ ਦੀ ਵਾਪਸੀ 1 ਦਸੰਬਰ ਨੂੰ ਹੋਵੇਗੀ। ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਅਮਰਜੀਤ ਸਿੰਘ ਭਲਾਈਪੁਰ ਕਰਨਗੇ, ਜਦਕਿ ਉੱਪ ਆਗੂ ਵਜੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਹਰਪਾਲ ਸਿੰਘ ਜੱਲ੍ਹਾ ਅਤੇ ਸ. ਗੁਰਮੀਤ ਸਿੰਘ ਬੂਹ ਜਾ ਰਹੇ ਹਨ।

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...