Friday, March 29, 2024

ਵਾਹਿਗੁਰੂ

spot_img
spot_img

ਗੁਰਪ੍ਰੀਤ ਕਾਂਗੜ ਅਤੇ ਕੁਸ਼ਲਦੀਪ ਢਿੱਲੋਂ ਖਿਲਾਫ਼ ਕਤਲ ਦਾ ਮੁਕੱਦਮਾ ਦਰਜ ਹੋਵੇ: ਪਰਮਬੰਸ ਰੋਮਾਣਾ

- Advertisement -

ਚੰਡੀਗੜ੍ਹ, 20 ਜਨਵਰੀ, 2020 –

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਹੈ ਕਿ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਅਤੇ ਫਰੀਦਕੋਟ ਦੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਖ਼ਿਲਾਫ ਬਹਿਬਲ ਕਲਾਂ ਦੇ ਸਾਬਕਾ ਸਰਪੰਚ ਦਾ ਕਤਲ ਕਰਨ ਲਈ ਮੁਕੱਦਮਾ ਦਰਜ ਕੀਤਾ ਜਾਵੇ, ਜਿਸ ਸੰਬੰਧੀ ਪੀੜਤ ਪਰਿਵਾਰ ਨੇ ਖੁਲਾਸਾ ਕੀਤਾ ਹੈ ਕਿ ਬਹਿਬਲ ਕਲਾਂ ਪੁਲਿਸ ਗੋਲੀਬਾਰੀ ਦੇ ਮੁੱਖ ਗਵਾਹ ਦੀ ਮੌਤ ਦੀ ਵਜ੍ਹਾ ਕਾਂਗਰਸੀ ਆਗੂ ਸਨ।

ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਪਾਰਟੀ ਦੇ ਬੁਲਾਰੇ ਸਰਦਾਰ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਸਾਬਕਾ ਸਰਪੰਚ ਸੁਰਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਸਪੱਸ਼ਟ ਕੀਤਾ ਹੈ ਕਿ ਸਰਪੰਚ ਦੀ ਮੌਤ ਲਈ ਦੋ ਕਾਂਗਰਸੀ ਆਗੂ ਜ਼ਿੰਮੇਵਾਰ ਸਨ। ਪਰਿਵਾਰ ਨੇ ਦੱਸਿਆ ਹੈ ਕਿ ਕਾਂਗਰਸੀ ਆਗੂਆਂ ਨੇ ਪੀੜਤ ਸਰਪੰਚ ਨੂੰ ਉਹਨਾਂ ਪੁਲਿਸ ਅਧਿਕਾਰੀਆਂ ਖ਼ਿਲਾਫ ਗਵਾਹੀ ਦੇਣ ਤੋਂ ਰੋਕਣ ਲਈ ਪੁਲਿਸ ਅਤੇ ਬਿਜਲੀ ਵਿਭਾਗ ਦੀ ਦੁਰਵਰਤੋਂ ਕੀਤੀ ਸੀ, ਜਿਹਨਾਂ ਨੇ 2015 ਵਿਚ ਫਰੀਦਕੋਟ ਜ਼ਿਲ੍ਹੇ ਦੇ ਬਹਿਬਲ ਕਲਾਂ ਵਿਖੇ ਨਿਰਦੋਸ਼ ਸਿੱਖ ਪ੍ਰਦਰਸ਼ਨਕਾਰੀਆਂ ਉੱਤੇ ਗੋਲੀਆਂ ਚਲਾ ਕੇ ਉਹਨਾਂ ਦਾ ਕਤਲ ਕੀਤਾ ਸੀ।

ਕਾਂਗੜ ਅਤੇ ਢਿੱਲੋਂ ਦੀ ਇਸ ਘਿਨੌਣੀ ਅਤੇ ਅਣਮਨੁੱਖੀ ਕਾਰਵਾਈ ਦੀ ਨਿੰਦਾ ਕਰਦਿਆਂ ਸਰਦਾਰ ਰੋਮਾਣਾ ਨੇ ਕਾਂਗਰਸ ਸਰਕਾਰ ਨੂੰ ਤੁਰੰਤ ਕਾਰਵਾਈ ਕਰਨ ਅਤੇ ਦੋਵਾਂ ਖ਼ਿਲਾਫ ਸੈਕਸ਼ਨ 302 ਤਹਿਤ ਮੁਕੱਦਮਾ ਦਰਜ ਕਰਨ ਲਈ ਆਖਿਆ। ਉਹਨਾਂ ਕਿਹਾ ਕਿ ਦੋਵੇਂ ਕਾਂਗਰਸੀ ਆਗੂਆਂ ਨੂੰ ਗਿਰਫ਼ਤਾਰ ਕੀਤਾ ਜਾਣਾ ਚਾਹੀਦਾ ਹੈ ਅਤੇ ਸੁਰਜੀਤ ਦੀ ਮੌਤ ਪਿਛਲੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਉਹਨਾਂ ਕੋਲੋਂ ਪੁੱਛਗਿੱਛ ਕੀਤੀ ਜਾਣੀ ਚਾਹੀਦੀ ਹੈ।

ਸਰਦਾਰ ਰੋਮਾਣਾ ਨੇ ਕਿਹਾ ਕਿ ਪੀੜਤ ਪਰਿਵਾਰ ਨੇ ਦੋਸ਼ ਲਾਇਆ ਹੈ ਕਿ ਗੁਰਪ੍ਰੀਤ ਕਾਂਗੜ, ਜਿਸ ਕੋਲ ਉਸ ਸਮੇਂ ਬਿਜਲੀ ਮਹਿਕਮਾ ਸੀ, ਸੁਰਜੀਤ ਦੇ ਘਰ ਬਿਜਲੀ ਦਾ ਲੋਡ ਚੈਕ ਕਰਨ ਲਈ ਵਾਰ ਵਾਰ ਮਹਿਕਮੇ ਦੀਆਂ ਟੀਮਾਂ ਭੇਜਦਾ ਸੀ ਅਤੇ ਉਸ ਨੇ ਪਰਿਵਾਰ ਨੂੰ ਨਜਾਇਜ਼ ਤੌਰ ਤੇ 55 ਹਜ਼ਾਰ ਰੁਪਏ ਦਾ ਜੁਰਮਾਨਾ ਕਰਵਾਇਆ ਸੀ।

ਉਹਨਾਂ ਕਿਹਾ ਕਿ ਸੁਰਜੀਤ ਨੂੰ ਚੁੱਪ ਕਰਾਉਣ ਵਿਚ ਕਾਂਗੜ ਦੀ ਭੂਮਿਕਾ ਇਸ ਤੱਥ ਵਿਚੋਂ ਵੀ ਵੇਖੀ ਜਾ ਸਕਦੀ ਹੈ ਕਿ ਜਦੋਂ ਸੁਰਜੀਤ ਨੇ ਮੰਤਰੀ ਕੋਲ ਪਹੁੰਚ ਕੀਤੀ ਤਾਂ ਉਸ ਨੇ ਪੀੜਤ ਨੂੰ ਦਫਤਰ ਤੋ ਬਾਹਰ ਕਢਵਾ ਦਿੱਤਾ ਸੀ।

ਸਰਦਾਰ ਰੋਮਾਣਾ ਨੇ ਕਿਹਾ ਕਿ ਕੁਸ਼ਲਦੀਪ ਢਿੱਲੋਂ ਦੇ ਬੰਦਿਆਂ ਨੇ ਸੁਰਜੀਤ ਨੂੰ ਤੰਗ ਕਰਨਾ ਜਾਰੀ ਰੱਖਿਆ, ਜਿਸ ਬਾਰੇ ਫਰੀਦਕੋਟ ਦੇ ਐਸਐਸਪੀ ਨੂੰ ਕੀਤੀਆਂ ਸ਼ਿਕਾਇਤਾਂ ਉਤੇ ਕੋਈ ਸੁਣਵਾਈ ਨਹੀਂ ਹੋਈ ਕਿਉਂਕਿ ਪੁਲਿਸ ਅਧਿਕਾਰੀ ਉੱੇਤੇ ਦੋਵੇਂ ਕਾਂਗਰਸੀ ਆਗੂਆਂ ਵੱਲੋਂ ਦਬਾਅ ਪਾਇਆ ਜਾ ਰਿਹਾ ਸੀ। ਉਹਨਾਂ ਕਿਹਾ ਕਿ ਪਿੰਡ ਪੱਧਰ ਉੱਤੇ ਜਦੋਂ ਸੁਰਜੀਤ ਦੀ ਪਤਨੀ ਨੇ ਆਪਣੇ ਪਤੀ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਦਾ ਵਿਰੋਧ ਕੀਤਾ ਤਾਂ ਬਰਗਾੜੀ ਪੁਲਿਸ ਸਟੇਸ਼ਨ ਦੇ ਇੰਚਾਰਜ ਨੇ ਸੁਰਜੀਤ ਦੀ ਪਤਨੀ ਨੂੰ ਸਰੀਰਕ ਨੁਕਸਾਨ ਪਹੁੰਚਾਉਣ ਦੀ ਧਮਕੀ ਦਿੱਤੀ।

ਉਹਨਾਂ ਕਿਹਾ ਕਿ ਇਸ ਤੋਂ ਇਹੀ ਸਾਬਿਤ ਹੁੰਦਾ ਹੈ ਕਿ ਕਾਂਗਰਸੀ ਆਗੂ ਨਿਰਦੋਸ਼ ਸਿੱਖਾਂ ਉੱਤੇ ਗੋਲੀਬਾਰੀ ਕਰਨ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਸਨ।

ਅਕਾਲੀ ਦਲ ਦੇ ਬੁਲਾਰੇ ਨੇ ਕਿਹਾ ਕਿ ਸੁਰਜੀਤ ਦੀ ਹਾਲਤ ਇੰਨੀ ਮਾੜੀ ਹੋ ਗਈ ਸੀ ਕਿ ਆਪਣੀ ਮੌਤ ਤੋਂ ਇੱਕ ਘੰਟਾ ਪਹਿਲਾਂ ਉਸ ਨੇ ਆਪਣੀ ਪਤਨੀ ਨੂੰ ਦੱਸਿਆ ਸੀ ਕਿ ਉਸ ਦੇ ਪੁਲਿਸ ਅਧਿਕਾਰੀਆਂ ਖ਼ਿਲਾਫ ਗਵਾਹੀ ਦੇਣ ਦੇ ਫੈਸਲੇ ਨੇ ਉਸ ਦੇ ਪਰਿਵਾਰ ਨੂੰ ਬਰਬਾਦ ਕਰ ਦਿੱਤਾ। ਉਹਨਾਂ ਕਿਹਾ ਕਿ ਅਕਾਲੀ ਦਲ ਸੁਰਜੀਤ ਸਿੰਘ ਦੀ ਮੌਤ ਦੀ ਸੁਤੰਤਰ ਜਾਂਚ ਅਤੇ ਪੀੜਤ ਨੂੰ ਧਮਕਾਉਣ ਅਤੇ ਤੰਗ ਪਰੇਸ਼ਾਨ ਕਰਨ ਵਾਲੇ ਪੁਲਿਸ ਅਧਿਕਾਰੀਆਂ ਨੂੰ ਤੁਰੰਤ ਮੁਅੱਤਲ ਕੀਤੇ ਜਾਣ ਦੀ ਮੰਗ ਕਰਦਾ ਹੈ।

ਇਸ ਤੋਂ ਇਲਾਵਾ ਕਾਂਗੜ ਅਤੇ ਢਿੱਲੋਂ ਦੋਵੇਂ ਕਾਂਗਰਸੀ ਆਗੂਆਂ ਖ਼ਿਲਾਫ ਅਪਰਾਧਿਕ ਮਾਮਲਾ ਦਰਜ ਕੀਤਾ ਜਾਵੇ। ਉਹਨਾਂ ਕਿਹਾ ਕਿ ਬਹਿਬਲ ਕਲਾਂ ਗੋਲੀਬਾਰੀ ਕੇਸ ਦੇ ਇਕਲੌਤੇ ਗਵਾਹ ਨੂੰ ਖ਼ਤਮ ਕਰਨ ਲਈ ਗੁਰਪ੍ਰੀਤ ਕਾਂਗੜ ਨੂੰ ਮੰਤਰੀ ਮੰਡਲ ‘ਚੋਂ ਬਾਹਰ ਕੱਢਿਆ ਜਾਵੇ।

ਸਰਦਾਰ ਰੋਮਾਣਾ ਨੇ ਕਿਹਾ ਕਿ ਤਾਜ਼ਾ ਘਟਨਾਵਾਂ ਨੇ ਅਕਾਲੀ ਦਲ ਦੀ ਇਸ ਦਲੀਲ ਦੀ ਪੁਸ਼ਟੀ ਕਰ ਦਿੱਤੀ ਹੈ ਕਿ ਕਾਂਗਰਸ ਪਾਰਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮੁੱਦੇ ਉੱਤੇ ਸਿਰਫ ਰਾਜਨੀਤੀ ਕਰਨ ਵਿਚ ਦਿਲਚਸਪੀ ਰੱਖਦੀ ਹੈ। ਉਹਨਾਂ ਕਿਹਾ ਕਿ ਹੁਣ ਇਹ ਗੱਲ ਸਪੱਸ਼ਟ ਹੋ ਗਈ ਹੈ ਕਿ ਕਾਂਗਰਸ ਦੀ ਇਸ ਘਿਨੌਣੇ ਅਪਰਾਧ ਦੋਸ਼ੀਆਂ ਦਾ ਪਰਦਾਫਾਸ਼ ਕਰਕੇ ਉਹਨਾਂ ਨੂੰ ਸਜ਼ਾ ਦਿਵਾਉਣ ਵਿਚ ਕੋਈ ਦਿਲਚਸਪੀ ਨਹੀਂ ਹੈ। ਉਹਨਾਂ ਕਿਹਾ ਕਿ ਇਸ ਕੇਸ ਵਿਚ ਸਿੱਖਾਂ ਨੂੰ ਇਨਸਾਫ ਦਿਵਾਉਣ ਲਈ ਅਕਾਲੀ ਦਲ ਸੁਪਰੀਮ ਕੌਰਟ ਦੇ ਕਿਸੇ ਮੌਜੂਦਾ ਜੱਜ ਕੋਲੋਂ ਜਾਂਚ ਕਰਵਾਉਣ ਦੀ ਮੰਗ ਕਰਦਾ ਹੈ।

- Advertisement -

ਸਿੱਖ ਜਗ਼ਤ

SGPC ਦਾ 1260 ਕਰੋੜ 97 ਲੱਖ ਰੁਪਏ ਦਾ ਬਜਟ ਪਾਸ; ਧਰਮ ਪ੍ਰਚਾਰ, ਵਿੱਦਿਆ ਅਤੇ ਪੰਥਕ ਕਾਰਜਾਂ ਲਈ ਰੱਖੀ ਗਈ ਵਿਸ਼ੇਸ਼ ਰਾਸ਼ੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਸਾਲ 2024-25 ਲਈ 1260 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ।...

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 1 ਕਰੋੜ 43 ਲੱਖ ਰੁਪਏ ਦੇ ਵਜੀਫੇ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2023-24 ਲਈ 1 ਕਰੋੜ 43 ਲੱਖ 94...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...