Friday, April 26, 2024

ਵਾਹਿਗੁਰੂ

spot_img
spot_img

ਗੁਰਪ੍ਰੀਤ ਸਿੰਘ ਭੁੱਲਰ ਨੇ ਲੁਧਿਆਣਾ ਦੇ ਨਵੇਂ ਪੁਲਿਸ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ – ਜਵਾਬਦੇਹ ਅਤੇ ਪਾਰਦਰਸ਼ੀ ਪੁਲਿਸ ਪ੍ਰਣਾਲੀ ਮੁਹੱਈਆ ਕਰਾਉਣ ਦਾ ਅਹਿਦ ਲਿਆ

- Advertisement -

ਯੈੱਸ ਪੰਜਾਬ
ਲੁਧਿਆਣਾ, 22 ਸਤੰਬਰ, 2021 –
ਲੁਧਿਆਣਾ ਦੇ ਨਵੇਂ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਅੱਜ ਕਿਹਾ ਹੈ ਕਿ ਸ਼ਹਿਰ ਵਿਚ ਅਪਰਾਧ ਨੂੰ ਰੋਕਣਾ ਅਤੇ ਠੱਲ ਪਾਉਣ ਦੇ ਨਾਲ-ਨਾਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਨੂੰ ਮੁੱਖ ਤਰਜ਼ੀਹ ਦਿੱਤੀ ਜਾਵੇਗੀ।

ਅੱਜ ਸਥਾਨਕ ਪੁਲਿਸ ਕਮਿਸ਼ਨਰ ਦਫ਼ਤਰ ਵਿਖੇ ਆਪਣਾ ਚਾਰਜ ਲੈਣ ਉਪਰੰਤ ਪੱਤਰਕਾਰਾਂ ਦੇ ਰੂ-ਬਰੂ ਹੁੰਦਿਆਂ ਉਨ੍ਹਾਂ ਕਿਹਾ ਕਿ ਦੇਸ਼ ਅਤੇ ਸਮਾਜ ਦੀ ਸ਼ਾਨਦਾਰ ਸੇਵਾ ਕਰਨ ਦੀ ਪੰਜਾਬ ਪੁਲਿਸ ਦੀ ਇਕ ਸ਼ਾਨਾਮੱਤੀ ਰਵਾਇਤ ਹੈ ਅਤੇ ਇਸ ਨੂੰ ਬਰਕਰਾਰ ਰੱਖਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ।

ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਬੂ ਵਿਚ ਰੱਖਣ ਸਬੰਧੀ ਕੀਤੇ ਜਾਣ ਵਾਲੇ ਯਤਨਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਅਪਰਾਧੀਆਂ ‘ਤੇ ਨਕੇਲ ਕੱਸਣ ਲਈ ਸ਼੍ਰੇਣੀ ਵਾਰ ਉਨ੍ਹਾਂ ਦੀ ਸੂਚੀ ਤਿਆਰ ਕੀਤੀ ਜਾਵੇਗੀ ਅਤੇ ਉਨ੍ਹਾਂ ‘ਤੇ ਸਖਤ ਨਿਗ੍ਹਾ ਰੱਖੀ ਜਾਵੇਗੀ ਨਾਲ ਹੀ ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ਼ ਜੰਗ ਨੂੰ ਸ਼ਹਿਰ ਵਿਚ ਹੋਰ ਵੀ ਪ੍ਰਭਾਵੀ ਢੰਗ ਨਾਲ ਚਲਾਇਆ ਜਾਵੇਗਾ ਅਤੇ ਲੁਧਿਆਣਾ ਨੂੰ ਇਸ ਕੋਹੜ ਤੋਂ ਮੁਕਤ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਸ਼ਹਿਰ ਦੇ ਟ੍ਰੈਫਿਕ ਨੂੰ ਵੀ ਨਿਯੰਤਰਣ ਵਿਚ ਕਰਨ ਲਈ ਪ੍ਰਭਾਵੀ ਰਣਨੀਤੀ ਤਿਆਰ ਕੀਤੀ ਜਾਵੇਗੀ, ਜਿਸ ਲਈ ਟ੍ਰੈਫਿਕ ਦੇ ਪ੍ਰਬੰਧਾਂ ਦੀ ਚੰਗੀ ਤਰ੍ਹਾਂ ਨਾਲ ਘੋਖ ਕੀਤੀ ਜਾਵੇਗੀ।

ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਕਿਸੇ ਵੀ ਤਰ੍ਹਾਂ ਦੇ ਹੰਗਾਮੀ ਹਾਲਾਤਾਂ ਨਾਲ ਨਜਿੱਠਣ ਲਈ ਪੀ.ਸੀ.ਆਰ. ਨੂੰ ਵੀ ਹੋਰ ਚੁਸਤ-ਦਰੁਸਤ ਕੀਤਾ ਜਾਵੇਗਾ, ਨਾਲ ਹੀ ਉਨ੍ਹਾਂ ਕਿਹਾ ਕਿ ਪੁਲਿਸ ਥਾਣਿਆ ਵਿਚ ਪਬਲਿਕ ਡੀਲਿੰਗ ਨੂੰ ਵੀ ਹੋਰ ਬਿਹਤਰ ਢੰਗ ਨਾਲ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਵਧੀਆ, ਜਵਾਬਦੇਹ ਤੇ ਪਾਰਦਰਸ਼ੀ ਪੁਲਿਸ ਪ੍ਰਣਾਲੀ ਦੇਣਾ ਵੀ ਉਨ੍ਹਾਂ ਦੀ ਤਰਜੀਹ ਹੋਵੇਗੀ, ਜਿਸ ਲਈ ਲੋਕਾਂ ਅਤੇ ਖਾਸ ਤੌਰ ‘ਤੇ ਪ੍ਰੈੱਸ ਤੋਂ ਸੁਝਾਅ ਲਏ ਜਾਣਗੇ।

ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਪੁਲਿਸ ਫੋਰਸ ਦੇ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਭਲ਼ਾਈ ਲਈ ਵੀ ਉਚੇਚੇ ਕਦਮ ਚੁੱਕੇ ਜਾਣਗੇ ਅਤੇ ਕਿਹਾ ਕਿ ਸ਼ਹਿਰ ਵਿਚ ਬਜ਼ੁਰਗਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵੀ ਹਰ ਸੰਭਵ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਅੱਜ ਸਿਰਫ ਸ਼ੁਰੂਆਤ ਹੈ ਅਤੇ ਛੇਤੀ ਹੀ ਸ਼ਹਿਰ ਨਾਲ ਸਬੰਧਤ ਸਾਰੇ ਸੰਵੇਦਨਸ਼ੀਲ ਮੁੱਦਿਆਂ ਬਾਰੇ ‘ਚ ਜਾਣਕਾਰੀ ਹਾਸਲ ਕਰਕੇ ਉਨ੍ਹਾਂ ਦਾ ਢੁੱਕਵਾਂ ਹੱਲ ਕੀਤਾ ਜਾਵੇਗਾ।

ਇਸ ਤੋਂ ਪਹਿਲਾਂ ਸ੍ਰੀ ਭੁੱਲਰ ਨੇ ਦਫਤਰ ਪੁੱਜਣ ‘ਤੇ ਪੰਜਾਬ ਪੁਲਿਸ ਦੀ ਟੁਕੜੀ ਪਾਸੋਂ ਗਾਰਡ ਆਫ਼ ਆਨਰ ਵੀ ਲਿਆ। ਇਸ ਉਪਰੰਤ ਉਨ੍ਹਾਂ ਸੀਨੀਅਰ ਅਧਿਕਾਰੀਆ ਅਤੇ ਫੀਲਡ ਵਿਚ ਤਾਇਨਾਤ ਐੱਸ.ਐੱਚ.ਓਜ਼ ਨਾਲ ਬੈਠਕ ਕਰ ਕੇ ਸ਼ਹਿਰ ਦੇ ਹਾਲਾਤਾਂ ਦਾ ਜਾਇਜ਼ਾ ਲਿਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜੁਆਇੰਟ ਕਮਿਸ਼ਨਰ ਜੇ. ਐਲਨਚੇਜ਼ੀਅਨ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...