Saturday, April 20, 2024

ਵਾਹਿਗੁਰੂ

spot_img
spot_img

ਗੁਰਮੁਖ਼ੀ ਟੈਸਟ ਵਿੱਚ ਫ਼ੇਲ੍ਹ ਸਿਰਸਾ ਦਾ ਬੀਬੀ ਜਗੀਰ ਕੌਰ ਵੱਲੋਂ ਬਚਾਅ ਕਰਨਾ ਮੰਦਭਾਗਾ ਹੀ ਨਹੀਂ ਸ਼ਰਮਨਾਕ ਵੀ: ਭਾਈ ਮੋਹਕਮ ਸਿੰਘ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 24 ਸਤੰਬਰ, 2021:
ਸੁਖਬੀਰ ਸਿੰਘ ਬਾਦਲ ਦੇ ਚਹੇਤੇ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦਾ ਗੁਰਮੁਖੀ ਪੜ੍ਹਨ ਅਤੇ ਲਿਖਣ ਦੇ ਲਏ ਗਏ ਟੈਸਟ ਵਿੱਚ ਫ਼ੇਲ੍ਹ ਹੋ ਜਾਣ `ਤੇ ਦਿੱਲੀ ਹਾਈਕੋਰਟ ਵਿੱਚ ਉਨ੍ਹਾਂ ਦੇ ਬਚਾਅ ਵਿੱਚ ਐੱਸ.ਜੀ.ਪੀ.ਸੀ. ਦੇ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਦਾਖ਼ਲ ਕੀਤੀ ਗਈ ਪਟੀਸ਼ਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਿਆ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਧਾਰਮਿਕ ਮਾਮਲਿਆਂ ਦੇ ਇੰਚਾਰਜ ਭਾਈ ਮੋਹਕਮ ਸਿੰਘ ਨੇ ਕਿਹਾ ਕਿ ਬੀਬੀ ਜਗੀਰ ਕੌਰ ਦਾ ਪਟੀਸ਼ਨ ਦਾਇਰ ਕਰਨਾ ਕੇਵਲ ਮੰਦਭਾਗਾ ਹੀ ਨਹੀ ਬਲਕਿ ਸ਼ਰਮਨਾਕ ਵੀ ਹੈ।

ਉਨ੍ਹਾਂ ਕਿਹਾ ਕਿ ਸਿੱਖ ਜਗਤ ਦੀ ਪ੍ਰਮੁੱਖ ਸੰਸਥਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਨੂੰ ਗੁਰਮੁਖੀ ਅਤੇ ਪੰਜਾਬੀ ਭਾਸ਼ਾ ਦਾ ਮੁਢਲਾ ਗਿਆਨ ਨਾ ਹੋਣਾ ਬੇਹੱਦ ਨਾਮੋਸ਼ੀ ਭਰਿਆ ਹੈ। ਉਨ੍ਹਾਂ ਕਿਹਾ ਕਿ ਬੀਬੀ ਜਗੀਰ ਕੌਰ ਨੇ ਸੁਖਬੀਰ ਬਾਦਲ ਦੇ ਦਬਾਅ ਹੇਠ ਇਹ ਪਟੀਸ਼ਨ ਦਾਖ਼ਲ ਕੀਤੀ ਹੈ ਜੋਕਿ ਸਿੱਖ ਕੌਮ ਲਈ ਨਿਰਾਸ਼ਾਜਨਕ ਹੈ।

ਭਾਈ ਮੋਹਕਮ ਸਿੰਘ ਨੇ ਕਿਹਾ ਕਿ ਬੀਬੀ ਜਗੀਰ ਕੌਰ ਦੇ ਇਸ ਕਦਮ ਨਾਲ ਸਿਰਸਾ ਦੀ ਨਾਲਾਇਕੀ ਅਤੇ ਸੁਖਬੀਰ ਸਿੰਘ ਬਾਦਲ ਦੀ ਸੋਚ ਅਤੇ ਲਿਫ਼ਾਫਾ ਕਲਚਰ ਵੀ ਲੋਕਾਂ ਸਾਹਮਣੇ ਆ ਗਿਆ ਹੈ।ਸੁਖਬੀਰ ਸਿੰਘ ਬਾਦਲ ਦੀ ਪ੍ਰਮੁੱਖਤਾ ਸਿਰਫ਼ ਆਪਹੁਦਰਾਪਨ, ਹੰਕਾਰ ਅਤੇ ਪੰਥਕ ਸਿਧਾਂਤਾਂ ਨੂੰ ਸਿੱਧੇ ਜਾਂ ਅੱਸਿਧੇ ਤਰੀਕੇ ਨਾਲ ਢਾਹ ਲਾਉਣ ਵਿੱਚ ਹੀ ਹੈ।

ਭਾਈ ਮੋਹਕਮ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਆਪਣੀ ਬੇਅਕਲੀ ਨਾਲ ਅਜਿਹੇ ਪੰਥਕ ਗਿਆਨ ਤੋਂ ਸੱਖਣੇ ਵਿਅਕਤੀਆਂ ਨੂੰ ਪੰਥ ਦੀਆਂ ਵੱਕਾਰੀ ਸੰਸਥਾਵਾਂ ਦੇ ਮੋਹਰੀ ਬਣਾਕੇ ਪੂਰੀ ਦੁਨੀਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸ਼ਾਨਾਂਮੱਤੇ ਇਤਿਹਾਸ ਨੂੰ ਬਹੁਤ ਵੱਡੀ ਢਾਹ ਲਗਾ ਰਿਹਾ ਹੈ।

ਭਾਈ ਮੋਹਕਮ ਸਿੰਘ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਹਾਰੇ ਮਨਜਿੰਦਰ ਸਿੰਘ ਸਰਸਾ ਨੂੰ ਮੱਲੋ-ਮੱਲੀ ਕਮੇਟੀ ਦਾ ਪ੍ਰਧਾਨ ਬਣਾਕੇ ਥੋਪਣ ਨਾਲ ਸੁਖਬੀਰ ਬਾਦਲ ਦਾ ਲਿਫਾਫਾ ਕਲਚਰ ਵੀ ਜੱਗ-ਜ਼ਾਹਰ ਹੋਇਆ ਹੈ।

ਉਨ੍ਹਾਂ ਕਿਹਾ ਕਿ ਮਨਜਿੰਦਰ ਸਿੰਘ ਸਿਰਸਾ ਵਰਗੇ ਹੋਰ ਵੀ ਕਈਂ ਆਗੂ ਹਨ ਜੋ ਬਾਦਲਾਂ ਦੀ ਚਾਪਲੂਸੀ ਕਰਕੇ ਪੰਥਕ ਅਤੇ ਸਿਆਸੀ ਸਿਟਾਂ `ਤੇ ਬੈਠੇ ਹਨ।ਉਨ੍ਹਾਂ ਕਿਹਾ ਚੋਣਾਂ ਵਿੱਚ ਸਿਰਸਾ ਨੂੰ ਹਾਰ ਦਾ ਮੂੰਹ ਵੇਖਣਾ ਪਿਆ ਹੈ ਅਤੇ ਸਿੱਖਾਂ ਵੱਲੋਂ ਨਕਾਰੇ ਗਏ ਅਜਿਹੇ ਆਗੂ ਨੂੰ ਮੁੜ ਕਮੇਟੀ ਦਾ ਪ੍ਰਧਾਨ ਬਣਾਉਣਾ ਸੁਖਬੀਰ ਬਾਦਲ ਦਾ ਕੋਈ ਨਿੱਜੀ ਸਵਾਰਥ ਹੋ ਸਕਦਾ ਹੈ।

ਭਾਈ ਮੋਹਕਮ ਸਿੰਘ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸੁਖਬੀਰ ਸਿੰਘ ਬਾਦਲ ਅਤੇ ਮਨਜਿੰਦਰ ਸਿੰਘ ਸਿਰਸਾ ਵਿਰੁੱਧ ਸਖਤ ਕਾਰਵਾਈ ਕਰਨ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ `ਤੇ ਬਾਦਲਾਂ ਦਾ ਪੂਰਨ ਤੌਰ `ਤੇ ਕਬਜਾ ਹੈ ਅਤੇ ਬਾਦਲ ਦਲ ਵਿੱਚ ਮਨਜਿੰਦਰ ਸਿੰਘ ਸਿਰਸਾ ਵਰਗੇ ਅਯੋਗ ਵਿਅਕਤੀ ਦੀ ਮੌਜੂਦਗੀ ਕਾਰਨ ਹੀ ਬੀਬੀ ਜਗੀਰ ਕੌਰ ਉਨ੍ਹਾਂ ਦਾ ਬਚਾਅ ਕਰ ਰਹੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...