Tuesday, April 23, 2024

ਵਾਹਿਗੁਰੂ

spot_img
spot_img

ਗੁਰੂ ਗ੍ਰੰਥ ਸਾਹਿਬ ਦਾ ਸਰੂਪ ਲੱਭਣ ’ਚ ਪੁਲਿਸ ਦੀ ਨਾਕਾਮੀ ਖਿਲਾਫ਼ ਸੁਖ਼ਬੀਰ ਬਾਦਲ ਦੀ ਅਗਵਾਈ ’ਚ ਅਕਾਲੀ ਦਲ ਨੇ ਦਿੱਤਾ ਧਰਨਾ

- Advertisement -

ਪਟਿਆਲਾ, 7 ਅਗਸਤ, 2020 –

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਜ਼ਿਲੇ ਦੇ ਪਿੰਡ ਕਲਿਆਣ ਦੇ ਗੁਰਦੁਆਰਾ ਅਰਦਾਸਪੁਰ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਚੋਰੀ ਹੋਇਆ ਸਰੂਪ ਲੱਭਣ ਵਿਚ ਪੁਲਸ ਦੀ ਨਾਕਾਮੀ ਖਿਲਾਫ ਇਥੇ ਜ਼ਿਲਾ ਪੁਲਸ ਮੁਖੀ ਦੇ ਦਫ਼ਤਰ ਅੱਗੇ ਧਰਨੇ ਦੀ ਅਗਵਾਈ ਕੀਤੀ ਅਤੇ ਉਨ੍ਹਾਂ ਇਸ ਮਾਮਲੇ ‘ਤੇ ਚੁੱਪੀ ਧਾਰਨ ਲਈ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਤੇ ਪਟਿਆਲਾ ਦੇ ਐਮ. ਪੀ. ਪ੍ਰਨੀਤ ਕੌਰ ਦੀ ਨਿਖੇਧੀ ਕੀਤੀ।

ਇਥੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋ ਕੇ ਅਰਦਾਸ ਕਰਨ ਉਪਰੰਤ ਧਰਨੇ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਉਨ੍ਹਾਂ ਨੂੰ ਲੰਬੇ ਹੱਥੀਂ ਲਿਆ, ਜਿਨ੍ਹਾਂ ਨੇ ਬੇਅਦਬੀ ਮਾਮਲੇ ‘ਤੇ ਰਾਜਨੀਤੀ ਕੀਤੀ ਅਤੇ ਪੁੱਛਿਆ ਕਿ ਇਹ ਜਥੇਬੰਦੀਆਂ ਹੁਣ ਚੁੱਪ ਕਿਉਂ ਹਨ।

ਉਨ੍ਹਾਂ ਕਿਹਾ ਕਿ ਜਿਹੜੀਆਂ ਜਥੇਬੰਦੀਆਂ ਕਾਂਗਰਸ ਨੇ ਖੜੀਆਂ ਕੀਤੀਆਂ ਸਨ, ਉਹ ਲਾਕਡਾਊਨ ਦੌਰਾਨ ਭੱਜ ਗਈਆਂ ਅਤੇ ਮੁਸੀਬਤ ਵਿਚ ਫਸੇ ਲੋਕਾਂ ਦੀ ਮਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੀ ਅੱਗੇ ਆਈ। ਉਨ੍ਹਾਂ ਕਿਹਾ ਕਿ ਪਹਿਲੇ ਵਿਸ਼ਵ ਯੁੱਧ ਸਮੇਂ ਲਿਆਂਦੇ ਗਏ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੇ ਲਾਪਤਾ ਹੋਣ ਤੋਂ ਬਾਅਦ 15 ਦਿਨ ਲੰਘਣ ‘ਤੇ ਵੀ ਇਹ ਜਥੇਬੰਦੀਆਂ ਅਜੇ ਵੀ ਚੁੱਪ ਹਨ।

ਬਾਦਲ ਨੇ ਸਪਸ਼ਟ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਮਾਮਲੇ ‘ਤੇ ਕਦੇ ਵੀ ਰਾਜਨੀਤੀ ਨਹੀਂ ਕਰੇਗਾ ਅਤੇ ਉਨ੍ਹਾਂ ਨੇ ਕਿਸੇ ਹੋਰ ਮਾਮਲੇ ‘ਤੇ ਬੋਲਣ ਤੋਂ ਵੀ ਨਾਹ ਕਰ ਦਿੱਤੀ।

ਸੁਖਬੀਰ ਬਾਦਲ ਨੇ ਕਿਹਾ ਕਿ ਅਸੀਂ ਇਥੇ ਸਿਰਫ ਇਸ ਕਰਕੇ ਆਏ ਹਾਂ ਕਿਉਂਕਿ ਜ਼ਿਲਾ ਪੁਲਸ ਆਪਣੀ ਡਿਊਟੀ ਕਰਨ ਵਿਚ ਫੇਲ ਹੋ ਗਈ ਹੈ। ਉਨ੍ਹਾਂ ਐਲਾਨ ਕੀਤਾ ਕਿ ਪਾਰਟੀ ਵਲੋਂ 18 ਅਗਸਤ ਤੱਕ ਐਸ. ਐਸ. ਪੀ. ਦਫ਼ਤਰ ਅੱਗੇ ਧਰਨਾ ਲਗਾਤਾਰ ਜਾਰੀ ਰੱਖਿਆ ਜਾਵੇਗਾ, ਜਿਸ ਵਿਚ ਇਹ ਸਰੂਪ ਬਰਾਮਦ ਕਰਨ ਅਤੇ ਇਸ ਘਿਨਾਉਣੇ ਅਪਰਾਧ ਵਿਚ ਸ਼ਾਮਲ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਸ਼ਾਂਤਮਈ ਧਰਨੇ ਵਿਚ ਸਿਰਫ 51 ਵਿਅਕਤੀ ਹੀ ਭਾਗ ਲਿਆ ਕਰਨਗੇ। ਉਨ੍ਹਾਂ ਕਿਹਾ ਕਿ 18 ਅਗਸਤ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਸੱਦੀ ਗਈ ਹੈ ਅਤੇ ਜੇਕਰ ਉਦੋਂ ਤੱਕ ਪੁਲਸ ਸਰੂਪ ਬਰਾਮਦ ਨਾ ਕਰ ਸਕੀ ਤੇ ਦੋਸ਼ੀਆਂ ਨੂੰ ਨਾ ਫੜ ਸਕੀ ਤਾਂ ਫਿਰ ਕੋਰ ਕਮੇਟੀ ਦੀ ਮੀਟਿੰਗ ਵਿਚ ਅਗਲੇ ਸੰਘਰਸ਼ ਦੀ ਰੂਪ ਰੇਖਾ ਤੈਅ ਕੀਤੀ ਜਾਵੇਗੀ।

ਬਾਦਲ ਨੇ ਇਸ ਮੌਕੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲਈ ਸਿੱਖ ਪੰਥ ਦੀ ਸੇਵਾ ਅਤੇ ਗੁਰੂ ਘਰਾਂ ਦੀ ਸੇਵਾ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੰਥ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ‘ਤੇ ਹਮੇਸ਼ਾ ਪੂਰਾ ਵਿਸ਼ਵਾਸ਼ ਪ੍ਰਗਟ ਕੀਤਾ ਹੈ ਅਤੇ ਉਨ੍ਹਾਂ ਭਰੋਸਾ ਦਵਾਇਆ ਕਿ ਦੋਵੇਂ ਜਥੇਬੰਦੀਆਂ ਹਮੇਸ਼ਾ ਪੰਥਕ ਸਿਧਾਂਤਾਂ ‘ਤੇ ਡਟ ਕੇ ਪਹਿਰਾ ਦੇਣਗੀਆਂ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੇਵਾ ਵਿਚ ਵਿਸ਼ਵਾਸ਼ ਰੱਖਦਾ ਹੈ ਅਤੇ ਇਸ ਨੇ ਹਮੇਸ਼ਾ ਆਪਣੇ ਵਾਅਦੇ ਪੂਰੇ ਕੀਤੇ ਹਨ। ਉਨ੍ਹਾਂ ਕਿਹਾ ਕਿ ਅਸੀਂ ਕਦੇ ਵੀ ਕੈ. ਅਮਰਿੰਦਰ ਸਿੰਘ ਵਾਂਗ ਝੂਠੀ ਸਹੁੰ ਨਹੀਂ ਖਾਧੀ ਜਦੋਂ ਕਿ ਕੈਪਟਨ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਸਮੇਂ ਲੋਕਾਂ ਨੂੰ ਕਾਂਗਰਸ ਪਾਰਟੀ ਦੇ ਹੱਕ ਵਿਚ ਵੋਟਾਂ ਪਾਉਣ ਲਈ ਭਰਮਾਉਣ ਵਾਸਤੇ ਸਿੱਖ ਕੌਮ ਨੂੰ ਗੁੰਮਰਾਹ ਕੀਤਾ ਅਤੇ ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕੀ।

ਧਰਨੇ ਨੂੰ ਪਾਰਟੀ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਚਰਨਜੀਤ ਸਿੰਘ ਅਟਵਾਲ, ਸੁਰਜੀਤ ਸਿੰਘ ਰੱਖੜਾ, ਡਾ. ਦਲਜੀਤ ਸਿੰਘ ਚੀਮਾ, ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਹਰਪਾਲ ਜੁਨੇਜਾ ਨੇ ਵੀ ਸੰਬੋਧਨ ਕੀਤਾ।

ਪ੍ਰੋ. ਚੰਦੂਮਾਜਰਾ ਨੇ ਦੱਸਿਆ ਕਿ ਕਿਵੇਂ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਦਾ ਮੋਬਾਈਲ ਗੁੰਮ ਹੋ ਜਾਣ ‘ਤੇ ਪਟਿਆਲਾ ਪੁਲਸ ਤੁਰੰਤ ਹਰਕਤ ਵਿਚ ਆ ਗਈ ਸੀ ਤੇ 24 ਘੰਟਿਆਂ ਵਿਚ ਹੀ ਮੋਬਾਈਲ ਫੋਨ ਲੱਭ ਲਿਆ ਸੀ ਪਰ ਕਈ ਦਿਨ ਬੀਤਣ ਦੇ ਬਾਵਜੂਦ ਵੀ ਗੁਆਚੇ ਸਰੂਪ ਲੱਭਣ ਲਈ ਕੋਈ ਕਾਰਵਾਈ ਨਹੀਂ ਕੀਤੀ।

ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਗੁਰੂ ਪੰਥ ਅਤੇ ਗੁਰੂ ਗ੍ਰੰਥ ਦੇ ਸਨਮਾਨ ਲਈ ਸੰਘਰਸ਼ ਕਰੇਗਾ ਅਤੇ ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਇਹ ਘਟਨਾ ਮੁੱਖ ਮੰਤਰੀ ਦੇ ਜੱਦੀ ਜ਼ਿਲੇ ਵਿਚ ਵਾਪਰੀ ਹੈ ਅਤੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ।

ਇਸ ਉਪਰੰਤ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦੇ ਵਫਦ ਨੇ ਐਸ. ਐਸ. ਪੀ. ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸਿੱਖ ਸੰਗਤ ਦੀਆਂ ਭਾਵਨਾਵਾਂ ਤੋਂ ਜਾਣੂ ਕਰਵਾਇਆ ਅਤੇ ਉਨ੍ਹਾਂ ਨੂੰ ਪਵਿੱਤਰ ਸਰੂਪ ਬਰਾਮਦ ਕਰਨ ਅਤੇ ਮਨੁੱਖਤਾ ਖਿਲਾਫ ਇਸ ਅਪਰਾਧ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਤੁਰੰਤ ਕਾਰਵਾਈ ਕਰਨ ਲਈ ਕਿਹਾ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,190FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...